Deuteronomy 27:15 in Panjabi 15 'ਸਰਾਪੀ ਹੋਵੇ ਉਹ ਮਨੁੱਖ ਜਿਹੜਾ ਘੜ੍ਹੀ ਹੋਈ ਜਾਂ ਢਾਲੀ ਹੋਈ ਮੂਰਤ ਬਣਾਵੇ, ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ ਅਤੇ ਉਹਨਾਂ ਨੂੰ ਕਿਸੇ ਗੁਪਤ ਸਥਾਨ ਵਿੱਚ ਖੜ੍ਹਾ ਕਰੇ ਕਿਉਂ ਜੋ ਇਸ ਤੋਂ ਯਹੋਵਾਹ ਘਿਰਣਾ ਕਰਦਾ ਹੈ । ' ਤਦ ਸਾਰੀ ਪਰਜਾ ਉੱਤਰ ਦੇ ਕੇ ਆਖੇ, ਆਮੀਨ ।
Other Translations King James Version (KJV) Cursed be the man that maketh any graven or molten image, an abomination unto the LORD, the work of the hands of the craftsman, and putteth it in a secret place. And all the people shall answer and say, Amen.
American Standard Version (ASV) Cursed be the man that maketh a graven or molten image, an abomination unto Jehovah, the work of the hands of the craftsman, and setteth it up in secret. And all the people shall answer and say, Amen.
Bible in Basic English (BBE) Cursed is the man who makes any image of wood or stone or metal, disgusting to the Lord, the work of man's hands, and puts it up in secret. And let all the people say, So be it.
Darby English Bible (DBY) Cursed be the man that maketh a graven or molten image, an abomination to Jehovah, a work of the craftsman's hand, and putteth it up secretly! And all the people shall answer and say, Amen.
Webster's Bible (WBT) Cursed be the man that maketh any graven or molten image, an abomination to the LORD, the work of the hands of the artificer, and putteth it in a secret place: and all the people shall answer, and say Amen.
World English Bible (WEB) Cursed be the man who makes an engraved or molten image, an abomination to Yahweh, the work of the hands of the craftsman, and sets it up in secret. All the people shall answer and say, Amen.
Young's Literal Translation (YLT) `Cursed `is' the man who maketh a graven and molten image, the abomination of Jehovah, work of the hands of an artificer, and hath put `it' in a secret place, -- and all the people have answered and said, Amen.
Cross Reference Genesis 9:25 in Panjabi 25 ਤਦ ਉਸ ਨੇ ਆਖਿਆ, ਕਨਾਨ ਸਰਾਪੀ ਹੈ । ਉਹ ਆਪਣੇ ਭਰਾਵਾਂ ਦੇ ਦਾਸਾਂ ਦਾ ਦਾਸ ਹੋਵੇਗਾ ।
Genesis 31:19 in Panjabi 19 ਲਾਬਾਨ ਬਾਹਰ ਆਪਣੀਆਂ ਭੇਡਾਂ ਦੀ ਉੱਨ ਕਤਰਨ ਲਈ ਗਿਆ ਹੋਇਆ ਸੀ ਅਤੇ ਰਾਖ਼ੇਲ ਆਪਣੇ ਪਿਤਾ ਦੇ ਘਰੇਲੂ ਬੁੱਤਾਂ ਨੂੰ ਚੁਰਾ ਕੇ ਲੈ ਗਈ ।
Genesis 31:34 in Panjabi 34 ਤਦ ਰਾਖ਼ੇਲ ਨੇ ਉਨ੍ਹਾਂ ਘਰੇਲੂ ਬੁੱਤਾਂ ਨੂੰ ਲੈ ਕੇ ਊਠ ਦੀ ਕਾਠੀ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਉੱਤੇ ਬੈਠ ਗਈ ਅਤੇ ਲਾਬਾਨ ਨੇ ਸਾਰੇ ਤੰਬੂ ਦੀ ਖੋਜ ਕੀਤੀ ਪਰ ਕੁਝ ਨਾ ਮਿਲਿਆ ।
Exodus 20:4 in Panjabi 4 ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ ।
Exodus 20:23 in Panjabi 23 ਤੁਸੀਂ ਮੇਰੇ ਸ਼ਰੀਕ ਨਾ ਬਣਾਓ, ਨਾ ਚਾਂਦੀ ਦੇ ਦੇਵਤੇ, ਨਾ ਸੋਨੇ ਦੇ ਦੇਵਤੇ ਆਪਣੇ ਲਈ ਬਣਾਓ ।
Exodus 32:1 in Panjabi 1 ਜਦ ਲੋਕਾਂ ਨੇ ਵੇਖਿਆ ਕਿ ਮੂਸਾ ਨੇ ਪਹਾੜ ਤੋਂ ਉਤਰਨ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋ ਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ ।
Exodus 34:17 in Panjabi 17 ਤੂੰ ਆਪਣੇ ਲਈ ਢਾਲ਼ੇ ਹੋਏ ਦੇਵਤੇ ਨਾ ਬਣਾਈਂ ।
Leviticus 19:4 in Panjabi 4 ਤੁਸੀਂ ਮੂਰਤਾਂ ਵੱਲ ਨਾ ਮੁੜਨਾ ਅਤੇ ਨਾ ਹੀ ਆਪਣੇ ਲਈ ਮੂਰਤਾਂ ਢਾਲ ਕੇ ਬਣਾਉਣਾ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Leviticus 26:1 in Panjabi 1 ਤੁਸੀਂ ਆਪਣੇ ਲਈ ਕੋਈ ਮੂਰਤ ਨਾ ਬਣਾਉਣਾ, ਨਾ ਹੀ ਆਪਣੇ ਲਈ ਕੋਈ ਉੱਕਰੀ ਹੋਈ ਮੂਰਤ ਜਾਂ ਥੰਮ੍ਹ ਖੜ੍ਹਾ ਕਰਨਾ, ਅਤੇ ਨਾ ਹੀ ਮੱਥਾ ਟੇਕਣ ਲਈ ਆਪਣੇ ਦੇਸ਼ ਵਿੱਚ ਕੋਈ ਪੱਥਰ ਦੀ ਮੂਰਤ ਸਥਾਪਿਤ ਕਰਨਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Numbers 5:22 in Panjabi 22 ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, “ਆਮੀਨ, ਆਮੀਨ ।''
Deuteronomy 4:16 in Panjabi 16 ਅਜਿਹਾ ਨਾ ਹੋਵੇ ਕਿ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਬੁੱਤ ਦੀ ਘੜ੍ਹੀ ਹੋਈ ਮੂਰਤ ਬਣਾ ਲਓ ਅਰਥਾਤ ਕਿਸੇ ਨਰ-ਨਾਰੀ ਦੀ ਸ਼ਕਲ ਵਿੱਚ,
Deuteronomy 5:8 in Panjabi 8 ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ, ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ ।
Deuteronomy 28:16 in Panjabi 16 ਸਰਾਪੀ ਹੋਵੋਗੇ ਤੁਸੀਂ ਸ਼ਹਿਰ ਵਿੱਚ ਅਤੇ ਸਰਾਪੀ ਹੋਵੋਗੇ ਤੁਸੀਂ ਖੇਤ ਵਿੱਚ,
Deuteronomy 29:17 in Panjabi 17 ਤੁਸੀਂ ਉਹਨਾਂ ਦੀਆਂ ਘਿਣਾਉਣੀਆਂ ਚੀਜ਼ਾਂ ਅਤੇ ਉਹਨਾਂ ਦੀਆਂ ਲੱਕੜੀਆਂ, ਪੱਥਰ, ਚਾਂਦੀ ਅਤੇ ਸੋਨੇ ਦੀਆਂ ਮੂਰਤਾਂ ਵੇਖੀਆਂ, ਜਿਹੜੀਆਂ ਉਹਨਾਂ ਦੇ ਕੋਲ ਸਨ ।
1 Samuel 26:19 in Panjabi 19 ਸੋ ਹੁਣ ਹੇ ਮਹਾਰਾਜ ਰਾਜਾ,ਆਪਣੇ ਸੇਵਕ ਦੀ ਸੁਣ । ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ,ਜਾ,ਹੋਰਨਾਂ ਦੇਵਤਿਆਂ ਦੀ ਪੂਜਾ ਕਰ
1 Kings 11:5 in Panjabi 5 ਸੁਲੇਮਾਨ ਸੀਦੋਨੀਆਂ ਦੀ ਦੇਵੀਂ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮਿਲਕੋਮ ਦੇ ਪਿੱਛੇ ਚੱਲਿਆ ।
2 Kings 17:19 in Panjabi 19 ਯਹੂਦਾਹ ਨੇ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ ਪਰ ਉਹ ਉਹਨਾਂ ਬਿਧੀਆਂ ਤੇ ਚੱਲਦੇ ਰਹੇ ਜੋ ਇਸਰਾਏਲ ਨੇ ਬਣਾਈਆਂ ਸਨ ।
2 Kings 23:13 in Panjabi 13 ਪਾਤਸ਼ਾਹਾਂ ਨੇ ਉਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਤੇ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ ।
2 Chronicles 33:2 in Panjabi 2 ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ
Psalm 44:20 in Panjabi 20 ਜੇ ਅਸੀਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਡੇ ਹਨ,
Isaiah 44:9 in Panjabi 9 ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ ।
Isaiah 44:17 in Panjabi 17 ਉਸੇ ਦਾ ਬਚਿਆ ਹੋਇਆ ਟੁੱਕੜਾ ਲੈ ਕੇ ਉਹ ਇੱਕ ਦੇਵਤਾ, ਇੱਕ ਬੁੱਤ ਬਣਾਉਂਦਾ ਹੈ, ਅਤੇ ਉਹ ਦੇ ਅੱਗੇ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਕਿਉਂ ਜੋ ਤੂੰ ਮੇਰਾ ਦੇਵਤਾ ਹੈਂ !
Isaiah 44:19 in Panjabi 19 ਕੋਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਚੇ ਹੋਏ ਟੁੱਕੜੇ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ ? ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ ?
Jeremiah 11:3 in Panjabi 3 ਤੂੰ ਉਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ,- ਉਸ ਮਨੁੱਖ ਉੱਤੇ ਸਰਾਪ ਜਿਹੜਾ ਇਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ !
Jeremiah 11:5 in Panjabi 5 ਭਈ ਮੈਂ ਉਸ ਸੌਂਹ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ ਕਿ ਮੈਂ ਉਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਜਿਹਾ ਅੱਜ ਦੇ ਦਿਨ ਹੈ । ਤਾਂ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ ! ।
Jeremiah 23:24 in Panjabi 24 ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁਕਾ ਲਵੇਗਾ ਕਿ ਮੈਂ ਉਹ ਨੂੰ ਨਾ ਵੇਖਾਂ ? ਯਹੋਵਾਹ ਦਾ ਵਾਕ ਹੈ । ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ ? ਯਹੋਵਾਹ ਦਾ ਵਾਕ ਹੈ
Jeremiah 28:6 in Panjabi 6 ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ ! ਕਾਸ਼ ਕਿ ਯਹੋਵਾਹ ਏਵੇਂ ਹੀ ਕਰੇ ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਹਨਾਂ ਦਾ ਤੂੰ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਗ਼ੁਲਾਮਾਂ ਨੂੰ ਬਾਬਲ ਵਿੱਚੋਂ ਇਸ ਸਥਾਨ ਨੂੰ ਮੋੜ ਲੈ ਆਵੇ !
Ezekiel 7:20 in Panjabi 20 ਉਹਨਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਹਨਾਂ ਨੇ ਉਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਇਸ ਲਈ ਮੈਂ ਉਸ ਨੂੰ ਉਹਨਾਂ ਦੇ ਲਈ ਅਸ਼ੁੱਧ ਵਸਤੂ ਠਹਿਰਾਇਆ ।
Ezekiel 8:7 in Panjabi 7 ਤਦ ਉਹ ਮੈਨੂੰ ਵੇਹੜੇ ਦੇ ਦਰਵਾਜ਼ੇ ਤੇ ਲਿਆਇਆ, ਤਾਂ ਮੈਂ ਵੇਖਿਆ ਕਿ ਕੰਧ ਦੇ ਵਿੱਚ ਇੱਕ ਛੇਕ ਹੈ ।
Ezekiel 14:4 in Panjabi 4 ਇਸ ਲਈ ਤੂੰ ਉਹਨਾਂ ਨਾਲ ਗੱਲਾਂ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੀਆਂ ਮੂਰਤੀਆਂ ਆਪਣੇ ਮਨ ਵਿੱਚ ਸਥਾਪਿਤ ਕਰਕੇ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖ ਕੇ ਕੇ ਨਬੀ ਦੇ ਕੋਲ ਜਾਂਦਾ ਹੈ, ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ ।
Daniel 11:31 in Panjabi 31 ਜੱਥੇ ਉਸ ਦੀ ਵਲੋਂ ਉੱਠਣਗੇ ਅਤੇ ਉਹ ਪਵਿੱਤਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਉਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ ।
Hosea 13:2 in Panjabi 2 ਹੁਣ ਉਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਉਹ ਉਨ੍ਹਾਂ ਦੇ ਬਾਰੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਇਹਨਾਂ ਵੱਛਿਆਂ ਨੂੰ ਚੁੰਮਣ !
Matthew 6:13 in Panjabi 13 ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ । ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ । ਆਮੀਨ ।
Matthew 24:15 in Panjabi 15 ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ ( ਪੜ੍ਹਨ ਵਾਲਾ ਸਮਝ ਲਵੇ )
1 Corinthians 14:16 in Panjabi 16 ਨਹੀਂ ਤਾਂ ਜੇ ਤੂੰ ਆਤਮਾ ਨਾਲ ਹੀ ਉਸਤਤ ਕਰੇਂ ਤਾਂ ਜਿਹੜਾ ਅਨਜਾਣ ਕੋਲ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੋ ਤੂੰ ਕੀ ਆਖਦਾ ਹੈਂ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ ?
Revelation 17:4 in Panjabi 4 ਅਤੇ ਉਸ ਔਰਤ ਨੇ ਬੈਂਗਣੀ ਅਤੇ ਲਾਲ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੋਤੀਆਂ ਅਤੇ ਜਵਾਹਰਾਂ ਨਾਲ ਸ਼ਿੰਗਾਰੀ ਹੋਈ ਸੀ । ਉਹ ਨੇ ਇੱਕ ਸੋਨੇ ਦਾ ਪਿਆਲਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਾਰੀ ਦੀਆਂ ਭ੍ਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ ।