Deuteronomy 16:19 in Panjabi 19 ਤੁਸੀਂ ਨਿਆਂ ਨੂੰ ਨਾ ਵਿਗਾੜਿਓ । ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ । ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਉਲਟ ਦਿੰਦੀ ਹੈ ।
Other Translations King James Version (KJV) Thou shalt not wrest judgment; thou shalt not respect persons, neither take a gift: for a gift doth blind the eyes of the wise, and pervert the words of the righteous.
American Standard Version (ASV) Thou shalt not wrest justice: thou shalt not respect persons; neither shalt thou take a bribe; for a bribe doth blind the eyes of the wise, and pervert the words of the righteous.
Bible in Basic English (BBE) You are not to be moved in your judging by a man's position, you are not to take rewards; for rewards make the eyes of the wise man blind, and the decisions of the upright false.
Darby English Bible (DBY) Thou shalt not wrest judgment; thou shalt not respect persons, neither take a bribe; for the bribe blindeth the eyes of the wise, and perverteth the words of the righteous.
Webster's Bible (WBT) Thou shalt not wrest judgment; thou shalt not respect persons, neither take a gift; for a gift doth blind the eyes of the wise, and pervert the words of the righteous.
World English Bible (WEB) You shall not wrest justice: you shall not respect persons; neither shall you take a bribe; for a bribe does blind the eyes of the wise, and pervert the words of the righteous.
Young's Literal Translation (YLT) Thou dost not turn aside judgment; thou dost not discern faces, nor take a bribe, for the bribe blindeth the eyes of the wise, and perverteth the words of the righteous.
Cross Reference Exodus 23:2 in Panjabi 2 ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ ।
Exodus 23:6 in Panjabi 6 ਤੂੰ ਆਪਣੇ ਮੁਤਾਜ ਦੇ ਨਿਆਂ ਨੂੰ ਉਸ ਦੇ ਝਗੜੇ ਵਿੱਚ ਨਾ ਭੁੰਆ ।
Leviticus 19:15 in Panjabi 15 ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ ।
Deuteronomy 1:16 in Panjabi 16 ਉਸੇ ਵੇਲੇ ਮੈਂ ਤੁਹਾਡੇ ਨਿਆਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ ।
Deuteronomy 10:17 in Panjabi 17 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ । ਉਹ ਮਹਾਨ, ਸ਼ਕਤੀਮਾਨ ਅਤੇ ਭੈ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ ।
Deuteronomy 24:17 in Panjabi 17 ਤੂੰ ਪਰਦੇਸੀ ਅਤੇ ਯਤੀਮ ਦਾ ਨਿਆਂ ਨਾ ਵਿਗਾੜੀਂ, ਨਾ ਕਿਸੇ ਵਿਧਵਾ ਦਾ ਕੱਪੜਾ ਗਿਰਵੀ ਰੱਖੀਂ ।
Deuteronomy 27:19 in Panjabi 19 'ਸਰਾਪੀ ਹੋਵੇ ਉਹ ਜਿਹੜਾ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਿਆਂ ਵਿਗਾੜੇ । ' ਤਦ ਸਾਰੀ ਪਰਜਾ ਆਖੇ, ਆਮੀਨ ।
1 Samuel 8:3 in Panjabi 3 ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ ।
1 Samuel 12:3 in Panjabi 3 ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ । ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ ।
Job 31:21 in Panjabi 21 ਜੇ ਮੈਂ ਆਪਣਾ ਹੱਥ ਯਤੀਮ ਉੱਤੇ ਚੁੱਕਿਆ ਹੋਵੇ, ਇਸ ਕਾਰਨ ਕਿ ਮੈਂ ਫਾਟਕ ਵਿੱਚ ਆਪਣੇ ਸਹਾਇਕਾਂ ਨੂੰ ਵੇਖਿਆ,
Proverbs 17:23 in Panjabi 23 ਦੁਸ਼ਟ ਬੁੱਕਲ ਵਿਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ ।
Proverbs 24:23 in Panjabi 23 ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ ।
Proverbs 24:28 in Panjabi 28 ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲਾਂ ਨਾਲ ਧੋਖਾ ਨਾ ਦੇ ।
Ecclesiastes 7:7 in Panjabi 7 ਸੱਚ-ਮੁੱਚ ਸਖਤੀ ਬੁੱਧਵਾਨ ਨੂੰ ਕਮਲਾ ਬਣਾ ਦਿੰਦੀ ਹੈ ਅਤੇ ਰਿਸ਼ਵਤ ਬੁੱਧ ਨੂੰ ਵਿਗਾੜ ਦਿੰਦੀ ਹੈ ।
Isaiah 1:17 in Panjabi 17 ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ ।
Isaiah 1:23 in Panjabi 23 ਤੇਰੇ ਹਾਕਮ ਜਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ ।
Isaiah 33:15 in Panjabi 15 ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ ।
Jeremiah 5:28 in Panjabi 28 ਉਹ ਮੋਟੇ ਹੋ ਗਏ ਅਤੇ ਫਿੱਟ ਗਏ, ਨਾਲੇ ਉਹ ਬੁਰੀਆਂ ਗੱਲਾਂ ਵਿੱਚ ਵਧ ਗਏ, ਉਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਉਹ ਸਫਲ ਹੋਣ, ਉਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਂ ਨਹੀਂ ਕਰਦੇ ।
Ezekiel 22:12 in Panjabi 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Micah 7:3 in Panjabi 3 ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ ।
Habakkuk 1:4 in Panjabi 4 ਇਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ ਅਤੇ ਨਿਆਂ ਕਦੇ ਵੀ ਨਹੀਂ ਜਿੱਤਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਇਸੇ ਕਾਰਨ ਨਿਆਂ ਵਿਗੜ ਜਾਂਦਾ ਹੈ ।
Zephaniah 3:3 in Panjabi 3 ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ !
Acts 10:34 in Panjabi 34 ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ ।
Acts 16:37 in Panjabi 37 ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ ।
Acts 23:3 in Panjabi 3 ਤਦ ਪੌਲੁਸ ਨੇ ਉਹ ਨੂੰ ਆਖਿਆ, ਹੇ ਸਫ਼ੇਦੀ ਫੇਰੀ ਹੋਈ ਕੰਧੇ, ਪਰਮੇਸ਼ੁਰ ਤੈਨੂੰ ਮਾਰੇਗਾ ! ਤੂੰ ਤਾਂ ਬਿਵਸਥਾ ਦੇ ਅਨੁਸਾਰ ਮੇਰਾ ਨਿਆਂ ਕਰਨ ਲਈ ਬੈਠਾ ਹੈਂ ਅਤੇ ਫਿਰ ਬਿਵਸਥਾ ਦੇ ਵਿਰੁੱਧ ਮੈਨੂੰ ਮਾਰਨ ਦਾ ਹੁਕਮ ਦਿੰਦਾ ਹੈਂ ?