Deuteronomy 8:2 in Panjabi 2 ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ ?
Other Translations King James Version (KJV) And thou shalt remember all the way which the LORD thy God led thee these forty years in the wilderness, to humble thee, and to prove thee, to know what was in thine heart, whether thou wouldest keep his commandments, or no.
American Standard Version (ASV) And thou shalt remember all the way which Jehovah thy God hath led thee these forty years in the wilderness, that he might humble thee, to prove thee, to know what was in thy heart, whether thou wouldest keep his commandments, or not.
Bible in Basic English (BBE) And keep in mind the way by which the Lord your God has taken you through the waste land these forty years, so that he might make low your pride and put you to the test, to see what was in your heart and if you would keep his orders or not.
Darby English Bible (DBY) And thou shalt remember all the way which Jehovah thy God led thee these forty years in the wilderness, to humble thee, and to prove thee, to know what was in thy heart, whether thou wouldest keep his commandments or not.
Webster's Bible (WBT) And thou shalt remember all the way which the LORD thy God hath led thee these forty years in the wilderness, to humble thee, and to prove thee, to know what was in thy heart, whether thou wouldst keep his commandments, or not.
World English Bible (WEB) You shall remember all the way which Yahweh your God has led you these forty years in the wilderness, that he might humble you, to prove you, to know what was in your heart, whether you would keep his commandments, or not.
Young's Literal Translation (YLT) and thou hast remembered all the way which Jehovah thy God hath caused thee to go these forty years in the wilderness, in order to humble thee to try thee, to know that which `is' in thy heart, whether thou dost keep His commands or not.
Cross Reference Genesis 22:1 in Panjabi 1 ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ ।
Exodus 15:25 in Panjabi 25 ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ । ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ । ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਾਨੂੰਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ
Exodus 16:4 in Panjabi 4 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਤੇ ਪਰਜਾ ਬਾਹਰ ਜਾ ਕੇ ਇੱਕ ਦਿਨ ਦਾ ਭੋਜਨ ਉਸੇ ਦਿਨ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਕਿ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ ।
Deuteronomy 1:3 in Panjabi 3 ਅਜਿਹਾ ਹੋਇਆ ਕਿ ਚਾਲੀਵੇਂ ਸਾਲ ਦੇ ਗਿਆਰਵੇਂ ਮਹੀਨੇ ਦੀ ਪਹਿਲੀ ਤਾਰੀਖ ਨੂੰ ਮੂਸਾ ਨੇ ਇਸਰਾਏਲੀਆਂ ਨਾਲ ਉਹ ਸਾਰੀਆਂ ਗੱਲਾਂ ਕੀਤੀਆਂ, ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਉਨ੍ਹਾਂ ਦੇ ਲਈ ਹੁਕਮ ਦਿੱਤਾ ਸੀ,
Deuteronomy 1:33 in Panjabi 33 ਜੋ ਰਾਹ ਵਿੱਚ ਤੁਹਾਡੇ ਅੱਗੇ-ਅੱਗੇ ਚੱਲਦਾ ਸੀ ਤਾਂ ਜੋ ਉਹ ਤੁਹਾਡੇ ਲਈ ਡੇਰੇ ਲਾਉਣ ਦਾ ਸਥਾਨ ਲੱਭੇ, ਰਾਤ ਨੂੰ ਅੱਗ ਵਿੱਚ ਅਤੇ ਦਿਨ ਨੂੰ ਬੱਦਲ ਵਿੱਚ ਹੋ ਕੇ ਉਹ ਤੁਹਾਨੂੰ ਉਹ ਰਾਹ ਵਿਖਾਉਂਦਾ ਸੀ, ਜਿਸ ਵਿੱਚ ਤੁਸੀਂ ਜਾਣਾ ਹੁੰਦਾ ਸੀ ।
Deuteronomy 2:7 in Panjabi 7 ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦਿੱਤੀ ਹੈ ਅਤੇ ਇਸ ਵੱਡੀ ਉਜਾੜ ਵਿੱਚ ਉਹ ਤੁਹਾਡਾ ਤੁਰਨਾ-ਫਿਰਨਾ ਜਾਣਦਾ ਹੈ । ਇਨ੍ਹਾਂ ਚਾਲੀ ਸਾਲਾਂ ਤੱਕ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਰਿਹਾ ਹੈ ਅਤੇ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੋਣ ਦਿੱਤੀ ।
Deuteronomy 7:18 in Panjabi 18 ਤੁਸੀਂ ਉਹਨਾਂ ਤੋਂ ਨਾ ਡਰਿਓ । ਤੁਸੀਂ ਉਹ ਸਭ ਕੁਝ ਚੰਗੀ ਤਰ੍ਹਾਂ ਯਾਦ ਰੱਖਿਓ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਫ਼ਿਰਊਨ ਨਾਲ ਅਤੇ ਸਾਰੇ ਮਿਸਰੀਆਂ ਨਾਲ ਕੀਤਾ ਸੀ ।
Deuteronomy 8:16 in Panjabi 16 ਜਿਸ ਨੇ ਤੁਹਾਨੂੰ ਉਜਾੜ ਵਿੱਚ ਮੰਨਾ ਖਿਲਾਇਆ, ਜਿਸ ਨੂੰ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ, ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਤੁਹਾਨੂੰ ਪਰਖੇ ਅਤੇ ਅੰਤ ਵਿੱਚ ਤੁਹਾਡਾ ਭਲਾ ਕਰੇ,
Deuteronomy 13:3 in Panjabi 3 ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ ।
Deuteronomy 29:5 in Panjabi 5 ਮੈਂ ਤੁਹਾਨੂੰ ਚਾਲੀ ਸਾਲਾਂ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਨਾ ਤੁਹਾਡੇ ਸਰੀਰ ਤੋਂ ਤੁਹਾਡੇ ਕੱਪੜੇ ਪੁਰਾਣੇ ਹੋਏ ਅਤੇ ਨਾ ਤੁਹਾਡੇ ਪੈਰਾਂ ਵਿੱਚ ਤੁਹਾਡੀਆਂ ਜੁੱਤੀਆਂ ਪੁਰਾਣੀਆਂ ਹੋਈਆਂ ।
2 Chronicles 32:25 in Panjabi 25 ਪਰ ਹਿਜਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ
2 Chronicles 32:31 in Panjabi 31 ਤਾਂ ਵੀ ਬਾਬਲ ਦੇ ਸਰਦਾਰਾਂ ਦੇ ਏਲਚੀਆਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਭੇਜੇ ਗਏ ਕਿ ਉਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣ ਲਈ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ ।
2 Chronicles 33:12 in Panjabi 12 ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ
2 Chronicles 33:19 in Panjabi 19 ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
Job 33:17 in Panjabi 17 ਤਾਂ ਜੋ ਮਨੁੱਖ ਨੂੰ ਉਸ ਦੇ ਭੈੜੇ ਕੰਮਾਂ ਤੋਂ ਰੋਕੇ, ਅਤੇ ਮਨੁੱਖ ਨੂੰ ਹੰਕਾਰ ਤੋਂ ਦੂਰ ਰੱਖੇ ।
Job 42:5 in Panjabi 5 ਮੇਰੇ ਕੰਨਾਂ ਨੇ ਤੇਰੇ ਵਿਖੇ ਗੱਲਾਂ ਸੁਣੀਆਂ ਸਨ, ਪਰ ਹੁਣ ਮੇਰੀਆਂ ਅੱਖਾਂ ਤੈਨੂੰ ਵੇਖਦੀਆਂ ਹਨ ।
Psalm 77:11 in Panjabi 11 ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ ।
Psalm 81:7 in Panjabi 7 ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ । ਸਲਹ ।
Psalm 106:7 in Panjabi 7 ਸਾਡੇ ਪਿਉ-ਦਾਦਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ ।
Psalm 136:16 in Panjabi 16 ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ,
Proverbs 17:3 in Panjabi 3 ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ ।
Isaiah 2:17 in Panjabi 17 ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਨੀਵਾਂ ਕੀਤਾ ਜਾਵੇਗਾ, ਅਤੇ ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ,
Jeremiah 17:9 in Panjabi 9 ਦਿਲ ਸਭ ਚੀਜਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ ?
Amos 2:10 in Panjabi 10 ਮੈਂ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਚਾਲ੍ਹੀ ਸਾਲਾਂ ਤੱਕ ਜੰਗਲ ਵਿੱਚ ਲਈ ਫਿਰਿਆ ਤਾਂ ਜੋ ਤੁਸੀਂ ਅਮੋਰੀਆਂ ਦੇ ਦੇਸ਼ ਦੇ ਅਧਿਕਾਰੀ ਹੋ ਜਾਓ ।
Malachi 3:2 in Panjabi 2 ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ ।
Luke 18:14 in Panjabi 14 ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੁੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ ।
John 2:25 in Panjabi 25 ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ ।
Ephesians 2:11 in Panjabi 11 ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ !
James 1:3 in Panjabi 3 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ ।
James 4:6 in Panjabi 6 ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ ।
James 4:10 in Panjabi 10 ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ ।
1 Peter 1:7 in Panjabi 7 ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ ।
1 Peter 5:5 in Panjabi 5 ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ
2 Peter 1:12 in Panjabi 12 ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l
2 Peter 3:1 in Panjabi 1 ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।