Ephesians 1:13 in Panjabi 13 ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ !
Other Translations King James Version (KJV) In whom ye also trusted, after that ye heard the word of truth, the gospel of your salvation: in whom also after that ye believed, ye were sealed with that holy Spirit of promise,
American Standard Version (ASV) in whom ye also, having heard the word of the truth, the gospel of your salvation,-- in whom, having also believed, ye were sealed with the Holy Spirit of promise,
Bible in Basic English (BBE) In whom you, having been given the true word, the good news of your salvation, and through your faith in him, were given the sign of the Holy Spirit of hope,
Darby English Bible (DBY) in whom *ye* also [have trusted], having heard the word of the truth, the glad tidings of your salvation; in whom also, having believed, ye have been sealed with the Holy Spirit of promise,
World English Bible (WEB) in whom you also, having heard the word of the truth, the Gospel of your salvation,--in whom, having also believed, you were sealed with the Holy Spirit of promise,
Young's Literal Translation (YLT) in whom ye also, having heard the word of the truth -- the good news of your salvation -- in whom also having believed, ye were sealed with the Holy Spirit of the promise,
Cross Reference Psalm 119:43 in Panjabi 43 ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਵਾਂ ਉੱਤੇ ਮੇਰੀ ਆਸ ਹੈ,
Joel 2:28 in Panjabi 28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਨ ਵੇਖਣਗੇ ।
Mark 16:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ ।
Luke 11:13 in Panjabi 13 ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ ! ।
Luke 24:49 in Panjabi 49 ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ ।
John 1:17 in Panjabi 17 ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ ।
John 6:27 in Panjabi 27 ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ । ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ । ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ । ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ ।”
John 14:16 in Panjabi 16 ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ ।
John 14:26 in Panjabi 26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ । ਉਹ ਤੁਹਾਨੂੰ ਸਭ ਕੁੱਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁੱਝ ਮੈਂ ਤੁਹਾਨੂੰ ਕਿਹਾ ਹੈ ।”
John 15:26 in Panjabi 26 ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ । ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ । ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ ।
John 16:7 in Panjabi 7 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ । ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ ।
Acts 1:4 in Panjabi 4 ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ ।
Acts 2:16 in Panjabi 16 ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ ।
Acts 2:33 in Panjabi 33 ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ ।
Acts 13:26 in Panjabi 26 ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ ।
Romans 1:16 in Panjabi 16 ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ ।
Romans 4:11 in Panjabi 11 ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ ।
Romans 6:17 in Panjabi 17 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ ।
Romans 10:14 in Panjabi 14 ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ ?
2 Corinthians 1:22 in Panjabi 22 ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ ।
2 Corinthians 6:7 in Panjabi 7 ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦੇ ਹਥਿਆਰਾਂ ਨਾਲ ਜਿਹੜੇ ਸੱਜੇ ਖੱਬੇ ਹਨ ।
Galatians 3:14 in Panjabi 14 ਇਹ ਇਸ ਲਈ ਹੋਇਆ ਕਿ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਵਾਇਦੇ ਦੇ ਆਤਮਾ ਨੂੰ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਕਰੀਏ ।
Ephesians 2:11 in Panjabi 11 ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ !
Ephesians 4:21 in Panjabi 21 ਜੇ ਤੁਸੀਂ ਕਦੇ ਉਸ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਉਸੇ ਤਰ੍ਹਾਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ !
Ephesians 4:30 in Panjabi 30 ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ !
Colossians 1:4 in Panjabi 4 ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ ।
Colossians 1:21 in Panjabi 21 ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ ।
1 Thessalonians 2:13 in Panjabi 13 ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ ।
2 Timothy 2:15 in Panjabi 15 ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ ।
2 Timothy 2:19 in Panjabi 19 ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ ।
2 Timothy 3:15 in Panjabi 15 ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ ।
Titus 2:11 in Panjabi 11 ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ ।
Hebrews 2:3 in Panjabi 3 ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
James 1:18 in Panjabi 18 ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ ।
1 Peter 2:10 in Panjabi 10 ਤੁਸੀਂ ਤਾਂ ਅੱਗੇ ਪਰਜਾ ਹੀ ਨਹੀਂ ਸੀ ਪਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ । ਤੁਹਾਡੇ ਉੱਤੇ ਕਿਰਪਾ ਨਹੀਂ ਹੋਈ ਸੀ ਪਰ ਹੁਣ ਹੋਈ ਹੈ ।
Revelation 7:2 in Panjabi 2 ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ, ਚੜ੍ਹਦੇ ਪਾਸਿਓਂ ਉੱਠਦਾ ਵੇਖਿਆ ਅਤੇ ਉਸ ਨੇ ਉਹਨਾਂ ਚਾਰਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਕਿ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ, ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ ।