Deuteronomy 32:15 in Panjabi 15 ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ । ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ ।
Other Translations King James Version (KJV) But Jeshurun waxed fat, and kicked: thou art waxen fat, thou art grown thick, thou art covered with fatness; then he forsook God which made him, and lightly esteemed the Rock of his salvation.
American Standard Version (ASV) But Jeshurun waxed fat, and kicked: Thou art waxed fat, thou art grown thick, thou art become sleek; Then he forsook God who made him, And lightly esteemed the Rock of his salvation.
Bible in Basic English (BBE) But Jeshurun became fat and would not be controlled: you have become fat, you are thick and full of food: then he was untrue to the God who made him, giving no honour to the Rock of his salvation.
Darby English Bible (DBY) Then Jeshurun grew fat, and kicked -- Thou art waxen fat, Thou art grown thick, And thou art covered with fatness; -- He gave up +God who made him, And lightly esteemed the Rock of his salvation.
Webster's Bible (WBT) But Jeshurun waxed fat, and kicked: thou hast waxed fat, thou art grown thick, thou art covered with fatness; then he forsook God who made him, and lightly esteemed the Rock of his salvation.
World English Bible (WEB) But Jeshurun grew fat, and kicked: You have grown fat, you are grown thick, you are become sleek; Then he forsook God who made him, Lightly esteemed the Rock of his salvation.
Young's Literal Translation (YLT) And Jeshurun waxeth fat, and doth kick: Thou hast been fat -- thou hast been thick, Thou hast been covered. And he leaveth God who made him, And dishonoureth the Rock of his salvation.
Cross Reference Deuteronomy 6:10 in Panjabi 10 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾਵੇ, ਜਿਸ ਨੂੰ ਤੁਹਾਨੂੰ ਦੇਣ ਦੀ ਉਸਨੇ ਤੁਹਾਡੇ ਪਿਉ-ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਅਤੇ ਜਦ ਉਹ ਤੈਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ
Deuteronomy 8:10 in Panjabi 10 ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੇ ਦੇਸ਼ ਦੇ ਕਾਰਨ ਜਿਹੜਾ ਉਸ ਨੇ ਤੁਹਾਨੂੰ ਦਿੱਤਾ ਹੈ, ਮੁਬਾਰਕ ਆਖੋਗੇ ।
Deuteronomy 31:16 in Panjabi 16 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਆਪਣੇ ਪਿਉ-ਦਾਦਿਆਂ ਨਾਲ ਸੌਂ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ ।
Deuteronomy 31:20 in Panjabi 20 ਜਦ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵਾਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ, ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ ਅਤੇ ਇਹ ਖਾ-ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਦ ਇਹ ਪਰਾਏ ਦੇਵਤਿਆਂ ਵੱਲ ਮੁੜ ਕੇ ਉਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਦੇਣਗੇ ਅਤੇ ਮੇਰਾ ਨੇਮ ਭੰਗ ਕਰ ਸੁੱਟਣਗੇ ।
Deuteronomy 32:4 in Panjabi 4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ । ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ ।
Deuteronomy 32:6 in Panjabi 6 ਹੇ ਮੂਰਖ ਅਤੇ ਮੱਤਹੀਣ ਪਰਜਾ, ਕੀ ਤੁਸੀਂ ਯਹੋਵਾਹ ਨੂੰ ਇਸ ਤਰ੍ਹਾਂ ਬਦਲਾ ਦਿੰਦੇ ਹੋ ? ਕੀ ਉਹ ਤੇਰਾ ਪਿਤਾ ਨਹੀਂ ਜਿਸ ਨੇ ਤੈਨੂੰ ਮੁੱਲ ਲਿਆ, ਉਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ ?
Deuteronomy 33:5 in Panjabi 5 ਉਹ ਯਸ਼ੁਰੂਨ ਵਿੱਚ ਰਾਜਾ ਸੀ, ਜਦ ਲੋਕਾਂ ਦੇ ਆਗੂ ਇੱਕਠੇ ਹੋਏ, ਅਤੇ ਇਸਰਾਏਲ ਦੇ ਗੋਤ ਜਮਾ ਹੋਏ ।
Deuteronomy 33:26 in Panjabi 26 ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ ਹੈ, ਜੋ ਤੇਰੀ ਸਹਾਇਤਾ ਕਰਨ ਲਈ ਅਕਾਸ਼ ਉੱਤੇ, ਅਤੇ ਆਪਣੇ ਪ੍ਰਤਾਪ ਵਿੱਚ ਬੱਦਲਾਂ ਉੱਤੇ ਸਵਾਰ ਹੈ ।
1 Samuel 2:29 in Panjabi 29 ਫੇਰ ਤੁਸੀਂ ਕਿਉਂ ਮੇਰੀ ਉਸ ਕੁਰਬਾਨੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਨਿਰਾਦਰ ਕਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤਰਾਂ ਦਾ ਮੇਰੇ ਨਾਲੋਂ ਵੱਧ ਆਦਰ ਕਰਦਾ ਹੈਂ, ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ-ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੇ ?
2 Samuel 22:47 in Panjabi 47 ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚਟਾਨ ! ਪਰਮੇਸ਼ੁਰ ਦੀ ਜੋ ਮੇਰੇ ਬਚਾਓ ਦੀ ਚਟਾਨ ਹੈ ਬਜ਼ੁਰਗੀ ਹੋਵੇ !
Nehemiah 9:25 in Panjabi 25 ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗਾਂ ਦੇ ਅਤੇ ਜ਼ੈਤੂਨ ਦੇ ਬਾਗਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ । ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ ।
Job 15:27 in Panjabi 27 ਉਸ ਨੇ ਆਪਣਾ ਚਿਹਰਾ ਚਰਬੀ ਨਾਲ ਢੱਕ ਲਿਆ ਹੈ, ਅਤੇ ਆਪਣੇ ਪੱਟਾਂ ਉੱਤੇ ਚਰਬੀ ਦੀਆਂ ਤੈਹਾਂ ਜਮਾਈਆਂ ਹਨ,
Psalm 17:10 in Panjabi 10 ਉਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਉਹ ਆਪਣੇ ਮੂੰਹ ਤੋਂ ਘਮੰਡ ਨਾਲ ਬੋਲਦੇ ਹਨ ।
Psalm 18:46 in Panjabi 46 ਯਹੋਵਾਹ ਜਿਉਂਦਾ ਹੈ ਸੋ ਮੁਬਾਰਕ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ !
Psalm 73:7 in Panjabi 7 ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ ਹੋਈਆਂ ਹਨ, ਉਨ੍ਹਾਂ ਦੇ ਮਨ ਦੇ ਵਿਚਾਰ ਛਲਕਦੇ ਹਨ ।
Psalm 89:26 in Panjabi 26 ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ !
Psalm 95:1 in Panjabi 1 ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ !
Psalm 119:70 in Panjabi 70 ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ,ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ ।
Isaiah 1:4 in Panjabi 4 ਹਾਇ, ਪਾਪੀ ਕੌਮ ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁਖ ਹੋ ਗਏ ।
Isaiah 6:10 in Panjabi 10 ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ ।
Isaiah 44:2 in Panjabi 2 ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਿਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ ।
Jeremiah 2:5 in Panjabi 5 ਯਹੋਵਾਹ ਐਉਂ ਆਖਦਾ ਹੈ,- ਤੁਹਾਡੇ ਪਿਉ-ਦਾਦਿਆਂ ਨੇ ਮੇਰੇ ਵਿੱਚ ਕੀ ਅਨਿਆਈਂ ਲੱਭੀ, ਜੋ ਉਹ ਮੈਥੋਂ ਦੂਰ ਚਲੇ ਗਏ, ਅਤੇ ਫੋਕੀਆਂ ਗੱਲਾਂ ਪਿੱਛੇ ਲੱਗ ਕੇ ਫੋਕੇ ਬਣ ਗਏ ?
Jeremiah 5:7 in Panjabi 7 ਮੈਂ ਤੈਨੂੰ ਕਿਵੇਂ ਮਾਫ਼ ਕਰ ਸਕਦਾ ਹਾਂ ? ਤੇਰੇ ਪੁੱਤਰਾਂ ਨੇ ਮੈਨੂੰ ਤਿਆਗ ਦਿੱਤਾ ਹੈ, ਅਤੇ ਉਹਨਾਂ ਦੀ ਸੌਂਹ ਖਾਧੀ ਹੈ ਜਿਹੜੇ ਦੇਵਤੇ ਵੀ ਨਹੀਂ ! ਜਦ ਮੈਂ ਉਹਨਾਂ ਨੂੰ ਰਜਾ ਕੇ ਖੁਆਇਆ, ਉਹਨਾਂ ਨੇ ਜ਼ਨਾਹ ਕੀਤਾ, ਉਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰ ਵਿੱਚ ਇੱਕਠੇ ਹੋਏ !
Jeremiah 5:28 in Panjabi 28 ਉਹ ਮੋਟੇ ਹੋ ਗਏ ਅਤੇ ਫਿੱਟ ਗਏ, ਨਾਲੇ ਉਹ ਬੁਰੀਆਂ ਗੱਲਾਂ ਵਿੱਚ ਵਧ ਗਏ, ਉਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਉਹ ਸਫਲ ਹੋਣ, ਉਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਂ ਨਹੀਂ ਕਰਦੇ ।
Hosea 13:6 in Panjabi 6 ਉਹ ਆਪਣੀਆਂ ਚਾਰਗਾਹਾਂ ਦੇ ਵਿਤ ਅਨੁਸਾਰ ਰੱਜ ਗਏ, ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, ਇਸ ਲਈ ਉਹ ਮੈਨੂੰ ਭੁੱਲ ਗਏ ।
Acts 9:5 in Panjabi 5 ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ ।
Acts 28:27 in Panjabi 27 ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l
Romans 2:4 in Panjabi 4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ ।