Ephesians 4:18 in Panjabi 18 ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ !
Other Translations King James Version (KJV) Having the understanding darkened, being alienated from the life of God through the ignorance that is in them, because of the blindness of their heart:
American Standard Version (ASV) being darkened in their understanding, alienated from the life of God, because of the ignorance that is in them, because of the hardening of their heart;
Bible in Basic English (BBE) Whose thoughts are dark, to whom the life of God is strange because they are without knowledge, and their hearts have been made hard;
Darby English Bible (DBY) being darkened in understanding, estranged from the life of God by reason of the ignorance which is in them, by reason of the hardness of their hearts,
World English Bible (WEB) being darkened in their understanding, alienated from the life of God, because of the ignorance that is in them, because of the hardening of their hearts;
Young's Literal Translation (YLT) being darkened in the understanding, being alienated from the life of God, because of the ignorance that is in them, because of the hardness of their heart,
Cross Reference Psalm 74:20 in Panjabi 20 ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰ ਦਿਆਂ ਨਿਵਾਸਾਂ ਨਾਲ ਭਰੇ ਪਏ ਹਨ !
Psalm 115:4 in Panjabi 4 ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ ।
Isaiah 44:18 in Panjabi 18 ਉਹ ਨਹੀਂ ਜਾਣਦੇ, ਉਹ ਨਹੀਂ ਸਮਝਦੇ, ਕਿਉਂ ਜੋ ਉਸ ਨੇ ਉਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਉਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕਰ ਦਿੱਤਾ ਹੈ ।
Isaiah 46:5 in Panjabi 5 ਤੁਸੀਂ ਮੈਨੂੰ ਕਿਸ ਦੇ ਵਰਗਾ ਬਣਾਓਗੇ, ਕਿਸ ਦੇ ਤੁੱਲ ਮੈਨੂੰ ਠਹਿਰਾਓਗੇ, ਅਤੇ ਕਿਸ ਦੇ ਨਾਲ ਮੇਰੀ ਮਿਸਾਲ ਦਿਓਗੇ, ਤਾਂ ਜੋ ਅਸੀਂ ਇੱਕੋ ਵਰਗੇ ਹੋਈਏ ?
Daniel 5:20 in Panjabi 20 ਪਰ ਜਦੋਂ ਉਸ ਦਾ ਸੁਭਾਵ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ ।
Matthew 13:15 in Panjabi 15 ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ ।
Mark 3:5 in Panjabi 5 ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ - ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ । ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ ।
John 12:40 in Panjabi 40 “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ । ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ ।”
Acts 17:30 in Panjabi 30 ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ ।
Acts 26:17 in Panjabi 17 ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ ।
Romans 1:21 in Panjabi 21 ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ ।
Romans 1:28 in Panjabi 28 ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ ।
Romans 2:19 in Panjabi 19 ਅਤੇ ਤੈਨੂੰ ਵਿਸ਼ਵਾਸ ਹੈ ਕਿ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਹਨ੍ਹੇਰੇ ਵਿੱਚ ਹਨ ਉਹਨਾਂ ਦਾ ਚਾਨਣ ਹਾਂ
Romans 8:7 in Panjabi 7 ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ ।
Romans 11:25 in Panjabi 25 ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁੱਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ ।
1 Corinthians 1:21 in Panjabi 21 ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ ।
2 Corinthians 3:14 in Panjabi 14 ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ ।
2 Corinthians 4:4 in Panjabi 4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।
Galatians 4:8 in Panjabi 8 ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗ਼ੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ ।
Ephesians 2:12 in Panjabi 12 ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ !
Colossians 1:21 in Panjabi 21 ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ ।
1 Thessalonians 4:5 in Panjabi 5 ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ ।
James 4:4 in Panjabi 4 ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ ।
1 John 2:11 in Panjabi 11 ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚਲਦਾ ਹੈ ਅਤੇ ਨਹੀਂ ਜਾਣਦਾ ਕਿ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਹਨ੍ਹੇਰੇ ਨੇ ਉਸ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ ।