Deuteronomy 31:6 in Panjabi 6 ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ । “
Other Translations King James Version (KJV) Be strong and of a good courage, fear not, nor be afraid of them: for the LORD thy God, he it is that doth go with thee; he will not fail thee, nor forsake thee.
American Standard Version (ASV) Be strong and of good courage, fear not, nor be affrighted at them: for Jehovah thy God, he it is that doth go with thee; he will not fail thee, nor forsake thee.
Bible in Basic English (BBE) Be strong and take heart, and have no fear of them: for it is the Lord your God who is going with you; he will not take away his help from you.
Darby English Bible (DBY) Be strong and courageous, fear them not, neither be afraid of them; for Jehovah thy God, he it is that goeth with thee; he will not leave thee, nor forsake thee.
Webster's Bible (WBT) Be strong and of a good courage, fear not, nor be afraid of them: for the LORD thy God, he it is that doth go with thee, he will not fail thee, nor forsake thee.
World English Bible (WEB) Be strong and of good courage, don't be afraid, nor be scared of them: for Yahweh your God, he it is who does go with you; he will not fail you, nor forsake you.
Young's Literal Translation (YLT) be strong and courageous, fear not, nor be terrified because of them, for Jehovah thy God `is' He who is going with thee; He doth not fail thee nor forsake thee.'
Cross Reference Numbers 14:9 in Panjabi 9 ਤੁਸੀਂ ਸਿਰਫ਼ ਯਹੋਵਾਹ ਦੇ ਵਿਰੁੱਧ ਗਵਾਹੀ ਨਾ ਦੇਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਉਹ ਤਾਂ ਸਾਡੇ ਲਈ ਮਾਮੂਲੀ ਹੀ ਹਨ । ਉਹਨਾਂ ਦੀ ਸੁਰੱਖਿਆ ਉਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਉਹਨਾਂ ਤੋਂ ਤੁਸੀਂ ਨਾ ਡਰੋ !
Deuteronomy 1:29 in Panjabi 29 ਤਦ ਮੈਂ ਤੁਹਾਨੂੰ ਆਖਿਆ, “ਤੁਸੀਂ ਉਨ੍ਹਾਂ ਤੋਂ ਨਾ ਘਬਰਾਉ ਅਤੇ ਨਾ ਹੀ ਡਰੋ ।
Deuteronomy 4:31 in Panjabi 31 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਇੱਕ ਦਿਆਲੂ ਪਰਮੇਸ਼ੁਰ ਹੈ, ਉਹ ਨਾ ਤਾਂ ਤੁਹਾਨੂੰ ਤਿਆਗੇਗਾ, ਨਾ ਤੁਹਾਡਾ ਨਾਸ਼ ਕਰੇਗਾ ਅਤੇ ਨਾ ਹੀ ਉਸ ਨੇਮ ਨੂੰ ਭੁੱਲੇਗਾ ਜਿਸ ਦੇ ਵਿਖੇ ਉਸ ਨੇ ਤੁਹਾਡੇ ਪਿਉ-ਦਾਦਿਆਂ ਦੇ ਨਾਲ ਸਹੁੰ ਖਾਧੀ ਸੀ ।
Deuteronomy 7:18 in Panjabi 18 ਤੁਸੀਂ ਉਹਨਾਂ ਤੋਂ ਨਾ ਡਰਿਓ । ਤੁਸੀਂ ਉਹ ਸਭ ਕੁਝ ਚੰਗੀ ਤਰ੍ਹਾਂ ਯਾਦ ਰੱਖਿਓ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਫ਼ਿਰਊਨ ਨਾਲ ਅਤੇ ਸਾਰੇ ਮਿਸਰੀਆਂ ਨਾਲ ਕੀਤਾ ਸੀ ।
Deuteronomy 20:1 in Panjabi 1 ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ।
Deuteronomy 20:3 in Panjabi 3 ਅਤੇ ਉਨ੍ਹਾਂ ਨੂੰ ਆਖੇ, “ਹੇ ਇਸਰਾਏਲ ਸੁਣ, ਅੱਜ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਨੇੜੇ ਆਏ ਹੋ । ਤੁਹਾਡਾ ਮਨ ਕੱਚਾ ਨਾ ਹੋਵੇ, ਤੁਸੀਂ ਨਾ ਡਰੋ, ਨਾ ਘਬਰਾਉ ਅਤੇ ਨਾ ਉਨ੍ਹਾਂ ਦੇ ਅੱਗੇ ਕੰਬੋ,
Deuteronomy 31:7 in Panjabi 7 ਤਦ ਮੂਸਾ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਯਹੋਸ਼ੁਆ ਨੂੰ ਸੱਦ ਕੇ ਆਖਿਆ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸ ਪਰਜਾ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਹੋਵਾਹ ਨੇ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ ।
Deuteronomy 31:23 in Panjabi 23 ਉਸ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਇਹ ਆਖ ਕੇ ਹੁਕਮ ਦਿੱਤਾ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸਰਾਏਲੀਆਂ ਨੂੰ ਉਸ ਦੇਸ਼ ਵਿੱਚ ਲੈ ਜਾਵੇਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਨਾਲ ਸਹੁੰ ਖਾਧੀ ਸੀ ਅਤੇ ਮੈਂ ਤੇਰੇ ਨਾਲ ਹੋਵਾਂਗਾ । “
Joshua 1:5 in Panjabi 5 ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ । ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ ।
Joshua 1:9 in Panjabi 9 ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਾਬਰ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ ।
Joshua 10:25 in Panjabi 25 ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਾਬਰੋ । ਤਕੜੇ ਹੋਵੋ ਅਤੇ ਹੌਂਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਅਜਿਹਾ ਹੀ ਕਰੇਗਾ ।
1 Chronicles 22:13 in Panjabi 13 ਤਾਂ ਤੂੰ ਸਫ਼ਲ ਹੋਵੇਂਗਾ, ਜੇ ਤੂੰ ਉਨ੍ਹਾਂ ਬਿਧੀਆਂ ਅਤੇ ਬਿਵਸਥਾ ਦੇ ਅਨੁਸਾਰ ਚੱਲੇਂਗਾ, ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲਈ ਮੂਸਾ ਨੂੰ ਆਗਿਆ ਦਿੱਤੀਆਂ ਸਨ । ਤਕੜਾ ਹੋ ਅਤੇ ਉਤਸਾਹ ਰੱਖ, ਡਰ ਨਹੀਂ ਅਤੇ ਨਾ ਘਾਬਰ ।
1 Chronicles 28:10 in Panjabi 10 ਹੁਣ ਵੇਖ, ਕਿਉਂ ਜੋ ਯਹੋਵਾਹ ਨੇ ਤੈਨੂੰ ਚੁਣਿਆ ਹੈ, ਤਾਂ ਕਿ ਤੂੰ ਪਵਿੱਤਰ ਸਥਾਨ ਦੇ ਲਈ ਇੱਕ ਭਵਨ ਬਣਾਵੇਂ । ਉਠ, ਤਕੜਾ ਹੋ ਅਤੇ ਉਸ ਨੂੰ ਬਣਾ ! ।
1 Chronicles 28:20 in Panjabi 20 ਅਤੇ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ ਅਤੇ ਕੰਮ ਕਰ, ਨਾ ਡਰੀਂ ਅਤੇ ਨਾ ਘਬਰਾਵੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ-ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੱਕ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ !
2 Chronicles 32:7 in Panjabi 7 ਤਕੜੇ ਹੋਵੋ ਅਤੇ ਬਹਾਦਰੀ ਕਰੋ ! ਅੱਸ਼ੂਰ ਦੇ ਪਾਤਸ਼ਾਹ ਅਤੇ ਇਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਾਬਰੋ ਕਿਉਂ ਜੋ ਸਾਡੇ ਨਾਲ ਹੈ, ਉਨ੍ਹਾਂ ਨਾਲੋਂ ਵੱਡਾ ਹੈ
Psalm 27:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂ ?
Psalm 27:14 in Panjabi 14 ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ !
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 41:13 in Panjabi 13 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ ।
Isaiah 43:1 in Panjabi 1 ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ ।
Isaiah 51:12 in Panjabi 12 ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ ?
Haggai 2:4 in Panjabi 4 ਪਰ ਹੇ ਜ਼ਰੁੱਬਾਬਲ, ਤਕੜਾ ਹੋ ! ਯਹੋਵਾਹ ਦਾ ਵਾਕ ਹੈ ਅਤੇ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ, ਤਕੜਾ ਹੋ ! ਅਤੇ ਹੇ ਦੇਸ ਦੇ ਲੋਕੋ, ਤਕੜੇ ਹੋਵੋ ! ਯਹੋਵਾਹ ਦਾ ਵਾਕ ਹੈ ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Zechariah 8:13 in Panjabi 13 ਇਸ ਤਰ੍ਹਾਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸੀ, ਉਸੇ ਤਰ੍ਹਾਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ । ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ !
Luke 12:32 in Panjabi 32 ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ ।
1 Corinthians 16:13 in Panjabi 13 ਜਾਗਦੇ ਰਹੋ । ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ ।
Ephesians 6:10 in Panjabi 10 ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ !
2 Timothy 2:1 in Panjabi 1 ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ ।
Hebrews 13:5 in Panjabi 5 ਤੁਸੀਂ ਮਾਇਆ ਦੇ ਲੋਭ ਤੋਂ ਦੂਰ ਰਹੋ । ਜੋ ਕੁੱਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ ।
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।