Ecclesiastes 4:1 in Panjabi 1 ਤਦ ਮੈਂ ਫੇਰ ਮੁੜ ਕੇ ਸਾਰੇ ਹਨੇਰ ਨੂੰ ਵੇਖਿਆ ਜੋ ਸੂਰਜ ਦੇ ਹੇਠ ਹੁੰਦਾ ਹੈ ਅਤੇ ਵੇਖੋ ਸਤਾਇਆਂ ਹੋਇਆਂ ਦੇ ਹੰਝੂ ਵਗਦੇ ਸਨ ਅਤੇ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਉਹਨਾਂ ਉੱਤੇ ਹਨੇਰ ਕਰਨ ਵਾਲੇ ਬਲਵੰਤ ਸਨ ਪਰ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ ।
Other Translations King James Version (KJV) So I returned, and considered all the oppressions that are done under the sun: and behold the tears of such as were oppressed, and they had no comforter; and on the side of their oppressors there was power; but they had no comforter.
American Standard Version (ASV) Then I returned and saw all the oppressions that are done under the sun: and, behold, the tears of such as were oppressed, and they had no comforter; and on the side of their oppressors there was power; but they had no comforter.
Bible in Basic English (BBE) And again I saw all the cruel things which are done under the sun; there was the weeping of those who have evil done to them, and they had no comforter: and from the hands of the evil-doers there went out power, but they had no comforter.
Darby English Bible (DBY) And I returned and saw all the oppressions that are done under the sun: and behold, the tears of the oppressed, and they had no comforter; and on the side of their oppressors was power, and they had no comforter.
World English Bible (WEB) Then I returned and saw all the oppressions that are done under the sun: and, behold, the tears of those who were oppressed, and they had no comforter; and on the side of their oppressors there was power; but they had no comforter.
Young's Literal Translation (YLT) And I have turned, and I see all the oppressions that are done under the sun, and lo, the tear of the oppressed, and they have no comforter; and at the hand of their oppressors `is' power, and they have no comforter.
Cross Reference Exodus 1:13 in Panjabi 13 ਉਪਰੰਤ ਮਿਸਰੀ ਇਸਰਾਏਲੀਆਂ ਤੋਂ ਸਖ਼ਤੀ ਨਾਲ ਟਹਿਲ ਕਰਾਉਣ ਲੱਗੇ ।
Exodus 1:16 in Panjabi 16 ਜਦ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਤੇ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇਕਰ ਉਹ ਪੁੱਤਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇਕਰ ਧੀ ਹੋਵੇ ਤਾਂ ਉਹ ਜਿਉਂਦੀ ਰਹੇ ।
Exodus 1:22 in Panjabi 22 ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਜੰਮੇ ਦਰਿਆ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ ।
Exodus 2:23 in Panjabi 23 ਅਜਿਹਾ ਹੋਇਆ ਕਿ ਬਹੁਤ ਦਿਨਾਂ ਬਾਅਦ ਮਿਸਰ ਦਾ ਰਾਜਾ ਮਰ ਗਿਆ, ਇਸਰਾਏਲੀਆਂ ਨੇ ਗ਼ੁਲਾਮੀ ਦੇ ਕਾਰਨ ਹਾਉਂਕੇ ਲਏ ਅਤੇ ਧਾਹਾਂ ਮਾਰ-ਮਾਰ ਕੇ ਰੋਏ ਅਤੇ ਇਨ੍ਹਾਂ ਦੀ ਦੁਹਾਈ ਜੋ ਗ਼ੁਲਾਮੀ ਦੇ ਕਾਰਨ ਸੀ, ਪਰਮੇਸ਼ੁਰ ਤੱਕ ਪਹੁੰਚੀ ।
Exodus 5:16 in Panjabi 16 ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇੱਟਾਂ ਬਣਾਓ ! ਵੇਖੋ, ਤੁਹਾਡੇ ਦਾਸਾਂ ਨੂੰ ਮਾਰ ਪੈਂਦੀ ਹੈ । ਦੋਸ਼ ਤੁਹਾਡੇ ਲੋਕਾਂ ਦਾ ਹੈ ।
Deuteronomy 28:33 in Panjabi 33 ਤੁਹਾਡੀ ਜ਼ਮੀਨ ਦਾ ਫਲ ਅਤੇ ਤੁਹਾਡੀ ਸਾਰੀ ਕਮਾਈ ਉਹ ਲੋਕ ਖਾਣਗੇ, ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ । ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਕੁਚਲੇ ਜਾਓਗੇ ।
Deuteronomy 28:48 in Panjabi 48 ਇਸ ਲਈ ਤੁਸੀਂ ਭੁੱਖ, ਪਿਆਸ, ਨੰਗੇਪਣ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਆਪਣੇ ਵੈਰੀਆਂ ਦੀ ਟਹਿਲ ਸੇਵਾ ਕਰੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਵਿਰੁੱਧ ਭੇਜੇਗਾ ਅਤੇ ਉਹ ਲੋਹੇ ਦਾ ਜੂਲਾ ਤੁਹਾਡੀ ਧੌਣ ਉੱਤੇ ਰੱਖੇਗਾ, ਜਦ ਤੱਕ ਤੁਹਾਡਾ ਨਾਸ਼ ਨਾ ਕਰ ਦੇਵੇ ।
Judges 4:3 in Panjabi 3 ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ, ਕਿਉਂ ਜੋ ਸੀਸਰਾ ਦੇ ਕੋਲ ਨੌਂ ਸੌ ਲੋਹੇ ਦੇ ਰਥ ਸਨ, ਅਤੇ ਉਸ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਨੂੰ ਬਹੁਤ ਦੁੱਖ ਦਿੱਤਾ ।
Judges 10:7 in Panjabi 7 ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਅਤੇ ਅੰਮੋਨੀਆਂ ਦੇ ਹੱਥ ਵਿੱਚ ਕਰ ਦਿੱਤਾ ।
Nehemiah 5:1 in Panjabi 1 ਤਦ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਦੇ ਵੱਲੋਂ ਉਨ੍ਹਾਂ ਦੇ ਯਹੂਦੀ ਭਰਾਵਾਂ ਦੇ ਵਿਰੁੱਧ ਇੱਕ ਵੱਡੀ ਦੁਹਾਈ ਮੱਚ ਗਈ ।
Job 6:29 in Panjabi 29 ਮੁੜੋ, ਕਿ ਬੇਇਨਸਾਫ਼ੀ ਨਾ ਹੋਵੇ, ਅਤੇ ਫੇਰ ਮੁੜੋ, ਮੈਂ ਉਸ ਵਿੱਚ ਧਰਮ ਉੱਤੇ ਹਾਂ ।
Job 16:4 in Panjabi 4 ਮੈਂ ਵੀ ਤੁਹਾਡੇ ਵਾਂਗੂੰ ਬੋਲ ਸਕਦਾ, ਜੇ ਤੁਹਾਡੀ ਹਾਲਤ ਮੇਰੀ ਹਾਲਤ ਜਿਹੀ ਹੁੰਦੀ, ਤਾਂ ਮੈਂ ਵੀ ਤੁਹਾਡੇ ਵਿਰੁੱਧ ਗੱਲਾਂ ਘੜ ਸਕਦਾ, ਅਤੇ ਆਪਣਾ ਸਿਰ ਤੁਹਾਡੇ ਉੱਤੇ ਹਿਲਾ ਸਕਦਾ !
Job 19:21 in Panjabi 21 ਹੇ ਮੇਰੇ ਮਿੱਤਰੋ, ਮੇਰੇ ਉੱਤੇ ਤਰਸ ਖਾਓ, ਤਰਸ ਖਾਓ, ਕਿਉਂ ਜੋ ਪਰਮੇਸੁਰ ਦੇ ਹੱਥ ਨੇ ਮੈਨੂੰ ਮਾਰਿਆ ਹੈ !
Job 24:7 in Panjabi 7 ਉਹ ਬਿਨ੍ਹਾਂ ਕੱਪੜੇ ਦੇ ਨੰਗੇ ਹੀ ਰਾਤ ਕੱਟਦੇ ਹਨ, ਅਤੇ ਉਹਨਾਂ ਕੋਲ ਪਾਲੇ ਵਿੱਚ ਉੱਤੇ ਲੈਣ ਨੂੰ ਕੁਝ ਨਹੀਂ ।
Job 35:9 in Panjabi 9 ਬਹੁਤ ਜ਼ੁਲਮ ਹੋਣ ਦੇ ਕਾਰਨ ਉਹ ਚਿੱਲਾਉਂਦੇ ਹਨ, ਜ਼ੋਰਾਵਰਾਂ ਦੀ ਭੁਜਾ ਦੇ ਬਲ ਦੇ ਕਾਰਨ ਉਹ ਦੁਹਾਈ ਦਿੰਦੇ ਹਨ ।
Psalm 10:9 in Panjabi 9 ਜਿਵੇਂ ਬੱਬਰ ਸ਼ੇਰ ਆਪਣੇ ਘੁਰਨੇ ਵਿੱਚ, ਉਸੇ ਤਰ੍ਹਾਂ ਉਹ ਆਪਣੇ ਗੁਪਤ ਥਾਵਾਂ ਵਿੱਚ ਬੈਠਾ ਰਹਿੰਦਾ ਹੈ, ਉਹ ਮਸਕੀਨਾਂ ਨੂੰ ਫੜ੍ਹਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ਼ ਵਿੱਚ ਫੜ੍ਹ ਲੈਂਦਾ ਹੈ ।
Psalm 12:5 in Panjabi 5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ ।
Psalm 42:3 in Panjabi 3 ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ, ਜਦੋਂ ਓਹ ਸਾਰਾ ਦਿਨ ਇਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ ?
Psalm 42:9 in Panjabi 9 ਪਰਮੇਸ਼ੁਰ ਨੂੰ ਜੋ ਮੇਰੀ ਚੱਟਾਨ ਹੈ ਮੈ ਆਖਾਂਗਾ, ਤੂੰ ਮੈਨੂੰ ਕਿਉਂ ਭੁੱਲ ਗਿਆ ਹੈਂ ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ ?
Psalm 69:20 in Panjabi 20 ਨਿੰਦਿਆ ਦੇ ਨਾਲ ਮੇਰਾ ਦਿਲ ਟੁੱਟ ਗਿਆ ਹੈ ਅਤੇ ਮੈਂ ਮਾਂਦਾ ਹੋ ਗਿਆ, ਮੈਂ ਦਿਲਾਸਾ ਦੇਣ ਵਾਲੇ ਉਡੀਕਦਾ ਰਿਹਾ ਪਰ ਕੋਈ ਹੈ ਨਹੀਂ ਸੀ, ਅਤੇ ਧੀਰਜ ਦੇਣ ਵਾਲੇ, ਪਰ ਓਹ ਵੀ ਮੈਨੂੰ ਨਾ ਮਿਲੇ ।
Psalm 80:5 in Panjabi 5 ਤੂੰ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖਵਾਈ ਹੈ, ਅਤੇ ਬਾਟੇ ਭਰ ਕੇ ਅੰਝੂ ਉਨ੍ਹਾਂ ਨੂੰ ਪਿਆਏ ।
Psalm 102:8 in Panjabi 8 ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਨ ਮੇਰਾ ਨਾਉਂ ਲੈ ਕੇ ਫਿਟਕਾਰਾਂ ਪਾਉਂਦੇ ਹਨ ।
Psalm 142:4 in Panjabi 4 ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ ਗਿੱਛਣ ਵਾਲਾ ਕੋਈ ਨਹੀਂ !
Proverbs 19:7 in Panjabi 7 ਜਦੋਂ ਕੰਗਾਲ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇ ? ਉਹ ਗੱਲਾਂ ਨਾਲ ਉਹਨਾਂ ਦਾ ਪਿੱਛਾ ਕਰਦਾ ਹੈ ਪਰ ਨਹੀਂ ਲੱਭਦੇ ਹਨ ।
Proverbs 28:3 in Panjabi 3 ਜੋ ਕੰਗਾਲ ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ ।
Proverbs 28:15 in Panjabi 15 ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ ।
Ecclesiastes 3:16 in Panjabi 16 ਫੇਰ ਮੈਂ ਸੂਰਜ ਦੇ ਹੇਠ ਵੇਖਿਆ ਕਿ ਨਿਆਂ ਦੇ ਥਾਂ ਤੇ ਦੁਸ਼ਟਤਾ ਹੁੰਦੀ ਹੈ ਅਤੇ ਧਰਮ ਦੇ ਥਾਂ ਤੇ ਵੀ ਦੁਸ਼ਟਤਾ ਹੁੰਦੀ ਹੈ ।
Ecclesiastes 5:8 in Panjabi 8 ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ ।
Ecclesiastes 7:7 in Panjabi 7 ਸੱਚ-ਮੁੱਚ ਸਖਤੀ ਬੁੱਧਵਾਨ ਨੂੰ ਕਮਲਾ ਬਣਾ ਦਿੰਦੀ ਹੈ ਅਤੇ ਰਿਸ਼ਵਤ ਬੁੱਧ ਨੂੰ ਵਿਗਾੜ ਦਿੰਦੀ ਹੈ ।
Isaiah 5:7 in Panjabi 7 ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ । ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ ।
Isaiah 51:23 in Panjabi 23 ਮੈਂ ਉਸ ਨੂੰ ਤੈਨੂੰ ਦੁੱਖ ਦੇਣ ਵਾਲਿਆਂ ਦੇ ਹੱਥ ਵਿੱਚ ਦਿਆਂਗਾ, ਜਿਨ੍ਹਾਂ ਨੇ ਤੈਨੂੰ ਆਖਿਆ ਸੀ, ਝੁੱਕ ਜਾ, ਤਾਂ ਜੋ ਅਸੀਂ ਉੱਪਰੋਂ ਦੀ ਲੰਘੀਏ ! ਅਤੇ ਤੂੰ ਆਪਣੀ ਪਿੱਠ ਨੂੰ ਧਰਤੀ ਵਾਂਗੂੰ, ਅਤੇ ਉਹਨਾਂ ਦੇ ਲੰਘਣ ਲਈ ਗਲੀ ਵਾਂਗੂੰ ਬਣਾਇਆ ।
Isaiah 59:7 in Panjabi 7 ਉਹਨਾਂ ਦੇ ਪੈਰ ਬੁਰਿਆਈ ਵੱਲ ਭੱਜਦੇ ਹਨ, ਅਤੇ ਨਿਰਦੋਸ਼ ਦਾ ਲਹੂ ਵਹਾਉਣ ਵਿੱਚ ਕਾਹਲੀ ਕਰਦੇ ਹਨ । ਉਹਨਾਂ ਦੇ ਖ਼ਿਆਲ ਬਦੀ ਦੇ ਖ਼ਿਆਲ ਹਨ, ਵਿਰਾਨੀ ਅਤੇ ਬਰਬਾਦੀ ਉਹਨਾਂ ਦੇ ਰਸਤਿਆਂ ਵਿੱਚ ਹੈ ।
Isaiah 59:13 in Panjabi 13 ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ ।
Lamentations 1:2 in Panjabi 2 ਉਹ ਰਾਤ ਨੂੰ ਫੁੱਟ-ਫੁੱਟ ਕੇ ਰੋਂਦੀ ਹੈ, ਉਹ ਦੇ ਹੰਝੂ ਉਹ ਦੀਆਂ ਗੱਲਾਂ ਉੱਤੇ ਛਲਕਦੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਮਿੱਤਰਾਂ ਨੇ ਉਹ ਨੂੰ ਧੋਖਾ ਦਿੱਤਾ, ਉਹ ਉਸ ਦੇ ਵੈਰੀ ਬਣ ਗਏ ਹਨ ।
Lamentations 1:9 in Panjabi 9 ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ । ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ ।
Malachi 2:13 in Panjabi 13 ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸੀਂ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ, ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Malachi 3:18 in Panjabi 18 ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ ।
Matthew 26:56 in Panjabi 56 ਪਰ ਇਹ ਸੱਭੋ ਕੁੱਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ । ਤਦ ਸਾਰੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ ।
2 Timothy 4:16 in Panjabi 16 ਮੇਰੀ ਪਹਿਲੀ ਪੇਸ਼ੀ ਉੱਤੇ ਕਿਸੇ ਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ । ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ ।
James 5:4 in Panjabi 4 ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ !