Deuteronomy 33:27 in Panjabi 27 ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ । ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ਼ ਕਰ ਦੇ ।
Other Translations King James Version (KJV) The eternal God is thy refuge, and underneath are the everlasting arms: and he shall thrust out the enemy from before thee; and shall say, Destroy them.
American Standard Version (ASV) The eternal God is `thy' dwelling-place, And underneath are the everlasting arms. And he thrust out the enemy from before thee, And said, Destroy.
Bible in Basic English (BBE) The God of your fathers is your safe resting-place, and under you are his eternal arms: driving out the forces of your haters from before you, he said, Let destruction overtake them.
Darby English Bible (DBY) [Thy] refuge is the God of old, And underneath are the eternal arms; And he shall drive out the enemy from before thee, And shall say, Destroy [them]!
Webster's Bible (WBT) The eternal God is thy refuge, and underneath are the everlasting arms: and he shall thrust out the enemy from before thee, and shall say, Destroy them.
World English Bible (WEB) The eternal God is [your] dwelling-place, Underneath are the everlasting arms. He thrust out the enemy from before you, Said, Destroy.
Young's Literal Translation (YLT) A habitation `is' the eternal God, And beneath `are' arms age-during. And He casteth out from thy presence the enemy, and saith, `Destroy!'
Cross Reference Genesis 49:24 in Panjabi 24 ਪਰ ਉਹ ਦਾ ਧਣੁਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ )
Deuteronomy 7:2 in Panjabi 2 ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਹਰਾ ਦੇਵੇ ਤਾਂ ਤੁਸੀਂ ਉਹਨਾਂ ਨੂੰ ਮਾਰ ਸੁੱਟਿਓ । ਤੁਸੀਂ ਉਹਨਾਂ ਦਾ ਪੂਰੀ ਤਰ੍ਹਾਂ ਨਾਸ਼ ਕਰ ਦਿਓ, ਤੁਸੀਂ ਨਾ ਉਹਨਾਂ ਨਾਲ ਨੇਮ ਬੰਨ੍ਹਿਓ ਅਤੇ ਨਾ ਹੀ ਉਹਨਾਂ ਉੱਤੇ ਤਰਸ ਖਾਇਓ,
Deuteronomy 9:3 in Panjabi 3 ਤੁਸੀਂ ਅੱਜ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਭਸਮ ਕਰਨ ਵਾਲੀ ਅੱਗ ਵਾਂਗੂੰ ਲੰਘਣ ਵਾਲਾ ਹੈ । ਉਹ ਉਹਨਾਂ ਦਾ ਨਾਸ਼ ਕਰੇਗਾ ਅਤੇ ਉਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਉਹਨਾਂ ਨੂੰ ਕੱਢ ਦਿਓਗੇ, ਜਿਵੇਂ ਯਹੋਵਾਹ ਨੇ ਤੁਹਾਨੂੰ ਆਖਿਆ ਸੀ ।
Joshua 24:18 in Panjabi 18 ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖ਼ਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ । ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ ! ।
1 Samuel 15:29 in Panjabi 29 ਇਸਰਾਏਲ ਦਾ ਸ਼ਕਤੀਮਾਨ ਝੂਠ ਨਹੀਂ ਬੋਲਦਾ ਅਤੇ ਪਛਤਾਉਂਦਾ ਨਹੀਂ ਕਿਉਂ ਜੋ ਉਹ ਮਨੁੱਖ ਨਹੀਂ ਜੋ ਪਛਤਾਵੇ ।
Psalm 18:2 in Panjabi 2 ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ ।
Psalm 27:5 in Panjabi 5 ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ ।
Psalm 36:7 in Panjabi 7 ਹੇ ਪਰਮੇਸ਼ਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ ।
Psalm 46:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਅਲਾਮੋਤ ਦੀ ਰਾਗ ਉੱਤੇ ਇੱਕ ਗੀਤ ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,
Psalm 46:7 in Panjabi 7 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 46:11 in Panjabi 11 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 48:3 in Panjabi 3 ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ ।
Psalm 90:1 in Panjabi 1 ਪਰਮੇਸ਼ੁਰ ਦੇ ਜਨ ਮੂਸਾ ਦੀ ਪ੍ਰਾਰਥਨਾ ਹੇ ਪ੍ਰਭੂ, ਪੀੜ੍ਹੀਓ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ ।
Psalm 91:1 in Panjabi 1 ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸ਼ਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ ।
Psalm 91:9 in Panjabi 9 ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, — ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ ।
Psalm 91:15 in Panjabi 15 ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,
Psalm 102:24 in Panjabi 24 ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓ ਪੀੜ੍ਹੀ ਤੇਰੇ ਵਰ੍ਹੇ ਹਨ !
Proverbs 10:25 in Panjabi 25 ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ, ਪਰ ਧਰਮੀ ਦੀ ਨੀਂਹ ਅਟੱਲ ਹੈ ।
Proverbs 18:10 in Panjabi 10 ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ ।
Song of Solomon 2:6 in Panjabi 6 ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈਂਦਾ !
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 25:4 in Panjabi 4 ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ ।
Isaiah 26:4 in Panjabi 4 ਸਦਾ ਤੱਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਪ੍ਰਭੂ ਯਹੋਵਾਹ ਸਨਾਤਨ ਚੱਟਾਨ ਹੈ ।
Isaiah 32:2 in Panjabi 2 ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ ।
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Jeremiah 10:10 in Panjabi 10 ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ ।
Micah 5:2 in Panjabi 2 ਪਰ ਹੇ ਬੈਤਲਹਮ ਅਫ਼ਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ ।
Luke 13:34 in Panjabi 34 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
John 10:28 in Panjabi 28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ ।
Romans 8:2 in Panjabi 2 ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਯਿਸੂ ਮਸੀਹ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ ।
Romans 16:20 in Panjabi 20 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ । ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ ।
Philippians 3:9 in Panjabi 9 ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ ।
1 Timothy 1:17 in Panjabi 17 ਹੁਣ ਸਦੀਪਕ ਮਹਾਰਾਜ, ਅਵਿਨਾਸ਼ , ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ । ਆਮੀਨ ।
Hebrews 9:14 in Panjabi 14 ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ ।
1 Peter 1:5 in Panjabi 5 ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ
Jude 1:24 in Panjabi 24 ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ ।
Revelation 20:2 in Panjabi 2 ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ ।
Revelation 20:10 in Panjabi 10 ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ ।