Ephesians 5:6 in Panjabi 6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ ।
Other Translations King James Version (KJV) Let no man deceive you with vain words: for because of these things cometh the wrath of God upon the children of disobedience.
American Standard Version (ASV) Let no man deceive you with empty words: for because of these things cometh the wrath of God upon the sons of disobedience.
Bible in Basic English (BBE) Do not be turned from the right way by foolish words; for because of these things the punishment of God comes on those who do not put themselves under him.
Darby English Bible (DBY) Let no one deceive you with vain words, for on account of these things the wrath of God comes upon the sons of disobedience.
World English Bible (WEB) Let no one deceive you with empty words. For because of these things, the wrath of God comes on the children of disobedience.
Young's Literal Translation (YLT) Let no one deceive you with vain words, for because of these things cometh the anger of God upon the sons of the disobedience,
Cross Reference Numbers 32:13 in Panjabi 13 ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਜਦੋਂ ਤੱਕ ਸਾਰੀ ਪੀੜ੍ਹੀ ਦਾ ਨਾਸ ਨਾ ਹੋ ਗਿਆ ਜਿਹਨਾਂ ਨੇ ਯਹੋਵਾਹ ਦੇ ਵਿਰੁੱਧ ਬੁਰਾਈ ਕੀਤੀ ਸੀ, ਉਸੇ ਸਮੇਂ ਤੱਕ ਅਰਥਾਤ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਾਉਂਦਾ ਰਿਹਾ ।
Joshua 22:17 in Panjabi 17 ਕੀ ਸਾਡੇ ਲਈ ਪਓਰ ਦੀ ਬੁਰਿਆਈ ਛੋਟੀ ਹੈ ਜਿਸ ਤੋਂ ਅਸੀਂ ਆਪਣੇ ਆਪ ਨੂੰ ਅਜੇ ਪਵਿੱਤਰ ਨਹੀਂ ਕੀਤਾ ਭਾਵੇਂ ਯਹੋਵਾਹ ਦੀ ਮੰਡਲੀ ਵਿੱਚ ਬਵਾ ਪੈ ਗਈ ਸੀ ?
2 Kings 18:20 in Panjabi 20 ਤੂੰ ਆਖਿਆ ਤਾਂ ਹੈ, ਪਰ ਇਹ ਮੂੰਹ ਦੀਆਂ ਹੀ ਗੱਲਾਂ ਹਨ, ਕਿ ਜੁੱਧ ਲਈ ਮੇਰੇ ਕੋਲ ਜੁਗਤ ਤੇ ਬਲ ਹੈ । ਹੁਣ ਤੈਨੂੰ ਕਿਸ ਦੇ ਉੱਤੇ ਭਰੋਸਾ ਹੈ, ਜੋ ਤੂੰ ਮੇਰੇ ਤੋਂ ਬੇਮੁੱਖ ਹੋਇਆਂ ਹੈਂ ?
Psalm 78:31 in Panjabi 31 ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਢਾਡੇ ਮੋਟਿਆਂ ਨੂੰ ਵੱਢ ਸੁੱਟਿਆ, ਅਤੇ ਇਸਰਾਏਲ ਦੇ ਗੱਭਰੂਆਂ ਨੂੰ ਨਿਵਾ ਲਿਆ ।
Jeremiah 23:14 in Panjabi 14 ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇਕੱ ਡਰਾਉਣੀ ਗੱਲ ਵੇਖੀ ! ਉਹ ਜ਼ਨਾਹ ਕਰਦੇ ਅਤੇ ਮਕਰ ਨਾਲ ਚੱਲਦੇ ਹਨ । ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ । ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ ।
Jeremiah 29:8 in Panjabi 8 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ
Jeremiah 29:31 in Panjabi 31 ਸਭ ਗ਼ੁਲਾਮਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਬਾਰੇ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਭੇਜਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -
Ezekiel 13:10 in Panjabi 10 ਇਸ ਕਾਰਨ ਕਿ ਉਹਨਾਂ ਨੇ ਮੇਰੇ ਲੋਕਾਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਸੁੱਖ ਹੈ ਜਦੋਂ ਕਿ ਸੁੱਖ ਨਹੀਂ ਹੈ ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ ਤਾਂ ਉਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ।
Micah 3:5 in Panjabi 5 ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ ''ਸ਼ਾਂਤੀ'' ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
Matthew 24:4 in Panjabi 4 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ ।
Matthew 24:24 in Panjabi 24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ ਕੰਮ ਵਿਖਾਉਣਗੇ ਕਿ ਜੇ ਹੋ ਸਕਦਾ ਤਾਂ ਉਹ ਚੁਣਿਆ ਹੋਇਆਂ ਨੂੰ ਵੀ ਭਰਮਾ ਲੈਂਦੇ ।
Mark 13:5 in Panjabi 5 ਯਿਸੂ ਨੇ ਉਨ੍ਹਾਂ ਨੂੰ ਆਖਿਆ, ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖੇ ਵਿੱਚ ਨਾ ਪਾਵੇ ।
Mark 13:22 in Panjabi 22 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਨੋਖੇ ਕੰਮ ਵਿਖਾਲਣਗੇ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ ।
Romans 1:18 in Panjabi 18 ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ ।
Galatians 6:7 in Panjabi 7 ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁੱਝ ਬੀਜਦਾ ਹੈ ਉਹ ਹੀ ਵੱਢੇਗਾ ।
Ephesians 2:2 in Panjabi 2 ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ !
Colossians 2:4 in Panjabi 4 ਮੈਂ ਇਹ ਆਖਦਾ ਹਾਂ ਕਿ ਭਰਮਾਉਣ ਵਾਲੀਆਂ ਗੱਲਾਂ ਨਾਲ ਕੋਈ ਤੁਹਾਨੂੰ ਗੁਮਰਾਹ ਨਾ ਕਰ ਲਵੇ ।
Colossians 2:8 in Panjabi 8 ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੁੱਖ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ ।
Colossians 2:18 in Panjabi 18 ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ ।
Colossians 3:6 in Panjabi 6 ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਗੁੱਸਾ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ ।
2 Thessalonians 2:3 in Panjabi 3 ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ ।
2 Thessalonians 2:10 in Panjabi 10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ ।
Hebrews 3:19 in Panjabi 19 ਅਸੀਂ ਇਹ ਵੇਖਦੇ ਹਾਂ ਜੋ ਉਹ ਅਵਿਸ਼ਵਾਸ ਦੇ ਕਾਰਨ ਉਸ ਵਿੱਚ ਵੜ ਨਾ ਸਕੇ ।
1 Peter 2:8 in Panjabi 8 ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ । ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ
1 John 4:1 in Panjabi 1 ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ ।