Ephesians 6:9 in Panjabi 9 ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਦੇਣੀਆਂ ਛੱਡ ਕੇ, ਉਹਨਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਇਹ ਜਾਣਦੇ ਹੋ ਜੋ ਸਵਰਗ ਵਿੱਚ ਤੁਹਾਡਾ ਦੋਹਾਂ ਦਾ ਮਾਲਕ ਹੈ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦਾ !
Other Translations King James Version (KJV) And, ye masters, do the same things unto them, forbearing threatening: knowing that your Master also is in heaven; neither is there respect of persons with him.
American Standard Version (ASV) And, ye masters, do the same things unto them, and forbear threatening: knowing that he who is both their Master and yours is in heaven, and there is no respect of persons with him.
Bible in Basic English (BBE) And, you masters, do the same things to them, not making use of violent words: in the knowledge that their Master and yours is in heaven, and he has no respect for a man's position.
Darby English Bible (DBY) And, masters, do the same things towards them, giving up threatening, knowing that both their and your Master is in heaven, and there is no acceptance of persons with him.
World English Bible (WEB) You masters, do the same things to them, and give up threatening, knowing that he who is both their Master and yours is in heaven, and there is no partiality with him.
Young's Literal Translation (YLT) And the masters! the same things do ye unto them, letting threatening alone, having known that also your Master is in the heavens, and acceptance of persons is not with him.
Cross Reference Leviticus 19:13 in Panjabi 13 ਤੂੰ ਆਪਣੇ ਗੁਆਂਢੀ ਨਾਲ ਛੱਲ ਨਾ ਕਰੀਂ ਅਤੇ ਨਾ ਹੀ ਉਸ ਨੂੰ ਲੁੱਟੀਂ । ਮਜ਼ਦੂਰ ਦੀ ਮਜ਼ਦੂਰੀ ਤੇਰੇ ਕੋਲ ਸਾਰੀ ਰਾਤ ਸਵੇਰੇ ਤੱਕ ਨਾ ਰਹੇ ।
Leviticus 25:39 in Panjabi 39 ਜੇਕਰ ਤੁਹਾਡੇ ਵਿੱਚ ਤੁਹਾਡਾ ਕੋਈ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਆਪ ਨੂੰ ਤੇਰੇ ਹੱਥ ਵੇਚ ਦੇਵੇ ਤਾਂ ਤੂੰ ਉਸ ਤੋਂ ਦਾਸ ਵਰਗੀ ਸੇਵਾ ਨਾ ਕਰਵਾਈਂ ।
Deuteronomy 10:17 in Panjabi 17 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ । ਉਹ ਮਹਾਨ, ਸ਼ਕਤੀਮਾਨ ਅਤੇ ਭੈ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ ।
Deuteronomy 15:11 in Panjabi 11 ਕੰਗਾਲ ਤਾਂ ਦੇਸ਼ ਵਿੱਚ ਹਮੇਸ਼ਾ ਹੀ ਰਹਿਣਗੇ, ਇਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਦੇਸ਼ ਵਿੱਚ ਆਪਣੇ ਲੋੜਵੰਦ ਅਤੇ ਕੰਗਾਲ ਭਰਾਵਾਂ ਲਈ ਆਪਣਾ ਹੱਥ ਜ਼ਰੂਰ ਹੀ ਖੁੱਲ੍ਹਾ ਰੱਖਿਓ ।
Deuteronomy 24:14 in Panjabi 14 ਤੂੰ ਕਿਸੇ ਮਜ਼ਦੂਰ ਉੱਤੇ ਜੋ ਕੰਗਾਲ ਅਤੇ ਜ਼ਰੂਰਤਮੰਦ ਹੈ ਜ਼ੁਲਮ ਨਾ ਕਰੀਂ, ਉਹ ਭਾਵੇਂ ਤੇਰੇ ਭਰਾਵਾਂ ਵਿੱਚੋਂ ਹੋਵੇ, ਭਾਵੇਂ ਪਰਦੇਸੀਆਂ ਵਿੱਚੋਂ ਜਿਹੜੇ ਤੇਰੇ ਦੇਸ਼ ਵਿੱਚ ਤੇਰੇ ਫਾਟਕਾਂ ਦੇ ਅੰਦਰ ਰਹਿੰਦੇ ਹਨ ।
1 Samuel 15:17 in Panjabi 17 ਸਮੂਏਲ ਨੇ ਆਖਿਆ, ਜਿਸ ਵੇਲੇ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੀ ਤਾਂ ਭਲਾ, ਇਸਰਾਏਲ ਦੇ ਗੋਤਾਂ ਦਾ ਤੂੰ ਪ੍ਰਧਾਨ ਨਹੀਂ ਠਹਿਰਾਇਆ ਗਿਆ ? ਯਹੋਵਾਹ ਨੇ ਇਸਰਾਏਲ ਦਾ ਰਾਜਾ ਬਣਨ ਲਈ ਤੈਨੂੰ ਅਭਿਸ਼ੇਕ ਕੀਤਾ ।
Nehemiah 5:5 in Panjabi 5 ਹੁਣ ਸਾਡਾ ਸਰੀਰ, ਸਾਡੇ ਭਰਾਵਾਂ ਦੇ ਸਰੀਰ ਵਰਗਾ ਅਤੇ ਸਾਡੇ ਬੱਚੇ ਉਨ੍ਹਾਂ ਦੇ ਬੱਚਿਆਂ ਵਰਗੇ ਹਨ, ਤਾਂ ਵੀ ਅਸੀਂ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਗ਼ੁਲਾਮੀ ਵਿੱਚ ਦਿੰਦੇ ਹਾਂ ਸਗੋਂ ਸਾਡੀਆਂ ਧੀਆਂ ਵਿੱਚੋਂ ਕੁਝ ਦਾਸੀਆਂ ਵੀ ਬਣ ਚੁੱਕੀਆਂ ਹਨ ਅਤੇ ਸਾਡਾ ਕੁਝ ਵੱਸ ਨਹੀਂ ਚਲਦਾ ਕਿਉਂ ਜੋ ਸਾਡੇ ਖੇਤ ਅਤੇ ਅੰਗੂਰੀ ਬਾਗ ਦੂਜਿਆਂ ਦੇ ਹੱਥ ਵਿੱਚ ਹਨ ।”
Nehemiah 5:8 in Panjabi 8 ਅਤੇ ਉਨ੍ਹਾਂ ਨੂੰ ਕਿਹਾ, “ਅਸੀਂ ਆਪਣੀ ਸਮਰੱਥਾ ਦੇ ਅਨੁਸਾਰ ਆਪਣੇ ਯਹੂਦੀ ਭਰਾਵਾਂ ਨੂੰ ਜਿਹੜੇ ਗੈਰ ਕੌਮਾਂ ਦੇ ਹੱਥ ਵੇਚੇ ਗਏ ਸਨ ਛੁਡਾਇਆ ਹੈ, ਹੁਣ ਕੀ ਤੁਸੀਂ ਆਪਣੇ ਭਰਾਵਾਂ ਨੂੰ ਵੇਚੋਗੇ ? ਕੀ ਉਹ ਫਿਰ ਸਾਡੇ ਹੱਥਾਂ ਤੋਂ ਵੇਚੇ ਜਾਣਗੇ ? “ ਤਦ ਉਹ ਚੁੱਪ ਹੋ ਗਏ ਅਤੇ ਕੁਝ ਨਾ ਬੋਲੇ
Job 24:10 in Panjabi 10 ਸੋ ਉਹ ਬਿਨ੍ਹਾਂ ਬਸਤਰ ਨੰਗੇ ਫਿਰਦੇ ਹਨ, ਅਤੇ ਭੁੱਖ ਦੇ ਮਾਰੇ ਭਰੀਆਂ ਚੁੱਗਦੇ ਹਨ ।
Job 31:13 in Panjabi 13 ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ, ਤਾਂ ਜੇਕਰ ਮੈਂ ਉਹਨਾਂ ਦਾ ਹੱਕ ਮਾਰਿਆ ਹੋਵੇ,
Psalm 140:12 in Panjabi 12 ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ ।
Ecclesiastes 5:8 in Panjabi 8 ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ ।
Isaiah 47:6 in Panjabi 6 ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭ੍ਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ ।
Isaiah 58:3 in Panjabi 3 ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖ਼ਿਆਲ ਨਹੀਂ ਕਰਦਾ ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ ।
Daniel 3:6 in Panjabi 6 ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਸੀ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ ।
Daniel 3:15 in Panjabi 15 ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬਾਂਸਰੀ, ਬੀਨਾ, ਸਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੀ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ ?
Daniel 5:19 in Panjabi 19 ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ । ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ । ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ ।
Amos 8:4 in Panjabi 4 “ਤੁਸੀਂ ਜੋ ਕੰਗਾਲਾਂ ਨੂੰ ਨਿਗਲਣਾ ਚਾਹੁੰਦੇ ਹੋ ਅਤੇ ਦੇਸ਼ ਦੇ ਨਿਮਰ ਲੋਕਾਂ ਨੂੰ ਨਾਸ਼ ਕਰਨਾ ਚਾਹੁੰਦੇ ਹੋ”, ਸੁਣੋ !
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 7:12 in Panjabi 12 ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ ।
Matthew 22:8 in Panjabi 8 ਤਦ ਉਸ ਨੇ ਆਪਣੇ ਨੌਕਰਾਂ ਨੂੰ ਆਖਿਆ, ਵਿਆਹ ਦਾ ਸਮਾਨ ਤਾਂ ਤਿਆਰ ਹੈ ਪਰ ਸੱਦੇ ਹੋਏ ਯੋਗ ਨਹੀਂ ਹਨ ।
Matthew 22:10 in Panjabi 10 ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ ।
Matthew 24:48 in Panjabi 48 ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ, ਜੋ ਮੇਰਾ ਮਾਲਕ ਚਿਰ ਲਾਉਂਦਾ ਹੈ
Matthew 24:51 in Panjabi 51 ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ । ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ ।
Luke 6:31 in Panjabi 31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ ।
Luke 12:45 in Panjabi 45 ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ ।
John 13:13 in Panjabi 13 ਤੁਸੀਂ ਮੈਨੂੰ “ਗੁਰੂ” ਅਤੇ “ਪ੍ਰਭੂ” ਕਹਿੰਦੇ ਹੋ ਅਤੇ ਇਹ ਠੀਕ ਹੈ, ਕਿਉਂਕਿ ਮੈਂ ਉਹੀ ਹਾਂ ।
Acts 10:34 in Panjabi 34 ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ ।
Romans 2:11 in Panjabi 11 ਪਰਮੇਸ਼ੁਰ ਦੀ ਹਜ਼ੂਰੀ ਵਿੱਚ ਕਿਸੇ ਦਾ ਪੱਖਪਾਤ ਨਹੀਂ ਹੁੰਦਾ ।
1 Corinthians 1:2 in Panjabi 2 ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ ।
1 Corinthians 7:22 in Panjabi 22 ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਸੱਦਿਆ ਗਿਆ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ । ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ ।
Ephesians 6:5 in Panjabi 5 ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ ।
Philippians 2:10 in Panjabi 10 ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ , ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ ।
Colossians 3:25 in Panjabi 25 ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ ।
James 2:8 in Panjabi 8 ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ ।
James 2:13 in Panjabi 13 ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ । ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ ।
James 5:4 in Panjabi 4 ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ !