Exodus 12:14 in Panjabi 14 ਅਤੇ ਇਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਤੇ ਤੁਸੀਂ ਇਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਇਸ ਨੂੰ ਸਦੀਪਕ ਬਿਧੀ ਦਾ ਪਰਬ ਮਨਾਇਓ ।
Other Translations King James Version (KJV) And this day shall be unto you for a memorial; and ye shall keep it a feast to the LORD throughout your generations; ye shall keep it a feast by an ordinance for ever.
American Standard Version (ASV) And this day shall be unto you for a memorial, and ye shall keep it a feast to Jehovah: throughout your generations ye shall keep it a feast by an ordinance for ever.
Bible in Basic English (BBE) And this day is to be kept in your memories: you are to keep it as a feast to the Lord through all your generations, as an order for ever.
Darby English Bible (DBY) And this day shall be unto you for a memorial; and ye shall celebrate it [as] a feast to Jehovah; throughout your generations [as] an ordinance for ever shall ye celebrate it.
Webster's Bible (WBT) And this day shall be to you for a memorial; and ye shall keep it a feast to the LORD throughout your generations: ye shall keep it a feast by an ordinance for ever.
World English Bible (WEB) This day shall be to you for a memorial, and you shall keep it a feast to Yahweh: throughout your generations you shall keep it a feast by an ordinance forever.
Young's Literal Translation (YLT) `And this day hath become to you a memorial, and ye have kept it a feast to Jehovah to your generations; -- a statute age-during; ye keep it a feast.
Cross Reference Exodus 5:1 in Panjabi 1 ਇਸ ਦੇ ਬਾਅਦ ਮੂਸਾ ਅਤੇ ਹਾਰੂਨ ਨੇ ਜਾ ਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ ।
Exodus 12:17 in Panjabi 17 ਅਤੇ ਤੁਸੀਂ ਇਹ ਪਤੀਰੀ ਰੋਟੀ ਦਾ ਪਰਬ ਮਨਾਇਆ ਕਰੋ ਕਿਉਂਕਿ ਇਸੇ ਹੀ ਦਿਨ ਮੈਂ ਤੁਹਾਡੀਆਂ ਸੈਨਾਂ ਨੂੰ ਮਿਸਰ ਦੇਸ ਤੋਂ ਬਾਹਰ ਕੱਢਿਆ ਸੀ ਇਸ ਕਰਕੇ ਤੁਸੀਂ ਇਹ ਦਿਨ ਆਪਣੀਆਂ ਪੀੜ੍ਹੀਆਂ ਤੱਕ ਸਦਾ ਦੀ ਬਿਧੀ ਲਈ ਮਨਾਇਆ ਕਰੋ ।
Exodus 12:24 in Panjabi 24 ਤੁਸੀਂ ਆਪਣੇ ਅਤੇ ਆਪਣੇ ਪੁੱਤਰਾਂ ਲਈ ਇਸ ਗੱਲ ਨੂੰ ਸਦਾ ਦੀ ਬਿਧੀ ਮਨਾਇਆ ਕਰੋ ।
Exodus 12:43 in Panjabi 43 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਹ ਪਸਾਹ ਦੀ ਬਿਧੀ ਹੈ । ਕੋਈ ਓਪਰਾ ਉਸ ਵਿੱਚੋਂ ਨਾ ਖਾਵੇ
Exodus 13:9 in Panjabi 9 ਇਹ ਤੁਹਾਡੇ ਹੱਥਾਂ ਉੱਤੇ ਨਿਸ਼ਾਨ ਅਤੇ ਤੁਹਾਡੇ ਨੇਤ੍ਰਾਂ ਦੇ ਵਿੱਚ ਯਾਦਗਿਰੀ ਲਈ ਹੋਵੇਗਾ ਤਾਂ ਜੋ ਯਹੋਵਾਹ ਦੀ ਬਿਵਸਥਾ ਤੁਹਾਡੇ ਮੂੰਹ ਵਿੱਚ ਰਹੇ ਕਿਉਂਕਿ ਯਹੋਵਾਹ ਨੇ ਤਕੜੇ ਹੱਥ ਨਾਲ ਤੁਹਾਨੂੰ ਮਿਸਰੋਂ ਕੱਢਿਆ ।
Leviticus 23:4 in Panjabi 4 ਯਹੋਵਾਹ ਦੇ ਪਰਬ ਜਿਨ੍ਹਾਂ ਦੇ ਨਿਯੁਕਤ ਕੀਤੇ ਹੋਏ ਸਮੇਂ ਤੇ ਤੁਸੀਂ ਪਵਿੱਤਰ ਸਭਾ ਕਰਨ ਲਈ ਘੋਸ਼ਣਾ ਕਰਨੀ ਹੈ, ਉਹ ਇਹ ਹਨ,
Numbers 10:8 in Panjabi 8 ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਉਹ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੱਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਲਈ ਇੱਕ ਬਿਧੀ ਹੋਵੇ ।
Numbers 16:40 in Panjabi 40 ਇਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਅਤੇ ਜੇਕਰ ਕੋਈ ਮਨੁੱਖ ਜੋ ਹਾਰੂਨ ਦੀ ਅੰਸ ਦਾ ਨਾ ਹੋਵੇ, ਉਹ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਜਿਹਾ ਨਾ ਹੋਵੇ ਕਿ ਕੋਰਹ ਅਤੇ ਉਸ ਦੀ ਟੋਲੀ ਵਾਂਗੂੰ ਉਹ ਨਾਸ ਨਾ ਹੋ ਜਾਵੇ, ਜਿਵੇਂ ਯਹੋਵਾਹ ਨੇ ਉਸ ਨੂੰ ਮੂਸਾ ਦੇ ਰਾਹੀਂ ਆਖਿਆ ਸੀ ।
Numbers 18:8 in Panjabi 8 ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤਰ ਚੀਜ਼ਾਂ ਤੈਨੂੰ ਮਸਹ ਹੋਣ ਦੇ ਕਾਰਨ ਅਤੇ ਤੇਰੇ ਪੁੱਤਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ ।
Deuteronomy 16:1 in Panjabi 1 ਅਬੀਬ ਦੇ ਮਹੀਨੇ ਨੂੰ ਯਾਦ ਰੱਖ ਕੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਹ ਮਨਾਇਆ ਕਰੋ, ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਸਮੇਂ ਕੱਢ ਲਿਆਇਆ ਸੀ ।
Deuteronomy 16:11 in Panjabi 11 ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ ।
Joshua 4:7 in Panjabi 7 ਤਦ ਤੁਸੀਂ ਉਹਨਾਂ ਨੂੰ ਆਖਣਾ ਕਿ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ ਸਨ ! ਜਦ ਉਹ ਯਰਦਨ ਤੋਂ ਪਾਰ ਲੰਘਿਆ ਤਾ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ, ਇਸ ਲਈ ਇਹ ਪੱਥਰ ਸਦਾ ਲਈ ਇਸਰਾਏਲੀਆਂ ਲਈ ਯਾਦਗਾਰੀ ਲਈ ਹੋਣਗੇ ।
1 Samuel 30:25 in Panjabi 25 ਸੋ ਉਸ ਦਿਨ ਤੋਂ ਉਸ ਨੇ ਇਸਰਾਏਲ ਦੇ ਲਈ ਇਹ ਬਿਧੀ ਅਤੇ ਹੁਕਮ ਠਹਿਰਾ ਦਿੱਤਾ ਜੋ ਅੱਜ ਤੱਕ ਹੈ ।
2 Kings 23:21 in Panjabi 21 ਤਦ ਰਾਜਾ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜਿਵੇਂ ਇਸ ਨੇਮ ਦੀ ਪੋਥੀ ਵਿੱਚ ਲਿਖਿਆਂ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਾਹ ਮਨਾਓ
Nehemiah 8:9 in Panjabi 9 ਤਦ ਨਹਮਯਾਹ ਨੇ ਜੋ ਹਾਕਮ ਸੀ ਅਤੇ ਅਜ਼ਰਾ ਜੋ ਜਾਜਕ ਅਤੇ ਸ਼ਾਸਤਰੀ ਸੀ ਅਤੇ ਲੇਵੀ ਜੋ ਲੋਕਾਂ ਨੂੰ ਸਿਖਾ ਰਹੇ ਹਨ, ਉਨ੍ਹਾਂ ਨੇ ਸਾਰੀ ਪਰਜਾ ਨੂੰ ਕਿਹਾ, “ਅੱਜ ਦਾ ਦਿਨ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਪਵਿੱਤਰ ਹੈ; ਇਸ ਲਈ ਨਾ ਸੋਗ ਕਰੋ ਅਤੇ ਨਾ ਰੋਵੋ ।” ਕਿਉਂ ਜੋ ਸਾਰੀ ਪਰਜਾ ਬਿਵਸਥਾ ਦੇ ਬਚਨ ਸੁਣ ਕੇ ਰੋਂਦੀ ਸੀ ।
Psalm 111:4 in Panjabi 4 ਉਹ ਨੇ ਆਪਣੇ ਅਚਰਜ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ ।
Psalm 135:13 in Panjabi 13 ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓ ਪੀੜ੍ਹੀ ਤੱਕ ਹੈ !
Ezekiel 46:14 in Panjabi 14 ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ । ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ ।
Zechariah 6:14 in Panjabi 14 ਉਹ ਤਾਜ ਹੇਲਮ ਲਈ, ਟੋਬੀਯਾਹ ਲਈ, ਯਦਅਯਾਹ ਲਈ ਅਤੇ ਸਫਨਯਾਹ ਦੇ ਪੁੱਤਰ ਹੇਨ ਲਈ ਯਹੋਵਾਹ ਦੀ ਹੈਕਲ ਵਿੱਚ ਯਾਦਗਿਰੀ ਲਈ ਹੋਵੇਗਾ ।
Matthew 26:13 in Panjabi 13 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖਬਰੀ ਦਾ ਪਰਚਾਰ ਹੋਵੇਗਾ, ਉੱਥੇ ਉਹ ਦੀ ਯਾਦਗਾਰੀ ਲਈ ਜੋ ਉਸ ਨੇ ਕੀਤਾ ਹੈ, ਉਹ ਆਖਿਆ ਜਾਵੇਗਾ ।
Luke 22:19 in Panjabi 19 ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ ।
1 Corinthians 5:7 in Panjabi 7 ਪੁਰਾਣੇ ਖ਼ਮੀਰ ਨੂੰ ਕੱਢ ਸੁੱਟੋ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ ਤੁਸੀਂ ਤਾਜੇ ਗੁੰਨੇ ਹੋਏ ਆਟੇ ਵਰਗੇ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ ।
1 Corinthians 11:23 in Panjabi 23 ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ ।