Deuteronomy 33:10 in Panjabi 10 ਉਹ ਯਾਕੂਬ ਨੂੰ ਤੇਰੇ ਨਿਯਮ ਸਿਖਾਉਣਗੇ, ਅਤੇ ਇਸਰਾਏਲ ਨੂੰ ਤੇਰੀ ਬਿਵਸਥਾ । ਉਹ ਤੇਰੇ ਅੱਗੇ ਧੂਪ ਧੁਖਾਉਣਗੇ, ਅਤੇ ਪੂਰੀ ਹੋਮ ਬਲੀ ਤੇਰੀ ਜਗਵੇਦੀ ਉੱਤੇ ਚੜ੍ਹਾਉਣਗੇ ।
Other Translations King James Version (KJV) They shall teach Jacob thy judgments, and Israel thy law: they shall put incense before thee, and whole burnt sacrifice upon thine altar.
American Standard Version (ASV) They shall teach Jacob thine ordinances, And Israel thy law: They shall put incense before thee, And whole burnt-offering upon thine altar.
Bible in Basic English (BBE) They will be the teachers of your decisions to Jacob and of your law to Israel: the burning of perfumes before you will be their right, and the ordering of burned offerings on your altar.
Darby English Bible (DBY) They shall teach Jacob thine ordinances, And Israel thy law: They shall put incense before thy nostrils, And whole burnt-offering upon thine altar.
Webster's Bible (WBT) They shall teach Jacob thy judgments, and Israel thy law; they shall put incense before thee, and whole burnt sacrifice upon thy altar.
World English Bible (WEB) They shall teach Jacob your ordinances, Israel your law: They shall put incense before you, Whole burnt offering on your altar.
Young's Literal Translation (YLT) They teach Thy judgments to Jacob, And Thy law to Israel; They put perfume in Thy nose, And whole burnt-offering on Thine altar.
Cross Reference Exodus 30:7 in Panjabi 7 ਅਤੇ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰੇ ਦੇ ਸਮੇਂ ਧੁਖਾਵੇ । ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਇਹ ਧੁਖਾਵੇ ।
Leviticus 1:9 in Panjabi 9 ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ ।
Leviticus 1:13 in Panjabi 13 ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ । ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ ।
Leviticus 1:17 in Panjabi 17 ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ । ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ ।
Leviticus 9:12 in Panjabi 12 ਤਦ ਉਸ ਨੇ ਹੋਮ ਬਲੀ ਦੀ ਭੇਟ ਨੂੰ ਵੱਢਿਆ ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲਿਆਏ ਅਤੇ ਉਸ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ ।
Leviticus 10:11 in Panjabi 11 ਅਤੇ ਇਸਰਾਏਲੀਆਂ ਨੂੰ ਉਹ ਸਾਰੀਆਂ ਬਿਧੀਆਂ ਸਿਖਾਓ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਆਖੀਆਂ ਸਨ । “
Numbers 16:40 in Panjabi 40 ਇਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਅਤੇ ਜੇਕਰ ਕੋਈ ਮਨੁੱਖ ਜੋ ਹਾਰੂਨ ਦੀ ਅੰਸ ਦਾ ਨਾ ਹੋਵੇ, ਉਹ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਜਿਹਾ ਨਾ ਹੋਵੇ ਕਿ ਕੋਰਹ ਅਤੇ ਉਸ ਦੀ ਟੋਲੀ ਵਾਂਗੂੰ ਉਹ ਨਾਸ ਨਾ ਹੋ ਜਾਵੇ, ਜਿਵੇਂ ਯਹੋਵਾਹ ਨੇ ਉਸ ਨੂੰ ਮੂਸਾ ਦੇ ਰਾਹੀਂ ਆਖਿਆ ਸੀ ।
Numbers 16:46 in Panjabi 46 ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾ ਕੇ ਛੇਤੀ ਮੰਡਲੀ ਦੇ ਕੋਲ ਲੈ ਜਾ ਅਤੇ ਉਨ੍ਹਾਂ ਲਈ ਪ੍ਰਾਸਚਿਤ ਕਰ, ਕਿਉਂ ਜੋ ਯਹੋਵਾਹ ਦਾ ਕ੍ਰੋਧ ਭੜਕਿਆ ਹੈ ਅਤੇ ਬਵਾ ਸ਼ੁਰੂ ਹੋ ਚੁੱਕੀ ਹੈ !
Deuteronomy 17:9 in Panjabi 9 ਤੁਸੀਂ ਉਨ੍ਹਾਂ ਲੇਵੀਆਂ, ਜਾਜਕਾਂ ਅਤੇ ਨਿਆਈਆਂ ਦੇ ਕੋਲ ਜਾ ਕੇ ਪੁੱਛ-ਗਿੱਛ ਕਰਿਓ, ਜਿਹੜੇ ਉਨ੍ਹਾਂ ਦਿਨਾਂ ਵਿੱਚ ਹੋਣਗੇ । ਉਹ ਤੁਹਾਨੂੰ ਉਸ ਗੱਲ ਦਾ ਫੈਸਲਾ ਦੱਸਣਗੇ ।
Deuteronomy 24:8 in Panjabi 8 ਕੋੜ੍ਹ ਦੀ ਬਿਮਾਰੀ ਵਿੱਚ ਚੌਕਸ ਰਹੋ ਅਤੇ ਜੋ ਕੁਝ ਲੇਵੀ ਜਾਜਕ ਤੁਹਾਨੂੰ ਦੱਸਣ, ਤੁਸੀਂ ਉਸੇ ਦੇ ਅਨੁਸਾਰ ਸਭ ਕੁਝ ਕਰਿਓ, ਜਿਵੇਂ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਤੁਸੀਂ ਉਸੇ ਤਰ੍ਹਾਂ ਪੂਰਾ ਕਰਨ ਦੀ ਚੌਕਸੀ ਕਰਿਓ ।
Deuteronomy 31:9 in Panjabi 9 ਤਦ ਮੂਸਾ ਨੇ ਇਸ ਬਿਵਸਥਾ ਨੂੰ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ, ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਸੌਂਪ ਦਿੱਤੀ ।
1 Samuel 2:28 in Panjabi 28 ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਕਿ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਂਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ ?
2 Chronicles 17:8 in Panjabi 8 ਅਤੇ ਉਨ੍ਹਾਂ ਦੇ ਨਾਲ ਇਹ ਲੇਵੀ ਸਨ, ਸ਼ਮਆਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਮੋਥ, ਯਹੋਨਾਥਾਨ, ਅਦੋਨੀਯਾਹ, ਟੋਬੀਯਾਹ, ਅਤੇ ਟੋਬ ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਸਨ
2 Chronicles 26:18 in Panjabi 18 ਅਤੇ ਉਨ੍ਹਾਂ ਨੇ ਉਜ਼ੀਯਾਹ ਪਾਤਸ਼ਾਹ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, ਹੇ ਉਜ਼ੀਯਾਹ ! ਯਹੋਵਾਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੂਨ ਦੇ ਪੁੱਤਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤਰ ਕੀਤੇ ਗਏ ਹਨ । ਪਵਿੱਤਰ ਭਵਨ ਤੋਂ ਬਾਹਰ ਜਾ, ਕਿਉਂ ਜੋ ਤੂੰ ਬੇਈਮਾਨੀ ਕੀਤੀ ਹੈ ਅਤੇ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ
2 Chronicles 30:22 in Panjabi 22 ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨ ਵਾਲੇ ਸਨ ਸੋ ਉਹ ਪਰਬ ਦੇ ਸੱਤਾਂ ਦਿਨਾਂ ਤੱਕ ਖਾਂਦੇ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ ।
Nehemiah 8:1 in Panjabi 1 ਫਿਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ-ਫਾਟਕ ਦੇ ਸਾਹਮਣੇ ਚੌਂਕ ਵਿੱਚ ਇੱਕਠੀ ਹੋਈ ਅਤੇ ਉਨ੍ਹਾਂ ਨੇ ਅਜ਼ਰਾ ਸ਼ਾਸਤਰੀ ਨੂੰ ਕਿਹਾ ਕਿ ਮੂਸਾ ਦੀ ਬਿਵਸਥਾ ਦੀ ਪੁਸਤਕ ਨੂੰ ਲੈ ਆ, ਜਿਸ ਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ ।
Nehemiah 8:13 in Panjabi 13 ਦੂਜੇ ਦਿਨ ਵੀ ਸਾਰੀ ਪਰਜਾ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਅਤੇ ਜਾਜਕ ਅਤੇ ਲੇਵੀ ਅਜ਼ਰਾ ਸ਼ਾਸਤਰੀ ਕੋਲ ਇੱਕਠੇ ਹੋਏ ਤਾਂ ਜੋ ਬਿਵਸਥਾ ਦੀਆਂ ਗੱਲਾਂ ਵੱਲ ਧਿਆਨ ਦੇਣ ।
Nehemiah 8:18 in Panjabi 18 ਫਿਰ ਪਹਿਲੇ ਦਿਨ ਤੋਂ ਲੈ ਕੇ ਆਖਰੀ ਦਿਨ ਤੱਕ ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਵਿੱਚੋਂ ਹਰ ਰੋਜ਼ ਪੜ੍ਹਿਆ ਅਤੇ ਉਨ੍ਹਾਂ ਨੇ ਸੱਤ ਦਿਨਾਂ ਤੱਕ ਪਰਬ ਮਨਾਇਆ ਅਤੇ ਅੱਠਵੇਂ ਦਿਨ ਨਿਯਮ ਦੇ ਅਨੁਸਾਰ ਮਹਾਸਭਾ ਹੋਈ ।
Psalm 51:19 in Panjabi 19 ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲਦ ਚੜ੍ਹਾਉਣਗੇ ।
Ezekiel 43:27 in Panjabi 27 ਜਦੋਂ ਇਹ ਦਿਨ ਪੂਰੇ ਹੋਣਗੇ, ਤਾਂ ਇਸ ਤਰ੍ਹਾਂ ਹੋਵੇਗਾ ਕਿ ਅੱਠਵੇਂ ਦਿਨ ਅਤੇ ਅੱਗੇ ਨੂੰ ਜਾਜਕ ਤੁਹਾਡੀਆਂ ਹੋਮ ਦੀਆਂ ਬਲੀਆਂ ਨੂੰ ਅਤੇ ਤੁਹਾਡੀਆਂ ਸੁੱਖ ਦੀਆਂ ਭੇਂਟਾ ਨੂੰ ਜਗਵੇਦੀ ਤੇ ਚੜ੍ਹਾਉਣਗੇ ਅਤੇ ਮੈਂ ਤੁਹਾਨੂੰ ਪਰਵਾਨ ਕਰਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 44:23 in Panjabi 23 ਉਹ ਮੇਰੇ ਲੋਕਾਂ ਨੂੰ ਪਵਿੱਤਰ ਅਤੇ ਅਪਵਿੱਤਰ ਵਿੱਚ ਫਰਕ ਦੱਸਣਗੇ ਅਤੇ ਉਹਨਾਂ ਨੂੰ ਸ਼ੁੱਧ ਅਤੇ ਅਸ਼ੁੱਧ ਦੀ ਪਛਾਣ ਕਰਨਾ ਸਿਖਾਉਣਗੇ ।
Hosea 4:6 in Panjabi 6 ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ਼ ਹੁੰਦੀ ਹੈ, - ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ ।
Malachi 2:6 in Panjabi 6 ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ । ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ-ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ ।
Matthew 23:2 in Panjabi 2 ਉਪਦੇਸ਼ਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ ।
Luke 1:9 in Panjabi 9 ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ ।
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Hebrews 7:25 in Panjabi 25 ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ ।
Hebrews 9:24 in Panjabi 24 ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ ।
Revelation 8:3 in Panjabi 3 ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲੈ ਕੇ ਜਗਵੇਦੀ ਉੱਤੇ ਜਾ ਖੜ੍ਹਾ ਹੋਇਆ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਕਿ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ-ਨਾਲ ਉਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ, ਜਿਹੜੀ ਸਿੰਘਾਸਣ ਦੇ ਅੱਗੇ ਹੈ ।