Exodus 13:9 in Panjabi 9 ਇਹ ਤੁਹਾਡੇ ਹੱਥਾਂ ਉੱਤੇ ਨਿਸ਼ਾਨ ਅਤੇ ਤੁਹਾਡੇ ਨੇਤ੍ਰਾਂ ਦੇ ਵਿੱਚ ਯਾਦਗਿਰੀ ਲਈ ਹੋਵੇਗਾ ਤਾਂ ਜੋ ਯਹੋਵਾਹ ਦੀ ਬਿਵਸਥਾ ਤੁਹਾਡੇ ਮੂੰਹ ਵਿੱਚ ਰਹੇ ਕਿਉਂਕਿ ਯਹੋਵਾਹ ਨੇ ਤਕੜੇ ਹੱਥ ਨਾਲ ਤੁਹਾਨੂੰ ਮਿਸਰੋਂ ਕੱਢਿਆ ।
Other Translations King James Version (KJV) And it shall be for a sign unto thee upon thine hand, and for a memorial between thine eyes, that the LORD's law may be in thy mouth: for with a strong hand hath the LORD brought thee out of Egypt.
American Standard Version (ASV) And it shall be for a sign unto thee upon thy hand, and for a memorial between thine eyes, that the law of Jehovah may be in thy mouth: for with a strong hand hath Jehovah brought thee out of Egypt.
Bible in Basic English (BBE) And this will be for a sign to you on your hand and for a mark on your brow, so that the law of the Lord may be in your mouth: for with a strong hand the Lord took you out of Egypt.
Darby English Bible (DBY) And it shall be for a sign to thee on thy hand, and for a memorial between thine eyes, that the law of Jehovah may be in thy mouth; for with a powerful hand hath Jehovah brought thee out of Egypt.
Webster's Bible (WBT) And it shall be for a sign to thee upon thy hand, and for a memorial between thy eyes; that the LORD'S law may be in thy mouth: for with a strong hand hath the LORD brought thee out of Egypt.
World English Bible (WEB) It shall be for a sign to you on your hand, and for a memorial between your eyes, that the law of Yahweh may be in your mouth; for with a strong hand Yahweh has brought you out of Egypt.
Young's Literal Translation (YLT) and it hath been to thee for a sign on thy hand, and for a memorial between thine eyes, so that the law of Jehovah is in thy mouth, for by a strong hand hath Jehovah brought thee out from Egypt;
Cross Reference Exodus 6:1 in Panjabi 1 ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਮੇਰੇ ਹੱਥ ਦੇ ਬਲ ਕਾਰਨ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਕੱਢ ਦੇਵੇਗਾ ।
Exodus 12:14 in Panjabi 14 ਅਤੇ ਇਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਤੇ ਤੁਸੀਂ ਇਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਇਸ ਨੂੰ ਸਦੀਪਕ ਬਿਧੀ ਦਾ ਪਰਬ ਮਨਾਇਓ ।
Exodus 13:3 in Panjabi 3 ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਤੁਸੀਂ ਇਹ ਦਿਨ ਚੇਤੇ ਰੱਖੋ ਜਿਸ ਵਿੱਚ ਤੁਸੀਂ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਬਾਹਰ ਆਏ ਕਿਉਂਕਿ ਯਹੋਵਾਹ ਤੁਹਾਨੂੰ ਹੱਥ ਦੇ ਬਲ ਨਾਲ ਉੱਥੋਂ ਕੱਢ ਲਿਆਇਆ । ਖ਼ਮੀਰੀ ਰੋਟੀ ਨਾ ਖਾਧੀ ਜਾਵੇ ।
Exodus 13:16 in Panjabi 16 ਇਹ ਤੁਹਾਡੇ ਹੱਥਾਂ ਵਿੱਚ ਨਿਸ਼ਾਨ ਅਤੇ ਤੁਹਾਡਿਆਂ ਨੇਤ੍ਰਾਂ ਦੇ ਵਿਚਕਾਰ ਇੱਕ ਤਵੀਤ ਜਿਹਾ ਹੋਵੇਗਾ ਕਿਉਂਕਿ ਯਹੋਵਾਹ ਸਾਨੂੰ ਹੱਥ ਦੇ ਬਲ ਨਾਲ ਮਿਸਰ ਤੋਂ ਕੱਢ ਲਿਆਇਆ ।
Numbers 15:39 in Panjabi 39 ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ ।
Deuteronomy 6:6 in Panjabi 6 ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ ।
Deuteronomy 6:8 in Panjabi 8 ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਜਿਹੀਆਂ ਹੋਣ ।
Deuteronomy 11:18 in Panjabi 18 ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ ।
Deuteronomy 30:14 in Panjabi 14 ਪਰ ਇਹ ਬਾਣੀ ਤੁਹਾਡੇ ਬਹੁਤ ਨਜ਼ਦੀਕ ਹੈ ਸਗੋਂ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਮਨ ਵਿੱਚ ਹੈ, ਤਾਂ ਜੋ ਤੁਸੀਂ ਉਸ ਨੂੰ ਪੂਰਾ ਕਰੋ ।
Joshua 1:8 in Panjabi 8 ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ ।
Nehemiah 1:10 in Panjabi 10 ਹੁਣ ਉਹ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਵੱਡੇ ਬਲ ਅਤੇ ਤੱਕੜੇ ਹੱਥ ਨਾਲ ਛੁਟਕਾਰਾ ਦਿੱਤਾ ਹੈ ।
Psalm 89:13 in Panjabi 13 ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ !
Proverbs 1:9 in Panjabi 9 ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ ਦੇ ਲਈ ਕੈਂਠਾ ਹੋਣਗੀਆਂ ।
Proverbs 3:21 in Panjabi 21 ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ ।
Proverbs 6:20 in Panjabi 20 ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ ।
Proverbs 7:23 in Panjabi 23 ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ ।
Song of Solomon 8:6 in Panjabi 6 ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ ।
Isaiah 27:1 in Panjabi 1 ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ ।
Isaiah 40:10 in Panjabi 10 ਵੇਖੋ, ਪ੍ਰਭੂ ਯਹੋਵਾਹ ਬਲ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਫਲ ਉਹ ਦੇ ਨਾਲ ਹੈ, ਅਤੇ ਉਹ ਦਾ ਬਦਲਾ ਉਹ ਦੇ ਸਨਮੁਖ ਹੈ ।
Isaiah 49:16 in Panjabi 16 ਵੇਖ, ਮੈਂ ਤੈਨੂੰ ਆਪਣੀਆਂ ਹਥੇਲੀਆਂ ਉੱਤੇ ਉੱਕਰ ਲਿਆ, ਤੇਰੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ ।
Isaiah 51:9 in Panjabi 9 ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ ?
Isaiah 59:21 in Panjabi 21 ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ ।
Jeremiah 22:24 in Panjabi 24 ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸੌਂਹ, ਜੇਕਰ ਯਹੂਦਾਹ ਦੇ ਰਾਜਾ ਯਹੋਯਾਕੀਮ ਦਾ ਪੁੱਤਰ ਕਾਨਯਾਹ ਮੇਰੇ ਸੱਜੇ ਹੱਥ ਦੀ ਛਾਪ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ !
Joel 2:11 in Panjabi 11 ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਗਜਾਉਂਦਾ ਹੈ, ਕਿਉਂ ਜੋ ਉਹ ਦੀ ਛਾਉਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਹੁਕਮ ਮੰਨਦਾ ਹੈ ਉਹ ਬਲਵਾਨ ਹੈ, ਕਿਉਂ ਜੋ ਯਹੋਵਾਹ ਦਾ ਦਿਨ ਮਹਾਨ ਅਤੇ ਭਿਆਨਕ ਹੈ ! ਕੌਣ ਉਸ ਨੂੰ ਸਹਿ ਸਕਦਾ ਹੈ ?
Matthew 23:5 in Panjabi 5 ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ ।
Romans 10:8 in Panjabi 8 ਪਰ ਕੀ ਆਖਦਾ ਹੈ ? ਬਚਨ ਤੇਰੇ ਕੋਲ ਅਤੇ ਤੇਰੇ ਮੂੰਹ ਵਿੱਚ ਅਤੇ ਤੇਰੇ ਮਨ ਵਿੱਚ ਹੈ, ਇਹ ਤਾਂ ਉਸ ਵਿਸ਼ਵਾਸ ਦਾ ਬਚਨ ਹੈ, ਜਿਹ ਦਾ ਅਸੀਂ ਪਰਚਾਰ ਕਰਦੇ ਹਾਂ ।
Revelation 18:8 in Panjabi 8 ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਆ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸ਼ੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ !