Ephesians 2:2 in Panjabi 2 ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ !
Other Translations King James Version (KJV) Wherein in time past ye walked according to the course of this world, according to the prince of the power of the air, the spirit that now worketh in the children of disobedience:
American Standard Version (ASV) wherein ye once walked according to the course of this world, according to the prince of the powers of the air, of the spirit that now worketh in the sons of disobedience;
Bible in Basic English (BBE) In which you were living in the past, after the ways of this present world, doing the pleasure of the lord of the power of the air, the spirit who is now working in those who go against the purpose of God;
Darby English Bible (DBY) in which ye once walked according to the age of this world, according to the ruler of the authority of the air, the spirit who now works in the sons of disobedience:
World English Bible (WEB) in which you once walked according to the course of this world, according to the prince of the powers of the air, the spirit who now works in the children of disobedience;
Young's Literal Translation (YLT) in which once ye did walk according to the age of this world, according to the ruler of the authority of the air, of the spirit that is now working in the sons of disobedience,
Cross Reference Job 1:7 in Panjabi 7 ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਸ ਵਿੱਚ ਇੱਧਰ-ਉੱਧਰ ਫਿਰਦਾ ਆਇਆ ਹਾਂ ।”
Job 1:16 in Panjabi 16 ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆਇਆ ਅਤੇ ਆਖਿਆ, “ਪਰਮੇਸ਼ੁਰ ਦੀ ਅੱਗ ਅਕਾਸ਼ ਤੋਂ ਉਤਰੀ । ਉਸ ਨਾਲ ਭੇਡਾਂ ਅਤੇ ਜੁਆਨ ਭਸਮ ਹੋ ਗਏ ! ਮੈਂ ਹੀ ਇਕੱਲਾ ਬਚ ਨਿਕਲਿਆ ਹਾਂ ਕਿ ਤੈਨੂੰ ਦੱਸਾਂ ।”
Job 1:19 in Panjabi 19 ਤਦ ਵੇਖੋ, ਇੱਕ ਵੱਡੀ ਹਵਾ ਜੰਗਲ ਵੱਲੋਂ ਆਈ ਅਤੇ ਘਰ ਦੇ ਚੌਂਹਾਂ ਪਾਸਿਆਂ ਉੱਤੇ ਟੱਕਰ ਮਾਰੀ ਕਿ ਉਹ ਘਰ ਉਨ੍ਹਾਂ ਜੁਆਨਾਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ ! ਮੈਂ ਹੀ ਇਕੱਲਾ ਬਚ ਨਿਕਲਿਆ ਹਾਂ ਕਿ ਤੈਨੂੰ ਦੱਸਾਂ ।”
Job 31:7 in Panjabi 7 ਜੇ ਮੇਰੇ ਕਦਮ ਕੁਰਾਹੇ ਪੈ ਗਏ ਹੋਣ ਅਤੇ ਮੇਰਾ ਦਿਲ ਮੇਰੀਆਂ ਅੱਖਾਂ ਦੇ ਮਗਰ ਚੱਲਿਆ ਹੋਵੇ, ਅਤੇ ਮੇਰੇ ਹੱਥਾਂ ਤੇ ਕੋਈ ਦਾਗ਼ ਲੱਗਾ ਹੋਵੇ,
Psalm 17:14 in Panjabi 14 ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਮਨੁੱਖਾਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜਿਉਣ ਵਿੱਚ ਹੈ, ਅਤੇ ਜਿਨ੍ਹਾ ਦਾ ਢਿੱਡ ਤੂੰ ਆਪਣੇ ਭੰਡਾਰ ਤੋਂ ਭਰ ਦਿੰਦਾ ਹੈਂ । ਉਹ ਬੱਚਿਆ ਨਾਲ ਸੰਤੁਸ਼ਟ ਹੋ ਜਾਂਦੇ ਅਤੇ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ-ਬੱਚਿਆ ਲਈ ਛੱਡ ਜਾਂਦੇ ਹਨ ।
Isaiah 30:1 in Panjabi 1 ਹਾਇ ਵਿਦਰੋਹੀ ਬਾਲਕਾਂ ਉੱਤੇ ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,
Isaiah 57:4 in Panjabi 4 ਤੁਸੀਂ ਕਿਸ ਦੇ ਉੱਤੇ ਮਖੌਲ ਕਰਦੇ ਹੋ ? ਕਿਸ ਦੇ ਉੱਤੇ ਮੂੰਹ ਅੱਡਦੇ ਅਤੇ ਜੀਭ ਕੱਢਦੇ ਹੋ ? ਕੀ ਤੁਸੀਂ ਅਪਰਾਧ ਦੇ ਬੱਚੇ, ਅਤੇ ਧੋਖੇਬਾਜ਼ਾਂ ਦੀ ਵੰਸ ਨਹੀਂ ?
Jeremiah 23:10 in Panjabi 10 ਕਿਉਂ ਜੋ ਦੇਸ ਜਨਾਹਕਾਰਾਂ ਨਾਲ ਭਰ ਗਿਆ ਹੈ, ਸਰਾਪ ਦੇ ਕਾਰਨ ਧਰਤੀ ਸੋਗ ਕਰਦੀ ਹੈ, ਅਤੇ ਉਜਾੜ ਦੀਆਂ ਚਰਾਂਦਾਂ ਸੁੱਕ ਗਈਆਂ ਹਨ । ਉਹਨਾਂ ਦਾ ਰਾਹ ਬੁਰਾ ਹੈ, ਉਹਨਾਂ ਦਾ ਗਭਰੇਟਾ ਚੰਗਾ ਨਹੀਂ,
Hosea 10:9 in Panjabi 9 ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ, ਉਹ ਉੱਥੇ ਹੀ ਲੱਗੇ ਰਹੇ, - ਭਲਾ, ਲੜਾਈ ਗਿਬਆਹ ਵਿੱਚ ਕੁਪੱਤੇ ਪੁੱਤਰਾਂ ਉੱਤੇ ਨਾ ਆ ਪਵੇਗੀ ?
Matthew 11:19 in Panjabi 19 ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਯਾਰ । ਸੋ ਗਿਆਨ ਆਪਣੇ ਕੰਮਾਂ ਤੋਂ ਸੱਚਾ ਠਹਿਰਿਆ !
Matthew 12:43 in Panjabi 43 ਪਰ ਜਦੋਂ ਅਸ਼ੁੱਧ ਆਤਮਾਵਾਂ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ ।
Matthew 13:38 in Panjabi 38 ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ ।
Luke 11:21 in Panjabi 21 ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ ।
Luke 16:8 in Panjabi 8 ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ ।
Luke 22:2 in Panjabi 2 ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ।
Luke 22:31 in Panjabi 31 ਹੇ ਸ਼ਮਊਨ, ਸ਼ਮਊਨ ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ ।
John 7:7 in Panjabi 7 ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ । ਪਰ ਇਹ ਮੇਰੇ ਨਾਲ ਵੈਰ ਕਰਦਾ ਹੈ । ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ ।
John 8:23 in Panjabi 23 ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ । ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ ।
John 8:44 in Panjabi 44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ । ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ । ਉਸ ਵਿੱਚ ਕੋਈ ਸੱਚ ਨਹੀਂ । ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ । ਹਾਂ ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ ।
John 12:31 in Panjabi 31 ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ । ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ ।
John 13:2 in Panjabi 2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ । ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ ।
John 13:27 in Panjabi 27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ । ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ ।”
John 14:30 in Panjabi 30 “ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ । ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ । ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ ।
John 15:19 in Panjabi 19 ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ । ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ ।
John 16:11 in Panjabi 11 ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ ।
Acts 5:3 in Panjabi 3 ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁੱਝ ਰੱਖ ਛੱਡੇਂ ?
Acts 19:35 in Panjabi 35 ਤਾਂ ਸ਼ਹਿਰ ਦੇ ਮੰਤਰੀ ਨੇ ਭੀੜ ਨੂੰ ਸ਼ਾਂਤ ਕਰ ਕੇ ਆਖਿਆ, ਹੇ ਅਫ਼ਸੀ ਲੋਕੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਿਰ ਅਤੇ ਅਕਾਸ਼ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ ।
Romans 12:2 in Panjabi 2 ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ ।
1 Corinthians 5:10 in Panjabi 10 ਇਹ ਨਹੀਂ ਜੋ ਮੂਲੋਂ ਸੰਸਾਰ ਦੇ ਹਰਾਮਕਾਰਾਂ ਅਥਵਾ ਲੋਭੀਆਂ ਅਤੇ ਲੁਟੇਰਿਆਂ ਅਥਵਾ ਮੂਰਤੀ ਪੂਜਕਾਂ ਦੀ ਸੰਗਤ ਨਾ ਕਰਨੀ, ਨਹੀਂ ਤਾਂ ਫੇਰ ਤੁਹਾਨੂੰ ਸੰਸਾਰ ਵਿੱਚੋਂ ਨਿੱਕਲਣਾ ਹੀ ਪੈਂਦਾ ।
1 Corinthians 6:11 in Panjabi 11 ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ ।
2 Corinthians 4:4 in Panjabi 4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।
Galatians 1:4 in Panjabi 4 ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ ।
Ephesians 2:3 in Panjabi 3 ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ !
Ephesians 4:22 in Panjabi 22 ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ !
Ephesians 5:6 in Panjabi 6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ ।
Ephesians 6:12 in Panjabi 12 ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ ।
Colossians 1:21 in Panjabi 21 ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ ।
Colossians 3:6 in Panjabi 6 ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਗੁੱਸਾ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ ।
2 Timothy 4:10 in Panjabi 10 ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥੱਸਲੁਨੀਕਿਯਾ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ ਚੱਲਿਆ ਗਿਆ ।
James 1:7 in Panjabi 7 ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁੱਝ ਮਿਲੇਗਾ ।
James 4:4 in Panjabi 4 ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ ।
1 Peter 1:14 in Panjabi 14 ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ ।
1 Peter 4:3 in Panjabi 3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !
1 John 2:15 in Panjabi 15 ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ । ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ ।
1 John 3:8 in Panjabi 8 ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ । ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ ।
1 John 3:10 in Panjabi 10 ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ । ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ ।
1 John 4:4 in Panjabi 4 ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ ।
1 John 5:4 in Panjabi 4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ ।
1 John 5:19 in Panjabi 19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ ।
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।
Revelation 13:8 in Panjabi 8 ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ ।
Revelation 13:14 in Panjabi 14 ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ ।
Revelation 16:17 in Panjabi 17 ਸੱਤਵੇਂ ਦੂਤ ਨੇ ਆਪਣਾ ਕਟੋਰਾ ਪੌਣ ਉੱਤੇ ਡੋਲ੍ਹ ਦਿੱਤਾ । ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਆਈ, ਕਿ ਹੋ ਚੁੱਕਿਆ !
Revelation 20:2 in Panjabi 2 ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ ।