Deuteronomy 25:1 in Panjabi 1 ਜੇ ਮਨੁੱਖਾਂ ਵਿੱਚ ਝਗੜਾ ਹੋ ਜਾਵੇ ਅਤੇ ਉਹ ਨਿਆਂ ਕਰਾਉਣ ਲਈ ਨਿਆਈਆਂ ਦੇ ਕੋਲ ਆਉਣ ਅਤੇ ਉਹ ਉਨ੍ਹਾਂ ਦਾ ਨਿਆਂ ਕਰਨ ਤਾਂ ਉਹ ਧਰਮੀ ਨੂੰ ਧਰਮੀ ਅਤੇ ਬੁਰੇ ਨੂੰ ਬੁਰਾ ਠਹਿਰਾਉਣ ।
Other Translations King James Version (KJV) If there be a controversy between men, and they come unto judgment, that the judges may judge them; then they shall justify the righteous, and condemn the wicked.
American Standard Version (ASV) If there be a controversy between men, and they come unto judgment, and `the judges' judge them; then they shall justify the righteous, and condemn the wicked;
Bible in Basic English (BBE) If there is an argument between men and they go to law with one another, let the judges give their decision for the upright, and against the wrongdoer.
Darby English Bible (DBY) If there be a controversy between men, and they resort to judgment, and they judge [their case]; then they shall justify the righteous, and condemn the wicked.
Webster's Bible (WBT) If there shall be a controversy between men, and they come to judgment, that the judges may judge them; then they shall justify the righteous, and condemn the wicked.
World English Bible (WEB) If there be a controversy between men, and they come to judgment, and [the judges] judge them; then they shall justify the righteous, and condemn the wicked;
Young's Literal Translation (YLT) `When there is a strife between men, and they have come nigh unto the judgment, and they have judged, and declared righteous the righteous, and declared wrong the wrong-doer,
Cross Reference Exodus 23:6 in Panjabi 6 ਤੂੰ ਆਪਣੇ ਮੁਤਾਜ ਦੇ ਨਿਆਂ ਨੂੰ ਉਸ ਦੇ ਝਗੜੇ ਵਿੱਚ ਨਾ ਭੁੰਆ ।
Deuteronomy 1:16 in Panjabi 16 ਉਸੇ ਵੇਲੇ ਮੈਂ ਤੁਹਾਡੇ ਨਿਆਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ ।
Deuteronomy 16:18 in Panjabi 18 ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈ ਅਤੇ ਪ੍ਰਧਾਨ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ ।
Deuteronomy 17:8 in Panjabi 8 ਜੇਕਰ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀ ਕੋਈ ਅਜਿਹੀ ਗੱਲ ਉੱਠੇ, ਜਿਸ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਕਠਿਨ ਹੋਵੇ, ਅਰਥਾਤ ਆਪਸ ਵਿੱਚ ਦਾ ਖੂਨ, ਆਪਸ ਵਿੱਚ ਦਾ ਦਾਵਾ, ਜਾਂ ਆਪਸ ਵਿੱਚ ਦੀ ਮਾਰ-ਕੁਟਾਈ, ਤਾਂ ਤੁਸੀਂ ਉੱਠ ਕੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,
Deuteronomy 19:17 in Panjabi 17 ਤਾਂ ਉਹ ਦੋਵੇਂ ਮਨੁੱਖ ਜਿਨ੍ਹਾਂ ਦੇ ਵਿੱਚ ਝਗੜਾ ਹੈ ਯਹੋਵਾਹ ਦੇ ਸਨਮੁਖ ਅਰਥਾਤ ਉਨ੍ਹਾਂ ਦਿਨਾਂ ਦੇ ਜਾਜਕਾਂ ਅਤੇ ਨਿਆਈਆਂ ਦੇ ਅੱਗੇ ਖੜ੍ਹੇ ਕੀਤੇ ਜਾਣ,
2 Samuel 23:3 in Panjabi 3 ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ,
2 Chronicles 19:6 in Panjabi 6 ਅਤੇ ਨਿਆਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਉਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ
Job 29:7 in Panjabi 7 ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ,
Psalm 58:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਭਜਨ ਹੇ ਬਲਵਾਨ ਸੁਆਮੀਓ,ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ ? ਕੀ ਤੁਸੀਂ ਆਦਮ ਵੰਸੀਆਂ ਦਾ ਸਿੱਧਾ ਨਿਆਂ ਕਰਦੇ ਹੋ ?
Psalm 82:2 in Panjabi 2 ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ ? । ਸਲਹ ।
Proverbs 17:15 in Panjabi 15 ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ ।
Proverbs 31:8 in Panjabi 8 ਗੁੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ ।
Isaiah 1:17 in Panjabi 17 ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ ।
Isaiah 1:23 in Panjabi 23 ਤੇਰੇ ਹਾਕਮ ਜਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ ।
Isaiah 5:23 in Panjabi 23 ਜਿਹੜੇ ਦੁਸ਼ਟ ਨੂੰ ਰਿਸ਼ਵਤ ਲੈ ਕੇ ਧਰਮੀ ਠਹਿਰਾਉਂਦੇ ਹਨ, ਅਤੇ ਧਰਮੀਆਂ ਦਾ ਧਰਮ ਉਨ੍ਹਾਂ ਤੋਂ ਖੋਹ ਲੈਂਦੇ ਹਨ !
Isaiah 11:4 in Panjabi 4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਅਤੇ ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ ।
Isaiah 32:1 in Panjabi 1 ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ ।
Jeremiah 21:12 in Panjabi 12 ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ ।
Ezekiel 44:24 in Panjabi 24 ਉਹ ਝਗੜਿਆਂ ਦੇ ਨਿਆਂ ਕਰਨ ਲਈ ਖਲੋਣਗੇ ਅਤੇ ਮੇਰੇ ਨਿਆਵਾਂ ਦੇ ਅਨੁਸਾਰ ਨਿਆਂ ਕਰਨਗੇ । ਉਹ ਮੇਰੀ ਬਿਵਸਥਾ ਦੀ ਤੇ ਮੇਰੀਆਂ ਬਿਧੀਆਂ ਦੀ ਅਤੇ ਮੇਰੇ ਸਾਰੇ ਠਹਿਰਾਏ ਗਏ ਪਰਬਾਂ ਦੀ ਤੇ ਮੇਰੇ ਪਵਿੱਤਰ ਸਬਤਾਂ ਦੀ ਪਾਲਣਾ ਕਰਨਗੇ ।
Micah 3:1 in Panjabi 1 ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ ?
Habakkuk 1:4 in Panjabi 4 ਇਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ ਅਤੇ ਨਿਆਂ ਕਦੇ ਵੀ ਨਹੀਂ ਜਿੱਤਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਇਸੇ ਕਾਰਨ ਨਿਆਂ ਵਿਗੜ ਜਾਂਦਾ ਹੈ ।
Habakkuk 1:13 in Panjabi 13 ਤੂੰ ਜਿਸ ਦੀਆਂ ਅੱਖਾਂ ਅਜਿਹੀਆਂ ਸ਼ੁੱਧ ਹਨ ਕਿ ਤੂੰ ਬਦੀ ਨੂੰ ਵੇਖ ਹੀ ਨਹੀਂ ਸਕਦਾ ਅਤੇ ਅਨ੍ਹੇਰ ਨੂੰ ਵੇਖ ਕੇ ਚੁੱਪ ਨਹੀਂ ਰਹਿ ਸਕਦਾ, ਫੇਰ ਤੂੰ ਧੋਖੇਬਾਜਾਂ ਨੂੰ ਕਿਉਂ ਵੇਖਦਾ ਰਹਿੰਦਾ ਹੈਂ ? ਜਦ ਦੁਸ਼ਟ ਧਰਮੀ ਨੂੰ ਨਿਗਲ ਲੈਂਦਾ ਹੈ, ਤਾਂ ਤੂੰ ਕਿਉਂ ਚੁੱਪ ਰਹਿੰਦਾ ਹੈਂ,
Malachi 3:18 in Panjabi 18 ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ ।
Matthew 3:10 in Panjabi 10 ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ ।