Ephesians 4:17 in Panjabi 17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ !
Other Translations King James Version (KJV) This I say therefore, and testify in the Lord, that ye henceforth walk not as other Gentiles walk, in the vanity of their mind,
American Standard Version (ASV) This I say therefore, and testify in the Lord, that ye no longer walk as the Gentiles also walk, in the vanity of their mind,
Bible in Basic English (BBE) This I say, then, and give witness in the Lord, that you are to go no longer in the way of the Gentiles whose minds are turned to that which has no profit,
Darby English Bible (DBY) This I say therefore, and testify in [the] Lord, that ye should no longer walk as [the rest of] the nations walk in [the] vanity of their mind,
World English Bible (WEB) This I say therefore, and testify in the Lord, that you no longer walk as the rest of the Gentiles also walk, in the futility of their mind,
Young's Literal Translation (YLT) This, then, I say, and I testify in the Lord; ye are no more to walk, as also the other nations walk, in the vanity of their mind,
Cross Reference Nehemiah 9:29 in Panjabi 29 ਅਤੇ ਤੂੰ ਉਨ੍ਹਾਂ ਨੂੰ ਚਿਤਾਉਣੀ ਦਿੰਦਾ ਸੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਵੱਲ ਮੋੜ ਲਿਆਵੇ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ ਅਤੇ ਤੇਰੇ ਨਿਯਮਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਮਨੁੱਖ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਹਠੀਲੇ ਬਣ ਕੇ ਆਪਣੀ ਪਿੱਠ ਤੇਰੇ ਵੱਲ ਮੋੜ ਲਈ ਅਤੇ ਢੀਠ ਹੋ ਗਏ ਅਤੇ ਉਨ੍ਹਾਂ ਨੇ ਨਾ ਸੁਣਿਆ ।
Nehemiah 13:15 in Panjabi 15 ਉਨ੍ਹਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਹੌਦਾਂ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਮਧ, ਅੰਗੂਰ, ਹੰਜੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ । ਇਸ ਲਈ ਮੈਂ ਉਨ੍ਹਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ ।
Psalm 94:8 in Panjabi 8 ਹੇ ਪਸੂ ਵੱਤ ਲੋਕੋ, ਸਮਝੋ ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ ?
Jeremiah 42:19 in Panjabi 19 ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਇਹ ਹੈ ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ
Acts 2:40 in Panjabi 40 ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ ।
Acts 14:15 in Panjabi 15 ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ।
Acts 18:5 in Panjabi 5 ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ ।
Acts 20:21 in Panjabi 21 ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ ।
Romans 1:21 in Panjabi 21 ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ ।
Romans 1:23 in Panjabi 23 ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ ।
1 Corinthians 1:12 in Panjabi 12 ਮੇਰਾ ਆਖਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ” ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
1 Corinthians 15:50 in Panjabi 50 ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ ।
2 Corinthians 9:6 in Panjabi 6 ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ ।
Galatians 3:17 in Panjabi 17 ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਬੰਨ੍ਹਿਆ ਸੀ ਸੋ ਬਿਵਸਥਾ ਜਿਹੜੀ ਉਸ ਤੋਂ ਚਾਰ ਸੌ ਤੀਹ ਸਾਲਾਂ ਦੇ ਪਿੱਛੋਂ ਆਈ ਉਸ ਨੇਮ ਨੂੰ ਨਹੀਂ ਟਾਲ ਸਕਦੀ ਕਿ ਉਹ ਬਚਨ ਵਿਅਰਥ ਹੋ ਜਾਵੇ ।
Galatians 5:3 in Panjabi 3 ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫਿਰ ਗਵਾਹੀ ਭਰਦਾ ਹਾਂ ਜੋ ਉਹ ਨੂੰ ਸਾਰੀ ਬਿਵਸਥਾ ਮੰਨਣੀ ਪਵੇਗੀ ।
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Ephesians 1:22 in Panjabi 22 ਅਤੇ ਸੱਭੋ ਕੁੱਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ !
Ephesians 2:1 in Panjabi 1 ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ !
Ephesians 4:22 in Panjabi 22 ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ !
Colossians 2:4 in Panjabi 4 ਮੈਂ ਇਹ ਆਖਦਾ ਹਾਂ ਕਿ ਭਰਮਾਉਣ ਵਾਲੀਆਂ ਗੱਲਾਂ ਨਾਲ ਕੋਈ ਤੁਹਾਨੂੰ ਗੁਮਰਾਹ ਨਾ ਕਰ ਲਵੇ ।
Colossians 2:18 in Panjabi 18 ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ ।
Colossians 3:5 in Panjabi 5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ ।
1 Thessalonians 4:1 in Panjabi 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ―ਜਿਵੇਂ ਤੁਸੀਂ ਚੱਲਦੇ ਵੀ ਹੋ —ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।
1 Thessalonians 4:6 in Panjabi 6 ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ ।
1 Timothy 5:21 in Panjabi 21 ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ ।
1 Timothy 6:13 in Panjabi 13 ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ।
2 Timothy 4:1 in Panjabi 1 ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ ।
1 Peter 1:18 in Panjabi 18 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ ।
1 Peter 4:3 in Panjabi 3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
2 Peter 2:18 in Panjabi 18 ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।