Ecclesiastes 9:10 in Panjabi 10 ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ ।
Other Translations King James Version (KJV) Whatsoever thy hand findeth to do, do it with thy might; for there is no work, nor device, nor knowledge, nor wisdom, in the grave, whither thou goest.
American Standard Version (ASV) Whatsoever thy hand findeth to do, do `it' with thy might; for there is no work, nor device, nor knowledge, nor wisdom, in Sheol, whither thou goest.
Bible in Basic English (BBE) Whatever comes to your hand to do with all your power, do it because there is no work, or thought, or knowledge, or wisdom in the place of the dead to which you are going.
Darby English Bible (DBY) Whatever thy hand findeth to do, do with thy might; for there is no work, nor device, nor knowledge, nor wisdom, in Sheol, whither thou goest.
World English Bible (WEB) Whatever your hand finds to do, do it with your might; for there is no work, nor device, nor knowledge, nor wisdom, in Sheol, where you are going.
Young's Literal Translation (YLT) All that thy hand findeth to do, with thy power do, for there is no work, and device, and knowledge, and wisdom in Sheol whither thou art going.
Cross Reference Numbers 13:30 in Panjabi 30 ਤਦ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ । ਅਸੀਂ ਜ਼ਰੂਰ ਹੀ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ ।
1 Chronicles 22:19 in Panjabi 19 ਸੋ ਹੁਣ ਤੁਸੀਂ ਆਪਣੇ ਮਨ ਅਤੇ ਤਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਵਿੱਚ ਲੱਗੇ ਰਹੋ ਅਤੇ ਉੱਠ ਕੇ ਖੜੇ ਹੋਵੋ ਅਤੇ ਯਹੋਵਾਹ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਬਣਾਓ, ਜੋ ਤੁਸੀਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਭਾਂਡਿਆਂ ਨੂੰ ਉੱਸੇ ਭਵਨ ਦੇ ਵਿੱਚ ਜਿਹੜਾ ਯਹੋਵਾਹ ਦੇ ਨਾਮ ਦੇ ਲਈ ਬਣਾਇਆ ਜਾਵੇਗਾ, ਲੈ ਆਓ ।
1 Chronicles 28:20 in Panjabi 20 ਅਤੇ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ ਅਤੇ ਕੰਮ ਕਰ, ਨਾ ਡਰੀਂ ਅਤੇ ਨਾ ਘਬਰਾਵੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ-ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੱਕ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ !
1 Chronicles 29:2 in Panjabi 2 ਮੈਂ ਤਾਂ ਆਪਣੀ ਸਾਰੀ ਸ਼ਕਤੀ ਨਾਲ ਆਪਣੇ ਪਰਮੇਸ਼ੁਰ ਦੀ ਹੈਕਲ ਦੇ ਲਈ ਤਿਆਰੀ ਕੀਤੀ ਹੈ, ਸੋਨੇ ਦੀਆਂ ਵਸਤਾਂ ਦੇ ਲਈ ਸੋਨਾ, ਚਾਂਦੀ ਦੀਆਂ ਵਸਤਾਂ ਦੇ ਲਈ ਚਾਂਦੀ, ਪਿੱਤਲ ਦੀਆਂ ਵਸਤਾਂ ਦੇ ਲਈ ਪਿੱਤਲ, ਲੋਹੇ ਵਾਲੀਆਂ ਵਸਤਾਂ ਲਈ ਲੋਹਾ, ਲੱਕੜ ਗੜ੍ਹਾਂ ਦੇ ਲਈ ਲੱਕੜ, ਬਲੌਰੀ ਪੱਥਰ, ਜੜਨ ਘੜਨ ਲਈ ਭਾਂਤ-ਭਾਂਤ ਦੇ ਰੰਗੀਲੇ ਪੱਥਰ, ਹਰੇਕ ਪਰਕਾਰ ਦੇ ਅਨਮੋਲ ਪੱਥਰ ਅਤੇ ਬਿਅੰਤ ਚਿੱਟੇ ਪੱਥਰ ਤਿਆਰ ਕੀਤੇ ।
2 Chronicles 31:20 in Panjabi 20 ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁੱਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ
Ezra 6:14 in Panjabi 14 ਤਦ ਯਹੂਦੀਆਂ ਦੇ ਬਜ਼ੁਰਗ, ਹਗੱਈ ਨਬੀ ਤੇ ਇੱਦੋ ਦੇ ਪੁੱਤਰ ਜ਼ਕਰਯਾਹ ਦੀ ਭਵਿੱਖਬਾਣੀ ਦੇ ਕਾਰਨ ਮੰਦਰ ਦੀ ਉਸਾਰੀ ਕਰਦੇ ਅਤੇ ਸਫ਼ਲ ਹੁੰਦੇ ਰਹੇ । ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਅਤੇ ਫ਼ਾਰਸ ਦੇ ਰਾਜਾ ਕੋਰਸ਼, ਦਾਰਾ ਅਤੇ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਸ ਨੂੰ ਬਣਾ ਕੇ ਪੂਰਾ ਕਰ ਦਿੱਤਾ ।
Nehemiah 2:12 in Panjabi 12 ਤਦ ਮੈਂ ਆਪਣੇ ਨਾਲ ਦੇ ਕੁਝ ਹੋਰ ਮਨੁੱਖਾਂ ਨੂੰ ਲੈ ਕੇ ਰਾਤ ਨੂੰ ਉੱਠਿਆ, ਅਤੇ ਜਿਹੜਾ ਕੰਮ ਮੇਰੇ ਪਰਮੇਸ਼ੁਰ ਨੇ ਮੇਰੇ ਦਿਲ ਵਿੱਚ ਯਰੂਸ਼ਲਮ ਲਈ ਕਰਨ ਨੂੰ ਪਾਇਆ ਸੀ, ਉਹ ਮੈਂ ਕਿਸੇ ਨੂੰ ਨਾ ਦੱਸਿਆ । ਮੇਰੀ ਸਵਾਰੀ ਦੇ ਪਸ਼ੂ ਤੋਂ ਬਿਨ੍ਹਾਂ ਹੋਰ ਕੋਈ ਪਸ਼ੂ ਮੇਰੇ ਨਾਲ ਨਹੀਂ ਸੀ ।
Nehemiah 4:2 in Panjabi 2 ਉਸ ਨੇ ਆਪਣੇ ਭਰਾਵਾਂ ਅਤੇ ਸਾਮਰਿਯਾ ਦੀ ਫ਼ੌਜ ਦੇ ਸਾਹਮਣੇ ਕਿਹਾ, “ਇਹ ਨਿਰਬਲ ਯਹੂਦੀ ਕੀ ਕਰ ਰਹੇ ਹਨ ? ਕੀ ਉਹ ਆਪਣੀਆਂ ਕੰਧਾਂ ਨੂੰ ਮਜ਼ਬੂਤ ਕਰਨਗੇ ? ਕੀ ਉਹ ਬਲੀਆਂ ਚੜ੍ਹਾਉਣਗੇ ? ਕੀ ਉਹ ਇੱਕ ਹੀ ਦਿਨ ਵਿੱਚ ਸਭ ਕੁਝ ਬਣਾ ਲੈਣਗੇ ? ਕੀ ਉਹ ਪੱਥਰਾਂ ਨੂੰ ਕੂੜੇ ਦੇ ਸੜੇ ਹੋਏ ਢੇਰਾਂ ਵਿੱਚੋਂ ਚੁਗ ਕੇ ਫਿਰ ਨਵਾਂ ਬਣਾ ਲੈਣਗੇ ? “
Nehemiah 4:6 in Panjabi 6 ਸੋ ਅਸੀਂ ਸ਼ਹਿਰਪਨਾਹ ਨੂੰ ਬਣਾਉਂਦੇ ਗਏ ਅਤੇ ਸਾਰੀ ਸ਼ਹਿਰਪਨਾਹ ਅੱਧੀ ਉਚਾਈ ਤੱਕ ਜੁੜ ਗਈ ਕਿਉਂ ਜੋ ਲੋਕ ਪੂਰੇ ਦਿਲ ਨਾਲ ਕੰਮ ਕਰ ਰਹੇ ਸਨ ।
Nehemiah 4:9 in Panjabi 9 ਪਰ ਅਸੀਂ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਦੇ ਡਰ ਕਾਰਨ ਉਨ੍ਹਾਂ ਦੇ ਵਿਰੁੱਧ ਦਿਨ ਰਾਤ ਪਹਿਰਾ ਖੜ੍ਹਾ ਕੀਤਾ ।
Nehemiah 4:17 in Panjabi 17 ਉਹ ਜਿਹੜੇ ਸ਼ਹਿਰਪਨਾਹ ਬਣਾਉਂਦੇ ਸਨ ਅਤੇ ਉਹ ਜਿਹੜੇ ਭਾਰ ਚੁੱਕਦੇ ਸਨ, ਇੱਕ ਹੱਥ ਨਾਲ ਕੰਮ ਕਰਦੇ ਸਨ ਅਤੇ ਦੂਜੇ ਹੱਥ ਨਾਲ ਹਥਿਆਰ ਫੜ੍ਹੀ ਰੱਖਦੇ ਸਨ,
Nehemiah 13:8 in Panjabi 8 ਇਹ ਮੈਨੂੰ ਬਹੁਤ ਹੀ ਬੁਰਾ ਲੱਗਿਆ, ਇਸ ਲਈ ਮੈਂ ਟੋਬੀਯਾਹ ਦਾ ਸਾਰਾ ਘਰੇਲੂ ਸਮਾਨ ਉਸ ਕੋਠੜੀ ਵਿੱਚੋਂ ਬਾਹਰ ਸੁਟਵਾ ਦਿੱਤਾ ।
Job 14:7 in Panjabi 7 ਰੁੱਖ ਲਈ ਤਾਂ ਆਸ ਹੈ, ਕਿ ਜੇ ਉਹ ਕੱਟਿਆ ਜਾਵੇ ਤਾਂ ਫੇਰ ਫੁੱਟੇਗਾ, ਅਤੇ ਉਹ ਦੀਆਂ ਕੂੰਬਲਾਂ ਨਾ ਮੁੱਕਣਗੀਆਂ ।
Psalm 6:5 in Panjabi 5 ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ ?
Psalm 71:15 in Panjabi 15 ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ ।
Psalm 88:10 in Panjabi 10 ਕੀ ਤੂੰ ਮੁਰਦਿਆਂ ਨੂੰ ਅਚਰਜ ਵਿਖਾਵੇਂਗਾ ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ ? । ਸਲਹ ।
Ecclesiastes 9:5 in Panjabi 5 ਜੀਉਂਦੇ ਤਾਂ ਜਾਣਦੇ ਹਨ ਕਿ ਅਸੀਂ ਮਰਾਂਗੇ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ ਅਤੇ ਉਹਨਾਂ ਦੇ ਲਈ ਹੋਰ ਕੋਈ ਫਲ ਨਹੀਂ, ਕਿਉਂ ਜੋ ਉਨ੍ਹਾਂ ਦਾ ਚੇਤਾ ਮਿਟ ਗਿਆ ਹੈ ।
Ecclesiastes 11:3 in Panjabi 3 ਜਦੋਂ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਖਾਲੀ ਹੋ ਜਾਂਦੇ ਹਨ ਅਤੇ ਜੇ ਕਦੀ ਰੁੱਖ ਦੱਖਣ ਜਾਂ ਉੱਤਰ ਵੱਲ ਡਿੱਗੇ, ਤਾਂ ਜਿੱਥੇ ਰੁੱਖ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ ।
Ecclesiastes 11:6 in Panjabi 6 ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ ।
Isaiah 38:18 in Panjabi 18 ਪਤਾਲ ਤਾਂ ਤੇਰਾ ਧੰਨਵਾਦ ਨਹੀਂ ਕਰ ਸਕਦਾ, ਨਾ ਮੌਤ ਤੇਰੀ ਉਸਤਤ ਕਰ ਸੱਕਦੀ, ਕਬਰ ਵਿੱਚ ਲਹਿਣ ਵਾਲੇ ਤੇਰੀ ਵਫ਼ਾਦਾਰੀ ਦੀ ਆਸ ਨਹੀਂ ਰੱਖ ਸਕਦੇ ।
Jeremiah 29:13 in Panjabi 13 ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
Matthew 6:33 in Panjabi 33 ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ ।
John 4:34 in Panjabi 34 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ ।
John 9:4 in Panjabi 4 ਸਾਨੂੰ ਉਸ ਪਰਮੇਸ਼ੁਰ ਦਾ ਕੰਮ, ਦਿਨ ਰਹਿੰਦੇ ਕਰਨਾ ਚਾਹੀਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ । ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ ।
Acts 20:25 in Panjabi 25 ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ ।
Romans 12:11 in Panjabi 11 ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ ।
Romans 15:18 in Panjabi 18 ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,
1 Corinthians 9:24 in Panjabi 24 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ ।
1 Corinthians 9:26 in Panjabi 26 ਸੋ ਮੈਂ ਆਪਣੇ ਨਿਸ਼ਾਨੇ ਦੇ ਵੱਲ ਦੌੜਦਾ ਹਾਂ, ਮੈਂ ਅਜਿਹਾ ਨਹੀਂ ਲੜਦਾ ਜਿਵੇਂ ਹਵਾ ਵਿੱਚ ਮੁੱਕੇ ਮਾਰਦਾ ਹੋਵੇ ।
1 Corinthians 15:10 in Panjabi 10 ਪਰ ਮੈਂ ਜੋ ਕੁੱਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ ।
1 Corinthians 16:10 in Panjabi 10 ਜੇ ਤਿਮੋਥਿਉਸ ਆਵੇ ਤਾਂ ਵੇਖਣਾ ਜੋ ਉਹ ਤੁਹਾਡੇ ਕੋਲ ਨਿਸਚਿੰਤ ਰਹੇ ਕਿਉਂ ਜੋ ਉਹ ਪ੍ਰਭੂ ਦਾ ਕੰਮ ਕਰਦਾ ਹਾਂ ਜਿਵੇਂ ਮੈਂ ਵੀ ਕਰਦਾ ਹਾਂ ।
Ephesians 5:16 in Panjabi 16 ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ ।
Colossians 3:23 in Panjabi 23 ਜੋ ਕੁੱਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ ।
2 Peter 1:12 in Panjabi 12 ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l