Exodus 13:3 in Panjabi 3 ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਤੁਸੀਂ ਇਹ ਦਿਨ ਚੇਤੇ ਰੱਖੋ ਜਿਸ ਵਿੱਚ ਤੁਸੀਂ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਬਾਹਰ ਆਏ ਕਿਉਂਕਿ ਯਹੋਵਾਹ ਤੁਹਾਨੂੰ ਹੱਥ ਦੇ ਬਲ ਨਾਲ ਉੱਥੋਂ ਕੱਢ ਲਿਆਇਆ । ਖ਼ਮੀਰੀ ਰੋਟੀ ਨਾ ਖਾਧੀ ਜਾਵੇ ।
Other Translations King James Version (KJV) And Moses said unto the people, Remember this day, in which ye came out from Egypt, out of the house of bondage; for by strength of hand the LORD brought you out from this place: there shall no leavened bread be eaten.
American Standard Version (ASV) And Moses said unto the people, Remember this day, in which ye came out from Egypt, out of the house of bondage; for by strength of hand Jehovah brought you out from this place: there shall no leavened bread be eaten.
Bible in Basic English (BBE) And Moses said to the people, Let this day, on which you came out of Egypt, out of your prison-house, be kept for ever in memory; for by the strength of his hand the Lord has taken you out from this place; let no leavened bread be used.
Darby English Bible (DBY) And Moses said to the people, Remember this day, in which ye came out from Egypt, out of the house of bondage; for with a powerful hand hath Jehovah brought you out from this; and nothing leavened shall be eaten.
Webster's Bible (WBT) And Moses said to the people, Remember this day, in which ye came out from Egypt, out of the house of bondage; for by strength of hand the LORD brought you out from this place: there shall no leavened bread be eaten.
World English Bible (WEB) Moses said to the people, "Remember this day, in which you came out from Egypt, out of the house of bondage; for by strength of hand Yahweh brought you out from this place. No leavened bread shall be eaten.
Young's Literal Translation (YLT) And Moses saith unto the people, `Remember this day `in' which ye have gone out from Egypt, from the house of servants, for by strength of hand hath Jehovah brought you out from this, and any thing fermented is not eaten;
Cross Reference Exodus 3:20 in Panjabi 20 ਮੈਂ ਆਪਣਾ ਹੱਥ ਵਧਾਵਾਂਗਾ ਅਤੇ ਮਿਸਰ ਨੂੰ ਆਪਣਿਆਂ ਸਭ ਅਚਰਜ ਕੰਮਾਂ ਨਾਲ ਜੋ ਮੈਂ ਉਸ ਵਿੱਚ ਵਿਖਾਵਾਂਗਾ, ਮਾਰਾਂਗਾ । ਉਸ ਦੇ ਪਿੱਛੋਂ ਉਹ ਤੁਹਾਨੂੰ ਜਾਣ ਦੇਵੇਗਾ ।
Exodus 6:1 in Panjabi 1 ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਮੇਰੇ ਹੱਥ ਦੇ ਬਲ ਕਾਰਨ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਕੱਢ ਦੇਵੇਗਾ ।
Exodus 12:8 in Panjabi 8 ਫੇਰ ਉਹ ਸ਼ਾਮ ਨੂੰ ਉਸੇ ਰਾਤ ਅੱਗ ਨਾਲ ਭੁੰਨ ਕੇ ਪਤੀਰੀ ਰੋਟੀ ਨਾਲ ਖਾਣ ਨਾਲੇ ਕੌੜੀ ਭਾਜੀ ਨਾਲ ਖਾਣ ।
Exodus 12:15 in Panjabi 15 ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਖਾਓ । ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੱਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ ।
Exodus 12:19 in Panjabi 19 ਸੱਤਾਂ ਦਿਨਾਂ ਤੱਕ ਤੁਹਾਡਿਆਂ ਘਰਾਂ ਵਿੱਚ ਖ਼ਮੀਰ ਨਾ ਲੱਭੇ ਕਿਉਂਕਿ ਜਿਹੜਾ ਖ਼ਮੀਰੀ ਚੀਜ਼ ਖਾਵੇਗਾ ਉਹ ਪ੍ਰਾਣੀ ਇਸਰਾਏਲ ਦੀ ਮੰਡਲੀ ਵਿੱਚੋਂ ਬਾਹਰ ਕੱਢਿਆ ਜਾਵੇਗਾ ਭਾਵੇਂ ਓਪਰਾ ਹੋਵੇ ਭਾਵੇਂ ਦੇਸ ਵਿੱਚ ਜੰਮਿਆ ਹੋਇਆ ਹੋਵੇ ।
Exodus 12:42 in Panjabi 42 ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਣ ਦੇ ਕਾਰਨ ਇਹ ਇੱਕ ਰਾਤ ਹੈ ਜਿਹੜੀ ਯਹੋਵਾਹ ਲਈ ਮਨਾਉਣ ਵਾਲੀ ਹੈ । ਇਹੋ ਯਹੋਵਾਹ ਦੀ ਉਹ ਰਾਤ ਹੈ ਜਿਹੜੀ ਸਾਰੇ ਇਸਰਾਏਲੀਆਂ ਦੀਆਂ ਕੁੱਲ ਪੀੜ੍ਹੀਆਂ ਤੱਕ ਮਨਾਉਣ ਵਾਲੀ ਹੈ ।
Exodus 13:14 in Panjabi 14 ਇਸ ਤਰ੍ਹਾਂ ਹੋਵੇਗਾ ਕਿ ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਡੇ ਤੋਂ ਪੁੱਛਣ ਕਿ ਇਹ ਕੀ ਹੈ ? ਤਾਂ ਤੁਸੀਂ ਉਨ੍ਹਾਂ ਨੂੰ ਆਖੋ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਹੱਥ ਦੇ ਬਲ ਨਾਲ ਕੱਢਿਆ ਸੀ ।
Exodus 20:2 in Panjabi 2 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ ।
Exodus 20:8 in Panjabi 8 ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਚੇਤੇ ਰੱਖ ।
Exodus 23:15 in Panjabi 15 ਪਤੀਰੀ ਰੋਟੀ ਦੇ ਪਰਬ ਨੂੰ ਤੂੰ ਮਨਾ । ਸੱਤ ਦਿਨ ਤੂੰ ਪਤੀਰੀ ਰੋਟੀ ਖਾ ਜਿਵੇਂ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਵਿੱਚ ਮੈਂ ਤੈਨੂੰ ਹੁਕਮ ਦਿੱਤਾ ਸੀ ਕਿਉਂ ਜੋ ਤੂੰ ਉਸ ਵਿੱਚ ਮਿਸਰ ਤੋਂ ਬਾਹਰ ਆਇਆ । ਖਾਲੀ ਹੱਥੀਂ ਉਹ ਮੇਰੇ ਸਾਹਮਣੇ ਵੇਖੇ ਨਾ ਜਾਣ ।
Deuteronomy 4:34 in Panjabi 34 ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ ?
Deuteronomy 5:6 in Panjabi 6 ਉਸ ਨੇ ਆਖਿਆ, “ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ ।
Deuteronomy 5:15 in Panjabi 15 ਯਾਦ ਰੱਖ ਕਿ ਤੂੰ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਤੈਨੂੰ ਕੱਢ ਲਿਆ, ਇਸ ਲਈ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਬਤ ਦੇ ਮੰਨਣ ਦਾ ਹੁਕਮ ਦਿੰਦਾ ਹੈ ।
Deuteronomy 6:12 in Panjabi 12 ਤਦ ਤੁਸੀਂ ਚੌਕਸ ਰਹਿਓ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਨੂੰ ਭੁੱਲ ਜਾਉ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ ।
Deuteronomy 8:14 in Panjabi 14 ਤਦ ਤੁਹਾਡੇ ਮਨ ਵਿੱਚ ਹੰਕਾਰ ਆ ਜਾਵੇ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ, ਜਿਸ ਨੇ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢਿਆ
Deuteronomy 11:2 in Panjabi 2 ਅੱਜ ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਪੁੱਤਰਾਂ ਨਾਲ ਨਹੀਂ ਬੋਲਦਾ, ਜਿਨ੍ਹਾਂ ਨੇ ਨਾ ਤਾਂ ਕੁਝ ਜਾਣਿਆ ਅਤੇ ਨਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਤਾੜ, ਉਸ ਦੀ ਮਹਾਨਤਾ, ਉਸ ਦਾ ਸ਼ਕਤੀ ਵਾਲਾ ਹੱਥ ਅਤੇ ਉਸ ਦੀ ਲੰਮੀ ਬਾਂਹ ਨੂੰ ਵੇਖਿਆ ਹੈ,
Deuteronomy 13:5 in Panjabi 5 ਉਹ ਨਬੀ ਜਾਂ ਸੁਫ਼ਨੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਬੋਲ ਕੇ ਤੁਹਾਨੂੰ ਕੁਰਾਹੇ ਪਾਇਆ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ । ਉਹ ਤੁਹਾਨੂੰ ਉਸ ਰਾਹ ਤੋਂ ਜਿਸ ਉੱਤੇ ਚੱਲਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਸੀ, ਕੁਰਾਹੇ ਪਾਉਣਾ ਚਾਹੁੰਦਾ ਸੀ । ਇਸ ਤਰ੍ਹਾਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ ।
Deuteronomy 13:10 in Panjabi 10 ਤੁਸੀਂ ਉਸ ਉੱਤੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ ਕਿਉਂ ਜੋ ਉਹ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਭਟਕਾਉਣਾ ਚਾਹੁੰਦਾ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ ।
Deuteronomy 15:15 in Panjabi 15 ਯਾਦ ਰੱਖੋ, ਤੁਸੀਂ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ, ਇਸ ਲਈ ਮੈਂ ਅੱਜ ਤੁਹਾਨੂੰ ਇਸ ਗੱਲ ਦਾ ਹੁਕਮ ਦਿੰਦਾ ਹਾਂ ।
Deuteronomy 16:3 in Panjabi 3 ਤੁਸੀਂ ਉਹ ਦੇ ਨਾਲ ਖਮੀਰ ਨਾ ਖਾਇਓ । ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਜਿਹੜੀ ਦੁੱਖ ਦੀ ਰੋਟੀ ਹੈ, ਉਹ ਦੇ ਨਾਲ ਖਾਇਓ ਕਿਉਂ ਜੋ ਤੁਸੀਂ ਮਿਸਰ ਦੇਸ਼ ਤੋਂ ਜਲਦਬਾਜ਼ੀ ਵਿੱਚ ਨਿੱਕਲੇ ਸੀ ।
Deuteronomy 16:12 in Panjabi 12 ਯਾਦ ਰੱਖਿਓ ਕਿ ਤੁਸੀਂ ਮਿਸਰ ਵਿੱਚ ਗੁਲਾਮ ਸੀ, ਇਸ ਲਈ ਤੁਸੀਂ ਇਨ੍ਹਾਂ ਬਿਧੀਆਂ ਨੂੰ ਮੰਨਿਓ ਅਤੇ ਪੂਰਾ ਕਰਿਓ ।
Deuteronomy 24:18 in Panjabi 18 ਤੂੰ ਯਾਦ ਰੱਖੀਂ ਕਿ ਤੂੰ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਉੱਥੋਂ ਛੁਟਕਾਰਾ ਦਿੱਤਾ ਹੈ, ਇਸ ਲਈ ਮੈਂ ਤੈਨੂੰ ਇਹ ਹੁਕਮ ਦਿੰਦਾ ਹਾਂ ।
Deuteronomy 24:22 in Panjabi 22 ਯਾਦ ਰੱਖੀਂ ਕਿ ਤੂੰ ਮਿਸਰ ਦੇਸ਼ ਵਿੱਚ ਗੁਲਾਮ ਸੀ, ਇਸ ਲਈ ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਹ ਕੰਮ ਕਰੀਂ ।
Joshua 24:17 in Panjabi 17 ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪਿਉ-ਦਾਦਿਆਂ ਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰੋਂ ਬਾਹਰ ਲੈ ਆਇਆ ਅਤੇ ਸਾਡੇ ਵੇਖਦਿਆਂ ਇਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ ।
1 Chronicles 16:12 in Panjabi 12 ਉਹ ਦੇ ਅਚਰਜ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ ।
Nehemiah 9:10 in Panjabi 10 ਤੂੰ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਣ ਲਈ ਨਿਸ਼ਾਨ ਅਤੇ ਅਚਰਜ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੀ ਕਿ ਮਿਸਰੀ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਉ ਕਰਦੇ ਸਨ, ਇਸ ਲਈ ਤੂੰ ਆਪਣੇ ਲਈ ਇੱਕ ਅਜਿਹਾ ਵੱਡਾ ਨਾਮ ਬਣਾਇਆ, ਜਿਵੇਂ ਅੱਜ ਦੇ ਦਿਨ ਹੈ ।
Psalm 105:5 in Panjabi 5 ਉਹ ਦੇ ਅਚਰਜ ਕੰਮਾਂ ਨੂੰ ਜਿਹੜੇ ਉਹ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਆਵਾਂ ਨੂੰ ਵੀ ।
Matthew 10:12 in Panjabi 12 ਅਤੇ ਘਰ ਵਿੱਚ ਵੜਦਿਆਂ ਉਹ ਦੀ ਸੁੱਖ ਮੰਗੋ ।
Luke 22:19 in Panjabi 19 ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ ।
1 Corinthians 5:8 in Panjabi 8 ਸੋ ਆਓ, ਅਸੀਂ ਤਿਉਹਾਰ ਮਨਾਈਏ, ਪੁਰਾਣੇ ਖ਼ਮੀਰ ਨਾਲ ਨਹੀਂ, ਨਾ ਬੁਰਿਆਈ ਅਤੇ ਦੁਸ਼ਟਪੁਣੇ ਦੇ ਖ਼ਮੀਰ ਨਾਲ ਸਗੋਂ ਨਿਸ਼ਕਪਟਤਾ ਅਤੇ ਸਚਿਆਈ ਦੀ ਪਤੀਰੀ ਰੋਟੀ ਨਾਲ ।
1 Corinthians 11:24 in Panjabi 24 ਅਤੇ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ । ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ ।
Ephesians 1:19 in Panjabi 19 ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ