Ephesians 4:1 in Panjabi 1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚਲੋ !
Other Translations King James Version (KJV) I therefore, the prisoner of the Lord, beseech you that ye walk worthy of the vocation wherewith ye are called,
American Standard Version (ASV) I therefore, the prisoner in the Lord, beseech you to walk worthily of the calling wherewith ye were called,
Bible in Basic English (BBE) I then, the prisoner in the Lord, make this request from my heart, that you will see that your behaviour is a credit to the position which God's purpose has given you,
Darby English Bible (DBY) *I*, the prisoner in [the] Lord, exhort you therefore to walk worthy of the calling wherewith ye have been called,
World English Bible (WEB) I therefore, the prisoner in the Lord, beg you to walk worthily of the calling with which you were called,
Young's Literal Translation (YLT) Call upon you, then, do I -- the prisoner of the Lord -- to walk worthily of the calling with which ye were called,
Cross Reference Genesis 5:24 in Panjabi 24 ਹਨੋਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਹੋਇਆ ਅਲੋਪ ਹੋ ਗਿਆ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਠਾ ਲਿਆ ।
Genesis 17:1 in Panjabi 1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ ।
Jeremiah 38:20 in Panjabi 20 ਯਿਰਮਿਯਾਹ ਨੇ ਆਖਿਆ, ਉਹ ਤੈਨੂੰ ਨਾ ਫੜਾ ਦੇਣਗੇ, ਜ਼ਰਾ ਯਹੋਵਾਹ ਦੀ ਅਵਾਜ਼ ਸੁਣੋ ਜੋ ਮੈਂ ਤੈਨੂੰ ਬੋਲਦਾ ਹਾਂ ਸੋ ਤੇਰਾ ਭਲਾ ਹੋਵੇਗਾ ਅਤੇ ਤੇਰੀ ਜਾਨ ਜੀਉਂਦੀ ਰਹੇਗੀ
Acts 9:31 in Panjabi 31 ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ ।
Romans 8:28 in Panjabi 28 ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ ।
Romans 12:1 in Panjabi 1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ।
1 Corinthians 4:16 in Panjabi 16 ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀ ਰੀਸ ਕਰੋ ।
2 Corinthians 5:20 in Panjabi 20 ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ ।
2 Corinthians 6:1 in Panjabi 1 ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ ।
2 Corinthians 10:1 in Panjabi 1 ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ।
Galatians 4:12 in Panjabi 12 ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਜਿਹੇ ਬਣੋ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ । ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ,
Ephesians 3:1 in Panjabi 1 ਇਸ ਕਾਰਨ ਮੈਂ ਪੌਲੁਸ, ਜੋ ਤੁਸੀਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ ।
Ephesians 4:4 in Panjabi 4 ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ !
Ephesians 4:17 in Panjabi 17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ !
Ephesians 5:2 in Panjabi 2 ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ ।
Philippians 1:27 in Panjabi 27 ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ ।
Philippians 3:14 in Panjabi 14 ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ ।
Philippians 3:17 in Panjabi 17 ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ ।
Colossians 1:10 in Panjabi 10 ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ ।
Colossians 2:6 in Panjabi 6 ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ ।
Colossians 4:12 in Panjabi 12 ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ ।
1 Thessalonians 2:12 in Panjabi 12 ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ ।
1 Thessalonians 4:1 in Panjabi 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ―ਜਿਵੇਂ ਤੁਸੀਂ ਚੱਲਦੇ ਵੀ ਹੋ —ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।
2 Thessalonians 1:11 in Panjabi 11 ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ ।
2 Timothy 1:9 in Panjabi 9 ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ ।
Titus 2:10 in Panjabi 10 ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ ।
Philemon 1:9 in Panjabi 9 ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ ।
Hebrews 3:1 in Panjabi 1 ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ ।
Hebrews 13:21 in Panjabi 21 ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁੱਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ ! । ਆਮੀਨ ।
1 Peter 2:11 in Panjabi 11 ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l
1 Peter 3:9 in Panjabi 9 ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
1 Peter 5:10 in Panjabi 10 ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
2 Peter 1:3 in Panjabi 3 ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁੱਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l
2 John 1:5 in Panjabi 5 ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ ।