Ephesians 3:5 in Panjabi 5 ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ !
Other Translations King James Version (KJV) Which in other ages was not made known unto the sons of men, as it is now revealed unto his holy apostles and prophets by the Spirit;
American Standard Version (ASV) which in other generation was not made known unto the sons of men, as it hath now been revealed unto his holy apostles and prophets in the Spirit;
Bible in Basic English (BBE) Which in other generations was not given to the sons of men, but the revelation of it has now been made to his holy Apostles and prophets in the Spirit;
Darby English Bible (DBY) which in other generations has not been made known to the sons of men, as it has now been revealed to his holy apostles and prophets in [the power of the] Spirit,
World English Bible (WEB) which in other generations was not made known to the children of men, as it has now been revealed to his holy apostles and prophets in the Spirit;
Young's Literal Translation (YLT) which in other generations was not made known to the sons of men, as it was now revealed to His holy apostles and prophets in the Spirit --
Cross Reference Matthew 13:17 in Panjabi 17 ਕਿਉਂਕਿ ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਧਰਮੀ ਚਾਹੁੰਦੇ ਸਨ ਕਿ ਜੋ ਕੁੱਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁੱਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ ।
Matthew 23:34 in Panjabi 34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ । ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਓਗੇ ।
Luke 2:26 in Panjabi 26 ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ ।
Luke 10:24 in Panjabi 24 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੋ ਕੁੱਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁੱਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ ।
Luke 11:49 in Panjabi 49 ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ ।
John 14:26 in Panjabi 26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ । ਉਹ ਤੁਹਾਨੂੰ ਸਭ ਕੁੱਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁੱਝ ਮੈਂ ਤੁਹਾਨੂੰ ਕਿਹਾ ਹੈ ।”
John 16:13 in Panjabi 13 ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ । ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ । ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ ।
Acts 10:19 in Panjabi 19 ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ ।
Acts 10:28 in Panjabi 28 ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ ।
Romans 16:25 in Panjabi 25 ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ ।
1 Corinthians 12:8 in Panjabi 8 ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ,
1 Corinthians 12:28 in Panjabi 28 ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ ।
Ephesians 2:20 in Panjabi 20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ !
Ephesians 3:9 in Panjabi 9 ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ !
Ephesians 4:11 in Panjabi 11 ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ !
2 Timothy 1:10 in Panjabi 10 ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ ।
Titus 1:1 in Panjabi 1 ਪੌਲੁਸ, ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਵਿਸ਼ਵਾਸ ਅਤੇ ਸੱਚੇ ਗਿਆਨ ਦੁਆਰਾ ਜੋ ਭਗਤੀ ਦੇ ਅਨੁਸਾਰ ਹੈ, ਸਥਾਪਤ ਕਰਨ ਲਈ ਯਿਸੂ ਮਸੀਹ ਦਾ ਰਸੂਲ ਹਾਂ ।
Hebrews 11:39 in Panjabi 39 ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ ।
1 Peter 1:10 in Panjabi 10 ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ ।
2 Peter 3:2 in Panjabi 2 ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ ।
Jude 1:17 in Panjabi 17 ਪਰ ਤੁਸੀਂ ਹੇ ਪਿਆਰਿਓ, ਇੰਨ੍ਹਾਂ ਗੱਲਾਂ ਨੂੰ ਯਾਦ ਰੱਖੋ ਜੋ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਆਖੀਆਂ ।