Ephesians 4:28 in Panjabi 28 ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁੱਝ ਹੋਵੇ !
Other Translations King James Version (KJV) Let him that stole steal no more: but rather let him labour, working with his hands the thing which is good, that he may have to give to him that needeth.
American Standard Version (ASV) Let him that stole steal no more: but rather let him labor, working with his hands the thing that is good, that he may have whereof to give to him that hath need.
Bible in Basic English (BBE) Let him who was a thief be so no longer, but let him do good work with his hands, so that he may have something to give to him who is in need.
Darby English Bible (DBY) Let the stealer steal no more, but rather let him toil, working what is honest with [his] hands, that he may have to distribute to him that has need.
World English Bible (WEB) Let him who stole steal no more; but rather let him labor, working with his hands the thing that is good, that he may have something to give to him who has need.
Young's Literal Translation (YLT) whoso is stealing let him no more steal, but rather let him labour, working the thing that is good with the hands, that he may have to impart to him having need.
Cross Reference Exodus 20:15 in Panjabi 15 ਤੂੰ ਚੋਰੀ ਨਾ ਕਰ ।
Exodus 20:17 in Panjabi 17 ਤੂੰ ਆਪਣੇ ਗਵਾਂਢੀ ਦੇ ਘਰ ਦੀ ਲਾਲਸਾ ਨਾ ਕਰ । ਤੂੰ ਆਪਣੇ ਗਵਾਂਢੀ ਦੀ ਔਰਤ ਦੀ ਲਾਲਸਾ ਨਾ ਕਰ, ਨਾ ਉਸ ਦੇ ਗੋਲੇ ਦੀ, ਨਾ ਉਸ ਦੀ ਗੋਲੀ ਦੀ, ਨਾ ਉਸ ਦੇ ਬਲ਼ਦ ਦੀ, ਨਾ ਉਸ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗਵਾਂਢੀ ਦੀ ਹੈ ।
Exodus 21:16 in Panjabi 16 ਜਿਹੜਾ ਕਿਸੇ ਮਨੁੱਖ ਨੂੰ ਚੁਰਾ ਕੇ ਵੇਚੇ ਜਾਂ ਉਸ ਦੇ ਕੱਬਜ਼ੇ ਵਿੱਚੋਂ ਲੱਭ ਪਏ ਤਾਂ ਉਹ ਜ਼ਰੂਰ ਮਾਰਿਆ ਜਾਵੇ ।
Job 34:32 in Panjabi 32 ਜੋ ਮੈਂ ਸਮਝ ਨਹੀਂ ਸਕਦਾ ਤੂੰ ਉਹ ਮੈਨੂੰ ਸਿਖਾ, ਜੇ ਮੈਂ ਬੁਰਿਆਈ ਕੀਤੀ ਹੋਵੇ ਤਾਂ ਮੈਂ ਫਿਰ ਨਹੀਂ ਕਰਾਂਗਾ ?
Proverbs 13:11 in Panjabi 11 ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ ।
Proverbs 14:23 in Panjabi 23 ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ ।
Proverbs 28:13 in Panjabi 13 ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ ।
Proverbs 30:9 in Panjabi 9 ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ” ? ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ ।
Jeremiah 7:9 in Panjabi 9 ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਜ਼ਨਾਹ ਕਰੋਗੇ, ਝੂਠੀ ਸੌਂਹ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ ?
Hosea 4:2 in Panjabi 2 ਗਾਲੀਆਂ, ਝੂਠ, ਖ਼ੂਨ ਖਰਾਬਾ, ਚੋਰੀ, ਜ਼ਨਾਹ ਹੁੰਦੇ ਹਨ, ਉਹ ਫੁੱਟ ਨਿੱਕਲਦੇ ਹਨ ਅਤੇ ਖ਼ੂਨ ਤੇ ਖ਼ੂਨ ਹੁੰਦੇ ਹਨ !
Zechariah 5:3 in Panjabi 3 ਫੇਰ ਉਸ ਮੈਨੂੰ ਕਿਹਾ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਦੀ ਪਰਤ ਉੱਤੇ ਆਉਣ ਵਾਲਾ ਹੈ, ਕਿਉਂ ਜੋ ਹਰੇਕ ਚੋਰੀ ਕਰਦਾ ਹੈ, ਹੁਣ ਤੋਂ ਉਹ ਇਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਜੋ ਸਹੁੰ ਖਾਂਦਾ ਹੈ, ਉਹ ਇਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ ।
Luke 3:8 in Panjabi 8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ ।
Luke 3:10 in Panjabi 10 ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ ?
Luke 19:8 in Panjabi 8 ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ ।
Luke 21:1 in Panjabi 1 ਯਿਸੂ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਦਾਨ ਪਾਤਰ ਵਿੱਚ ਪਾਉਂਦਿਆਂ ਵੇਖਿਆ ।
John 12:6 in Panjabi 6 ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਾ ਕਰਦਾ ਸੀ, ਪਰ ਉਹ ਚੋਰ ਸੀ । ਚੇਲਿਆਂ ਦੀ ਟੋਲੀ ਲਈ ਧਨ ਵਾਲੀ ਥੈਲੀ ਉਸ ਕੋਲ ਹੁੰਦੀ ਸੀ, ਜਿਸ ਵਿੱਚੋਂ ਜਦੋਂ ਉਹ ਚਾਹੇ ਚੋਰੀ ਕਰ ਲੈਂਦਾ ਸੀ ।
John 13:29 in Panjabi 29 ਯਹੂਦਾ ਕੋਲ ਧਨ ਵਾਲੀ ਥੈਲੀ ਰਹਿੰਦੀ ਸੀ । ਉਨ੍ਹਾਂ ਵਿੱਚੋਂ ਕੁੱਝ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ, ਜਿਨ੍ਹਾਂ ਦੀ ਤਿਉਹਾਰ ਲਈ ਲੋੜ ਹੈ ਜਾਂ ਉਸ ਨੂੰ ਗਰੀਬਾਂ ਨੂੰ ਕੁੱਝ ਦੇਣ ਲਈ ਕਿਹਾ ਹੈ ।
Acts 20:34 in Panjabi 34 ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ ।
Romans 12:13 in Panjabi 13 ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ ।
1 Corinthians 6:10 in Panjabi 10 ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ ।
2 Corinthians 8:2 in Panjabi 2 ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ ।
2 Corinthians 8:12 in Panjabi 12 ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ ।
2 Corinthians 9:12 in Panjabi 12 ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ ।
Galatians 6:10 in Panjabi 10 ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ ।
1 Thessalonians 4:11 in Panjabi 11 ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ ।
2 Thessalonians 3:6 in Panjabi 6 ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ ।
2 Thessalonians 3:11 in Panjabi 11 ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁੱਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ । ਉਹ ਕੁੱਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ ।
1 Timothy 6:18 in Panjabi 18 ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ ।