Deuteronomy 7:2 in Panjabi 2 ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਹਰਾ ਦੇਵੇ ਤਾਂ ਤੁਸੀਂ ਉਹਨਾਂ ਨੂੰ ਮਾਰ ਸੁੱਟਿਓ । ਤੁਸੀਂ ਉਹਨਾਂ ਦਾ ਪੂਰੀ ਤਰ੍ਹਾਂ ਨਾਸ਼ ਕਰ ਦਿਓ, ਤੁਸੀਂ ਨਾ ਉਹਨਾਂ ਨਾਲ ਨੇਮ ਬੰਨ੍ਹਿਓ ਅਤੇ ਨਾ ਹੀ ਉਹਨਾਂ ਉੱਤੇ ਤਰਸ ਖਾਇਓ,
Other Translations King James Version (KJV) And when the LORD thy God shall deliver them before thee; thou shalt smite them, and utterly destroy them; thou shalt make no covenant with them, nor show mercy unto them:
American Standard Version (ASV) and when Jehovah thy God shall deliver them up before thee, and thou shalt smite them; then thou shalt utterly destroy them: thou shalt make no covenant with them, nor show mercy unto them;
Bible in Basic English (BBE) And when the Lord has given them up into your hands and you have overcome them, give them up to complete destruction: make no agreement with them, and have no mercy on them:
Darby English Bible (DBY) and when Jehovah thy God shall give them up before thee and thou shalt smite them, then shalt thou utterly destroy them: thou shalt make no covenant with them, nor shew mercy unto them.
Webster's Bible (WBT) And when the LORD thy God shall deliver them before thee, thou shalt smite them and utterly destroy them, thou shalt make no covenant with them, nor show mercy to them:
World English Bible (WEB) and when Yahweh your God shall deliver them up before you, and you shall strike them; then you shall utterly destroy them: you shall make no covenant with them, nor show mercy to them;
Young's Literal Translation (YLT) and Jehovah thy God hath given them before thee, and thou hast smitten them -- thou dost utterly devote them -- thou dost not make with them a covenant, nor dost thou favour them.
Cross Reference Genesis 14:20 in Panjabi 20 ਅਤੇ ਮੁਬਾਰਕ ਹੈ ਅੱਤ ਮਹਾਂ ਪਰਮੇਸ਼ੁਰ, ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ । ਤਦ ਅਬਰਾਮ ਨੇ ਉਸ ਨੂੰ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ ।
Exodus 22:20 in Panjabi 20 ਜਿਹੜਾ ਕੇਵਲ ਯਹੋਵਾਹ ਤੋਂ ਬਿਨਾਂ ਹੋਰ ਦੇਵਤਿਆਂ ਨੂੰ ਬਲੀਆਂ ਚੜ੍ਹਾਵੇ ਉਸ ਦਾ ਸੱਤਿਆਨਾਸ ਕੀਤਾ ਜਾਵੇ ।
Exodus 23:32 in Panjabi 32 ਤੁਸੀਂ ਉਨ੍ਹਾਂ ਨਾਲ ਅਥਵਾ ਉਨ੍ਹਾਂ ਦੇ ਦੇਵਤਿਆਂ ਨਾਲ ਨੇਮ ਨਾ ਬੰਨ੍ਹੋ ।
Exodus 34:12 in Panjabi 12 ਸੁਚੇਤ ਰਹੁ ਮਤੇ ਤੂੰ ਉਸ ਧਰਤੀ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਜਿੱਥੇ ਤੂੰ ਜਾਂਦਾ ਹੈ ਅਜਿਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ ।
Leviticus 27:28 in Panjabi 28 ਪਰ ਆਪਣੀਆਂ ਸਾਰੀਆਂ ਵਸਤੂਆਂ ਵਿੱਚੋਂ ਜੋ ਕੁਝ ਕੋਈ ਮਨੁੱਖ ਯਹੋਵਾਹ ਦੇ ਅੱਗੇ ਸੁੱਖੇ, ਭਾਵੇਂ ਮਨੁੱਖ ਹੋਵੇ, ਭਾਵੇਂ ਪਸ਼ੂ, ਭਾਵੇਂ ਉਸ ਦੀ ਆਪਣੀ ਨਿੱਜ-ਭੂਮੀ ਦਾ ਖੇਤ ਹੋਵੇ, ਅਜਿਹੀ ਅਰਪਣ ਕੀਤੀ ਹੋਈ ਕੋਈ ਵੀ ਵਸਤੂ ਨਾ ਤਾਂ ਵੇਚੀ ਜਾਵੇ ਅਤੇ ਨਾ ਛੁਡਾਈ ਜਾਵੇ । ਸਾਰੀਆਂ ਸੁੱਖੀਆਂ ਹੋਈਆਂ ਵਸਤੂਆਂ ਯਹੋਵਾਹ ਦੇ ਅੱਗੇ ਅੱਤ ਪਵਿੱਤਰ ਹਨ ।
Numbers 33:52 in Panjabi 52 ਤਾਂ ਤੁਸੀਂ ਉਸ ਦੇਸ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਘੜ੍ਹੇ ਹੋਏ ਪੱਥਰਾਂ, ਢਾਲੇ ਹੋਏ ਬੁੱਤਾਂ ਨੂੰ ਅਤੇ ਉਨ੍ਹਾਂ ਦੇ ਪੂਜਾ ਦੇ ਉੱਚੇ ਸਥਾਨਾਂ ਨੂੰ ਢਾਹ ਸੁੱਟੋ ।
Deuteronomy 3:3 in Panjabi 3 ਇਸ ਤਰ੍ਹਾਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਸਾਡੇ ਹੱਥ ਵਿੱਚ ਦੇ ਦਿੱਤਾ ਅਤੇ ਅਸੀਂ ਉਸ ਨੂੰ ਅਜਿਹਾ ਮਾਰਿਆ ਕਿ ਉਸ ਦਾ ਕੱਖ ਵੀ ਨਾ ਰਿਹਾ ।
Deuteronomy 7:23 in Panjabi 23 ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗੇ ਹਰਾ ਦੇਵੇਗਾ ਅਤੇ ਵੱਡੀ ਘਬਰਾਹਟ ਨਾਲ ਉਹਨਾਂ ਨੂੰ ਘਬਰਾ ਦੇਵੇਗਾ, ਜਦ ਤੱਕ ਕਿ ਉਹਨਾਂ ਦਾ ਨਾਸ਼ ਨਾ ਹੋ ਜਾਵੇ ।
Deuteronomy 13:8 in Panjabi 8 ਤਾਂ ਤੁਸੀਂ ਹਾਮੀ ਨਾ ਭਰਿਓ, ਨਾ ਉਸ ਦੀ ਸੁਣਿਓ, ਨਾ ਤੁਹਾਡੀਆਂ ਅੱਖਾਂ ਵਿੱਚ ਉਸ ਉੱਤੇ ਤਰਸ ਆਵੇ, ਨਾ ਉਸ ਨੂੰ ਮਾਫ਼ ਕਰਿਓ, ਨਾ ਉਸ ਨੂੰ ਲੁਕਾਓ
Deuteronomy 20:10 in Panjabi 10 ਜਦ ਤੁਸੀਂ ਕਿਸੇ ਸ਼ਹਿਰ ਨਾਲ ਯੁੱਧ ਕਰਨ ਲਈ ਨੇੜੇ ਜਾਓ, ਤਾਂ ਪਹਿਲਾਂ ਤੁਸੀਂ ਉਸ ਨੂੰ ਸੁਲਾਹ ਲਈ ਹੋਕਾ ਦਿਓ ।
Deuteronomy 20:16 in Panjabi 16 ਪਰ ਜਿਹੜੇ ਸ਼ਹਿਰ ਇਨ੍ਹਾਂ ਲੋਕਾਂ ਦੇ ਹਨ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਉਨ੍ਹਾਂ ਵਿੱਚ ਕਿਸੇ ਵੀ ਪ੍ਰਾਣੀ ਨੂੰ ਜੀਉਂਦਾ ਨਾ ਰਹਿਣ ਦਿਓ,
Deuteronomy 23:14 in Panjabi 14 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਛੁਡਾਉਣ ਲਈ ਅਤੇ ਤੁਹਾਡੇ ਵੈਰੀਆਂ ਨੂੰ ਤੁਹਾਡੇ ਅੱਗੇ ਹਰਾਉਣ ਲਈ ਤੁਹਾਡੀ ਛਾਉਣੀ ਦੇ ਵਿੱਚ ਫਿਰਦਾ ਹੈ, ਇਸ ਲਈ ਤੁਹਾਡੀ ਛਾਉਣੀ ਪਵਿੱਤਰ ਹੋਵੇ, ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਵਿੱਚ ਕੁਝ ਅਸ਼ੁੱਧਤਾ ਵੇਖੇ ਅਤੇ ਮੁੜ ਜਾਵੇ ।
Joshua 2:14 in Panjabi 14 ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਜੇਕਰ ਤੁਸੀਂ ਸਾਡੀ ਇਹ ਗੱਲ ਨਾ ਦੱਸੋ ਤਾਂ ਤੁਹਾਡੀ ਜਾਨ ਦੇ ਬਦਲੇ ਸਾਡੀ ਜਾਨ ਹੈ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਯਹੋਵਾਹ ਇਹ ਦੇਸ ਸਾਨੂੰ ਦੇ ਦੇਵੇ ਤਾਂ ਅਸੀਂ ਤੁਹਾਡੇ ਨਾਲ ਦਯਾ ਅਤੇ ਸੱਚਿਆਈ ਨਾਲ ਵਿਵਹਾਰ ਕਰਾਂਗੇ ।
Joshua 6:17 in Panjabi 17 ਇਹ ਸ਼ਹਿਰ ਅਤੇ ਜੋ ਕੁਝ ਉਸ ਦੇ ਵਿੱਚ ਹੈ ਯਹੋਵਾਹ ਲਈ ਸਮਰਪਤ ਕੀਤਾ ਜਾਵੇਗਾ ਪਰ ਸਿਰਫ਼ ਰਾਹਾਬ ਵੇਸਵਾ ਅਤੇ ਜੋ ਕੋਈ ਉਸ ਦੇ ਘਰ ਵਿੱਚ ਹਨ ਜੀਉਂਦੇ ਰਹਿਣਗੇ ਕਿਉਂ ਜੋ ਉਸ ਨੇ ਉਹਨਾਂ ਖੋਜੀਆਂ ਨੂੰ ਲੁਕਾਇਆ ਸੀ ਜਿਨ੍ਹਾਂ ਨੂੰ ਅਸੀਂ ਭੇਜਿਆ ਸੀ ।
Joshua 8:24 in Panjabi 24 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਇਸਰਾਏਲ ਉਸ ਉਜਾੜ ਵਿੱਚ ਜਿੱਥੋਂ ਉਹਨਾਂ ਦਾ ਪਿੱਛਾ ਕੀਤਾ ਸੀ ਅਈ ਦੇ ਸਾਰੇ ਵਸਨੀਕਾਂ ਨੂੰ ਵੱਢ ਚੁੱਕੇ ਅਤੇ ਜਦ ਉਹ ਸਾਰੇ ਤਲਵਾਰ ਦੀ ਧਾਰ ਨਾਲ ਵੱਢੇ ਗਏ ਇੱਥੋਂ ਤੱਕ ਕਿ ਉਹ ਸਾਰੇ ਹੀ ਮੁੱਕ ਗਏ ਤਾਂ ਸਾਰੇ ਇਸਰਾਏਲੀ ਅਈ ਨੂੰ ਮੁੜੇ ਅਤੇ ਉਹਨਾਂ ਨੇ ਤਲਵਾਰ ਦੀ ਧਾਰ ਨਾਲ ਉਹ ਨੂੰ ਵੱਢ ਸੁੱਟਿਆ ।
Joshua 9:18 in Panjabi 18 ਇਸਰਾਏਲੀਆਂ ਨੇ ਉਹਨਾਂ ਨੂੰ ਨਹੀਂ ਮਾਰਿਆ, ਕਿਉਂ ਜੋ ਸਭਾ ਦੇ ਪ੍ਰਧਾਨਾਂ ਨੇ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਸੀ ਅਤੇ ਸਾਰੀ ਸਭਾ ਪ੍ਰਧਾਨਾਂ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ ।
Joshua 9:24 in Panjabi 24 ਉਹਨਾਂ ਨੇ ਯਹੋਸ਼ੁਆ ਨੂੰ ਉੱਤਰ ਦੇ ਕੇ ਆਖਿਆ ਕਿ ਤੁਹਾਡੇ ਗੁਲਾਮਾਂ ਨੂੰ ਸੱਚ-ਮੁੱਚ ਦੱਸਿਆ ਗਿਆ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮੂਸਾ ਆਪਣੇ ਦਾਸ ਨੂੰ ਇਹ ਸਾਰਾ ਦੇਸ ਤੁਹਾਨੂੰ ਦੇਣ ਦਾ ਅਤੇ ਇਸ ਦੇਸ ਦੇ ਸਾਰੇ ਵਾਸੀਆਂ ਨੂੰ ਨਾਸ ਕਰਨ ਦਾ ਹੁਕਮ ਦਿੱਤਾ ਸੀ ਸੋ ਅਸੀਂ ਤੁਹਾਡੇ ਅੱਗੋਂ ਆਪਣੀਆਂ ਜਾਨਾਂ ਲਈ ਬਹੁਤ ਡਰੇ ਤਾਂ ਅਸੀਂ ਇਹ ਕੰਮ ਕੀਤਾ ।
Joshua 10:24 in Panjabi 24 ਫਿਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਹਨਾਂ ਰਾਜਿਆਂ ਨੂੰ ਯਹੋਸ਼ੁਆ ਦੇ ਕੋਲ ਲੈ ਆਏ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਸੱਦਿਆ ਅਤੇ ਯੋਧਿਆਂ ਦੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਜਾਂਦੇ ਸਨ ਆਖਿਆ, ਨੇੜੇ ਆ ਕੇ ਆਪਣੇ ਪੈਰ ਇਹਨਾਂ ਰਾਜਿਆਂ ਦੀਆਂ ਗਰਦਨਾਂ ਉੱਤੇ ਰੱਖੋ ਸੋ ਉਹਨਾਂ ਨੇ ਨੇੜੇ ਆ ਕੇ ਆਪਣੇ ਪੈਰ ਉਹਨਾਂ ਦੀਆਂ ਗਰਦਨਾਂ ਉੱਤੇ ਰੱਖੇ ।
Joshua 10:28 in Panjabi 28 ਯਹੋਸ਼ੁਆ ਨੇ ਉਸੇ ਦਿਨ ਮੱਕੇਦਾਹ ਨੂੰ ਲੈ ਲਿਆ ਅਤੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ । ਉਸ ਨੇ ਉਹਨਾਂ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ । ਉਸ ਨੇ ਕਿਸੇ ਨੂੰ ਵੀ ਬਾਕੀ ਨਾ ਛੱਡਿਆ ਅਤੇ ਉਸ ਨੇ ਮੱਕੇਦਾਹ ਦੇ ਰਾਜੇ ਨਾਲ ਤਿਵੇਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ ।
Joshua 10:30 in Panjabi 30 ਅਤੇ ਯਹੋਵਾਹ ਨੇ ਉਸ ਨੂੰ ਵੀ ਅਤੇ ਉਸ ਦੇ ਰਾਜੇ ਨੂੰ ਵੀ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਉਸ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ । ਉਹ ਨੇ ਕਿਸੇ ਨੂੰ ਉਸ ਦੇ ਵਿੱਚ ਬਾਕੀ ਨਾ ਛੱਡਿਆ ਅਤੇ ਉਸ ਦੇ ਰਾਜੇ ਨਾਲ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ ।
Joshua 10:32 in Panjabi 32 ਤਾਂ ਯਹੋਵਾਹ ਨੇ ਲਾਕੀਸ਼ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਦੂਜੇ ਦਿਨ ਉਹ ਨੂੰ ਜਿੱਤ ਲਿਆ ਅਤੇ ਉਸ ਨੂੰ ਅਤੇ ਉਸ ਦੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਜਿਵੇਂ ਉਹ ਨੇ ਲਿਬਨਾਹ ਨਾਲ ਕੀਤਾ ਸੀ ।
Joshua 10:40 in Panjabi 40 ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਸੁਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ ।
Joshua 10:42 in Panjabi 42 ਯਹੋਸ਼ੁਆ ਨੇ ਉਹਨਾਂ ਸਾਰੇ ਰਾਜਿਆਂ ਨੂੰ ਅਤੇ ਉਹਨਾਂ ਦੇ ਸਾਰੇ ਦੇਸਾਂ ਨੂੰ ਇੱਕੋ ਹੀ ਸਮੇਂ ਵਿੱਚ ਇਸ ਕਾਰਨ ਜਿੱਤ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ ।
Joshua 11:11 in Panjabi 11 ਉਹਨਾਂ ਨੇ ਸਾਰੇ ਪ੍ਰਾਣੀਆਂ ਨੂੰ ਜਿਹੜੇ ਉਸ ਦੇ ਵਿੱਚ ਸਨ ਤਲਵਾਰ ਦੀ ਧਾਰ ਨਾਲ ਵੱਢ ਕੇ ਉਹਨਾਂ ਦਾ ਸੱਤਿਆਨਾਸ ਕਰ ਸੁੱਟਿਆ । ਕੋਈ ਪ੍ਰਾਣੀ ਬਾਕੀ ਨਾ ਛੱਡਿਆ ਗਿਆ ਅਤੇ ਉਸ ਨੇ ਹਾਸੋਰ ਨੂੰ ਅੱਗ ਨਾਲ ਸਾੜ ਸੁੱਟਿਆ ।
Joshua 21:44 in Panjabi 44 ਯਹੋਵਾਹ ਨੇ ਉਹਨਾਂ ਨੂੰ ਸਭ ਤਰ੍ਹਾਂ ਦਾ ਸੁੱਖ ਦਿੱਤਾ ਜਿਵੇਂ ਉਸ ਦੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ ਅਤੇ ਉਹਨਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਹਨਾਂ ਦੇ ਅੱਗੇ ਨਾ ਖੜ੍ਹਾ ਰਿਹਾ । ਯਹੋਵਾਹ ਨੇ ਉਹਨਾਂ ਦੇ ਸਾਰੇ ਵੈਰੀਆਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ ।
Judges 1:4 in Panjabi 4 ਤਦ ਯਹੂਦਾਹ ਨੇ ਹਮਲਾ ਕੀਤਾ ਅਤੇ ਯਹੋਵਾਹ ਨੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਬਜ਼ਕ ਵਿੱਚ ਦਸ ਹਜ਼ਾਰ ਮਨੁੱਖ ਮਾਰ ਦਿੱਤੇ ।
Judges 1:24 in Panjabi 24 ਜਦ ਭੇਤੀਆਂ ਨੇ ਇੱਕ ਆਦਮੀ ਨੂੰ ਸ਼ਹਿਰ ਵਿੱਚੋਂ ਨਿੱਕਲਦਿਆਂ ਵੇਖਿਆ ਤਾਂ ਉਸ ਨੂੰ ਕਿਹਾ, “ਜੇਕਰ ਤੂੰ ਸ਼ਹਿਰ ਵਿੱਚ ਵੜਨ ਦਾ ਰਾਹ ਸਾਨੂੰ ਵਿਖਾਏਂ ਤਾਂ ਅਸੀਂ ਵੀ ਤੇਰੇ ਨਾਲ ਭਲਿਆਈ ਕਰਾਂਗੇ ।”
Judges 2:2 in Panjabi 2 ਪਰ ਤੁਸੀਂ ਇਸ ਦੇਸ਼ ਦੇ ਵਾਸੀਆਂ ਨਾਲ ਨੇਮ ਨਾ ਬੰਨ੍ਹਿਓ ਸਗੋਂ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਪਰ ਤੁਸੀਂ ਮੇਰਾ ਹੁਕਮ ਨਾ ਮੰਨਿਆ, ਤੁਸੀਂ ਅਜਿਹਾ ਕਿਉਂ ਕੀਤਾ ?
2 Samuel 21:2 in Panjabi 2 ਤਦ ਰਾਜਾ ਨੇ ਗਿਬਓਨੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ ( ਇਹ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਅਮੋਰੀਆਂ ਦੇ ਬਚੇ ਹੋਏ ਸਨ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ ਪਰ ਸ਼ਾਊਲ ਨੇ ਇਸਰਾਏਲੀਆਂ ਅਤੇ ਯਹੂਦੀਆਂ ਲਈ ਜਤਨ ਕਰ ਕੇ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ )