Cross Reference 1 Kings 21:19 in Panjabi 19 ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕੀ ਤੂੰ ਖ਼ੂਨੀ ਬਣਿਆ ਅਤੇ ਕੀ ਕਬਜ਼ਾ ਵੀ ਲਿਆ ? ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਕਿ ਜਿੱਥੇ ਕੁੱਤਿਆਂ ਨੇ ਨਾਬੋਥ ਦਾ ਲਹੂ ਚੱਟਿਆ ਉੱਥੇ ਤੇਰਾ ਲਹੂ ਚੱਟਣਗੇ, ਹਾਂ ਤੇਰਾ ਹੀ ।
1 Chronicles 21:15 in Panjabi 15 ਯਹੋਵਾਹ ਨੇ ਇੱਕ ਦੂਤ ਯਰੂਸ਼ਲਮ ਨੂੰ ਭੇਜ ਦਿੱਤਾ ਤਾਂ ਜੋ ਉਹ ਦਾ ਨਾਸ ਕਰੇ, ਜਦੋਂ ਉਸ ਨੇ ਉਸ ਦੇ ਨਾਸ ਕਰਨ ਨੂੰ ਤਿਆਰੀ ਕੀਤੀ ਹੀ ਸੀ, ਤਾਂ ਪਰਮੇਸ਼ੁਰ ਵੇਖ ਕੇ ਉਸ ਦੁੱਖ ਦੇ ਦੇਣ ਤੋਂ ਪਛਤਾਇਆ ਅਤੇ ਉਸ ਨਸ਼ਟ ਕਰਨ ਵਾਲੇ ਦੂਤ ਨੂੰ ਆਗਿਆ ਦਿੱਤੀ, ਬਸ, ਰੁਕ ਜਾ, ਹੁਣ ਆਪਣਾ ਹੱਥ ਖਿੱਚ ਲੈ ਅਤੇ ਯਹੋਵਾਹ ਦਾ ਦੂਤ ਅਜੇ ਯਬੂਸੀ ਆਰਨਾਨ ਦੇ ਪਿੜ ਕੋਲ ਖੜੋਤਾ ਸੀ,
Job 20:19 in Panjabi 19 ਕਿਉਂ ਜੋ ਉਸ ਨੇ ਗਰੀਬਾਂ ਨੂੰ ਦਬਾਇਆ ਅਤੇ ਤਿਆਗ ਦਿੱਤਾ, ਉਸ ਨੇ ਘਰਾਂ ਨੂੰ ਖੋਹ ਲਿਆ ਜਿਹੜੇ ਉਸ ਨੇ ਨਹੀਂ ਉਸਾਰੇ ।
Job 27:8 in Panjabi 8 ਭਗਤੀਹੀਣ ਨੂੰ ਕੀ ਆਸ ਹੈ ਜਦ ਉਹ ਕੱਟਿਆ ਜਾਵੇ, ਜਦ ਪਰਮੇਸ਼ੁਰ ਉਹ ਦੀ ਜਾਨ ਲੈ ਲਵੇ ?
Psalm 10:17 in Panjabi 17 ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ ਕਰੇਂਗਾ, ਤੂੰ ਆਪਣਾ ਕੰਨ ਲਾਏਗਾ
Psalm 12:5 in Panjabi 5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ ।
Psalm 55:9 in Panjabi 9 ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ, ਉਨ੍ਹਾਂ ਦੀਆਂ ਜੀਭਾਂ ਵੱਖੋ-ਵੱਖਰੀਆਂ ਕਰ ਦੇ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਵੇਖਿਆ ਹੈ !
Psalm 58:10 in Panjabi 10 ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ ।
Psalm 82:1 in Panjabi 1 ਆਸਾਫ਼ ਦਾ ਭਜਨ ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਂਆਂ ਦੇ ਵਿੱਚ ਨਿਆਂ ਕਰਦਾ ਹੈ, —
Psalm 83:18 in Panjabi 18 ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ ! ।
Psalm 95:3 in Panjabi 3 ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
Psalm 140:11 in Panjabi 11 ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ !
Proverbs 8:17 in Panjabi 17 ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ ।
Ecclesiastes 3:16 in Panjabi 16 ਫੇਰ ਮੈਂ ਸੂਰਜ ਦੇ ਹੇਠ ਵੇਖਿਆ ਕਿ ਨਿਆਂ ਦੇ ਥਾਂ ਤੇ ਦੁਸ਼ਟਤਾ ਹੁੰਦੀ ਹੈ ਅਤੇ ਧਰਮ ਦੇ ਥਾਂ ਤੇ ਵੀ ਦੁਸ਼ਟਤਾ ਹੁੰਦੀ ਹੈ ।
Ecclesiastes 4:1 in Panjabi 1 ਤਦ ਮੈਂ ਫੇਰ ਮੁੜ ਕੇ ਸਾਰੇ ਹਨੇਰ ਨੂੰ ਵੇਖਿਆ ਜੋ ਸੂਰਜ ਦੇ ਹੇਠ ਹੁੰਦਾ ਹੈ ਅਤੇ ਵੇਖੋ ਸਤਾਇਆਂ ਹੋਇਆਂ ਦੇ ਹੰਝੂ ਵਗਦੇ ਸਨ ਅਤੇ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਉਹਨਾਂ ਉੱਤੇ ਹਨੇਰ ਕਰਨ ਵਾਲੇ ਬਲਵੰਤ ਸਨ ਪਰ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ ।
Isaiah 3:15 in Panjabi 15 ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਹਾਡਾ ਕੀ ਮਤਲਬ ਹੈ ਕਿ ਤੁਸੀਂ ਮੇਰੀ ਪਰਜਾ ਨੂੰ ਦਬਾਉਂਦੇ ਹੋ, ਅਤੇ ਗਰੀਬਾਂ ਨੂੰ ਰਗੜਦੇ ਹੋ ?
Isaiah 5:7 in Panjabi 7 ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ । ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ ।
Isaiah 10:5 in Panjabi 5 ਹਾਇ ਅੱਸ਼ੂਰ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ ।
Isaiah 10:12 in Panjabi 12 ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ ।
Isaiah 37:36 in Panjabi 36 ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ !
Isaiah 46:10 in Panjabi 10 ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ ।
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Isaiah 59:13 in Panjabi 13 ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ ।
Jeremiah 22:17 in Panjabi 17 ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ ! ।
Ezekiel 22:6 in Panjabi 6 ਵੇਖ, ਇਸਰਾਏਲ ਦੇ ਪ੍ਰਧਾਨ ਤੇਰੇ ਵਿੱਚ ਹਰ ਇੱਕ ਆਪਣੇ ਬਲ ਅਨੁਸਾਰ ਖੂਨ ਵਹਾਉਣ ਦਾ ਕਾਰਨ ਸਨ ।
Amos 5:12 in Panjabi 12 ਕਿਉਂ ਜੋ ਮੈਂ ਤੁਹਾਡੇ ਬਹੁਤਿਆਂ ਅਪਰਾਧਾਂ ਨੂੰ ਅਤੇ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ, ਤੁਸੀਂ ਧਰਮੀ ਨੂੰ ਸਤਾਉਂਦੇ ਹੋ ਅਤੇ ਰਿਸ਼ਵਤ ਲੈਂਦੇ ਹੋ, ਅਤੇ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ !
Amos 6:2 in Panjabi 2 ਕਲਨਹ ਨਗਰ ਨੂੰ ਜਾਓ ਅਤੇ ਵੇਖੋ, ਅਤੇ ਉੱਥੋਂ ਮਹਾਨ ਨਗਰ ਹਮਾਥ ਨੂੰ ਜਾਓ, ਫੇਰ ਫ਼ਲਿਸਤੀਆਂ ਦੇ ਗਥ ਨਗਰ ਨੂੰ ਜਾਓ, ਭਲਾ, ਉਹ ਇਹਨਾਂ ਰਾਜਾਂ ਨਾਲੋਂ ਚੰਗੇ ਹਨ ? ਕੀ ਉਹਨਾਂ ਦੀ ਹੱਦ ਤੁਹਾਡੇ ਦੇਸ਼ ਦੀ ਹੱਦ ਨਾਲੋਂ ਵੱਡੀ ਹੈ ?
Amos 6:12 in Panjabi 12 ਭਲਾ, ਘੋੜੇ ਚੱਟਾਨਾਂ ਉੱਤੇ ਦੌੜਦੇ ਹਨ ? ਕੀ ਲੋਕ ਬਲ਼ਦਾਂ ਨਾਲ ਉੱਥੇ ਹਲ ਵਾਹੁੰਦੇ ਹਨ ? ਪਰ ਤੁਸੀਂ ਨਿਆਂ ਨੂੰ ਜ਼ਹਿਰ ਨਾਲ ਅਤੇ ਧਰਮ ਦੇ ਫਲ ਨੂੰ ਕੁੜੱਤਣ ਨਾਲ ਬਦਲ ਦਿੱਤਾ !
Amos 8:4 in Panjabi 4 “ਤੁਸੀਂ ਜੋ ਕੰਗਾਲਾਂ ਨੂੰ ਨਿਗਲਣਾ ਚਾਹੁੰਦੇ ਹੋ ਅਤੇ ਦੇਸ਼ ਦੇ ਨਿਮਰ ਲੋਕਾਂ ਨੂੰ ਨਾਸ਼ ਕਰਨਾ ਚਾਹੁੰਦੇ ਹੋ”, ਸੁਣੋ !
Micah 2:1 in Panjabi 1 ਹਾਇ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ ।
Micah 2:9 in Panjabi 9 ਤੁਸੀਂ ਮੇਰੀ ਪਰਜਾ ਦੀਆਂ ਇਸਤਰੀਆਂ ਨੂੰ, ਉਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ, ਤੁਸੀਂ ਉਹਨਾਂ ਦੇ ਨਿਆਣਿਆਂ ਤੋਂ ਮੇਰੀਆਂ ਦਿੱਤੀਆਂ ਹੋਈਆਂ ਬਰਕਤਾਂ ਸਦਾ ਲਈ ਖੋਹ ਲੈਂਦੇ ਹੋ ।
Micah 3:1 in Panjabi 1 ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ ?
Micah 3:9 in Panjabi 9 ਹੇ ਯਾਕੂਬ ਦੇ ਘਰਾਣੇ ਦੇ ਮੁਖਿਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,
Micah 6:10 in Panjabi 10 ਕੀ ਦੁਸ਼ਟ ਦੇ ਘਰ ਵਿੱਚ ਹੁਣ ਤੱਕ ਦੁਸ਼ਟਪੁਣੇ ਦੇ ਖ਼ਜ਼ਾਨੇ ਹਨ ? ਨਾਲੇ ਏਫ਼ਾਹ ਦੇ ਘੱਟ ਨਾਪ ਜੋ ਸਰਾਪੀ ਹਨ ?
Habakkuk 1:2 in Panjabi 2 ਹੇ ਯਹੋਵਾਹ, ਮੈਂ ਕਦ ਤੱਕ ਤੇਰੀ ਦੁਹਾਈ ਦੇਵਾਂ ਅਤੇ ਤੂੰ ਨਾ ਸੁਣੇਂਗਾ ? ਜਾਂ ਮੈਂ ਕਦ ਤੱਕ ਤੇਰੇ ਅੱਗੇ ''ਜ਼ੁਲਮ, ਜ਼ੁਲਮ'' ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾ ?
Habakkuk 1:12 in Panjabi 12 ਹੇ ਮੇਰੇ ਪ੍ਰਭੂ ਯਹੋਵਾਹ, ਹੇ ਮੇਰੇ ਪਵਿੱਤਰ ਪਰਮੇਸ਼ੁਰ, ਕੀ ਤੂੰ ਸਦੀਪਕ ਕਾਲ ਤੋਂ ਨਹੀਂ ਹੈਂ ? ਇਸ ਕਾਰਨ ਅਸੀਂ ਨਹੀਂ ਮਰਾਂਗੇ । ਹੇ ਯਹੋਵਾਹ, ਤੂੰ ਉਹਨਾਂ ਨੂੰ ਨਿਆਂ ਕਰਨ ਲਈ ਠਹਿਰਾਇਆ ਹੈ ਅਤੇ ਹੇ ਚੱਟਾਨ, ਤੂੰ ਉਹਨਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ ।
Zechariah 7:9 in Panjabi 9 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ ।
Zechariah 8:6 in Panjabi 6 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਭਾਵੇਂ ਉਹਨਾਂ ਦਿਨਾਂ ਵਿੱਚ ਇਸ ਪਰਜਾ ਦੇ ਬਚੇ ਹੋਏ ਲੋਕਾਂ ਦੀਆਂ ਅੱਖਾਂ ਵਿੱਚ ਇਹ ਅਨੋਖਾ ਹੋਵੇ, ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾ ? ਸੈਨਾਂ ਦੇ ਯਹੋਵਾਹ ਦਾ ਵਾਕ ਹੈ
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 13:41 in Panjabi 41 ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ ।
Luke 1:32 in Panjabi 32 ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ ।
Luke 1:35 in Panjabi 35 ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ ।
Luke 1:76 in Panjabi 76 ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,
Acts 4:27 in Panjabi 27 ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ ।
Acts 12:7 in Panjabi 7 ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ ।
Acts 12:23 in Panjabi 23 ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ ।
Romans 11:33 in Panjabi 33 ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਰਾਹ ਕਿੰਨੇ ਦੁਰਲੱਭ ਹਨ !
James 2:13 in Panjabi 13 ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ । ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ ।
James 5:2 in Panjabi 2 ਤੁਹਾਡਾ ਧਨ ਗਲ਼ ਗਿਆ ਅਤੇ ਤੁਹਾਡੇ ਬਸਤਰਾਂ ਨੂੰ ਕੀੜੇ ਖਾ ਗਏ ।
1 Peter 4:12 in Panjabi 12 ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ
1 John 3:13 in Panjabi 13 ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਹੈਰਾਨ ਨਾ ਹੋਵੋ ।
Revelation 17:6 in Panjabi 6 ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ ।