Deuteronomy 20:1 in Panjabi 1 ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ।
Other Translations King James Version (KJV) When thou goest out to battle against thine enemies, and seest horses, and chariots, and a people more than thou, be not afraid of them: for the LORD thy God is with thee, which brought thee up out of the land of Egypt.
American Standard Version (ASV) When thou goest forth to battle against thine enemies, and seest horses, and chariots, `and' a people more than thou, thou shalt not be afraid of them; for Jehovah thy God is with thee, who brought thee up out of the land of Egypt.
Bible in Basic English (BBE) When you go out to war against other nations, and come face to face with horses and war-carriages and armies greater in number than yourselves, have no fear of them: for the Lord your God is with you, who took you up out of the land of Egypt.
Darby English Bible (DBY) When thou goest out to war against thine enemies, and seest horses, and chariots, [and] a people more numerous than thou, thou shalt not fear them; for Jehovah thy God is with thee, who brought thee up out of the land of Egypt.
Webster's Bible (WBT) When thou goest out to battle against thy enemies, and seest horses, and chariots, and a people more than thou, be not afraid of them: for the LORD thy God is with thee, who brought thee out of the land of Egypt.
World English Bible (WEB) When you go forth to battle against your enemies, and see horses, and chariots, [and] a people more than you, you shall not be afraid of them; for Yahweh your God is with you, who brought you up out of the land of Egypt.
Young's Literal Translation (YLT) `When thou goest out to battle against thine enemy, and hast seen horse and chariot -- a people more numerous than thou -- thou art not afraid of them, for Jehovah thy God `is' with thee, who is bringing thee up out of the land of Egypt;
Cross Reference Genesis 26:3 in Panjabi 3 ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ । ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ । ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ ।
Numbers 23:21 in Panjabi 21 ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, ਨਾ ਇਸਰਾਏਲ ਵਿੱਚ ਚਲਾਕੀ ਵੇਖੀ । ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ ।
Deuteronomy 2:7 in Panjabi 7 ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦਿੱਤੀ ਹੈ ਅਤੇ ਇਸ ਵੱਡੀ ਉਜਾੜ ਵਿੱਚ ਉਹ ਤੁਹਾਡਾ ਤੁਰਨਾ-ਫਿਰਨਾ ਜਾਣਦਾ ਹੈ । ਇਨ੍ਹਾਂ ਚਾਲੀ ਸਾਲਾਂ ਤੱਕ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਰਿਹਾ ਹੈ ਅਤੇ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੋਣ ਦਿੱਤੀ ।
Deuteronomy 3:21 in Panjabi 21 ਉਸੇ ਵੇਲੇ ਮੈਂ ਯਹੋਸ਼ੁਆ ਨੂੰ ਹੁਕਮ ਦਿੱਤਾ ਅਤੇ ਆਖਿਆ, “ਤੇਰੀਆਂ ਅੱਖਾਂ ਨੇ ਉਹ ਸਭ ਕੁਝ ਵੇਖਿਆ ਹੈ ਜੋ ਯਹੋਵਾਹ ਤੇਰੇ ਪਰਮੇਸ਼ੁਰ ਨੇ ਇਹਨਾਂ ਦੋਹਾਂ ਰਾਜਿਆਂ ਨਾਲ ਕੀਤਾ ਹੈ, ਅਜਿਹਾ ਹੀ ਯਹੋਵਾਹ ਸਾਰੇ ਰਾਜਾਂ ਨਾਲ ਕਰੇਗਾ, ਜਿੱਥੋਂ ਹੋ ਕੇ ਤੂੰ ਪਾਰ ਲੰਘੇਗਾ ।
Deuteronomy 7:1 in Panjabi 1 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਹਿੱਤੀ, ਗਿਰਗਾਸ਼ੀ, ਅਮੋਰੀ, ਕਨਾਨੀ, ਫਰਿੱਜੀ, ਹਿੱਵੀ ਅਤੇ ਯਬੂਸੀ ਨਾਂ ਦੀਆਂ ਸੱਤ ਕੌਮਾਂ ਨੂੰ ਜਿਹੜੀਆਂ ਤੁਹਾਡੇ ਨਾਲੋਂ ਵੱਧ ਅਤੇ ਬਲਵੰਤ ਹਨ
Deuteronomy 31:6 in Panjabi 6 ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ । “
Deuteronomy 31:8 in Panjabi 8 ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ । ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ । ਇਸ ਲਈ ਨਾ ਡਰ ਅਤੇ ਨਾ ਘਬਰਾ !”
Joshua 1:5 in Panjabi 5 ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ । ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ ।
Joshua 1:9 in Panjabi 9 ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਾਬਰ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ ।
Joshua 10:5 in Panjabi 5 ਤਾਂ ਅਮੋਰੀਆਂ ਦੇ ਪੰਜਾਂ ਰਾਜਿਆਂ ਅਰਥਾਤ ਯਰੂਸ਼ਲਮ ਦੇ ਰਾਜੇ, ਹਬਰੋਨ ਦੇ ਰਾਜੇ, ਯਰਮੂਥ ਦੇ ਰਾਜੇ, ਲਾਕੀਸ਼ ਦੇ ਰਾਜੇ ਅਤੇ ਅਗਲੋਨ ਦੇ ਰਾਜੇ ਇਕੱਠੇ ਹੋਏ ਅਤੇ ਉਹ ਅਤੇ ਉਹਨਾਂ ਦੀ ਸਾਰੀ ਫੌਜ ਨੇ ਚੜਾਈ ਕੀਤੀ ਅਤੇ ਗਿਬਓਨ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਵਿਰੁੱਧ ਯੁੱਧ ਕੀਤਾ ।
Joshua 11:4 in Panjabi 4 ਅਤੇ ਉਹ ਅਤੇ ਉਹਨਾਂ ਦੀਆਂ ਸਾਰੀਆਂ ਸੈਨਾਂ ਬਾਹਰ ਨਿੱਕਲੀਆਂ । ਉਹ ਢੇਰ ਸਾਰੇ ਲੋਕ ਗਿਣਤੀ ਵਿੱਚ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਸਨ ਨਾਲੇ ਘੋੜੇ ਅਤੇ ਰੱਥ ਵੀ ਬਹੁਤ ਹੀ ਸਨ ।
Joshua 11:9 in Panjabi 9 ਅਤੇ ਯਹੋਸ਼ੁਆ ਨੇ ਉਹਨਾਂ ਨਾਲ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਆਖਿਆ ਸੀ । ਉਸ ਉਹਨਾਂ ਦਿਆਂ ਘੋੜਿਆਂ ਦੀਆਂ ਨਾੜਾਂ ਨੂੰ ਵੱਢ ਸੁਟਿਆ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜ ਦਿੱਤਾ ।
Judges 4:3 in Panjabi 3 ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ, ਕਿਉਂ ਜੋ ਸੀਸਰਾ ਦੇ ਕੋਲ ਨੌਂ ਸੌ ਲੋਹੇ ਦੇ ਰਥ ਸਨ, ਅਤੇ ਉਸ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਨੂੰ ਬਹੁਤ ਦੁੱਖ ਦਿੱਤਾ ।
Judges 6:12 in Panjabi 12 ਯਹੋਵਾਹ ਦੇ ਦੂਤ ਨੇ ਉਸ ਨੂੰ ਦਰਸ਼ਨ ਦਿੱਤਾ ਅਤੇ ਕਿਹਾ, “ਹੇ ਸੂਰਬੀਰ ਸੂਰਮਾ, ਯਹੋਵਾਹ ਤੇਰੇ ਨਾਲ ਹੈ ।”
2 Chronicles 14:11 in Panjabi 11 ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰਾਵਰ ਅਤੇ ਕਮਜ਼ੋਰ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ । ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ । ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ । ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ !
2 Chronicles 20:12 in Panjabi 12 ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਂ ਨਹੀਂ ਕਰੇਂਗਾ ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁਝ ਤਾਕਤ ਨਹੀਂ ਅਤੇ ਨਾ ਅਸੀਂ ਇਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ
2 Chronicles 32:7 in Panjabi 7 ਤਕੜੇ ਹੋਵੋ ਅਤੇ ਬਹਾਦਰੀ ਕਰੋ ! ਅੱਸ਼ੂਰ ਦੇ ਪਾਤਸ਼ਾਹ ਅਤੇ ਇਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਾਬਰੋ ਕਿਉਂ ਜੋ ਸਾਡੇ ਨਾਲ ਹੈ, ਉਨ੍ਹਾਂ ਨਾਲੋਂ ਵੱਡਾ ਹੈ
Psalm 20:7 in Panjabi 7 ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ ।
Psalm 33:16 in Panjabi 16 ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸਕਦਾ ਹੈ ।
Psalm 46:7 in Panjabi 7 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 46:11 in Panjabi 11 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 118:6 in Panjabi 6 ਯਹੋਵਾਹ ਮੇਰੀ ਵੱਲ ਹੈ, ਮੈਂ ਨਹੀਂ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ ?
Isaiah 7:14 in Panjabi 14 ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ । ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ ।
Isaiah 8:9 in Panjabi 9 ਹੇ ਲੋਕੋ ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ !
Isaiah 31:1 in Panjabi 1 ਹਾਇ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ ।
Isaiah 37:24 in Panjabi 24 ਤੂੰ ਆਪਣੇ ਕਰਮਚਾਰੀਆਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ, ਅਤੇ ਆਖਿਆ, ਮੈਂ ਆਪਣਿਆਂ ਬਹੁਤਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਚੜ੍ਹਿਆ ਹਾਂ, ਸਗੋਂ ਲਬਾਨੋਨ ਦੇ ਵਿਚਕਾਰ ਤੱਕ । ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡੇ । ਮੈਂ ਉਹ ਦੀ ਉੱਚੀ ਤੋਂ ਉੱਚੀ ਟੀਸੀ ਵਿੱਚ, ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ ।
Isaiah 43:2 in Panjabi 2 ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ ।
Romans 8:31 in Panjabi 31 ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ ।