Ecclesiastes 3:14 in Panjabi 14 ਮੈਂ ਜਾਣਦਾ ਹਾਂ ਕਿ ਜੋ ਕੁਝ ਪਰਮੇਸ਼ੁਰ ਕਰਦਾ ਹੈ, ਉਹ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸਕਦਾ ਹੈ ਅਤੇ ਪਰਮੇਸ਼ੁਰ ਇਹ ਇਸ ਲਈ ਕਰਦਾ ਹੈ ਕਿ ਲੋਕ ਉਸ ਤੋਂ ਡਰਦੇ ਰਹਿਣ ।
Other Translations King James Version (KJV) I know that, whatsoever God doeth, it shall be for ever: nothing can be put to it, nor any thing taken from it: and God doeth it, that men should fear before him.
American Standard Version (ASV) I know that, whatsoever God doeth, it shall be for ever: nothing can be put to it, nor anything taken from it; and God hath done it, that men should fear before him.
Bible in Basic English (BBE) I am certain that whatever God does will be for ever. No addition may be made to it, nothing may be taken from it; and God has done it so that man may be in fear before him.
Darby English Bible (DBY) I know that whatever God doeth, it shall be for ever; there is nothing to be added to it, nor anything to be taken from it; and God doeth [it], that [men] should fear before him.
World English Bible (WEB) I know that whatever God does, it shall be forever. Nothing can be added to it, nor anything taken from it; and God has done it, that men should fear before him.
Young's Literal Translation (YLT) I have known that all that God doth is to the age, to it nothing is to be added, and from it nothing is to be withdrawn; and God hath wrought that they do fear before Him.
Cross Reference Psalm 33:11 in Panjabi 11 ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜੀਓ ਪੀੜ੍ਹੀ ।
Psalm 64:9 in Panjabi 9 ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ ।
Psalm 76:10 in Panjabi 10 ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ ।
Psalm 119:90 in Panjabi 90 ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ,ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ ।
Proverbs 19:21 in Panjabi 21 ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ ।
Proverbs 21:30 in Panjabi 30 ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ ।
Proverbs 30:6 in Panjabi 6 ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ ।
Ecclesiastes 5:7 in Panjabi 7 ਸੁਪਨਿਆਂ ਦੇ ਵਾਧੇ ਅਤੇ ਬਹੁਤੀਆਂ ਗੱਲਾਂ ਵਿਅਰਥ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ ।
Ecclesiastes 7:18 in Panjabi 18 ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ ।
Ecclesiastes 8:12 in Panjabi 12 ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈ ਮੰਨਦੇ ਹਨ
Isaiah 10:12 in Panjabi 12 ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ ।
Isaiah 46:10 in Panjabi 10 ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ ।
Isaiah 59:18 in Panjabi 18 ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਹ ਉਨ੍ਹਾਂ ਨੂੰ ਬਦਲਾ ਦੇਵੇਗਾ, ਆਪਣੇ ਵੈਰੀਆਂ ਲਈ ਕ੍ਰੋਧ, ਵਿਰੋਧੀਆਂ ਲਈ ਬਦਲਾ ਦੇਵੇਗਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਫਲ ਦੇਵੇਗਾ ।
Daniel 4:34 in Panjabi 34 ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ । ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ !
Daniel 8:8 in Panjabi 8 ਤਦ ਉਸ ਬੱਕਰੇ ਨੇ ਆਪਣੇ ਆਪ ਨੂੰ ਬਹੁਤ ਉੱਚਾ ਕੀਤਾ ਅਤੇ ਜਦ ਉਹ ਬਲਵਾਨ ਹੋਇਆ ਤਾਂ ਉਹ ਦਾ ਵੱਡਾ ਸਿੰਙ ਟੁੱਟ ਗਿਆ ਅਤੇ ਉਹ ਦੇ ਥਾਂ ਚਾਰ ਅਚਰਜ ਸਿੰਙ ਅਕਾਸ਼ ਦੀਆਂ ਚਾਰੇ ਦਿਸ਼ਾਵਾਂ ਵੱਲ ਨਿੱਕਲੇ ।
Daniel 11:2 in Panjabi 2 ਅਤੇ ਹੁਣ ਮੈਂ ਤੈਨੂੰ ਸੱਚੀ ਗੱਲ ਦੱਸਾਂਗਾ । ਵੇਖ, ਫ਼ਾਰਸ ਵਿੱਚ ਤਿੰਨ ਰਾਜੇ ਹੋਰ ਵੀ ਉੱਠਣਗੇ ਅਤੇ ਚੌਥਾ ਸਭਨਾਂ ਨਾਲੋਂ ਵਧੀਕ ਧਨੀ ਹੋਵੇਗਾ ਅਤੇ ਜਦ ਉਹ ਆਪਣੇ ਧੰਨ ਕਰਕੇ ਜ਼ੋਰਾਵਰ ਹੋਵੇਗਾ, ਤਦ ਉਹ ਸਭਨਾਂ ਨੂੰ ਚੁੱਕੇਗਾ ਜੋ ਯੂਨਾਨ ਦੇ ਰਾਜ ਦਾ ਸਾਹਮਣਾ ਕਰਨ ।
John 19:10 in Panjabi 10 ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ ? ”
John 19:28 in Panjabi 28 ਯਿਸੂ ਜਾਣਦਾ ਸੀ ਕਿ ਸਭ ਕੁੱਝ ਪੂਰਾ ਹੋ ਚੁੱਕਿਆ ਹੈ । ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ ।”
Acts 2:23 in Panjabi 23 ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ ।
Acts 4:28 in Panjabi 28 ਇਸ ਲਈ ਕਿ ਜੋ ਕੁੱਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ ।
Acts 5:39 in Panjabi 39 ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ ।
Romans 11:36 in Panjabi 36 ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ । ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ । ਆਮੀਨ ।
Ephesians 3:11 in Panjabi 11 ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ !
Titus 1:2 in Panjabi 2 ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ ।
James 1:17 in Panjabi 17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ ।
Revelation 15:4 in Panjabi 4 ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ !