Ecclesiastes 3:22 in Panjabi 22 ਇਸ ਲਈ ਮੈਂ ਵੇਖਿਆ ਕਿ ਮਨੁੱਖ ਦੇ ਲਈ ਇਸ ਨਾਲੋਂ ਚੰਗੀ ਹੋਰ ਕੋਈ ਗੱਲ ਨਹੀਂ ਕਿ ਉਹ ਆਪਣੇ ਕੰਮ-ਧੰਦੇ ਵਿੱਚ ਅਨੰਦ ਰਿਹਾ ਕਰੇ, ਕਿਉਂ ਜੋ ਉਸ ਦਾ ਭਾਗ ਇਹੋ ਹੈ, ਕਿਉਂਕਿ ਜੋ ਕੁਝ ਉਹ ਦੇ ਬਾਅਦ ਹੋਵੇਗਾ ਉਸ ਨੂੰ ਵੇਖਣ ਲਈ ਨੂੰ ਕੌਣ ਉਹ ਨੂੰ ਮੋੜ ਲਿਆਵੇਗਾ ?
Other Translations King James Version (KJV) Wherefore I perceive that there is nothing better, than that a man should rejoice in his own works; for that is his portion: for who shall bring him to see what shall be after him?
American Standard Version (ASV) Wherefore I saw that there is nothing better, than that a man should rejoice in his works; for that is his portion: for who shall bring him `back' to see what shall be after him?
Bible in Basic English (BBE) So I saw that there is nothing better than for a man to have joy in his work--because that is his reward. Who will make him see what will come after him?
Darby English Bible (DBY) And I have seen that there is nothing better than that man should rejoice in his own works; for that is his portion; for who shall bring him to see what shall be after him?
World English Bible (WEB) Therefore I saw that there is nothing better, than that a man should rejoice in his works; for that is his portion: for who can bring him to see what will be after him?
Young's Literal Translation (YLT) And I have seen that there is nothing better than that man rejoice in his works, for it `is' his portion; for who doth bring him in to look on that which is after him?
Cross Reference Deuteronomy 12:7 in Panjabi 7 ਅਤੇ ਉੱਥੇ ਹੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਆ ਕਰਨਾ ਅਤੇ ਆਪਣੇ-ਆਪਣੇ ਘਰਾਣੇ ਸਮੇਤ ਆਪਣੇ ਹੱਥਾਂ ਦੇ ਹਰੇਕ ਕੰਮ ਦੇ ਕਾਰਨ, ਜਿਸ ਉੱਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਖੁਸ਼ੀ ਮਨਾਇਓ ।
Deuteronomy 12:18 in Panjabi 18 ਪਰ ਉਨ੍ਹਾਂ ਨੂੰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ, ਆਪਣੇ ਪੁੱਤਰਾਂ, ਧੀਆਂ, ਆਪਣੇ ਦਾਸ-ਦਾਸੀਆਂ ਅਤੇ ਉਸ ਲੇਵੀ ਸਮੇਤ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਉਸ ਸਥਾਨ ਵਿੱਚ ਖਾਣਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥ ਦੇ ਸਾਰੇ ਕੰਮਾਂ ਲਈ ਅਨੰਦ ਕਰਨਾ ।
Deuteronomy 26:10 in Panjabi 10 ਹੁਣ ਵੇਖ, ਮੈਂ ਉਸ ਧਰਤੀ ਦਾ ਪਹਿਲਾ ਫਲ ਲਿਆਇਆ ਹਾਂ ਜਿਹੜੀ ਹੇ ਯਹੋਵਾਹ, ਤੂੰ ਮੈਨੂੰ ਦਿੱਤੀ ਹੈ । “ ਤਦ ਤੂੰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਰੱਖੀਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕੀਂ ।
Deuteronomy 28:47 in Panjabi 47 ਕਿਉਂ ਜੋ ਤੁਸੀਂ ਸਾਰੀਆਂ ਚੀਜ਼ਾਂ ਦੀ ਬਹੁਤਾਇਤ ਹੁੰਦਿਆਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਅਨੰਦਤਾਈ ਅਤੇ ਮਨ ਦੀ ਖੁਸ਼ੀ ਨਾਲ ਨਹੀਂ ਕੀਤੀ,
Job 14:21 in Panjabi 21 ਉਹ ਦੇ ਪੁੱਤਰ ਸਨਮਾਨ ਪ੍ਰਾਪਤ ਕਰਦੇ ਹਨ, ਪਰ ਉਹ ਜਾਣਦਾ ਨਹੀਂ, ਉਹ ਹਲਕੇ ਪੈ ਜਾਂਦੇ ਹਨ ਪਰ ਉਹ ਉਨ੍ਹਾਂ ਦਾ ਹਾਲ ਨਹੀਂ ਸਮਝਦਾ
Ecclesiastes 2:10 in Panjabi 10 ਉਹ ਸਭ ਕੁਝ ਜੋ ਮੇਰੀਆਂ ਅੱਖਾਂ ਮੰਗਦੀਆਂ ਸਨ, ਮੈਂ ਉਹਨਾਂ ਕੋਲੋਂ ਦੂਰ ਨਹੀਂ ਰੱਖਿਆ । ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਰੋਕਿਆ, ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ ।
Ecclesiastes 2:24 in Panjabi 24 ਮਨੁੱਖ ਦੇ ਲਈ ਇਸ ਨਾਲੋਂ ਚੰਗਾ ਹੋਰ ਕੁਝ ਨਹੀਂ ਕਿ ਖਾਵੇ-ਪੀਵੇ ਅਤੇ ਆਪਣੇ ਸਾਰੇ ਕੰਮ-ਧੰਦੇ ਦੇ ਵਿੱਚ ਆਪਣਾ ਮਨ ਪਰਚਾਵੇ । ਮੈਂ ਵੇਖਿਆ ਕਿ ਇਹ ਵੀ ਪਰਮੇਸ਼ੁਰ ਦੇ ਹੱਥੋਂ ਮਿਲਦਾ ਹੈ,
Ecclesiastes 3:11 in Panjabi 11 ਉਸ ਨੇ ਹਰੇਕ ਵਸਤੂ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਤਾ ਨੂੰ ਵੀ ਉਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੱਕ ਕਰਦਾ ਹੈ, ਬੁੱਝ ਨਹੀਂ ਸਕਦਾ ।
Ecclesiastes 5:18 in Panjabi 18 ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ
Ecclesiastes 6:12 in Panjabi 12 ਕੌਣ ਜਾਣਦਾ ਹੈ ਕਿ ਮਨੁੱਖ ਦੇ ਲਈ ਜੀਵਨ ਵਿੱਚ ਕੀ ਚੰਗਾ ਹੈ, ਜਦੋਂ ਉਹ ਆਪਣੇ ਵਿਅਰਥ ਜੀਵਨ ਦੇ ਥੋੜ੍ਹੇ ਜਿਹੇ ਦਿਨ ਪਰਛਾਵੇਂ ਵਾਂਗੂੰ ਕੱਟਦਾ ਹੈ ? ਮਨੁੱਖ ਨੂੰ ਕੌਣ ਦੱਸ ਸਕਦਾ ਹੈ ਕਿ ਉਸ ਦੇ ਬਾਅਦ ਸੂਰਜ ਦੇ ਹੇਠ ਕੀ ਹੋਵੇਗਾ ?
Ecclesiastes 8:7 in Panjabi 7 ਉਹ ਨਹੀਂ ਜਾਣਦਾ ਕਿ ਕੀ ਹੋਣ ਵਾਲਾ ਹੈ ਅਤੇ ਉਹ ਨੂੰ ਕੌਣ ਦੱਸ ਸਕਦਾ ਹੈ ਕਿ ਕਿਵੇਂ ਹੋਵੇਗਾ ?
Ecclesiastes 8:15 in Panjabi 15 ਤਦ ਮੈਂ ਅਨੰਦ ਨੂੰ ਸਲਾਹਿਆ ਕਿਉਂ ਜੋ ਸੂਰਜ ਦੇ ਹੇਠ ਮਨੁੱਖ ਲਈ ਇਸ ਨਾਲੋਂ ਚੰਗੀ ਗੱਲ ਕੋਈ ਨਹੀਂ, ਜੋ ਖਾਵੇ-ਪੀਵੇ ਅਤੇ ਅਨੰਦ ਰਹੇ ਕਿਉਂ ਜੋ ਉਸ ਦੇ ਕੰਮ-ਧੰਦੇ ਦੇ ਵਿੱਚ ਉਹ ਦੇ ਜੀਵਨ ਦੇ ਸਾਰਿਆਂ ਦਿਨਾਂ ਤੱਕ ਜੋ ਪਰਮੇਸ਼ੁਰ ਨੇ ਸੂਰਜ ਦੇ ਹੇਠ ਉਹ ਨੂੰ ਦਿੱਤੇ ਹਨ, ਇਹ ਹੀ ਉਸ ਦੇ ਨਾਲ ਰਹੇਗਾ ।
Ecclesiastes 9:7 in Panjabi 7 ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ ।
Ecclesiastes 9:12 in Panjabi 12 ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀਂ ਪਹਿਚਾਣਦਾ, ਜਿਵੇਂ ਮੱਛੀਆਂ ਜਿਹੜੀਆਂ ਬਿਪਤਾ ਦੇ ਜਾਲ ਵਿੱਚ ਫਸ ਜਾਂਦੀਆਂ ਹਨ ਅਤੇ ਜਿਵੇਂ ਪੰਛੀ ਜਾਲ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਹੀ ਆਦਮ ਵੰਸ਼ੀ ਵੀ ਬਿਪਤਾ ਵਿੱਚ ਫਸ ਜਾਂਦੇ ਹਨ, ਜੋ ਅਚਾਨਕ ਉਹਨਾਂ ਉੱਤੇ ਆ ਪੈਂਦੀ ਹੈ ।
Ecclesiastes 10:14 in Panjabi 14 ਮੂਰਖ ਢੇਰ ਸਾਰੀਆਂ ਗੱਪਾਂ ਮਾਰਦਾ ਹੈ, ਤਾਂ ਵੀ ਮਨੁੱਖ ਨਹੀਂ ਜਾਣਦਾ ਕਿ ਕੀ ਹੋਵੇਗਾ ਅਤੇ ਜੋ ਕੁਝ ਉਹ ਦੇ ਬਾਅਦ ਹੋਵੇਗਾ, ਉਹ ਨੂੰ ਕੌਣ ਦੱਸ ਸਕਦਾ ਹੈ ?
Ecclesiastes 11:9 in Panjabi 9 ਹੇ ਜੁਆਨ, ਤੂੰ ਆਪਣੀ ਜੁਆਨੀ ਵਿਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ ।
Daniel 12:9 in Panjabi 9 ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਚੱਲੀ ਜਾ ਕਿਉਂ ਜੋ ਇਹ ਗੱਲਾਂ ਅੰਤ ਦੇ ਵੇਲੇ ਤੱਕ ਬੰਦ ਕੀਤੀਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ ।
Daniel 12:13 in Panjabi 13 ਪਰ ਤੂੰ ਆਪਣੇ ਰਾਹ ਤੁਰਿਆ ਜਾਹ ਜਦੋਂ ਤੱਕ ਅੰਤ ਦਾ ਸਮਾਂ ਨਾ ਆਵੇ ਕਿਉਂ ਜੋ ਤੂੰ ਸੁੱਖ ਪਾਵੇਂਗਾ ਅਤੇ ਆਪਣੀ ਮਿਰਾਸ ਉੱਤੇ ਅੰਤ ਦੇ ਦਿਨਾਂ ਵਿੱਚ ਉੱਠ ਖੜ੍ਹਾ ਹੋਵੇਂਗਾ ।
Matthew 6:34 in Panjabi 34 ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ । ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ ।
Romans 12:11 in Panjabi 11 ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ ।
Philippians 4:4 in Panjabi 4 ਪ੍ਰਭੂ ਵਿੱਚ ਸਦਾ ਅਨੰਦ ਕਰੋ । ਫੇਰ ਕਹਿੰਦਾ ਹਾਂ, ਅਨੰਦ ਕਰੋ ।