Deuteronomy 17:20 in Panjabi 20 ਤਾਂ ਜੋ ਉਹ ਮਨ ਵਿੱਚ ਘਮੰਡ ਕਰਕੇ ਆਪਣੇ ਭਰਾਵਾਂ ਨੂੰ ਆਪਣੇ ਤੋਂ ਨੀਵਾਂ ਨਾ ਸਮਝੇ, ਅਤੇ ਉਹ ਇਸ ਹੁਕਮਨਾਮੇ ਤੋਂ ਨਾ ਤਾਂ ਸੱਜੇ ਮੁੜੇ ਅਤੇ ਨਾ ਹੀ ਖੱਬੇ, ਇਸ ਲਈ ਉਹ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਵਿਚਕਾਰ ਬਹੁਤ ਦਿਨਾਂ ਤੱਕ ਰਾਜ ਕਰਨ ।
Other Translations King James Version (KJV) That his heart be not lifted up above his brethren, and that he turn not aside from the commandment, to the right hand, or to the left: to the end that he may prolong his days in his kingdom, he, and his children, in the midst of Israel.
American Standard Version (ASV) that his heart be not lifted up above his brethren, and that he turn not aside from the commandment, to the right hand, or to the left: to the end that he may prolong his days in his kingdom, he and his children, in the midst of Israel.
Bible in Basic English (BBE) So that his heart may not be lifted up over his countrymen, and he may not be turned away from the orders, to one side or the other: but that his life and the lives of his children may be long in his kingdom in Israel.
Darby English Bible (DBY) that his heart be not lifted up above his brethren, and that he turn not aside from the commandment, to the right hand, or to the left; that he may prolong his days in his kingdom, he, and his sons, in the midst of Israel.
Webster's Bible (WBT) That his heart may not be lifted above his brethren, and that he may not turn aside from the commandment to the right hand or to the left: to the end that he may prolong his days in his kingdom, he, and his children, in the midst of Israel.
World English Bible (WEB) that his heart not be lifted up above his brothers, and that he not turn aside from the commandment, to the right hand, or to the left: to the end that he may prolong his days in his kingdom, he and his children, in the midst of Israel.
Young's Literal Translation (YLT) so that his heart is not high above his brethren, and so as not to turn aside from the command, right or left, so that he prolongeth days over his kingdom, he and his sons, in the midst of Israel.
Cross Reference Deuteronomy 4:2 in Panjabi 2 ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਉਨ੍ਹਾਂ ਵਿੱਚ ਨਾ ਤਾਂ ਕੁਝ ਵਧਾਓ ਅਤੇ ਨਾ ਉਨ੍ਹਾਂ ਵਿੱਚੋਂ ਕੁਝ ਘਟਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ ।
Deuteronomy 5:32 in Panjabi 32 ਤੁਸੀਂ ਉਨ੍ਹਾਂ ਹੁਕਮਾਂ ਦੀ ਪਾਲਨਾ ਕਰਿਓ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਹਨ । ਤੁਸੀਂ ਨਾ ਤਾਂ ਸੱਜੇ ਮੁੜਿਓ ਨਾ ਹੀ ਖੱਬੇ ।
Deuteronomy 8:2 in Panjabi 2 ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ ?
Deuteronomy 8:13 in Panjabi 13 ਜਦ ਤੁਹਾਡੇ ਚੌਣੇ ਅਤੇ ਤੁਹਾਡੇ ਇੱਜੜ ਵੱਧ ਜਾਣ ਅਤੇ ਤੁਹਾਡਾ ਸੋਨਾ-ਚਾਂਦੀ ਵੱਧ ਜਾਵੇ, ਸਗੋਂ ਤੁਹਾਡਾ ਸਭ ਕੁਝ ਹੀ ਵੱਧ ਜਾਵੇ,
Deuteronomy 12:25 in Panjabi 25 ਤੁਸੀਂ ਉਸ ਨੂੰ ਨਾ ਖਾਇਓ ਤਾਂ ਜੋ ਇਹ ਕੰਮ ਕਰਨ ਨਾਲ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਠੀਕ ਹੈ, ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ ।
Deuteronomy 12:28 in Panjabi 28 ਇਨ੍ਹਾਂ ਸਾਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਸੁਣੋ ਅਤੇ ਮੰਨੋ ਤਾਂ ਜੋ ਤੁਸੀਂ ਉਹ ਕੰਮ ਕਰੋ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੋਵੇ ਅਤੇ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਸਦਾ ਲਈ ਭਲਾ ਹੋਵੇ ।
Deuteronomy 12:32 in Panjabi 32 ਜੋ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਤੁਸੀਂ ਉਨ੍ਹਾਂ ਦੀ ਪਾਲਣਾ ਕਰਿਓ, ਨਾ ਤਾਂ ਉਸ ਵਿੱਚ ਕੁਝ ਵਧਾਇਓ ਅਤੇ ਨਾ ਹੀ ਉਸ ਵਿੱਚੋਂ ਕੁਝ ਘਟਾਇਓ ।
Deuteronomy 17:11 in Panjabi 11 ਬਿਵਸਥਾ ਦੀਆਂ ਜੋ ਗੱਲਾਂ ਉਹ ਤੁਹਾਨੂੰ ਦੱਸਣ, ਅਤੇ ਨਿਆਂ ਦੀਆਂ ਜੋ ਗੱਲਾਂ ਉਹ ਤੁਹਾਨੂੰ ਆਖਣ, ਤੁਸੀਂ ਉਸੇ ਦੇ ਅਨੁਸਾਰ ਕਰਿਓ । ਉਸ ਫੈਸਲੇ ਤੋਂ ਜਿਹੜਾ ਉਹ ਤੁਹਾਨੂੰ ਦੱਸਣ ਨਾ ਸੱਜੇ ਮੁੜਿਓ ਅਤੇ ਨਾ ਖੱਬੇ ।
1 Samuel 13:13 in Panjabi 13 ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੂਰਖਤਾਈ ਕੀਤੀ ਹੈ ਕਿਉਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਕਾਲ ਤੱਕ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ ।
1 Samuel 15:23 in Panjabi 23 ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ । ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ ।
1 Kings 11:12 in Panjabi 12 ਤਾਂ ਵੀ ਮੈਂ ਤੇਰੇ ਦਿਨਾਂ ਵਿੱਚ ਤੇਰੇ ਪਿਤਾ ਦਾਊਦ ਦੇ ਕਾਰਨ ਇਹ ਨਹੀਂ ਕਰਾਂਗਾ । ਤੇਰੇ ਪੁੱਤਰ ਦੇ ਹੱਥੋਂ ਮੈਂ ਉਹ ਨੂੰ ਖੋਹ ਲਵਾਂਗਾ ।
1 Kings 11:34 in Panjabi 34 ਤਾਂ ਵੀ ਮੈਂ ਸਾਰਾ ਰਾਜ ਉਹ ਦੇ ਹੱਥੋਂ ਨਾ ਲਵਾਂਗਾ ਪਰ ਮੈਂ ਉਹ ਦੇ ਜੀਵਨ ਭਰ ਉਹ ਨੂੰ ਆਪਣੇ ਦਾਸ ਦਾਊਦ ਦੇ ਕਾਰਨ ਸਜਾਦਾ ਬਣਾ ਰੱਖਾਂਗਾ ਜਿਹ ਨੂੰ ਮੈਂ ਇਸ ਲਈ ਚੁਣਿਆ ਕਿ ਉਹ ਨੇ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਮੰਨਿਆ ।
1 Kings 11:36 in Panjabi 36 ਅਤੇ ਮੈਂ ਉਹ ਦੇ ਪੁੱਤਰ ਨੂੰ ਇੱਕ ਗੋਤ ਦਿਆਂਗਾ ਤਾਂ ਜੋ ਮੇਰੇ ਦਾਸ ਦਾਊਦ ਲਈ ਇੱਕ ਚਰਾਗ ਯਰੂਸ਼ਲਮ ਵਿੱਚ ਜਿਸ ਸ਼ਹਿਰ ਨੂੰ ਮੈਂ ਆਪਣਾ ਨਾਮ ਰੱਖਣ ਲਈ ਚੁਣਿਆ ਹੈ ਸਾਰੇ ਦਿਨ ਮੇਰੇ ਅੱਗੇ ਰਹੇ ।
1 Kings 15:5 in Panjabi 5 ਕਿਉਂ ਜੋ ਦਾਊਦ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਜੀਵਨ ਦੇ ਸਭ ਦਿਨ ਉਸ ਸਾਰੇ ਤੋਂ ਜਿਸ ਦਾ ਉਸ ਨੂੰ ਹੁਕਮ ਸੀ ਹਿੱਤੀ ਊਰੀਯਾਹ ਦੀ ਗੱਲ ਤੋਂ ਬਿਨਾਂ ਕਿਸੇ ਪਾਸੇ ਨਾ ਫਿਰਿਆ ।
2 Kings 10:30 in Panjabi 30 ਤਦ ਯਹੋਵਾਹ ਨੇ ਯੇਹੂ ਨੂੰ ਆਖਿਆ, ਇਸ ਲਈ ਕਿ ਤੂੰ ਉਹ ਕੰਮ ਕਰਕੇ ਜੋ ਮੇਰੀ ਨਿਗਾਹ ਵਿੱਚ ਚੰਗਾ ਸੀ, ਇਹ ਭਲਿਆਈ ਕੀਤੀ ਹੈ ਅਤੇ ਅਹਾਬ ਦੇ ਘਰਾਣੇ ਨਾਲ ਮੇਰੇ ਮਨ ਦੀ ਇੱਛਾ ਅਨੁਸਾਰ ਵਾਰਤਾਵਾ ਕੀਤਾ, ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਗੱਦੀ ਉੱਤੇ ਬੈਠਣਗੇ ।
2 Kings 14:10 in Panjabi 10 ਤੂੰ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘੁਮੰਡ ਤੈਨੂੰ ਚੁੱਕਦਾ ਹੈ । ਘਰ ਵਿੱਚ ਰਹਿ ਕੇ ਘੁਮੰਡ ਕਰ । ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ ?
2 Chronicles 25:19 in Panjabi 19 ਤੂੰ ਕਹਿੰਦਾ ਹੈਂ, ਵੇਖ ਮੈਂ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘੁਮੰਡ ਤੈਨੂੰ ਚੁੱਕਦਾ ਹੈ । ਘਰੇ ਰਹੁ । ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ ? ।
2 Chronicles 26:16 in Panjabi 16 ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ
2 Chronicles 32:25 in Panjabi 25 ਪਰ ਹਿਜਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ
2 Chronicles 33:12 in Panjabi 12 ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ
2 Chronicles 33:19 in Panjabi 19 ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
2 Chronicles 33:23 in Panjabi 23 ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਇਹੀ ਆਮੋਨ ਵੱਧ ਅਪਰਾਧ ਕਰਦਾ ਗਿਆ
2 Chronicles 34:27 in Panjabi 27 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਇਸ ਸਥਾਨ ਦੇ ਵਿਰੁੱਧ ਅਤੇ ਇਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਤੇ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ
Psalm 19:11 in Panjabi 11 ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ ।
Psalm 131:1 in Panjabi 1 ਦਾਊਦ ਦਾ ਯਾਤਰਾ ਦਾ ਗੀਤ ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ ।
Psalm 132:12 in Panjabi 12 ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਣਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ-ਜੁੱਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ ।
Proverbs 10:27 in Panjabi 27 ਯਹੋਵਾਹ ਦਾ ਭੈ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੀ ਉਮਰ ਥੋੜ੍ਹੀ ਹੋਵੇਗੀ ।
Proverbs 27:24 in Panjabi 24 ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ ?
Ecclesiastes 8:13 in Panjabi 13 ਪਰ ਪਾਪੀ ਦਾ ਭਲਾ ਕਦੀ ਨਾ ਹੋਵੇਗਾ, ਨਾ ਉਹ ਪਰਛਾਵੇਂ ਵਾਂਗੂੰ ਆਪਣੇ ਦਿਨਾਂ ਨੂੰ ਵਧਾਵੇਗਾ ਕਿਉਂ ਜੋ ਉਹ ਪਰਮੇਸ਼ੁਰ ਕੋਲੋਂ ਨਹੀਂ ਡਰਦਾ ।
Isaiah 2:12 in Panjabi 12 ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,
Daniel 5:20 in Panjabi 20 ਪਰ ਜਦੋਂ ਉਸ ਦਾ ਸੁਭਾਵ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ ।
Habakkuk 2:4 in Panjabi 4 ਵੇਖ, ਉਹ ਮਨ ਵਿੱਚ ਫੁੱਲਿਆ ਹੋਇਆ ਹੈ, ਉਹ ਦਾ ਮਨ ਸਿੱਧਾ ਨਹੀਂ ਹੈ, ਪਰ ਧਰਮੀ ਆਪਣੇ ਵਿਸ਼ਵਾਸ ਦੇ ਕਾਰਨ ਜੀਉਂਦਾ ਰਹੇਗਾ ।
2 Corinthians 12:7 in Panjabi 7 ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ ।
1 Peter 5:5 in Panjabi 5 ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ