Ephesians 4:13 in Panjabi 13 ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪੁਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ !
Other Translations King James Version (KJV) Till we all come in the unity of the faith, and of the knowledge of the Son of God, unto a perfect man, unto the measure of the stature of the fulness of Christ:
American Standard Version (ASV) till we all attain unto the unity of the faith, and of the knowledge of the Son of God, unto a fullgrown man, unto the measure of the stature of the fulness of Christ:
Bible in Basic English (BBE) Till we all come to the harmony of the faith, and of the knowledge of the Son of God, to full growth, to the full measure of Christ:
Darby English Bible (DBY) until we all arrive at the unity of the faith and of the knowledge of the Son of God, at [the] full-grown man, at [the] measure of the stature of the fulness of the Christ;
World English Bible (WEB) until we all attain to the unity of the faith, and of the knowledge of the Son of God, to a full grown man, to the measure of the stature of the fullness of Christ;
Young's Literal Translation (YLT) till we may all come to the unity of the faith and of the recognition of the Son of God, to a perfect man, to a measure of stature of the fulness of the Christ,
Cross Reference Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
Jeremiah 32:38 in Panjabi 38 ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
Ezekiel 37:21 in Panjabi 21 ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ । ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ।
Zephaniah 3:9 in Panjabi 9 ਤਦ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਦੇ ਸਾਰੇ ਯਹੋਵਾਹ ਦੇ ਨਾਮ ਨੂੰ ਪੁਕਾਰਨ, ਅਤੇ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ ।
Zechariah 14:9 in Panjabi 9 ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ ।
Matthew 11:27 in Panjabi 27 ਸਭ ਕੁੱਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ ।
John 16:3 in Panjabi 3 ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ ।
John 17:3 in Panjabi 3 ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ ।
John 17:21 in Panjabi 21 ਉਹ ਇੱਕ ਜੁੱਟ ਹੋ ਕੇ ਰਹਿਣ । ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ । ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ ।
John 17:25 in Panjabi 25 ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ । ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ ।
Acts 4:32 in Panjabi 32 ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ ।
1 Corinthians 1:10 in Panjabi 10 ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ ।
1 Corinthians 14:20 in Panjabi 20 ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ ।
2 Corinthians 4:6 in Panjabi 6 ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ ।
Ephesians 1:23 in Panjabi 23 ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁੱਝ ਪੂਰਾ ਕਰਦਾ ਹੈ !
Ephesians 2:15 in Panjabi 15 ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ !
Ephesians 4:3 in Panjabi 3 ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ !
Ephesians 4:5 in Panjabi 5 ਇੱਕੋ ਪ੍ਰਭੂ, ਇੱਕ ਵਿਸ਼ਵਾਸ, ਇੱਕੋ ਬਪਤਿਸਮਾ ਹੈ ।
Ephesians 4:12 in Panjabi 12 ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉਨਤੀ ਹੋਵੇ !
Philippians 2:1 in Panjabi 1 ਸੋ ਜੇ ਮਸੀਹ ਵਿੱਚ ਕੁੱਝ ਦਿਲਾਸਾ, ਜੇ ਪਿਆਰ ਦੀ ਕੁੱਝ ਤਸੱਲੀ, ਜੇ ਆਤਮਾ ਦੀ ਕੁੱਝ ਸਾਂਝ, ਜੇ ਕੁੱਝ ਦਿਆਲਗੀ ਅਤੇ ਦਰਦਮੰਦੀ ਹੈ ।
Philippians 3:8 in Panjabi 8 ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ ।
Colossians 1:28 in Panjabi 28 ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ ।
Colossians 2:2 in Panjabi 2 ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ ।
Hebrews 5:14 in Panjabi 14 ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਅਭਿਆਸ ਦੇ ਕਾਰਨ ਭਲੇ ਬੁਰੇ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ ।
2 Peter 1:1 in Panjabi 1 ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l
2 Peter 3:18 in Panjabi 18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ । ਆਮੀਨ ।
1 John 5:20 in Panjabi 20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।