Ephesians 6:18 in Panjabi 18 ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ ।
Other Translations King James Version (KJV) Praying always with all prayer and supplication in the Spirit, and watching thereunto with all perseverance and supplication for all saints;
American Standard Version (ASV) with all prayer and supplication praying at all seasons in the Spirit, and watching thereunto in all perseverance and supplication for all the saints,
Bible in Basic English (BBE) With prayers and deep desires, making requests at all times in the Spirit, and keeping watch, with strong purpose, in prayer for all the saints,
Darby English Bible (DBY) praying at all seasons, with all prayer and supplication in [the] Spirit, and watching unto this very thing with all perseverance and supplication for all the saints;
World English Bible (WEB) with all prayer and requests, praying at all times in the Spirit, and being watchful to this end in all perseverance and requests for all the saints:
Young's Literal Translation (YLT) through all prayer and supplication praying at all times in the Spirit, and in regard to this same, watching in all perseverance and supplication for all the saints --
Cross Reference Genesis 32:24 in Panjabi 24 ਅਤੇ ਯਾਕੂਬ ਇਕੱਲਾ ਰਹਿ ਗਿਆ, ਉਸ ਦੇ ਨਾਲ ਇੱਕ ਮਨੁੱਖ ਦਿਨ ਚੜ੍ਹਨ ਤੱਕ ਘੁਲਦਾ ਰਿਹਾ ।
1 Kings 8:52 in Panjabi 52 ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁਲ੍ਹੀਆਂ ਰਹਿਣ ਕਿ ਤੂੰ ਉਨ੍ਹਾਂ ਦੀ ਸਾਰੀ ਦੁਹਾਈ ਨੂੰ ਜੋ ਉਹ ਤੇਰੇ ਅੱਗੇ ਦੇਣ ਸੁਣੇਂ ।
1 Kings 8:54 in Panjabi 54 ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਇਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓਂ ਉੱਠ ਖੜ੍ਹਾ ਹੋਇਆ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ ।
1 Kings 8:59 in Panjabi 59 ਅਤੇ ਇਹ ਮੇਰੀਆਂ ਗੱਲਾਂ ਜਿਨ੍ਹਾਂ ਦੇ ਨਾਲ ਮੈਂ ਯਹੋਵਾਹ ਅੱਗੇ ਅਰਦਾਸ ਕੀਤੀ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਂ ਰੋਜ਼ ਰੋਜ਼ ਕਾਇਮ ਰੱਖੋ ।
1 Kings 9:3 in Panjabi 3 ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਬੇਨਤੀ ਤੇ ਅਰਦਾਸ ਨੂੰ ਜੋ ਤੂੰ ਮੇਰੇ ਅੱਗੇ ਕੀਤੀ ਸੁਣਿਆ । ਮੈਂ ਇਸ ਭਵਨ ਨੂੰ ਜੋ ਤੂੰ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੱਕ ਇੱਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਇੱਥੇ ਸਦਾ ਰਹੇਗਾ ।
Esther 4:8 in Panjabi 8 ਫਿਰ ਯਹੂਦੀਆਂ ਨੂੰ ਨਾਸ ਕਰਨ ਦਾ ਜੋ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਸੀ, ਉਸ ਦੀ ਇੱਕ ਨਕਲ ਵੀ ਉਸਨੇ ਹਥਾਕ ਨੂੰ ਦਿੱਤੀ ਕਿ ਉਹ ਅਸਤਰ ਨੂੰ ਵਿਖਾਵੇ ਅਤੇ ਉਸ ਨੂੰ ਸਭ ਕੁਝ ਦੱਸੇ ਅਤੇ ਅਸਤਰ ਲਈ ਇਹ ਹੁਕਮ ਦਿੱਤਾ ਕਿ ਉਹ ਰਾਜਾ ਦੇ ਕੋਲ ਜਾ ਕੇ ਉਸ ਦੇ ਅੱਗੇ ਆਪਣੀ ਜਾਤੀ ਦੇ ਲੋਕਾਂ ਦੇ ਲਈ ਮਿੰਨਤ ਅਤੇ ਬੇਨਤੀ ਕਰੇ ।
Job 27:10 in Panjabi 10 ਕੀ ਉਹ ਸਰਬ ਸ਼ਕਤੀਮਾਨ ਵਿੱਚ ਮਗਨ ਰਹੇਗਾ, ਅਤੇ ਹਰ ਵੇਲੇ ਪਰਮੇਸ਼ੁਰ ਨੂੰ ਪੁਕਾਰੇਗਾ ?
Psalm 4:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ । ਦਾਊਦ ਦਾ ਭਜਨ ਜਦੋਂ ਮੈਂ ਤੈਂਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ । ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ ।
Psalm 6:9 in Panjabi 9 ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ ।
Isaiah 26:16 in Panjabi 16 ਹੇ ਯਹੋਵਾਹ, ਦੁੱਖ ਵਿੱਚ ਉਹਨਾਂ ਨੇ ਤੈਨੂੰ ਤੱਕਿਆ, ਜਦ ਤੇਰਾ ਦਬਕਾ ਉਹਨਾਂ ਉੱਤੇ ਹੋਇਆ, ਤਾਂ ਉਹ ਹੌਲੀ-ਹੌਲੀ ਪ੍ਰਾਰਥਨਾ ਕਰਨ ਲੱਗੇ ।
Daniel 6:10 in Panjabi 10 ਜਦ ਦਾਨੀਏਲ ਨੂੰ ਪਤਾ ਲਗਿਆ ਕਿ ਉਸ ਲਿਖਤ ਉੱਤੇ ਦਸਖਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ ।
Daniel 9:20 in Panjabi 20 ਮੈਂ ਇਹ ਕਹਿੰਦਾ ਹੋਇਆ ਬੇਨਤੀ ਕਰਦਾ ਸੀ ਅਤੇ ਆਪਣਿਆਂ ਪਾਪਾਂ, ਆਪਣੇ ਲੋਕਾਂ ਦੇ ਪਾਪਾਂ ਨੂੰ ਮੰਨਦਾ ਹੀ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤਰ ਪਹਾੜ ਲਈ ਆਪਣੇ ਤਰਲੇ ਪਾਉਂਦਾ ਹੀ ਸੀ ।
Hosea 12:4 in Panjabi 4 ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਸਾਡੇ ਨਾਲ ਬੋਲਿਆ,
Zechariah 12:10 in Panjabi 10 ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਸੋਗ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਜੇਠੇ ਪੁੱਤਰ ਲਈ ਪਿੱਟਦਾ ਹੈ ।
Matthew 15:25 in Panjabi 25 ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ ।
Matthew 26:41 in Panjabi 41 ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ । ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ ।
Mark 13:33 in Panjabi 33 ਖ਼ਬਰਦਾਰ, ਜਾਗਦੇ ਅਤੇ ਪ੍ਰਾਰਥਨਾ ਕਰਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਸਮਾਂ ਕਦੋਂ ਹੋਵੇਗਾ ।
Mark 14:38 in Panjabi 38 ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ ।
Luke 3:26 in Panjabi 26 ਉਹ ਮਾਹਥ ਦਾ, ਉਹ ਮੱਤਿਥਯਾਹ ਦਾ, ਉਹ ਸ਼ਿਮਈ ਦਾ, ਉਹ ਯੋਸੇਕ ਦਾ, ਉਹ ਯਹੂਦਾਹ ਦਾ,
Luke 3:37 in Panjabi 37 ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ,
Luke 11:5 in Panjabi 5 ਫਿਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਸ ਦੇ ਕੋਲ ਜਾ ਕੇ ਉਸ ਨੂੰ ਕਹੇ, ਮਿਤੱਰ ਮੈਨੂੰ ਤਿੰਨ ਰੋਟੀਆਂ ਉਧਾਰ ਦੇ ।
Luke 18:1 in Panjabi 1 ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ ।
Luke 21:36 in Panjabi 36 ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ ।
Luke 22:46 in Panjabi 46 ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਸੌਂਦੇ ਹੋ ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ ।
Acts 1:14 in Panjabi 14 ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ ।
Acts 6:4 in Panjabi 4 ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ ।
Acts 10:2 in Panjabi 2 ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ ।
Acts 12:5 in Panjabi 5 ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ ।
Romans 8:15 in Panjabi 15 ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ ।
Romans 8:26 in Panjabi 26 ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ ।
Romans 12:12 in Panjabi 12 ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ ।
Galatians 4:6 in Panjabi 6 ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ ।
Ephesians 1:16 in Panjabi 16 ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ !
Ephesians 2:22 in Panjabi 22 ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
Ephesians 3:8 in Panjabi 8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ !
Ephesians 3:18 in Panjabi 18 ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ !
Ephesians 6:19 in Panjabi 19 ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ ।
Philippians 1:4 in Panjabi 4 ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਹਾਡੇ ਸਾਰਿਆਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ ।
Philippians 4:6 in Panjabi 6 ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ ।
Colossians 1:4 in Panjabi 4 ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ ।
Colossians 4:2 in Panjabi 2 ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ ।
1 Thessalonians 5:17 in Panjabi 17 ਹਰ ਰੋਜ਼ ਪ੍ਰਾਰਥਨਾ ਕਰੋ ।
1 Timothy 2:1 in Panjabi 1 ਸੋ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ ।
2 Timothy 1:3 in Panjabi 3 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਕਰਦਾ ਹਾਂ ! ਜਦ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਦਿਨ ਰਾਤ ਤੈਨੂੰ ਚੇਤੇ ਕਰਦਾ ਹਾਂ ।
Philemon 1:5 in Panjabi 5 ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ।
Hebrews 5:7 in Panjabi 7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ ।
1 Peter 4:7 in Panjabi 7 ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ । ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ
Jude 1:20 in Panjabi 20 ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ ।