Cross Reference Genesis 17:7 in Panjabi 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ ।
Genesis 28:21 in Panjabi 21 ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ ।
Exodus 3:6 in Panjabi 6 ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ । ” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ ।
Exodus 3:15 in Panjabi 15 ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ । ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ । ”
Exodus 4:22 in Panjabi 22 ਤਦ ਤੂੰ ਫ਼ਿਰਊਨ ਨੂੰ ਆਖੀਂ, “ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਜੇਠਾ ਪੁੱਤਰ ਹੈ । ”
Exodus 14:13 in Panjabi 13 ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਤੇ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੱਕ ਕਦੀ ਨਾ ਵੇਖੋਗੇ ।
Exodus 40:34 in Panjabi 34 ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ ।
Deuteronomy 10:21 in Panjabi 21 ਉਹ ਹੀ ਤੁਹਾਡੀ ਮਹਿਮਾ ਦੇ ਯੋਗ ਹੈ । ਉਹ ਤੁਹਾਡਾ ਪਰਮੇਸ਼ੁਰ ਹੈ, ਜਿਸ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਨਕ ਕੰਮ ਕੀਤੇ ਹਨ, ਜਿਹੜੇ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੇ ਹਨ ।
2 Samuel 7:5 in Panjabi 5 ਕੀ ਤੂੰ ਮੇਰੇ ਰਹਿਣ ਲਈ ਇੱਕ ਭਵਨ ਬਣਾਏਂਗਾ ?
2 Samuel 22:47 in Panjabi 47 ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚਟਾਨ ! ਪਰਮੇਸ਼ੁਰ ਦੀ ਜੋ ਮੇਰੇ ਬਚਾਓ ਦੀ ਚਟਾਨ ਹੈ ਬਜ਼ੁਰਗੀ ਹੋਵੇ !
2 Samuel 22:51 in Panjabi 51 ਉਹ ਆਪਣੇ ਠਹਿਰਾਏ ਹੋਏ ਰਾਜਾ ਲਈ ਬਚਾਓ ਦਾ ਬੁਰਜ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਊਦ, ਉਹ ਦੀ ਅੰਸ ਉੱਤੇ, ਸਦਾ ਤੱਕ ਦਯਾ ਕਰਦਾ ਹੈ ।
1 Kings 8:13 in Panjabi 13 ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੱਕ ਰਹੇਂ ਬਣਾਇਆ ।
1 Kings 8:27 in Panjabi 27 ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ ?
Psalm 18:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ । ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਵਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ । ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।
Psalm 18:46 in Panjabi 46 ਯਹੋਵਾਹ ਜਿਉਂਦਾ ਹੈ ਸੋ ਮੁਬਾਰਕ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ !
Psalm 22:3 in Panjabi 3 ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ ।
Psalm 22:10 in Panjabi 10 ਜੰਮਦਿਆ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ ।
Psalm 27:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂ ?
Psalm 28:8 in Panjabi 8 ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ ।
Psalm 30:1 in Panjabi 1 ਭਵਨ ਦੇ ਆਦਰ ਲਈ ਦਾਊਦ ਦਾ ਭਜਨ ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ ।
Psalm 34:3 in Panjabi 3 ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ ।
Psalm 59:17 in Panjabi 17 ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ, ਕਿਉਂ ਜੋ ਪਰਮੇਸ਼ੁਰ ਮੇਰਾ ਉੱਚਾ ਗੜ੍ਹ ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ ।
Psalm 62:6 in Panjabi 6 ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ ।
Psalm 68:20 in Panjabi 20 ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ ।
Psalm 99:5 in Panjabi 5 ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ ।
Psalm 99:9 in Panjabi 9 ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ ।
Psalm 109:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਮੇਰੀ ਉਸਤਤ ਦੇ ਪਰਮੇਸ਼ੁਰ, ਤੂੰ ਚੁੱਪ ਨਾ ਰਹਿ,
Psalm 118:14 in Panjabi 14 ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈਗਾ ।
Psalm 118:28 in Panjabi 28 ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ । ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ ।
Psalm 132:5 in Panjabi 5 ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਕਾਦਰ ਲਈ ਕੋਈ ਡੇਹਰਾ !
Psalm 140:7 in Panjabi 7 ਹੇ ਪ੍ਰਭੂ, ਮੇਰੇ ਬਲਵਾਨ ਬਚਾਊ, ਰਣ ਦੇ ਦਿਨ ਮੈਂ ਸਿਰ ਨੂੰ ਕੱਜਿਆ ਹੈ !
Psalm 145:1 in Panjabi 1 ਉਸਤਤ: ਦਾਊਦ ਦਾ ਭਜਨ ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸ਼ਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,
Isaiah 12:2 in Panjabi 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ ।
Isaiah 25:1 in Panjabi 1 ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ ਕੰਮ ਕੀਤੇ ਹਨ, ਪਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ !
Isaiah 45:17 in Panjabi 17 ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ ।
Isaiah 49:6 in Panjabi 6 ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ ।
Isaiah 66:1 in Panjabi 1 ਯਹੋਵਾਹ ਇਹ ਆਖਦਾ ਹੈ ਕਿ ਅਕਾਸ਼ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ ਹੋਵੇਗੀ ?
Jeremiah 3:23 in Panjabi 23 ਸੱਚ-ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲਾ ਧੋਖਾ ਹੈ, ਪਰ ਸੱਚ-ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ ।
Jeremiah 31:33 in Panjabi 33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਅੰਦਰ ਰੱਖਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Jeremiah 32:38 in Panjabi 38 ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
Habakkuk 3:17 in Panjabi 17 ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ, ਅਤੇ ਖੇਤਾਂ ਵਿੱਚ ਅੰਨ ਨਾ ਉਪਜੇ, ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ, ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Luke 1:77 in Panjabi 77 ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,
Luke 2:30 in Panjabi 30 ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,
John 4:22 in Panjabi 22 ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ । ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ ।
John 5:23 in Panjabi 23 ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ । ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ ।
Acts 4:12 in Panjabi 12 ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ ।
2 Corinthians 5:19 in Panjabi 19 ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ ।
Ephesians 2:22 in Panjabi 22 ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
Philippians 2:11 in Panjabi 11 ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ ।
Philippians 4:13 in Panjabi 13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁੱਝ ਕਰ ਸਕਦਾ ਹਾਂ ।
Colossians 2:9 in Panjabi 9 ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Revelation 15:3 in Panjabi 3 ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਕੰਮ ਤੇਰੇ ਹਨ ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ !
Revelation 19:1 in Panjabi 1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,