Deuteronomy 32:22 in Panjabi 22 ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ ।
Other Translations King James Version (KJV) For a fire is kindled in mine anger, and shall burn unto the lowest hell, and shall consume the earth with her increase, and set on fire the foundations of the mountains.
American Standard Version (ASV) For a fire is kindled in mine anger, And burneth unto the lowest Sheol, And devoureth the earth with its increase, And setteth on fire the foundations of the mountains.
Bible in Basic English (BBE) For my wrath is a flaming fire, burning to the deep parts of the underworld, burning up the earth with her increase, and firing the deep roots of the mountains.
Darby English Bible (DBY) For a fire is kindled in mine anger, And it shall burn into the lowest Sheol, And shall consume the earth and its produce, And set fire to the foundations of the mountains.
Webster's Bible (WBT) For a fire is kindled in my anger, and shall burn to the lowest hell, and shall consume the earth with her increase, and set on fire the foundations of the mountains.
World English Bible (WEB) For a fire is kindled in my anger, Burns to the lowest Sheol, Devours the earth with its increase, Sets on fire the foundations of the mountains.
Young's Literal Translation (YLT) For a fire hath been kindled in Mine anger, And it burneth unto Sheol -- the lowest, And consumeth earth and its increase, And setteth on fire foundations of mountains.
Cross Reference Numbers 16:35 in Panjabi 35 ਤਦ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਹ ਉਨ੍ਹਾਂ ਧੂਪ ਧੁਖਾਉਣ ਵਾਲੇ ਢਾਈ ਸੌ ਮਨੁੱਖਾਂ ਨੂੰ ਭਸਮ ਕਰ ਗਈ ।
Deuteronomy 29:20 in Panjabi 20 ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ ।
Job 9:5 in Panjabi 5 ਉਹ ਜੋ ਅਚਾਨਕ ਪਹਾੜਾਂ ਨੂੰ ਹਟਾ ਦਿੰਦਾ ਹੈ ਅਤੇ ਉਨ੍ਹਾਂ ਨੂੰ ਪਤਾ ਵੀ ਨਹੀਂ ਲਗਦਾ, ਉਹ ਆਪਣੇ ਕ੍ਰੋਧ ਵਿੱਚ ਉਨ੍ਹਾਂ ਨੂੰ ਉਲਟ ਦਿੰਦਾ ਹੈ,
Psalm 18:7 in Panjabi 7 ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ !
Psalm 21:9 in Panjabi 9 ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ ।
Psalm 46:2 in Panjabi 2 ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,
Psalm 83:14 in Panjabi 14 ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,
Psalm 86:13 in Panjabi 13 ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ ।
Psalm 97:3 in Panjabi 3 ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ ।
Psalm 144:5 in Panjabi 5 ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉਤਰ ਆ, ਪਹਾੜਾਂ ਨੂੰ ਛੂਹ ਕਿ ਧੂੰਆ ਨਿੱਕਲੇ !
Isaiah 24:6 in Panjabi 6 ਇਸ ਲਈ ਇੱਕ ਸਰਾਪ ਧਰਤੀ ਨੂੰ ਖਾ ਗਿਆ ਹੈ, ਅਤੇ ਉਹ ਦੇ ਵਾਸੀ ਦੋਸ਼ੀ ਠਹਿਰੇ, ਇਸ ਲਈ ਧਰਤੀ ਦੇ ਵਾਸੀ ਭਸਮ ਹੋਏ, ਅਤੇ ਥੋੜ੍ਹੇ ਜਿਹੇ ਮਨੁੱਖ ਬਾਕੀ ਹਨ ।
Isaiah 24:19 in Panjabi 19 ਧਰਤੀ ਪੂਰੀ ਤਰ੍ਹਾਂ ਹੀ ਟੁੱਟ ਗਈ, ਧਰਤੀ ਪੂਰੀ ਤਰ੍ਹਾਂ ਹੀ ਪਾਟ ਗਈ, ਧਰਤੀ ਪੂਰੀ ਤਰ੍ਹਾਂ ਹੀ ਹਿਲਾਈ ਗਈ ।
Isaiah 30:33 in Panjabi 33 ਪ੍ਰਾਚੀਨ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਹਾਂ, ਉਹ ਰਾਜੇ ਦੇ ਲਈ ਡੂੰਘਾ ਤੇ ਖੁਲ੍ਹਾ ਕਰ ਕੇ ਠਹਿਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਹੋਵਾਹ ਦਾ ਸਾਹ ਗੰਧਕ ਦੀ ਧਾਰ ਵਾਂਗੂੰ ਉਹ ਨੂੰ ਸੁਲਗਾਵੇਗਾ ।
Isaiah 54:10 in Panjabi 10 ਭਾਵੇਂ ਪਹਾੜ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ ।
Isaiah 66:15 in Panjabi 15 ਵੇਖੋ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਗੂੰ, ਤਾਂ ਜੋ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ,
Jeremiah 4:4 in Panjabi 4 ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ ।
Jeremiah 15:14 in Panjabi 14 ਮੈਂ ਉਹਨਾਂ ਨੂੰ ਤੇਰੇ ਵੈਰੀਆਂ ਦੇ ਨਾਲ ਇੱਕ ਅਜਿਹੇ ਦੇਸ ਵੱਲ ਲੰਘਾ ਦਿਆਂਗਾ ਜਿਹ ਨੂੰ ਤੂੰ ਨਹੀਂ ਜਾਣਦਾ ਕਿਉਂ ਜੋ ਮੇਰੇ ਕ੍ਰੋਧ ਵਿੱਚ ਅੱਗ ਮੱਚ ਉੱਠੀ ਹੈ ਜੋ ਤੁਹਾਡੇ ਉੱਤੇ ਮੱਚੇਗੀ ।
Jeremiah 17:4 in Panjabi 4 ਤੂੰ ਆਪ ਹੀ ਆਪਣੀ ਮਿਰਾਸ ਨੂੰ ਜਿਹੜੀ ਮੈਂ ਤੈਨੂੰ ਦਿੱਤੀ ਛੱਡ ਦੇਵੇਂਗਾ ਅਤੇ ਉਸ ਦੇਸ ਵਿੱਚ ਜਿਹ ਨੂੰ ਤੂੰ ਨਹੀਂ ਜਾਣਦਾ ਮੈਂ ਤੈਥੋਂ ਤੇਰੇ ਵੈਰੀਆਂ ਦੀ ਟਹਿਲ ਕਰਾਵਾਂਗਾ ਕਿਉਂ ਜੋ ਤੁਸੀਂ ਮੇਰੇ ਕ੍ਰੋਧ ਦੀ ਅੱਗ ਭੜਕਾਈ ਹੈ ਜਿਹੜੀ ਸਦਾ ਬਲਦੀ ਰਹੇਗੀ ।
Lamentations 2:3 in Panjabi 3 ਉਸ ਨੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਇਸਰਾਏਲ ਦੇ ਹਰੇਕ ਸਿੰਗ ਨੂੰ ਵੱਢ ਸੁੱਟਿਆ ਹੈ, ਉਸ ਨੇ ਵੈਰੀ ਦੇ ਸਾਹਮਣੇ ਉਹਨਾਂ ਦੀ ਸਹਾਇਤਾ ਕਰਨ ਤੋਂ ਆਪਣਾ ਸੱਜਾ ਹੱਥ ਪਿੱਛੇ ਖਿੱਚ ਲਿਆ, ਉਸ ਨੇ ਚਾਰ-ਚੁਫ਼ੇਰੇ ਭੜਕਦੀ ਹੋਈ ਅੱਗ ਦੀ ਤਰ੍ਹਾਂ ਯਾਕੂਬ ਨੂੰ ਸਾੜ ਦਿੱਤਾ ਹੈ ।
Lamentations 4:11 in Panjabi 11 ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ, ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ, ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ ।
Ezekiel 36:5 in Panjabi 5 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜ਼ਰੂਰ ਮੈਂ ਆਪਣੀ ਅਣਖ ਦੀ ਅੱਗ ਵਿੱਚ ਕੌਮਾਂ ਦੇ ਬਚੇ ਹੋਏ ਲੋਕਾਂ ਦੇ ਅਤੇ ਸਾਰੇ ਅਦੋਮ ਦੇ ਵਿਰੁੱਧ ਬੋਲਿਆ ਹਾਂ, ਜਿਹਨਾਂ ਨੇ ਆਪਣੇ ਸਾਰੇ ਦਿਲ ਦੇ ਅਨੰਦ ਨਾਲ ਅਤੇ ਜਾਨ ਦੇ ਵੈਰ ਨਾਲ ਆਪਣੇ ਆਪ ਨੂੰ ਮੇਰੀ ਧਰਤੀ ਦੇ ਕਬਜ਼ੇ ਲਈ ਠਹਿਰਾਇਆ, ਭਈ ਉਹ ਨੂੰ ਲੁੱਟ ਦੇ ਸ਼ਿਕਾਰ ਲਈ ਕੱਢਣ ।
Micah 1:4 in Panjabi 4 ਪਹਾੜ ਉਹ ਦੇ ਹੇਠੋਂ ਪਿਘਲ ਜਾਣਗੇ, ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ ।
Nahum 1:5 in Panjabi 5 ਪਹਾੜ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ ।
Habakkuk 3:10 in Panjabi 10 ਪਹਾੜਾਂ ਨੇ ਤੈਨੂੰ ਵੇਖਿਆ, ਉਹ ਘਬਰਾ ਗਏ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਗਰਜ਼ ਉੱਠੀ ਅਤੇ ਆਪਣੇ ਹੱਥ ਉਤਾਹਾਂ ਉਠਾਏ ।
Zephaniah 3:8 in Panjabi 8 ਇਸ ਲਈ ਯਹੋਵਾਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇੱਕਠਿਆਂ ਕਰਾਂ ਅਤੇ ਰਾਜਾਂ ਨੂੰ ਜਮਾ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ ।
Malachi 4:1 in Panjabi 1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ । ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ । ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ ।
Matthew 10:28 in Panjabi 28 ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ ।
Matthew 18:9 in Panjabi 9 ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਸੁੱਟ ਦੇ । ਕਾਣਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ ।
Matthew 23:33 in Panjabi 33 ਹੇ ਸੱਪੋ, ਹੇ ਨਾਗਾਂ ਦੇ ਬੱਚਿਓ ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ ?
Mark 9:43 in Panjabi 43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ ।
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
Hebrews 12:29 in Panjabi 29 ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ ।