Deuteronomy 32:35 in Panjabi 35 ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ, ਇਹ ਉਸ ਵੇਲੇ ਪ੍ਰਗਟ ਹੋਵੇਗਾ ਜਦ ਉਹਨਾਂ ਦਾ ਪੈਰ ਤਿਲਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ, ਅਤੇ ਉਹਨਾਂ ਦਾ ਵਿਨਾਸ਼ ਛੇਤੀ ਆ ਰਿਹਾ ਹੈ ।
Other Translations King James Version (KJV) To me belongeth vengeance and recompence; their foot shall slide in due time: for the day of their calamity is at hand, and the things that shall come upon them make haste.
American Standard Version (ASV) Vengeance is mine, and recompense, At the time when their foot shall slide: For the day of their calamity is at hand, And the things that are to come upon them shall make haste.
Bible in Basic English (BBE) Punishment is mine and reward, at the time of the slipping of their feet: for the day of their downfall is near, sudden will be their fate.
Darby English Bible (DBY) Vengeance is mine, and recompense, For the time when their foot shall slip. For the day of their calamity is at hand, And the things that shall come upon them make haste.
Webster's Bible (WBT) To me belongeth vengeance, and recompense; their foot shall slide in due time: for the day of their calamity is at hand, and the things that shall come upon them make haste.
World English Bible (WEB) Vengeance is mine, and recompense, At the time when their foot shall slide: For the day of their calamity is at hand, The things that are to come on them shall make haste.
Young's Literal Translation (YLT) Mine `are' vengeance and recompense, At the due time -- doth their foot slide; For near is a day of their calamity, And haste do things prepared for them.
Cross Reference Deuteronomy 32:43 in Panjabi 43 ਹੇ ਕੌਮੋਂ, ਉਸ ਦੀ ਪਰਜਾ ਨਾਲ ਜੈਕਾਰਾ ਗਜਾਓ, ਕਿਉਂ ਜੋ ਉਹ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਲਵੇਗਾ, ਅਤੇ ਆਪਣੇ ਵੈਰੀਆਂ ਨੂੰ ਬਦਲਾ ਦੇਵੇਗਾ, ਅਤੇ ਆਪਣੀ ਭੂਮੀ ਅਤੇ ਆਪਣੀ ਪਰਜਾ ਦੇ ਪਾਪ ਲਈ ਪਰਾਸਚਿਤ ਦੇਵੇਗਾ ।
Psalm 73:17 in Panjabi 17 ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ !
Psalm 94:1 in Panjabi 1 ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਤੇਜ਼ ਵਿਖਾ !
Proverbs 4:19 in Panjabi 19 ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ ।
Isaiah 5:19 in Panjabi 19 ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਤੇਜੀ ਨਾਲ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ ! ਇਸਰਾਏਲ ਦੇ ਪਵਿੱਤਰ ਪੁਰਖ ਦੀ ਯੋਜਨਾ ਪਰਗਟ ਹੋਵੇ ਅਤੇ ਨੇੜੇ ਆਵੇ ਤਾਂ ਜੋ ਅਸੀਂ ਉਹ ਨੂੰ ਜਾਣੀਏ !
Isaiah 8:15 in Panjabi 15 ਬਹੁਤੇ ਉਨ੍ਹਾਂ ਵਿੱਚ ਠੇਡੇ ਖਾਣਗੇ ਅਤੇ ਡਿੱਗਣਗੇ ਅਤੇ ਚੂਰ-ਚੂਰ ਹੋ ਜਾਣਗੇ ਅਤੇ ਫੰਦੇ ਵਿੱਚ ਫਸਣਗੇ ਅਤੇ ਫੜ੍ਹੇ ਜਾਣਗੇ ।
Isaiah 30:12 in Panjabi 12 ਇਸ ਲਈ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਇਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਢਾਸਣਾ ਲਾਉਂਦੇ ਹੋ,
Isaiah 60:22 in Panjabi 22 ਛੋਟੇ ਤੋਂ ਛੋਟਾ ਇੱਕ ਹਜ਼ਾਰ ਹੋ ਜਾਵੇਗਾ, ਅਤੇ ਸਭ ਤੋਂ ਕਮਜ਼ੋਰ ਇੱਕ ਬਲਵੰਤ ਕੌਮ, ਮੈਂ ਯਹੋਵਾਹ ਸਮੇਂ ਸਿਰ ਇਹ ਨੂੰ ਛੇਤੀ ਪੂਰਾ ਕਰਾਂਗਾ ।
Jeremiah 6:21 in Panjabi 21 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜਾਂ ਰੱਖਾਂਗਾ, ਪਿਉ ਅਤੇ ਪੁੱਤਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤਰ ਨਾਸ ਹੋ ਜਾਣਗੇ ।
Jeremiah 13:16 in Panjabi 16 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਇਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਇਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਹਾੜ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ ।
Jeremiah 23:12 in Panjabi 12 ਇਸ ਲਈ ਉਹਨਾਂ ਦਾ ਰਾਹ ਉਹਨਾਂ ਲਈ ਅਨ੍ਹੇਰੇ ਵਿੱਚ ਤਿਲਕਣੀਆਂ ਥਾਵਾਂ ਵਾਂਗੂੰ ਹੋਵੇਗਾ, ਜਿਹੜੇ ਵਿੱਚ ਉਹ ਹੱਕੇ ਜਾਣਗੇ ਅਤੇ ਡਿੱਗ ਪੈਣਗੇ, ਕਿਉਂ ਜੋ ਮੈਂ ਉਹਨਾਂ ਉੱਤੇ ਬੁਰਿਆਈ ਲਿਆਵਾਂਗਾ, ਉਹਨਾਂ ਦੀ ਸਜ਼ਾ ਦੇ ਸਾਲ ਵਿੱਚ, ਯਹੋਵਾਹ ਦਾ ਵਾਕ ਹੈ ।
Ezekiel 7:8 in Panjabi 8 ਹੁਣ ਮੈਂ ਛੇਤੀ ਹੀ ਆਪਣਾ ਕਹਿਰ ਤੇਰੇ ਉੱਤੇ ਡੋਲ੍ਹਾਂਗਾ ਅਤੇ ਆਪਣਾ ਕ੍ਰੋਧ ਤੇਰੇ ਵਿਰੁੱਧ ਪੂਰਾ ਕਰਾਂਗਾ, ਜਦ ਮੈਂ ਤੇਰੀਆਂ ਚਾਲਾਂ ਅਨੁਸਾਰ ਤੇਰਾ ਨਿਆਂ ਕਰਾਂਗਾ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਲਿਆਵਾਂਗਾ ।
Nahum 1:2 in Panjabi 2 ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ !
Nahum 1:6 in Panjabi 6 ਉਹ ਦੇ ਕਹਿਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ ? ਉਹ ਦੇ ਕ੍ਰੋਧ ਦੀ ਤੇਜੀ ਨੂੰ ਕੌਣ ਝੱਲ ਸਕਦਾ ਹੈ ? ਉਹ ਦਾ ਗੁੱਸਾ ਅੱਗ ਵਾਂਗੂੰ ਵਹਾਇਆ ਜਾਂਦਾ ਹੈ ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ !
Habakkuk 2:3 in Panjabi 3 ਕਿਉਂ ਜੋ ਵੇਖ, ਇਸ ਦਰਸ਼ਨ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ ।
Luke 18:7 in Panjabi 7 ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ ?
Romans 12:19 in Panjabi 19 ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ ।
Romans 13:4 in Panjabi 4 ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ । ਪਰ ਜੇ ਤੂੰ ਬੁਰਾ ਕਰੇ ਤਾਂ ਉਸ ਤੋਂ ਡਰ, ਇਸ ਲਈ ਜੋ ਉਹ ਐਂਵੇਂ ਤਲਵਾਰ ਨਹੀਂ ਲਈ ਫਿਰਦਾ । ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ, ਕਿ ਉਹ ਬੁਰੇ ਕੰਮ ਕਰਨ ਵਾਲਿਆ ਨੂੰ ਸਜ਼ਾ ਦੇਵੇ ।
Hebrews 10:30 in Panjabi 30 ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ ।
1 Peter 2:8 in Panjabi 8 ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ । ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।
2 Peter 3:8 in Panjabi 8 ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ ।