Ephesians 3:10 in Panjabi 10 ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ !
Other Translations King James Version (KJV) To the intent that now unto the principalities and powers in heavenly places might be known by the church the manifold wisdom of God,
American Standard Version (ASV) to the intent that now unto the principalities and the powers in the heavenly `places' might be made known through the church the manifold wisdom of God,
Bible in Basic English (BBE) So that now to the rulers and the authorities in the heavens might be made clear through the church the wide-shining wisdom of God,
Darby English Bible (DBY) in order that now to the principalities and authorities in the heavenlies might be made known through the assembly the all-various wisdom of God,
World English Bible (WEB) to the intent that now through the assembly the manifold wisdom of God might be made known to the principalities and the powers in the heavenly places,
Young's Literal Translation (YLT) that there might be made known now to the principalities and the authorities in the heavenly `places', through the assembly, the manifold wisdom of God,
Cross Reference Exodus 25:17 in Panjabi 17 ਤੂੰ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਈਂ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਹੇਵੇ ।
Psalm 103:20 in Panjabi 20 ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ !
Psalm 104:24 in Panjabi 24 ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ !
Psalm 148:1 in Panjabi 1 ਹਲਲੂਯਾਹ ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ !
Isaiah 6:2 in Panjabi 2 ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ । ਹਰੇਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਆਪਣੇ ਪੈਰ ਢੱਕਦੇ ਅਤੇ ਦੋ ਨਾਲ ਉੱਡਦੇ ਸਨ ।
Ezekiel 3:12 in Panjabi 12 ਫਿਰ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਭੂਚਾਲ ਵਰਗੀ ਅਵਾਜ਼ ਸੁਣੀ ਜੋ ਇਸ ਤਰ੍ਹਾਂ ਸੀ ਕਿ ਯਹੋਵਾਹ ਦਾ ਪਰਤਾਪ ਉਹ ਦੇ ਸਥਾਨ ਤੋਂ ਮੁਬਾਰਕ ਹੋਵੇ !
Matthew 11:25 in Panjabi 25 ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ ।
Romans 8:38 in Panjabi 38 ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ ।
Romans 11:33 in Panjabi 33 ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਰਾਹ ਕਿੰਨੇ ਦੁਰਲੱਭ ਹਨ !
1 Corinthians 1:24 in Panjabi 24 ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ ।
1 Corinthians 2:7 in Panjabi 7 ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ ।
Ephesians 1:3 in Panjabi 3 ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ !
Ephesians 1:8 in Panjabi 8 ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ !
Ephesians 1:21 in Panjabi 21 ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ !
Ephesians 6:12 in Panjabi 12 ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ ।
Colossians 1:16 in Panjabi 16 ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁੱਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ ।
1 Timothy 3:16 in Panjabi 16 ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ ।
1 Peter 1:12 in Panjabi 12 ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀਂ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ ।
1 Peter 3:22 in Panjabi 22 ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,