Deuteronomy 5:29 in Panjabi 29 ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜਿਹਾ ਹੀ ਮਨ ਹਮੇਸ਼ਾ ਹੁੰਦਾ ਕਿ ਉਹ ਮੈਥੋਂ ਡਰਦੇ ਅਤੇ ਸਦਾ ਮੇਰੇ ਹੁਕਮਾਂ ਨੂੰ ਮੰਨਦੇ, ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੱਕ ਭਲਾ ਹੁੰਦਾ ।
Other Translations King James Version (KJV) O that there were such an heart in them, that they would fear me, and keep all my commandments always, that it might be well with them, and with their children for ever!
American Standard Version (ASV) Oh that there were such a heart in them, that they would fear me, and keep all my commandments always, that it might be well with them, and with their children for ever!
Bible in Basic English (BBE) If only they had such a heart in them at all times, so that they might go in fear of me and keep my orders and that it might be well for them and for their children for ever!
Darby English Bible (DBY) Oh that there were such a heart in them, that they would fear me, and keep all my commandments continually, that it might be well with them and with their sons for ever!
Webster's Bible (WBT) O that there were such a heart in them, that they would fear me, and keep all my commandments always, that it might be well with them, and with their children for ever!
World English Bible (WEB) Oh that there were such a heart in them, that they would fear me, and keep all my commandments always, that it might be well with them, and with their children forever!
Young's Literal Translation (YLT) O that their heart had been thus to them, to fear Me, and to keep My commands all the days, that it may be well with them, and with their sons -- to the age!
Cross Reference Deuteronomy 4:40 in Panjabi 40 ਤੁਸੀਂ ਉਸ ਦੀਆਂ ਬਿਧੀਆਂ ਅਤੇ ਹੁਕਮਾਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਜੋ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਪਰਮੇਸ਼ੁਰ ਤੁਹਾਨੂੰ ਸਦਾ ਲਈ ਦਿੰਦਾ ਹੈ, ਉਸ ਵਿੱਚ ਤੁਹਾਡੀ ਉਮਰ ਲੰਮੀ ਹੋਵੇ ।
Deuteronomy 5:16 in Panjabi 16 ਤੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ, ਤਾਂ ਜੋ ਤੇਰੀ ਉਮਰ ਲੰਮੀ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰਾ ਭਲਾ ਹੋਵੇ ।
Deuteronomy 6:3 in Panjabi 3 ਹੇ ਇਸਰਾਏਲ, ਸੁਣੋ ਅਤੇ ਇਸੇ ਤਰ੍ਹਾਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਜਿਵੇਂ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ, ਤੁਸੀਂ ਉਸ ਦੇਸ਼ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਬਹੁਤ ਹੀ ਵੱਧ ਜਾਓ ।
Deuteronomy 6:18 in Panjabi 18 ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੈ, ਤੁਸੀਂ ਉਹ ਹੀ ਕਰਿਓ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੇ ਦੇਸ਼ ਵਿੱਚ ਜਾ ਕੇ ਉਸ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ
Deuteronomy 11:1 in Panjabi 1 ਇਸ ਲਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੀਆਂ ਬਿਧੀਆਂ, ਕਨੂੰਨਾਂ, ਹੁਕਮਾਂ ਅਤੇ ਨਿਰਦੇਸ਼ਾਂ ਦੀ ਸਦਾ ਲਈ ਪਾਲਨਾ ਕਰੋ ।
Deuteronomy 12:25 in Panjabi 25 ਤੁਸੀਂ ਉਸ ਨੂੰ ਨਾ ਖਾਇਓ ਤਾਂ ਜੋ ਇਹ ਕੰਮ ਕਰਨ ਨਾਲ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਠੀਕ ਹੈ, ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ ।
Deuteronomy 12:28 in Panjabi 28 ਇਨ੍ਹਾਂ ਸਾਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਸੁਣੋ ਅਤੇ ਮੰਨੋ ਤਾਂ ਜੋ ਤੁਸੀਂ ਉਹ ਕੰਮ ਕਰੋ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੋਵੇ ਅਤੇ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਸਦਾ ਲਈ ਭਲਾ ਹੋਵੇ ।
Deuteronomy 19:13 in Panjabi 13 ਤੁਸੀਂ ਉਸ ਦੇ ਉੱਤੇ ਤਰਸ ਨਾ ਖਾਣਾ ਪਰ ਤੁਸੀਂ ਨਿਰਦੋਸ਼ ਦੇ ਖ਼ੂਨ ਨੂੰ ਇਸਰਾਏਲ ਵਿੱਚੋਂ ਮਿਟਾ ਦਿਓ ਤਾਂ ਜੋ ਤੁਹਾਡਾ ਭਲਾ ਹੋਵੇ ।
Deuteronomy 22:7 in Panjabi 7 ਤੂੰ ਬੱਚਿਆਂ ਨੂੰ ਆਪਣੇ ਲਈ ਲੈ ਲੈ, ਪਰ ਮਾਂ ਨੂੰ ਜ਼ਰੂਰ ਹੀ ਛੱਡ ਦੇਵੀਂ, ਤਾਂ ਜੋ ਤੇਰਾ ਭਲਾ ਹੋਵੇ ਅਤੇ ਤੇਰੇ ਜੀਵਨ ਦੇ ਦਿਨ ਲੰਮੇ ਹੋਣ ।
Deuteronomy 32:29 in Panjabi 29 ਭਲਾ ਹੁੰਦਾ ਕਿ ਉਹ ਬੁੱਧਵਾਨ ਹੁੰਦੇ ਅਤੇ ਇਸ ਗੱਲ ਨੂੰ ਸਮਝ ਲੈਂਦੇ, ਅਤੇ ਆਪਣੇ ਅੰਤ ਨੂੰ ਵਿਚਾਰ ਲੈਂਦੇ,
Ruth 3:1 in Panjabi 1 ਤਦ ਉਸ ਦੀ ਸੱਸ ਨਾਓਮੀ ਨੇ ਉਸ ਨੂੰ ਕਿਹਾ, “ਹੇ ਮੇਰੀਏ ਧੀਏ, ਕੀ ਮੈਂ ਤੇਰੇ ਲਈ ਕੋਈ ਘਰ ਨਾ ਲੱਭਾਂ, ਜੋ ਤੇਰਾ ਭਲਾ ਹੋਵੇ ?
Psalm 19:11 in Panjabi 11 ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ ।
Psalm 81:13 in Panjabi 13 ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ !
Psalm 106:3 in Panjabi 3 ਧੰਨ ਓਹ ਜਿਹੜੇ ਨਿਆਂ ਦੀ ਪਾਲਣਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ !
Psalm 119:1 in Panjabi 1 ਧੰਨ ਓਹ ਹਨ ਜਿਹੜੇ ਪਰਮ ਚਲ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਉੱਤੇ ਚੱਲਦੇ ਹਨ !
Isaiah 3:10 in Panjabi 10 ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ ।
Isaiah 48:18 in Panjabi 18 ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ ! ਤਾਂ ਤੇਰੀ ਸ਼ਾਂਤੀ ਨਦੀ ਵਾਂਗੂੰ, ਅਤੇ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਗੂੰ ਹੁੰਦਾ,
Jeremiah 22:14 in Panjabi 14 ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫ਼ੀ ਰੰਗ ਨਾਲ ਰੰਗਦਾ ਹੈ ।
Jeremiah 44:4 in Panjabi 4 ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ
Ezekiel 33:31 in Panjabi 31 ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ ।
Matthew 23:37 in Panjabi 37 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
Luke 11:28 in Panjabi 28 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ ।
Luke 19:42 in Panjabi 42 ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ ।
John 15:14 in Panjabi 14 ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ।
2 Corinthians 5:20 in Panjabi 20 ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ ।
2 Corinthians 6:1 in Panjabi 1 ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ ।
Ephesians 6:3 in Panjabi 3 ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ ।
Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।
James 1:25 in Panjabi 25 ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ ।
Revelation 22:14 in Panjabi 14 ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ ।