Ecclesiastes 11:8 in Panjabi 8 ਹਾਂ, ਜੇ ਕਦੀ ਮਨੁੱਖ ਬਹੁਤ ਸਾਲਾਂ ਤੱਕ ਜੀਉਂਦਾ ਰਹੇ ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਰਹੇ, ਫਿਰ ਵੀ ਉਹ ਹਨ੍ਹੇਰੇ ਦੇ ਦਿਨਾਂ ਨੂੰ ਯਾਦ ਰੱਖੇ, ਕਿਉਂ ਜੋ ਉਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ !
Other Translations King James Version (KJV) But if a man live many years, and rejoice in them all; yet let him remember the days of darkness; for they shall be many. All that cometh is vanity.
American Standard Version (ASV) Yea, if a man live many years, let him rejoice in them all; but let him remember the days of darkness, for they shall be many. All that cometh is vanity.
Bible in Basic English (BBE) But even if a man's life is long and he has joy in all his years, let him keep in mind the dark days, because they will be great in number. Whatever may come is to no purpose.
Darby English Bible (DBY) but if a man live many years, [and] rejoice in them all, yet let him remember the days of darkness; for they shall be many: all that cometh is vanity.
World English Bible (WEB) Yes, if a man lives many years, let him rejoice in them all; But let him remember the days of darkness, for they shall be many. All that comes is vanity.
Young's Literal Translation (YLT) But, if man liveth many years, In all of them let him rejoice, And remember the days of darkness, For they are many! all that is coming `is' vanity.
Cross Reference Deuteronomy 32:29 in Panjabi 29 ਭਲਾ ਹੁੰਦਾ ਕਿ ਉਹ ਬੁੱਧਵਾਨ ਹੁੰਦੇ ਅਤੇ ਇਸ ਗੱਲ ਨੂੰ ਸਮਝ ਲੈਂਦੇ, ਅਤੇ ਆਪਣੇ ਅੰਤ ਨੂੰ ਵਿਚਾਰ ਲੈਂਦੇ,
Job 10:22 in Panjabi 22 ਉਸ ਦੇਸ ਨੂੰ ਜਿੱਥੇ ਅੱਧੀ ਰਾਤ ਜਿਹਾ ਹਨੇਰਾ ਹੈ, ਜਿਥੇ ਮੌਤ ਦਾ ਸਾਯਾ ਹੈ ਅਤੇ ਕੋਈ ਤਰਤੀਬ ਨਹੀਂ, ਅਤੇ ਜਿੱਥੇ ਰੋਸ਼ਨੀ ਵੀ ਅੱਧੀ ਰਾਤ ਦੇ ਹਨੇਰੇ ਵਾਂਗੂੰ ਹੈ !”
Job 14:10 in Panjabi 10 ਪਰ ਮਨੁੱਖ ਮਰ ਜਾਂਦਾ ਅਤੇ ਦੱਬਿਆ ਜਾਂਦਾ ਹੈ, ਅਤੇ ਜਦ ਮਨੁੱਖ ਪ੍ਰਾਣ ਛੱਡ ਦਿੰਦਾ ਹੈ ਤਾਂ ਉਹ ਕਿੱਥੇ ਹੈ ?
Job 15:23 in Panjabi 23 ਉਹ ਰੋਟੀ ਲਈ ਮਾਰਿਆ-ਮਾਰਿਆ ਫਿਰਦਾ ਹੈ ਕਿ ਉਹ ਉਸ ਨੂੰ ਕਿੱਥੇ ਮਿਲੇਗੀ ? ਉਹ ਜਾਣਦਾ ਹੈ ਕਿ ਹਨੇਰੇ ਦਾ ਦਿਨ ਨੇੜੇ ਹੀ ਹੈ ।
Job 18:18 in Panjabi 18 ਉਹ ਉਸ ਨੂੰ ਚਾਨਣ ਤੋਂ ਹਨੇਰੇ ਵਿੱਚ ਹੱਕ ਦੇਣਗੇ, ਅਤੇ ਸੰਸਾਰ ਤੋਂ ਖਦੇੜ ਦੇਣਗੇ ।
Ecclesiastes 2:1 in Panjabi 1 ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾ ਲਵਾਂਗਾ, ਇਸ ਲਈ ਸੁੱਖ ਭੋਗ ਅਤੇ ਵੇਖੋ, ਇਹ ਵੀ ਵਿਅਰਥ ਸੀ ।
Ecclesiastes 2:15 in Panjabi 15 ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੋ ਕੁਝ ਮੂਰਖ ਉੱਤੇ ਬੀਤਦੀ ਹੈ, ਉਹ ਹੀ ਮੇਰੇ ਉੱਤੇ ਵੀ ਬੀਤੇਗੀ, ਤਾਂ ਫੇਰ ਮੈਂ ਵੱਧ ਬੁੱਧਵਾਨ ਕਿਉਂ ਬਣਿਆ ? ਸੋ ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਵੀ ਵਿਅਰਥ ਹੀ ਹੈ ।
Ecclesiastes 2:17 in Panjabi 17 ਇਸ ਲਈ ਮੈਂ ਜੀਵਨ ਤੋਂ ਅੱਕ ਗਿਆ, ਕਿਉਂ ਜੋ ਉਹ ਸਾਰਾ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ, ਕਿਉਂਕਿ ਸਭ ਕੁਝ ਵਿਅਰਥ ਅਤੇ ਹਵਾ ਦਾ ਫੱਕਣਾ ਹੈ ।
Ecclesiastes 2:19 in Panjabi 19 ਕੌਣ ਜਾਣਦਾ ਹੈ ਕਿ ਉਹ ਬੁੱਧਵਾਨ ਹੋਵੇਗਾ ਜਾਂ ਮੂਰਖ ? ਫੇਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖਰਚ ਕੀਤੀ, ਉਹੋ ਮਾਲਕ ਬਣੇਗਾ ! ਇਹ ਵੀ ਵਿਅਰਥ ਹੀ ਹੈ ।
Ecclesiastes 2:21 in Panjabi 21 ਕਿਉਂ ਜੋ ਇੱਕ ਅਜਿਹਾ ਮਨੁੱਖ ਵੀ ਹੈ ਜਿਸ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਛੱਡ ਜਾਵੇਗਾ, ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਕਿ ਉਹ ਉਸ ਦੀ ਵੰਡ ਹੋਵੇ । ਇਹ ਵੀ ਵਿਅਰਥ ਅਤੇ ਵੱਡੀ ਬਿਪਤਾ ਹੀ ਹੈ ।
Ecclesiastes 2:26 in Panjabi 26 ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ । ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ !
Ecclesiastes 3:12 in Panjabi 12 ਮੈਂ ਸੱਚ ਜਾਣਦਾ ਹਾਂ ਕਿ ਉਹਨਾਂ ਦੇ ਲਈ ਇਸ ਨਾਲੋਂ ਵੱਧ ਹੋਰ ਕੁਝ ਚੰਗਾ ਨਹੀਂ ਕਿ ਉਹ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ
Ecclesiastes 4:8 in Panjabi 8 ਕੋਈ ਤਾਂ ਇਕੱਲਾ ਹੈ ਅਤੇ ਉਸ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦਾ ਪੁੱਤਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਅੰਤ ਨਹੀਂ ਅਤੇ ਉਸ ਦੀ ਅੱਖ ਧਨ ਨਾਲ ਨਹੀਂ ਰੱਜਦੀ, ਨਾ ਹੀ ਉਹ ਆਖਦਾ ਹੈ ਕਿ ਮੈਂ ਕਿਸ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁੱਖ ਨੂੰ ਗੁਆਉਂਦਾ ਹਾਂ ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ ।
Ecclesiastes 4:16 in Panjabi 16 ਉਹਨਾਂ ਸਾਰਿਆਂ ਲੋਕਾਂ ਦੀ ਕੋਈ ਹੱਦ ਨਹੀਂ ਜਿਨ੍ਹਾਂ ਉੱਤੇ ਉਹ ਪ੍ਰਧਾਨ ਹੋਇਆ, ਤਾਂ ਵੀ ਜਿਹੜੇ ਉਸ ਤੋਂ ਬਾਅਦ ਹੋਣਗੇ, ਉਹ ਉਸ ਨਾਲ ਖੁਸ਼ ਨਾ ਹੋਣਗੇ । ਸੱਚ-ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ !
Ecclesiastes 5:15 in Panjabi 15 ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ ।
Ecclesiastes 5:18 in Panjabi 18 ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ
Ecclesiastes 6:6 in Panjabi 6 ਹਾਂ, ਭਾਵੇਂ ਉਹ ਦੋ ਵਾਰੀ ਹਜ਼ਾਰ ਸਾਲਾਂ ਤੱਕ ਜੀਉਂਦਾ ਰਹੇ ਪਰ ਫੇਰ ਵੀ ਉਹ ਕੋਈ ਭਲਿਆਈ ਨਾ ਵੇਖੇ, - ਭਲਾ, ਸਾਰਿਆਂ ਦੇ ਸਾਰੇ ਇੱਕੋ ਸਥਾਨ ਨੂੰ ਨਹੀਂ ਜਾਂਦੇ ?
Ecclesiastes 6:11 in Panjabi 11 ਭਾਵੇਂ ਵਿਅਰਥ ਨੂੰ ਵਧਾਉਣ ਵਾਲੀਆਂ ਬਹੁਤ ਵਸਤੂਆਂ ਹਨ, ਪਰ ਮਨੁੱਖ ਨੂੰ ਕੀ ਲਾਭ ਹੁੰਦਾ ਹੈ ?
Ecclesiastes 7:14 in Panjabi 14 ਖੁਸ਼ਹਾਲੀ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਵਰਗਾ ਬਣਾਇਆ ਹੈ, ਤਾਂ ਕਿ ਮਨੁੱਖ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ ।
Ecclesiastes 8:12 in Panjabi 12 ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈ ਮੰਨਦੇ ਹਨ
Ecclesiastes 8:15 in Panjabi 15 ਤਦ ਮੈਂ ਅਨੰਦ ਨੂੰ ਸਲਾਹਿਆ ਕਿਉਂ ਜੋ ਸੂਰਜ ਦੇ ਹੇਠ ਮਨੁੱਖ ਲਈ ਇਸ ਨਾਲੋਂ ਚੰਗੀ ਗੱਲ ਕੋਈ ਨਹੀਂ, ਜੋ ਖਾਵੇ-ਪੀਵੇ ਅਤੇ ਅਨੰਦ ਰਹੇ ਕਿਉਂ ਜੋ ਉਸ ਦੇ ਕੰਮ-ਧੰਦੇ ਦੇ ਵਿੱਚ ਉਹ ਦੇ ਜੀਵਨ ਦੇ ਸਾਰਿਆਂ ਦਿਨਾਂ ਤੱਕ ਜੋ ਪਰਮੇਸ਼ੁਰ ਨੇ ਸੂਰਜ ਦੇ ਹੇਠ ਉਹ ਨੂੰ ਦਿੱਤੇ ਹਨ, ਇਹ ਹੀ ਉਸ ਦੇ ਨਾਲ ਰਹੇਗਾ ।
Ecclesiastes 12:1 in Panjabi 1 ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ,
Jeremiah 13:16 in Panjabi 16 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਇਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਇਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਹਾੜ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ ।
Joel 2:2 in Panjabi 2 ਉਹ ਹਨੇਰੇ ਅਤੇ ਅੰਧਕਾਰ ਦਾ ਦਿਨ, ਸਗੋਂ ਬੱਦਲ ਅਤੇ ਘੁੱਪ ਹਨੇਰੇ ਦਾ ਦਿਨ ਹੈ ! ਜਿਵੇਂ ਸਵੇਰ ਦੀ ਰੋਸ਼ਨੀ ਫੈਲਦੀ ਹੈ, ਉਸੇ ਤਰ੍ਹਾਂ ਪਹਾੜਾਂ ਉੱਤੇ ਇੱਕ ਵੱਡੀ ਅਤੇ ਤਕੜੀ ਕੌਮ ਫੈਲੀ ਹੋਈ ਹੈ, ਉਹਨਾਂ ਵਰਗੇ ਸਨਾਤਨ ਕਾਲ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਤੱਕ ਨਹੀਂ ਹੋਣਗੇ !
Matthew 22:13 in Panjabi 13 ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਘੋਰ ਵਿੱਚ ਸੁੱਟ ਦਿਓ ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ ।
John 12:35 in Panjabi 35 ਤਦ ਯਿਸੂ ਨੇ ਕਿਹਾ “ਚਾਨਣ ਕੁੱਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ । ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ ।
Jude 1:18 in Panjabi 18 ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ ।