Esther 1:4 in Panjabi 4 ਉਹ ਉਨ੍ਹਾਂ ਨੂੰ ਬਹੁਤ ਦਿਨਾਂ ਅਰਥਾਤ ਇੱਕ ਸੌ ਅੱਸੀ ਦਿਨਾਂ ਤੱਕ ਆਪਣੇ ਪਰਤਾਪੀ ਰਾਜ ਦਾ ਧਨ ਅਤੇ ਬਹੁਮੁੱਲੇ ਪਦਾਰਥ ਆਪਣੀ ਮਹਾਨਤਾ ਦਰਸਾਉਣ ਲਈ ਵਿਖਾਉਂਦਾ ਰਿਹਾ ।
Other Translations King James Version (KJV) When he shewed the riches of his glorious kingdom and the honour of his excellent majesty many days, even an hundred and fourscore days.
American Standard Version (ASV) when he showed the riches of his glorious kingdom and the honor of his excellent majesty many days, even a hundred and fourscore days.
Bible in Basic English (BBE) And for a long time, even a hundred and eighty days, he let them see all the wealth and the glory of his kingdom and the great power and honour which were his.
Darby English Bible (DBY) when he shewed the glorious wealth of his kingdom and the splendid magnificence of his grandeur many days, a hundred and eighty days.
Webster's Bible (WBT) When he showed the riches of his glorious kingdom and the honor of his excellent majesty many days, even a hundred and eighty days.
World English Bible (WEB) when he shown the riches of his glorious kingdom and the honor of his excellent majesty many days, even one hundred eighty days.
Young's Literal Translation (YLT) in his shewing the wealth of the honour of his kingdom, and the glory of the beauty of his greatness, many days -- eighty and a hundred days.
Cross Reference 1 Chronicles 29:11 in Panjabi 11 ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ । ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ ।
1 Chronicles 29:25 in Panjabi 25 ਅਤੇ ਯਹੋਵਾਹ ਨੇ ਸਾਰੇ ਇਸਰਾਏਲ ਦੇ ਵੇਖਣ ਵਿੱਚ ਸੁਲੇਮਾਨ ਦੀ ਵੱਡੀ ਮਹਿਮਾ ਕੀਤੀ ਅਤੇ ਉਸ ਨੂੰ ਅਜਿਹਾ ਰਾਜ ਦਾ ਤੇਜ ਬਖ਼ਸ਼ ਦਿੱਤਾ, ਜਿਹੋ ਜਿਹਾ ਉਸ ਤੋਂ ਪਹਿਲੋਂ ਇਸਰਾਏਲ ਵਿੱਚ ਕਿਸੇ ਰਾਜੇ ਦਾ ਨਹੀਂ ਹੋਇਆ ਸੀ ।
Job 40:10 in Panjabi 10 ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ !
Psalm 21:5 in Panjabi 5 ਤੇਰੀ ਮਦਦ ਦੇ ਕਾਰਨ ਉਹ ਦਾ ਪਰਤਾਪ ਵੱਡਾ ਹੈ, ਤੇਜ ਅਤੇ ਉਪਮਾ ਤੂੰ ਉਹ ਦੇ ਉੱਤੇ ਰੱਖਦਾ ਹੈਂ ।
Psalm 45:3 in Panjabi 3 ਓਏ ਸੂਰਮਿਆਂ ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਮਹਿਮਾ ਹੈ ।
Psalm 76:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਆਸਾਫ਼ ਦਾ ਭਜਨ, ਗੀਤ । ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ ।
Psalm 93:1 in Panjabi 1 ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ ।
Psalm 145:5 in Panjabi 5 ਮੈਂ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਤੇਰੇ ਅਚਰਜ ਕੰਮਾਂ ਦਾ ਧਿਆਨ ਕਰਾਂਗਾ ।
Psalm 145:12 in Panjabi 12 ਕਿ ਓਹ ਆਦਮੀ ਦੇ ਵੰਸ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ ।
Isaiah 39:2 in Panjabi 2 ਹਿਜ਼ਕੀਯਾਹ ਉਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਉਹਨਾਂ ਨੂੰ ਆਪਣਾ ਰਾਜ-ਖਜ਼ਾਨਾ ਵਿਖਾਇਆ ਅਰਥਾਤ ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸਾਰਾ ਸ਼ਸਤਰ ਖਾਨਾ ਅਤੇ ਉਹ ਸਭ ਕੁਝ ਜੋ ਉਹ ਦੇ ਭੰਡਾਰਾਂ ਵਿੱਚ ਸੀ । ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹੀ ਕੋਈ ਚੀਜ਼ ਨਹੀਂ ਸੀ ਜਿਸ ਨੂੰ ਹਿਜ਼ਕੀਯਾਹ ਨੇ ਉਹਨਾਂ ਨੂੰ ਨਹੀਂ ਵਿਖਾਇਆ ।
Ezekiel 28:5 in Panjabi 5 ਤੂੰ ਆਪਣੀ ਵੱਡੀ ਸਿਆਣਪ ਨਾਲ ਅਤੇ ਆਪਣੇ ਵਪਾਰ ਨਾਲ, ਆਪਣਾ ਧਨ ਬਹੁਤ ਵਧਾ ਲਿਆ ਹੈ ਅਤੇ ਤੇਰਾ ਦਿਲ ਤੇਰੇ ਧਨ ਦੇ ਕਾਰਨ ਹੰਕਾਰੀ ਹੋ ਗਿਆ ਹੈ ।
Daniel 2:37 in Panjabi 37 ਹੇ ਰਾਜਾ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਹ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ, ਸ਼ਕਤੀ, ਬਲ ਤੇ ਪਰਤਾਪ ਦਿੱਤਾ ਹੈ ।
Daniel 4:30 in Panjabi 30 ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ ?
Daniel 4:36 in Panjabi 36 ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫਿਰ ਮੁੜ ਆਈ, ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ, ਮੇਰਾ ਦਬਕਾ ਫਿਰ ਮੇਰੇ ਵਿੱਚ ਆ ਗਿਆ, ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫਿਰ ਲੱਭ ਲਿਆ, ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ ।
Daniel 5:18 in Panjabi 18 ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
Daniel 7:9 in Panjabi 9 ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪਰਾਚੀਨ ਬੈਠ ਗਿਆ । ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ ਉੱਨ ਵਾਂਗਰ ਸੁਥਰੇ, ਉਹ ਦਾ ਸ਼ਿਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ ।
Matthew 4:8 in Panjabi 8 ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ
Matthew 6:13 in Panjabi 13 ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ । ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ । ਆਮੀਨ ।
Romans 9:23 in Panjabi 23 ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਮਹਿਮਾ ਦੇ ਲਈ ਤਿਆਰ ਕੀਤਾ ਸੀ, ਆਪਣੀ ਮਹਿਮਾ ਦਾ ਧੰਨ ਪ੍ਰਗਟ ਕਰੇ ।
Ephesians 1:18 in Panjabi 18 ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ !
Colossians 1:27 in Panjabi 27 ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੇ ਪਰਤਾਪ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ ।
2 Peter 1:16 in Panjabi 16 ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l
Revelation 4:11 in Panjabi 11 ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ !