Deuteronomy 4:31 in Panjabi 31 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਇੱਕ ਦਿਆਲੂ ਪਰਮੇਸ਼ੁਰ ਹੈ, ਉਹ ਨਾ ਤਾਂ ਤੁਹਾਨੂੰ ਤਿਆਗੇਗਾ, ਨਾ ਤੁਹਾਡਾ ਨਾਸ਼ ਕਰੇਗਾ ਅਤੇ ਨਾ ਹੀ ਉਸ ਨੇਮ ਨੂੰ ਭੁੱਲੇਗਾ ਜਿਸ ਦੇ ਵਿਖੇ ਉਸ ਨੇ ਤੁਹਾਡੇ ਪਿਉ-ਦਾਦਿਆਂ ਦੇ ਨਾਲ ਸਹੁੰ ਖਾਧੀ ਸੀ ।
Other Translations King James Version (KJV) (For the LORD thy God is a merciful God;) he will not forsake thee, neither destroy thee, nor forget the covenant of thy fathers which he sware unto them.
American Standard Version (ASV) for Jehovah thy God is a merciful God; he will not fail thee, neither destroy thee, nor forget the covenant of thy fathers which he sware unto them.
Bible in Basic English (BBE) Because the Lord your God is a God of mercy, he will not take away his help from you or let destruction overtake you, or be false to the agreement which he made by an oath with your fathers.
Darby English Bible (DBY) -- for Jehovah thy God is a merciful ùGod, -- he will not forsake thee, neither destroy thee, nor forget the covenant of thy fathers which he swore unto them.
Webster's Bible (WBT) (For the LORD thy God is a merciful God;) he will not forsake thee, neither destroy thee, nor forget the covenant of thy fathers, which he swore to them.
World English Bible (WEB) for Yahweh your God is a merciful God; he will not fail you, neither destroy you, nor forget the covenant of your fathers which he swore to them.
Young's Literal Translation (YLT) for a merciful God `is' Jehovah thy God; He doth not fail thee, nor destroy thee, nor forget the covenant of thy fathers, which He hath sworn to them.
Cross Reference Exodus 34:6 in Panjabi 6 ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
Leviticus 26:42 in Panjabi 42 ਤਦ ਜਿਹੜਾ ਨੇਮ ਮੈਂ ਯਾਕੂਬ ਦੇ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਦੇ ਨਾਲ ਅਤੇ ਅਬਰਾਹਾਮ ਦੇ ਨਾਲ ਬੰਨ੍ਹਿਆ ਸੀ, ਉਸ ਨੂੰ ਯਾਦ ਕਰਾਂਗਾ ਅਤੇ ਉਸ ਦੇਸ਼ ਨੂੰ ਵੀ ਮੈਂ ਯਾਦ ਕਰਾਂਗਾ ।
Leviticus 26:45 in Panjabi 45 ਪਰ ਮੈਂ ਉਨ੍ਹਾਂ ਦੀ ਖਾਤਰ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਬੰਨ੍ਹੇ ਹੋਏ ਨੇਮ ਨੂੰ ਯਾਦ ਕਰਾਂਗਾ, ਜਿਨ੍ਹਾਂ ਨੂੰ ਮੈਂ ਕੌਮਾਂ ਦੇ ਵੇਖਦਿਆਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਉਨ੍ਹਾਂ ਦਾ ਪਰਮੇਸ਼ੁਰ ਹੋਵਾਂ । ਮੈਂ ਯਹੋਵਾਹ ਹਾਂ ।
Numbers 14:18 in Panjabi 18 ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ । ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ ।
Deuteronomy 31:6 in Panjabi 6 ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ । “
Deuteronomy 31:8 in Panjabi 8 ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ । ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ । ਇਸ ਲਈ ਨਾ ਡਰ ਅਤੇ ਨਾ ਘਬਰਾ !”
Joshua 1:5 in Panjabi 5 ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ । ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ ।
1 Chronicles 28:20 in Panjabi 20 ਅਤੇ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ ਅਤੇ ਕੰਮ ਕਰ, ਨਾ ਡਰੀਂ ਅਤੇ ਨਾ ਘਬਰਾਵੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ-ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੱਕ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ !
2 Chronicles 30:9 in Panjabi 9 ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤਰ ਆਪਣੇ ਗ਼ੁਲਾਮ ਕਰਨ ਵਾਲਿਆਂ ਦੇ ਅੱਗੇ ਤਰਸ ਜੋਗ ਬਣਨਗੇ ਅਤੇ ਇਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਡੇ ਤੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ
Nehemiah 1:5 in Panjabi 5 “ਹੇ ਸਵਰਗ ਦੇ ਪਰਮੇਸ਼ੁਰ ਯਹੋਵਾਹ, ਹੇ ਮਹਾਨ ਅਤੇ ਭੈ ਯੋਗ ਪਰਮੇਸ਼ੁਰ ! ਤੂੰ ਜੋ ਆਪਣੇ ਪ੍ਰੇਮੀਆਂ ਅਤੇ ਆਪਣੇ ਹੁਕਮ ਮੰਨਣ ਵਾਲਿਆਂ ਨਾਲ ਆਪਣੇ ਨੇਮ ਦੀ ਪਾਲਨਾ ਕਰਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਕਰਦਾ ਹੈਂ,
Nehemiah 9:31 in Panjabi 31 ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਸ਼ ਹੋਣ ਲਈ ਨਹੀਂ ਛੱਡਿਆ, ਕਿਉਂ ਜੋ ਤੂੰ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ ।
Psalm 86:5 in Panjabi 5 ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ ।
Psalm 86:15 in Panjabi 15 ਪਰ ਤੂੰ, ਹੇ ਪ੍ਰਭੂ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ ।
Psalm 105:8 in Panjabi 8 ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
Psalm 111:5 in Panjabi 5 ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ ।
Psalm 111:9 in Panjabi 9 ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈ ਦਾਇਕ ਹੈ !
Psalm 116:5 in Panjabi 5 ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਰਹੀਮ ਹੈ ।
Psalm 145:8 in Panjabi 8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਵਿੱਚ ਮਹਾਨ ।
Jeremiah 14:21 in Panjabi 21 ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਨ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ ।
Jonah 4:2 in Panjabi 2 ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Luke 1:72 in Panjabi 72 ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,