Ephesians 2:11 in Panjabi 11 ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ !
Other Translations King James Version (KJV) Wherefore remember, that ye being in time past Gentiles in the flesh, who are called Uncircumcision by that which is called the Circumcision in the flesh made by hands;
American Standard Version (ASV) Wherefore remember, that once ye, the Gentiles in the flesh, who are called Uncircumcision by that which is called Circumcision, in the flesh, made by hands;
Bible in Basic English (BBE) For this reason keep it in mind that in the past you, the Gentiles in the flesh, who are looked on as being outside the circumcision by those who have circumcision, in the flesh, made by hands;
Darby English Bible (DBY) Wherefore remember that *ye*, once nations in [the] flesh, who [are] called uncircumcision by that called circumcision in [the] flesh done with the hand;
World English Bible (WEB) Therefore remember that once you, the Gentiles in the flesh, who are called "uncircumcision" by that which is called "circumcision," (in the flesh, made by hands);
Young's Literal Translation (YLT) Wherefore, remember, that ye `were' once the nations in the flesh, who are called Uncircumcision by that called Circumcision in the flesh made by hands,
Cross Reference Deuteronomy 5:15 in Panjabi 15 ਯਾਦ ਰੱਖ ਕਿ ਤੂੰ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਤੈਨੂੰ ਕੱਢ ਲਿਆ, ਇਸ ਲਈ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਬਤ ਦੇ ਮੰਨਣ ਦਾ ਹੁਕਮ ਦਿੰਦਾ ਹੈ ।
Deuteronomy 8:2 in Panjabi 2 ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ ?
Deuteronomy 9:7 in Panjabi 7 ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ । ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ ।
Deuteronomy 15:15 in Panjabi 15 ਯਾਦ ਰੱਖੋ, ਤੁਸੀਂ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ, ਇਸ ਲਈ ਮੈਂ ਅੱਜ ਤੁਹਾਨੂੰ ਇਸ ਗੱਲ ਦਾ ਹੁਕਮ ਦਿੰਦਾ ਹਾਂ ।
Deuteronomy 16:12 in Panjabi 12 ਯਾਦ ਰੱਖਿਓ ਕਿ ਤੁਸੀਂ ਮਿਸਰ ਵਿੱਚ ਗੁਲਾਮ ਸੀ, ਇਸ ਲਈ ਤੁਸੀਂ ਇਨ੍ਹਾਂ ਬਿਧੀਆਂ ਨੂੰ ਮੰਨਿਓ ਅਤੇ ਪੂਰਾ ਕਰਿਓ ।
1 Samuel 17:26 in Panjabi 26 ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ ?
1 Samuel 17:36 in Panjabi 36 ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ !
Isaiah 51:1 in Panjabi 1 ਹੇ ਧਰਮ ਉੱਤੇ ਚੱਲਣ ਵਾਲਿਓ, ਹੇ ਯਹੋਵਾਹ ਨੂੰ ਭਾਲਣ ਵਾਲਿਓ, ਮੇਰੀ ਸੁਣੋ ! ਉਸ ਚੱਟਾਨ ਵੱਲ ਜਿੱਥੋਂ ਤੁਸੀਂ ਕੱਢੇ ਗਏ, ਅਤੇ ਉਸ ਖਦਾਨ ਦੇ ਵੱਲ ਜਿੱਥੋਂ ਤੁਸੀਂ ਪੁੱਟੇ ਗਏ, ਧਿਆਨ ਕਰੋ !
Jeremiah 9:25 in Panjabi 25 ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ
Ezekiel 16:61 in Panjabi 61 ਜਦੋਂ ਤੂੰ ਆਪਣੀ ਛੋਟੀ ਤੇ ਵੱਡੀ ਭੈਣ ਨੂੰ ਆਪਣੇ ਨਾਲ ਮਿਲਾਵੇਂਗੀ, ਤਦ ਤੂੰ ਆਪਣੀਆਂ ਪਿੱਛਲੀਆਂ ਚਾਲਾਂ ਨੂੰ ਚੇਤੇ ਕਰਕੇ ਸ਼ਰਮਿੰਦੀ ਹੋਵੇਂਗੀ ਅਤੇ ਮੈਂ ਉਹਨਾਂ ਨੂੰ ਧੀਆਂ ਕਰਕੇ ਤੈਨੂੰ ਦਿਆਂਗਾ, ਪਰ ਇਹ ਤੇਰੇ ਨੇਮ ਦੇ ਅਨੁਸਾਰ ਨਹੀਂ ਹੈ ।
Ezekiel 20:43 in Panjabi 43 ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਹਨਾਂ ਵਿੱਚ ਤੁਸੀਂ ਭ੍ਰਿਸ਼ਟ ਹੋਏ, ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸੀਂ ਕੀਤੀ, ਆਪਣੀ ਹੀ ਨਜ਼ਰ ਵਿੱਚ ਘਿਣਾਉਣੇ ਹੋਵੋਗੇ ।
Ezekiel 36:31 in Panjabi 31 ਤਦ ਤੁਸੀਂ ਆਪਣਿਆ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ, ਭਈ ਉਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਪਾਪਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਕਾਰਨ, ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ ।
Romans 2:28 in Panjabi 28 ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਲੋਕ ਦਿਖਾਵੇ ਲਈ ਹੈ, ਅਤੇ ਨਾ ਉਹ ਸੁੰਨਤ ਹੈ, ਜਿਹੜੀ ਮਾਸ ਦੀ ਵਿਖਾਵੇ ਲਈ ਹੈ ।
1 Corinthians 6:11 in Panjabi 11 ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ ।
1 Corinthians 12:2 in Panjabi 2 ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ ।
Galatians 2:15 in Panjabi 15 ਅਸੀਂ ਜਨਮ ਤੋਂ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ ।
Galatians 4:8 in Panjabi 8 ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗ਼ੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ ।
Galatians 6:12 in Panjabi 12 ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ ।
Ephesians 5:8 in Panjabi 8 ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ ।
Philippians 3:3 in Panjabi 3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ ।
Colossians 1:21 in Panjabi 21 ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ ।
Colossians 2:11 in Panjabi 11 ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ ।
Colossians 2:13 in Panjabi 13 ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਪਾਪ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮਰੇ ਹੋਏ ਸੀ, ਉਹ ਦੇ ਨਾਲ ਜਿਉਂਦੇ ਹੋਏ ਕਿਉਂ ਜੋ ਉਸ ਨੇ ਸਾਡੇ ਸਾਰੇ ਪਾਪ ਸਾਨੂੰ ਮਾਫ਼ ਕੀਤੇ ।
Colossians 3:11 in Panjabi 11 ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁੱਝ ਅਤੇ ਸਾਰਿਆਂ ਵਿੱਚ ਹੈ ।