Ecclesiastes 12:1 in Panjabi 1 ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ,
Other Translations King James Version (KJV) Remember now thy Creator in the days of thy youth, while the evil days come not, nor the years draw nigh, when thou shalt say, I have no pleasure in them;
American Standard Version (ASV) Remember also thy Creator in the days of thy youth, before the evil days come, and the years draw nigh, when thou shalt say, I have no pleasure in them;
Bible in Basic English (BBE) Let your mind be turned to your Maker in the days of your strength, while the evil days come not, and the years are far away when you will say, I have no pleasure in them;
Darby English Bible (DBY) And remember thy Creator in the days of thy youth, before the evil days come, and the years draw nigh, of which thou shalt say, I have no pleasure in them;
World English Bible (WEB) Remember also your Creator in the days of your youth, Before the evil days come, and the years draw near, When you will say, "I have no pleasure in them;"
Young's Literal Translation (YLT) Remember also thy Creators in days of thy youth, While that the evil days come not, Nor the years have arrived, that thou sayest, `I have no pleasure in them.'
Cross Reference Genesis 39:2 in Panjabi 2 ਯਹੋਵਾਹ ਯੂਸੁਫ਼ ਦੇ ਅੰਗ-ਸੰਗ ਸੀ, ਇਸ ਲਈ ਉਹ ਵੱਡਭਾਗਾ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸਵਾਮੀ ਦੇ ਘਰ ਰਹਿੰਦਾ ਸੀ ।
Genesis 39:8 in Panjabi 8 ਪਰ ਉਸ ਨੇ ਨਾ ਮੰਨਿਆ ਅਤੇ ਆਪਣੇ ਸਵਾਮੀ ਦੀ ਪਤਨੀ ਨੂੰ ਆਖਿਆ, ਵੇਖੋ, ਮੇਰਾ ਸਵਾਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ
Genesis 39:23 in Panjabi 23 ਕੈਦਖਾਨੇ ਦਾ ਦਰੋਗ਼ਾ ਕਿਸੇ ਗੱਲ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ, ਖ਼ਬਰ ਨਹੀਂ ਲੈਂਦਾ ਸੀ, ਕਿਉਂ ਜੋ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸਫ਼ਲ ਬਣਾ ਦਿੰਦਾ ਸੀ ।
1 Samuel 1:28 in Panjabi 28 ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ । ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ ।
1 Samuel 2:18 in Panjabi 18 ਪਰ ਸਮੂਏਲ ਜੋ ਬਾਲਕ ਸੀ, ਸੂਤੀ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ ।
1 Samuel 2:26 in Panjabi 26 ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ ।
1 Samuel 3:19 in Panjabi 19 ਸਮੂਏਲ ਵੱਧਦਾ ਗਿਆ ਅਤੇ ਯਹੋਵਾਹ ਉਹ ਦੇ ਅੰਗ-ਸੰਗ ਸੀ ਅਤੇ ਉਸ ਨੇ ਉਹ ਦੀ ਆਖੀ ਕੋਈ ਗੱਲ ਧਰਤੀ ਉੱਤੇ ਵਿਅਰਥ ਨਾ ਜਾਣ ਦਿੱਤੀ ।
1 Samuel 16:7 in Panjabi 7 ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ । ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ ।
1 Samuel 16:12 in Panjabi 12 ਇਸ ਲਈ ਉਸ ਨੂੰ ਸੱਦਾ ਭੇਜਿਆ ਅਤੇ ਉਸ ਨੂੰ ਅੰਦਰ ਲੈ ਆਇਆ । ਉਸ ਦਾ ਰੰਗ ਲਾਲ, ਸੋਹਣੀਆਂ ਅੱਖਾਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਅਭਿਸ਼ੇਕ ਕਰ ਕਿਉਂ ਜੋ ਇਹੋ ਹੀ ਹੈ ।
1 Samuel 17:36 in Panjabi 36 ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ !
2 Samuel 19:35 in Panjabi 35 ਕਿਉਂ ਜੋ ਅੱਜ ਦੇ ਦਿਨ ਮੈਂ ਅੱਸੀ ਸਾਲਾਂ ਦਾ ਹੋ ਚੁੱਕਾ ਹਾਂ । ਭਲਾ, ਮੈਂ ਚੰਗਾ ਮੰਦਾ ਸਿਆਣ ਸਕਦਾ ਹਾਂ ? ਭਲਾ, ਤੁਹਾਡਾ ਸੇਵਕ ਜੋ ਕੁਝ ਖਾਂਦਾ ਪੀਂਦਾ ਹੈ ਉਸ ਦਾ ਸੁਆਦ ਵੀ ਚੱਖ ਸਕਦਾ ਹੈ ? ਅਤੇ ਭਲਾ, ਮੈਂ ਗਾਉਣ ਵਾਲੇ ਅਤੇ ਗਾਉਣ ਵਾਲੀਆਂ ਦਾ ਗਾਉਣਾ ਸੁਣ ਸਕਦਾ ਹਾਂ ? ਫਿਰ ਤੁਹਾਡਾ ਸੇਵਕ ਆਪਣੇ ਮਹਾਰਾਜ ਉੱਤੇ ਕਿਉਂ ਭਾਰ ਪਾਵੇ ?
1 Kings 3:6 in Panjabi 6 ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਨੇਕੀ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਨੇਕੀ ਦੀ ਪਾਲਨਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ ।
1 Kings 14:13 in Panjabi 13 ਤਾਂ ਸਾਰਾ ਇਸਰਾਏਲ ਉਹ ਦਾ ਸੋਗ ਕਰਨਗੇ ਅਤੇ ਉਹ ਨੂੰ ਦੱਬਣਗੇ ਕਿਉਂ ਜੋ ਯਾਰਾਬੁਆਮ ਦਾ ਉਹੋ ਇਕੱਲਾ ਕਬਰ ਵਿੱਚ ਪਏਗਾ ਇਸ ਲਈ ਕਿ ਯਾਰਾਬੁਆਮ ਦੇ ਘਰਾਣੇ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਸ ਵਿੱਚ ਹੀ ਕੁਝ ਚੰਗੀ ਗੱਲ ਲੱਭੀ ।
1 Kings 18:12 in Panjabi 12 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਂਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਨ ਤੋਂ ਯਹੋਵਾਹ ਦਾ ਭੈ ਮੰਨਦਾ ਰਿਹਾ ।
2 Chronicles 34:2 in Panjabi 2 ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ ।
Job 30:2 in Panjabi 2 ਭਲਾ, ਉਹਨਾਂ ਦੇ ਹੱਥਾਂ ਦਾ ਬਲ ਮੇਰੇ ਲਈ ਕੀ ਲਾਭ ਦਿੰਦਾ, ਜਿਹਨਾਂ ਦਾ ਪੁਰਸ਼ਾਰਥ ਵੀ ਨਾਸ ਹੋ ਗਿਆ ਹੈ ?
Psalm 22:9 in Panjabi 9 ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,
Psalm 34:11 in Panjabi 11 ਬੱਚਿਓ, ਆਓ,ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈ ਮੰਨਣਾ ਸਿਖਾਵਾਂਗਾ ।
Psalm 71:17 in Panjabi 17 ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ ।
Psalm 90:10 in Panjabi 10 ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦੀ ਆਕੜ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ ।
Proverbs 8:17 in Panjabi 17 ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ ।
Proverbs 22:6 in Panjabi 6 ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ ।
Ecclesiastes 11:8 in Panjabi 8 ਹਾਂ, ਜੇ ਕਦੀ ਮਨੁੱਖ ਬਹੁਤ ਸਾਲਾਂ ਤੱਕ ਜੀਉਂਦਾ ਰਹੇ ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਰਹੇ, ਫਿਰ ਵੀ ਉਹ ਹਨ੍ਹੇਰੇ ਦੇ ਦਿਨਾਂ ਨੂੰ ਯਾਦ ਰੱਖੇ, ਕਿਉਂ ਜੋ ਉਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ !
Ecclesiastes 11:10 in Panjabi 10 ਇਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ ਅਤੇ ਬੁਰਿਆਈ ਆਪਣੇ ਸਰੀਰ ਵਿੱਚੋਂ ਕੱਢ ਸੁੱਟ, ਕਿਉਂ ਜੋ ਬਚਪਨ ਅਤੇ ਜੁਆਨੀ ਦੋਵੇਂ ਵਿਅਰਥ ਹਨ !
Isaiah 26:8 in Panjabi 8 ਹਾਂ ਤੇਰੇ ਨਿਆਂ ਦੇ ਮਾਰਗ ਵਿੱਚ, ਹੇ ਯਹੋਵਾਹ, ਅਸੀਂ ਤੈਨੂੰ ਉਡੀਕਦੇ ਹਾਂ, ਤੇਰਾ ਨਾਮ ਅਤੇ ਤੇਰੀ ਯਾਦ ਸਾਡੇ ਦਿਲ ਦੀ ਇੱਛਿਆ ਹੈ ।
Lamentations 3:27 in Panjabi 27 ਜੁਆਨ ਦੇ ਲਈ ਚੰਗਾ ਹੈ ਕਿ ਉਹ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ ।
Daniel 1:8 in Panjabi 8 ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ । ਇਸ ਲਈ ਉਸ ਨੇ ਖੁਸਰਿਆਂ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ ।
Daniel 1:17 in Panjabi 17 ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ ।
Hosea 7:9 in Panjabi 9 ਓਪਰੇ ਉਸ ਦੀ ਸ਼ਕਤੀ ਨੂੰ ਖਾ ਗਏ, ਅਤੇ ਉਹ ਇਹ ਨਹੀਂ ਜਾਣਦਾ । ਉਹ ਦੇ ਧੌਲੇ ਆਉਣ ਲੱਗ ਪਏ ਹਨ, ਅਤੇ ਉਹ ਇਹ ਨਹੀਂ ਜਾਣਦਾ ।
Luke 1:15 in Panjabi 15 ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ ।
Luke 2:40 in Panjabi 40 ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ ।
Luke 18:16 in Panjabi 16 ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ ।
Ephesians 6:4 in Panjabi 4 ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ ।
2 Timothy 3:15 in Panjabi 15 ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ ।