Ephesians 1:11 in Panjabi 11 ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁੱਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ !
Other Translations King James Version (KJV) In whom also we have obtained an inheritance, being predestinated according to the purpose of him who worketh all things after the counsel of his own will:
American Standard Version (ASV) in whom also we were made a heritage, having been foreordained according to the purpose of him who worketh all things after the counsel of his will;
Bible in Basic English (BBE) In whom we have a heritage, being marked out from the first in his purpose who does all things in agreement with his designs;
Darby English Bible (DBY) in whom we have also obtained an inheritance, being marked out beforehand according to the purpose of him who works all things according to the counsel of his own will,
World English Bible (WEB) in whom also we were assigned an inheritance, having been foreordained according to the purpose of him who works all things after the counsel of his will;
Young's Literal Translation (YLT) in whom also we did obtain an inheritance, being foreordained according to the purpose of Him who the all things is working according to the counsel of His will,
Cross Reference Deuteronomy 4:20 in Panjabi 20 ਪਰ ਯਹੋਵਾਹ ਨੇ ਤੁਹਾਨੂੰ ਲੋਹੇ ਦੀ ਭੱਠੀ ਵਰਗੇ ਮਿਸਰ ਤੋਂ ਕੱਢਿਆ ਤਾਂ ਜੋ ਤੁਸੀਂ ਉਹ ਦੀ ਨਿੱਜ-ਪਰਜਾ ਹੋਵੋ, ਜਿਵੇਂ ਤੁਸੀਂ ਅੱਜ ਦੇ ਦਿਨ ਹੋ ।
Psalm 37:18 in Panjabi 18 ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ ।
Isaiah 5:19 in Panjabi 19 ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਤੇਜੀ ਨਾਲ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ ! ਇਸਰਾਏਲ ਦੇ ਪਵਿੱਤਰ ਪੁਰਖ ਦੀ ਯੋਜਨਾ ਪਰਗਟ ਹੋਵੇ ਅਤੇ ਨੇੜੇ ਆਵੇ ਤਾਂ ਜੋ ਅਸੀਂ ਉਹ ਨੂੰ ਜਾਣੀਏ !
Isaiah 28:29 in Panjabi 29 ਇਹ ਵੀ ਤਾਂ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ ਹੈ, ਬੁੱਧੀ ਵਿੱਚ ਮਹਾਨ !
Isaiah 40:13 in Panjabi 13 ਕਿਸ ਨੇ ਯਹੋਵਾਹ ਦੇ ਆਤਮਾ ਨੂੰ ਮਾਰਗ ਵਿਖਾਇਆ ਜਾਂ ਉਹ ਦਾ ਸਲਾਹਕਾਰ ਹੋ ਕੇ ਉਸ ਨੂੰ ਸਮਝਾਇਆ ?
Isaiah 46:10 in Panjabi 10 ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ ।
Jeremiah 23:18 in Panjabi 18 ਕੌਣ ਹੈ ਜੋ ਯਹੋਵਾਹ ਦੀ ਸੰਗਤ ਵਿੱਚ ਖਲੋਤਾ ਰਿਹਾ, ਭਈ ਉਹ ਦੇ ਬਚਨ ਨੂੰ ਵੇਖੇ ਅਤੇ ਸੁਣੇ ? ਜਾਂ ਕਿਸ ਉਹ ਦੇ ਬਚਨ ਉੱਤੇ ਧਿਆਨ ਦਿੱਤਾ ਅਤੇ ਸੁਣਿਆ ?
Jeremiah 32:19 in Panjabi 19 ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹ ਦੀਆਂ ਅੱਖਾਂ ਆਦਮ ਵੰਸ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੇ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ
Zechariah 6:13 in Panjabi 13 ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ । ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ । ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੀਆਂ ਯੋਜਨਾਵਾਂ ਹੋਣਗੀਆਂ ।
Acts 2:23 in Panjabi 23 ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ ।
Acts 4:28 in Panjabi 28 ਇਸ ਲਈ ਕਿ ਜੋ ਕੁੱਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ ।
Acts 20:27 in Panjabi 27 ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ ।
Acts 20:32 in Panjabi 32 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ ।
Acts 26:18 in Panjabi 18 ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ ।
Romans 8:17 in Panjabi 17 ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ ।
Romans 8:28 in Panjabi 28 ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ ।
Romans 11:34 in Panjabi 34 ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ, ਜਾ ਕੌਣ ਉਹ ਦਾ ਸਲਾਹਕਾਰ ਬਣਿਆ ?
Galatians 3:18 in Panjabi 18 ਕਿਉਂਕਿ ਜੇ ਵਾਰਸ ਬਿਵਸਥਾ ਤੋਂ ਹੁੰਦਾ ਤਾਂ ਫੇਰ ਵਾਇਦੇ ਤੋਂ ਨਹੀਂ, ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦੇ ਦੇ ਰਾਹੀਂ ਦਿੱਤਾ ।
Ephesians 1:5 in Panjabi 5 ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ !
Ephesians 1:8 in Panjabi 8 ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ !
Ephesians 1:14 in Panjabi 14 ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ l
Ephesians 3:11 in Panjabi 11 ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ !
Colossians 1:12 in Panjabi 12 ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ ।
Colossians 3:24 in Panjabi 24 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ ।
Titus 3:7 in Panjabi 7 ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ ।
Hebrews 6:17 in Panjabi 17 ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ ।
James 2:5 in Panjabi 5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ ?
1 Peter 1:4 in Panjabi 4 ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ ।
1 Peter 3:9 in Panjabi 9 ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ