Ephesians 3:8 in Panjabi 8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ !
Other Translations King James Version (KJV) Unto me, who am less than the least of all saints, is this grace given, that I should preach among the Gentiles the unsearchable riches of Christ;
American Standard Version (ASV) Unto me, who am less than the least of all saints, was this grace given, to preach unto the Gentiles the unsearchable riches of Christ;
Bible in Basic English (BBE) To me, who am less than the least of all the saints, was this grace given, so that I might make clear to the Gentiles the good news of the unending wealth of Christ:
Darby English Bible (DBY) To me, less than the least of all saints, has this grace been given, to announce among the nations the glad tidings of the unsearchable riches of the Christ,
World English Bible (WEB) To me, the very least of all saints, was this grace given, to preach to the Gentiles the unsearchable riches of Christ,
Young's Literal Translation (YLT) to me -- the less than the least of all the saints -- was given this grace, among the nations to proclaim good news -- the untraceable riches of the Christ,
Cross Reference 1 Chronicles 17:16 in Panjabi 16 ਤਾਂ ਦਾਊਦ ਪਾਤਸ਼ਾਹ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, “ਹੇ ਯਹੋਵਾਹ ਪਰਮੇਸ਼ੁਰ, ਮੈਂ ਕੌਣ ਹਾਂ ਅਤੇ ਮੇਰੀ ਕੁਲ ਕੀ ਹੈ, ਕਿ ਤੂੰ ਮੈਨੂੰ ਇੱਥੋਂ ਤੱਕ ਪਹੁੰਚਾ ਦਿੱਤਾ ?
1 Chronicles 29:14 in Panjabi 14 ਪਰ ਮੈਂ ਕੌਣ ਅਤੇ ਮੇਰੀ ਪਰਜਾ ਕੌਣ, ਜੋ ਅਸੀਂ ਇਸ ਪ੍ਰਕਾਰ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਉਣ ਦੀ ਸ਼ਕਤੀ ਰੱਖੀਏ ? ਕਿਉਂ ਜੋ ਸਾਰੀਆਂ ਵਸਤਾਂ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੇਰੇ ਹੱਥ ਦੀ ਦਾਤ ਤੋਂ ਅਸੀਂ ਤੈਨੂੰ ਦਿੱਤਾ ਹੈ !
Psalm 31:19 in Panjabi 19 ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ ! ਜਿਹੜੀ ਤੂੰ ਆਪਣੇ ਭੈ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ ਦੇ ਸਨਮੁੱਖ ਪਰਗਟ ਕੀਤੀ ਹੈ ।
Proverbs 30:2 in Panjabi 2 ਸੱਚੀਂ ਮੁੱਚੀਂ ਮੈਂ ਹੋਰ ਮਨੁੱਖਾਂ ਨਾਲੋਂ ਪਸ਼ੂ ਵਰਗਾ ਹਾਂ, ਅਤੇ ਮੇਰੇ ਵਿੱਚ ਆਦਮੀ ਜਿਹੀ ਮੱਤ ਨਹੀਂ ਹੈ ।
John 1:16 in Panjabi 16 ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l
Acts 5:41 in Panjabi 41 ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ ।
Acts 9:15 in Panjabi 15 ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ ।
Romans 2:4 in Panjabi 4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ ।
Romans 11:33 in Panjabi 33 ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਰਾਹ ਕਿੰਨੇ ਦੁਰਲੱਭ ਹਨ !
Romans 12:10 in Panjabi 10 ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ ।
Romans 15:15 in Panjabi 15 ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ ।
1 Corinthians 1:30 in Panjabi 30 ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ ।
1 Corinthians 2:9 in Panjabi 9 ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ ।
1 Corinthians 15:9 in Panjabi 9 ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ, ਰਸੂਲ ਸਦਾਉਣ ਦੇ ਯੋਗ ਨਹੀਂ ਕਿਉਂ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ ।
Galatians 1:16 in Panjabi 16 ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ,
Galatians 2:8 in Panjabi 8 ਕਿਉਂਕਿ ਜਿਸ ਨੇ ਸੁੰਨਤੀਆਂ ਵਿੱਚ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਬਹੁਤ ਪ੍ਰਭਾਵ ਨਾਲ ਕੰਮ ਕੀਤਾ, ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਵੀ ਬਹੁਤ ਪ੍ਰਭਾਵ ਨਾਲ ਕੰਮ ਕੀਤਾ ।
Ephesians 1:7 in Panjabi 7 ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,
Ephesians 2:7 in Panjabi 7 ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ !
Ephesians 3:2 in Panjabi 2 ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ !
Ephesians 3:16 in Panjabi 16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ !
Ephesians 3:19 in Panjabi 19 ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l
Philippians 2:3 in Panjabi 3 ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁੱਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ ।
Philippians 4:19 in Panjabi 19 ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ ।
Colossians 1:27 in Panjabi 27 ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੇ ਪਰਤਾਪ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ ।
Colossians 2:1 in Panjabi 1 ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਕਦੇ ਨਹੀਂ ਵੇਖਿਆ ਕਿੰਨੀ ਮਿਹਨਤ ਕਰਦਾ ਹਾਂ ।
1 Timothy 1:13 in Panjabi 13 ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ ।
1 Timothy 1:15 in Panjabi 15 ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ ।
1 Timothy 2:7 in Panjabi 7 ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ । ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ ।
2 Timothy 1:11 in Panjabi 11 ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ ।
1 Peter 5:5 in Panjabi 5 ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ
Revelation 3:18 in Panjabi 18 ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ ।