Ecclesiastes 11:9 in Panjabi 9 ਹੇ ਜੁਆਨ, ਤੂੰ ਆਪਣੀ ਜੁਆਨੀ ਵਿਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ ।
Other Translations King James Version (KJV) Rejoice, O young man, in thy youth; and let thy heart cheer thee in the days of thy youth, and walk in the ways of thine heart, and in the sight of thine eyes: but know thou, that for all these things God will bring thee into judgment.
American Standard Version (ASV) Rejoice, O young man, in thy youth, and let thy heart cheer thee in the days of thy youth, and walk in the ways of thy heart, and in the sight of thine eyes; but know thou, that for all these things God will bring thee into judgment.
Bible in Basic English (BBE) Have joy, O young man, while you are young; and let your heart be glad in the days of your strength, and go in the ways of your heart, and in the desire of your eyes; but be certain that for all these things God will be your judge.
Darby English Bible (DBY) Rejoice, young man, in thy youth; and let thy heart cheer thee in the days of thy youth, and walk in the ways of thy heart, and in the sight of thine eyes; but know that for all these [things] God will bring thee into judgment.
World English Bible (WEB) Rejoice, young man, in your youth, And let your heart cheer you in the days of your youth, And walk in the ways of your heart, And in the sight of your eyes; But know that for all these things God will bring you into judgment.
Young's Literal Translation (YLT) Rejoice, O young man, in thy childhood, And let thy heart gladden thee in days of thy youth, And walk in the ways of thy heart, And in the sight of thine eyes, And know thou that for all these, Doth God bring thee into judgment.
Cross Reference Genesis 3:6 in Panjabi 6 ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ ।
Genesis 6:2 in Panjabi 2 ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ ।
Numbers 15:30 in Panjabi 30 ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ । ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ ।
Numbers 15:39 in Panjabi 39 ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ ।
Numbers 22:32 in Panjabi 32 ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ ।
Deuteronomy 29:19 in Panjabi 19 ਅਤੇ ਅਜਿਹਾ ਹੋਵੇਗਾ ਕਿ ਜੇਕਰ ਕੋਈ ਮਨੁੱਖ ਇਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਇਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾਂ ਅਤੇ ਪਿਆਸ ਨੂੰ ਵਧਾ ਕੇ ਮਤਵਾਲਾ ਹੋਵਾਂ ।
Joshua 7:21 in Panjabi 21 ਮੈਂ ਲੁੱਟ ਵਿੱਚ ਇੱਕ ਸ਼ਿਨਆਰ ਦੇਸ ਦਾ ਸੋਹਣਾ ਚੋਗਾ ਵੇਖਿਆ ਅਤੇ ਦੋ ਸੌ ਰੁਪਏ ਚਾਂਦੀ ਅਤੇ ਪੰਜਾਹ ਤੋਲਾ ਤੋਲ ਵਿੱਚ ਸੋਨੇ ਦੀ ਇੱਕ ਇੱਟ ਤਾਂ ਮੈਨੂੰ ਲਾਲਚ ਆ ਗਿਆ ਅਤੇ ਮੈਂ ਉਹਨਾਂ ਨੂੰ ਚੁੱਕ ਲਿਆ ਅਤੇ ਵੇਖੋ ਉਹ ਤੰਬੂ ਦੇ ਵਿੱਚਕਾਰ ਧਰਤੀ ਵਿੱਚ ਦੱਬੇ ਹੋਏ ਹਨ ਅਤੇ ਚਾਂਦੀ ਉਸ ਦੇ ਹੇਠ ਹੈ ।
2 Samuel 11:2 in Panjabi 2 ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ ।
1 Kings 18:12 in Panjabi 12 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਂਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਨ ਤੋਂ ਯਹੋਵਾਹ ਦਾ ਭੈ ਮੰਨਦਾ ਰਿਹਾ ।
1 Kings 18:27 in Panjabi 27 ਦੁਪਹਿਰ ਨੂੰ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦੇਵਤਾ ਹੈ ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਜਾਂ ਲਾਂਭੇ ਗਿਆ ਹੋਵੇ ਜਾਂ ਉਹ ਸਫ਼ਰ ਵਿੱਚ ਹੋਵੇ ਜਾਂ ਸ਼ਾਇਤ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ ?
1 Kings 22:15 in Panjabi 15 ਸੋ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਹੇ ਮੀਕਾਯਾਹ, ਭਲਾ ਅਸੀਂ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ ? ਤਾਂ ਉਹ ਨੇ ਉਸ ਨੂੰ ਆਖਿਆ, ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ ।
Job 31:7 in Panjabi 7 ਜੇ ਮੇਰੇ ਕਦਮ ਕੁਰਾਹੇ ਪੈ ਗਏ ਹੋਣ ਅਤੇ ਮੇਰਾ ਦਿਲ ਮੇਰੀਆਂ ਅੱਖਾਂ ਦੇ ਮਗਰ ਚੱਲਿਆ ਹੋਵੇ, ਅਤੇ ਮੇਰੇ ਹੱਥਾਂ ਤੇ ਕੋਈ ਦਾਗ਼ ਲੱਗਾ ਹੋਵੇ,
Psalm 50:4 in Panjabi 4 ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਕਿ ਉਹ ਆਪਣੀ ਪਰਜਾ ਦਾ ਨਿਆਂ ਕਰੇ ।
Psalm 81:12 in Panjabi 12 ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ ।
Ecclesiastes 2:10 in Panjabi 10 ਉਹ ਸਭ ਕੁਝ ਜੋ ਮੇਰੀਆਂ ਅੱਖਾਂ ਮੰਗਦੀਆਂ ਸਨ, ਮੈਂ ਉਹਨਾਂ ਕੋਲੋਂ ਦੂਰ ਨਹੀਂ ਰੱਖਿਆ । ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਰੋਕਿਆ, ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ ।
Ecclesiastes 3:17 in Panjabi 17 ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ ।
Ecclesiastes 12:1 in Panjabi 1 ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ,
Ecclesiastes 12:14 in Panjabi 14 ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ ।
Jeremiah 7:24 in Panjabi 24 ਨਾ ਉਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਉਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ । ਉਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵਧੇ ।
Jeremiah 23:17 in Panjabi 17 ਉਹ ਉਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਉਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ ।
Jeremiah 44:16 in Panjabi 16 ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ
Lamentations 3:27 in Panjabi 27 ਜੁਆਨ ਦੇ ਲਈ ਚੰਗਾ ਹੈ ਕਿ ਉਹ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ ।
Matthew 5:28 in Panjabi 28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ ।
Luke 15:12 in Panjabi 12 ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ । ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ ।
Acts 14:16 in Panjabi 16 ਉਸ ਨੇ ਪਹਿਲੇ ਸਮਿਆਂ ਵਿੱਚ ਸਾਰੀਆਂ ਕੌਮਾਂ ਨੂੰ ਆਪੋ ਆਪਣੇ ਰਾਹ ਉੱਤੇ ਚੱਲਣ ਦਿੱਤਾ ।
Acts 17:30 in Panjabi 30 ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ ।
Acts 24:25 in Panjabi 25 ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ ।
Romans 2:5 in Panjabi 5 ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ ।
Romans 14:10 in Panjabi 10 ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ ।
1 Corinthians 4:5 in Panjabi 5 ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ । ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ ।
2 Corinthians 5:10 in Panjabi 10 ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁੱਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ ।
Ephesians 2:2 in Panjabi 2 ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ !
Hebrews 9:27 in Panjabi 27 ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ ।
1 Peter 4:3 in Panjabi 3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
2 Peter 3:7 in Panjabi 7 ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ ।
1 John 2:15 in Panjabi 15 ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ । ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ ।
Revelation 20:12 in Panjabi 12 ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ ।