Ecclesiastes 8:12 in Panjabi 12 ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈ ਮੰਨਦੇ ਹਨ
Other Translations King James Version (KJV) Though a sinner do evil an hundred times, and his days be prolonged, yet surely I know that it shall be well with them that fear God, which fear before him:
American Standard Version (ASV) Though a sinner do evil a hundred times, and prolong his `days', yet surely I know that it shall be well with them that fear God, that fear before him:
Bible in Basic English (BBE) Though a sinner does evil a hundred times and his life is long, I am certain that it will be well for those who go in fear of God and are in fear before him.
Darby English Bible (DBY) Though a sinner do evil a hundred times, and prolong his [days], yet I know that it shall be well with them that fear God, because they fear before him;
World English Bible (WEB) Though a sinner commits crimes a hundred times, and lives long, yet surely I know that it will be better with those who fear God, who are reverent before him.
Young's Literal Translation (YLT) Though a sinner is doing evil a hundred `times', and prolonging `himself' for it, surely also I know that there is good to those fearing God, who fear before Him.
Cross Reference Deuteronomy 12:25 in Panjabi 25 ਤੁਸੀਂ ਉਸ ਨੂੰ ਨਾ ਖਾਇਓ ਤਾਂ ਜੋ ਇਹ ਕੰਮ ਕਰਨ ਨਾਲ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਠੀਕ ਹੈ, ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ ।
1 Kings 2:5 in Panjabi 5 ਤੂੰ ਜਾਣਦਾ ਵੀ ਹੈਂ, ਜੋ ਕੁਝ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਅਰਥਾਤ ਨੇਰ ਦੇ ਪੁੱਤਰ ਅਬਨੇਰ ਅਤੇ ਯਥਰ ਦੇ ਪੁੱਤਰ ਅਮਾਸਾ ਨਾਲ ਕੀਤਾ, ਜਿਨ੍ਹਾਂ ਨੂੰ ਉਸ ਨੇ ਵੱਢ ਸੁੱਟਿਆ ਅਤੇ ਸੁਲਾਹ ਦੇ ਵਿੱਚ ਯੁੱਧ ਦਾ ਲਹੂ ਵਹਾਇਆ ਅਤੇ ਯੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਹ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਹ ਦੇ ਪੈਰਾਂ ਵਿੱਚ ਸੀ, ਛਿੜਕਿਆ ।
1 Kings 21:25 in Panjabi 25 ਪਰ ਅਹਾਬ ਵਰਗਾ ਕੋਈ ਨਹੀਂ ਹੋਇਆ ਜਿਸ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਅਤੇ ਜਿਸ ਨੂੰ ਉਹ ਦੀ ਰਾਣੀ ਈਜ਼ਬਲ ਨੇ ਪਰੇਰਿਆ ।
1 Kings 22:34 in Panjabi 34 ਅਤੇ ਕਿਸੇ ਮਨੁੱਖ ਨੇ ਅੱਟਕਲ ਪੱਚੂ ਆਪਣਾ ਧਨੁਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ ।
1 Chronicles 16:30 in Panjabi 30 ਹੇ ਸਾਰੀ ਸਰਿਸ਼ਟੀ, ਉਸ ਦੇ ਸਨਮੁਖ ਥਰ-ਥਰ ਕਰੋ ਜਗਤ ਤਾਂ ਕਾਇਮ ਹੈ, ਉਹ ਨਹੀਂ ਹਿੱਲੇਗਾ ।
Psalm 37:11 in Panjabi 11 ਪਰ ਹਲੀਮ ਧਰਤੀ ਦੇ ਵਾਰਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ ।
Psalm 37:18 in Panjabi 18 ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ ।
Psalm 96:9 in Panjabi 9 ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਤੇਜੋ । ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁੱਖ ਥਰ-ਥਰ ਕਰੋ !
Psalm 112:1 in Panjabi 1 ਹਲਲੂਯਾਹ ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ ।
Psalm 115:13 in Panjabi 13 ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ !
Proverbs 1:32 in Panjabi 32 ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ਼ ਕਰੇਗੀ ।
Proverbs 13:21 in Panjabi 21 ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ, ਪਰ ਧਰਮੀਆਂ ਨੂੰ ਚੰਗਾ ਫਲ ਮਿਲੇਗਾ ।
Ecclesiastes 3:14 in Panjabi 14 ਮੈਂ ਜਾਣਦਾ ਹਾਂ ਕਿ ਜੋ ਕੁਝ ਪਰਮੇਸ਼ੁਰ ਕਰਦਾ ਹੈ, ਉਹ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸਕਦਾ ਹੈ ਅਤੇ ਪਰਮੇਸ਼ੁਰ ਇਹ ਇਸ ਲਈ ਕਰਦਾ ਹੈ ਕਿ ਲੋਕ ਉਸ ਤੋਂ ਡਰਦੇ ਰਹਿਣ ।
Ecclesiastes 5:16 in Panjabi 16 ਇਹ ਵੀ ਵੱਡੀ ਬਿਪਤਾ ਹੈ ਕਿ ਜਿਵੇਂ ਉਹ ਆਇਆ ਉਸੇ ਤਰ੍ਹਾਂ ਹੀ ਜਾਵੇਗਾ ਅਤੇ ਜਿਸ ਨੇ ਹਵਾ ਲਈ ਮਿਹਨਤ ਕੀਤੀ ਉਸ ਨੂੰ ਕੀ ਲਾਭ ਹੈ ?
Ecclesiastes 7:15 in Panjabi 15 ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਦੇਖਿਆ, ਇੱਕ ਧਰਮੀ ਹੈ ਜੋ ਆਪਣੀ ਧਾਰਮਿਕਤਾ ਵਿੱਚ ਨਾਸ ਹੋ ਜਾਂਦਾ ਹੈ ਅਤੇ ਇੱਕ ਦੁਸ਼ਟ ਹੈ ਜੋ ਆਪਣੀ ਦੁਸ਼ਟਤਾ ਵਿੱਚ ਲੰਬੀ ਉਮਰ ਭੋਗਦਾ ਹੈ ।
Ecclesiastes 7:18 in Panjabi 18 ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ ।
Isaiah 3:10 in Panjabi 10 ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ ।
Isaiah 65:13 in Panjabi 13 ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,
Isaiah 65:20 in Panjabi 20 ਉੱਥੇ ਫੇਰ ਕੋਈ ਥੋੜ੍ਹੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬਜ਼ੁਰਗ ਜਿਸ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂਕਿ ਸੌ ਸਾਲ ਦੀ ਉਮਰ ਵਿੱਚ ਮਰੇਗਾ, ਉਸ ਨੂੰ ਬੱਚਾ ਹੀ ਮੰਨਿਆ ਜਾਵੇਗਾ, ਪਰ ਸੌ ਸਾਲ ਦਾ ਪਾਪੀ ਸਰਾਪੀ ਹੋਵੇਗਾ ।
Matthew 25:34 in Panjabi 34 ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਸ ਹੋਵੋ ।
Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
Luke 1:50 in Panjabi 50 ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ ।
Romans 2:5 in Panjabi 5 ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ ।
Romans 9:22 in Panjabi 22 ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ ।
2 Peter 2:9 in Panjabi 9 ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ !