Exodus 15:7 in Panjabi 7 ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾ ਲੈਂਦਾ ਹੈਂ, ਤੂੰ ਆਪਣਾ ਕ੍ਰੋਧ ਭੇਜਦਾ ਹੈਂ ਜਿਹੜਾ ਉਨ੍ਹਾਂ ਨੂੰ ਭੱਠੇ ਵਾਂਗੂੰ ਭੱਖ ਲੈਂਦਾ ਹੈ ।
Other Translations King James Version (KJV) And in the greatness of thine excellency thou hast overthrown them that rose up against thee: thou sentest forth thy wrath, which consumed them as stubble.
American Standard Version (ASV) And in the greatness of thine excellency thou overthrowest them that rise up against thee: Thou sendest forth thy wrath, it consumeth them as stubble.
Bible in Basic English (BBE) When you are lifted up in power, all those who come against you are crushed: when you send out your wrath, they are burned up like dry grass.
Darby English Bible (DBY) And by the greatness of thine excellency thou hast overthrown thine adversaries: Thou sentest forth thy burning wrath, it consumed them as stubble.
Webster's Bible (WBT) And in the greatness of thy excellence thou hast overthrown them that rose up against thee: thou sentest forth thy wrath, which consumed them as stubble.
World English Bible (WEB) In the greatness of your excellency, you overthrow those who rise up against you: You send forth your wrath. It consumes them as stubble.
Young's Literal Translation (YLT) And in the abundance of Thine excellency Thou throwest down Thy withstanders, Thou sendest forth Thy wrath -- It consumeth them as stubble.
Cross Reference Exodus 9:16 in Panjabi 16 ਪਰ ਸੱਚ-ਮੁੱਚ ਮੈਂ ਤੈਨੂੰ ਇਸ ਕਰਕੇ ਖੜਾ ਕੀਤਾ ਅਤੇ ਇਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ ।
Deuteronomy 33:26 in Panjabi 26 ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ ਹੈ, ਜੋ ਤੇਰੀ ਸਹਾਇਤਾ ਕਰਨ ਲਈ ਅਕਾਸ਼ ਉੱਤੇ, ਅਤੇ ਆਪਣੇ ਪ੍ਰਤਾਪ ਵਿੱਚ ਬੱਦਲਾਂ ਉੱਤੇ ਸਵਾਰ ਹੈ ।
Psalm 59:13 in Panjabi 13 ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ ! ਸਲਹ ।
Psalm 68:33 in Panjabi 33 ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ ।
Psalm 78:49 in Panjabi 49 ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ ।
Psalm 83:13 in Panjabi 13 ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਕੱਖ ਵਾਂਗੂੰ ਕਰ ।
Psalm 148:13 in Panjabi 13 ਏਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ਼ ਧਰਤੀ ਤੇ ਅਕਾਸ਼ ਦੇ ਉੱਪਰ ਹੈ,
Isaiah 5:16 in Panjabi 16 ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ ।
Isaiah 5:24 in Panjabi 24 ਇਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾਹ ਲੰਬ ਵਿੱਚ ਮਿਟ ਜਾਂਦਾ ਹੈ, ਸੋ ਉਹਨਾਂ ਦੀ ਜੜ੍ਹ ਸੜ੍ਹਿਆਂਧ ਵਾਂਗੂੰ ਸੜ੍ਹ ਜਾਵੇਗੀ, ਅਤੇ ਉਹਨਾਂ ਦੀਆਂ ਕਲੀਆਂ ਧੂੜ ਵਾਂਗੂੰ ਉੱਡ ਜਾਣਗੀਆਂ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਣਿਆ ।
Isaiah 37:17 in Panjabi 17 ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ ।
Isaiah 37:23 in Panjabi 23 ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ ? ਤੂੰ ਕਿਸ ਦੇ ਵਿਰੁੱਧ ਅਵਾਜ਼ ਉੱਚੀ ਕੀਤੀ, ਅਤੇ ਘਮੰਡ ਨਾਲ ਆਪਣੀਆਂ ਅੱਖਾਂ ਉਤਾਹਾਂ ਚੁੱਕੀਆਂ ? ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ !
Isaiah 37:29 in Panjabi 29 ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਘਮੰਡ ਮੇਰੇ ਕੰਨੀਂ ਪਹੁੰਚਿਆ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ ।
Isaiah 37:36 in Panjabi 36 ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ !
Isaiah 37:38 in Panjabi 38 ਫੇਰ ਅਜਿਹਾ ਹੋਇਆ ਕਿ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਉਹ ਦੇ ਪੁੱਤਰਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ । ਤਦ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ ।
Isaiah 47:14 in Panjabi 14 ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ !
Jeremiah 10:6 in Panjabi 6 ਹੇ ਯਹੋਵਾਹ, ਤੇਰੇ ਜਿਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ ।
Micah 4:11 in Panjabi 11 ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ ਹਨ, ਉਹ ਕਹਿੰਦੀਆਂ ਹਨ, “ਉਹ ਭ੍ਰਿਸ਼ਟ ਕੀਤੀ ਜਾਵੇ, ਅਤੇ ਸਾਡੀਆਂ ਅੱਖਾਂ ਸੀਯੋਨ ਨੂੰ ਘੂਰਦੀਆਂ ਰਹਿਣ !”
Nahum 1:9 in Panjabi 9 ਤੁਸੀਂ ਯਹੋਵਾਹ ਦੇ ਵਿਰੁੱਧ ਕਿਹੜੀ ਯੋਜਨਾ ਬਣਾਉਂਦੇ ਹੋ ? ਉਹ ਉਸਦਾ ਪੂਰਾ ਅੰਤ ਕਰ ਦੇਵੇਗਾ, ਬਿਪਤਾ ਦੂਜੀ ਵਾਰੀ ਨਾ ਉੱਠੇਗੀ !
Zechariah 2:8 in Panjabi 8 ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਉਸ ਦੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ ।
Zechariah 14:3 in Panjabi 3 ਤਾਂ ਯਹੋਵਾਹ ਨਿੱਕਲੇਗਾ ਅਤੇ ਉਹਨਾਂ ਕੌਮਾਂ ਨਾਲ ਯੁੱਧ ਕਰੇਗਾ, ਜਿਵੇਂ ਯੁੱਧ ਦੇ ਦਿਨ ਲੜਦਾ ਸੀ ।
Zechariah 14:8 in Panjabi 8 ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕਲੇਗਾ, ਜਿਸ ਦਾ ਅੱਧ ਪੂਰਬ ਵਾਲੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਪੱਛਮ ਵਾਲੇ ਪਾਸੇ ਦੇ ਸਮੁੰਦਰ ਵਿੱਚ ਹੈ । ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ ।
Malachi 4:1 in Panjabi 1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ । ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ । ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ ।
Matthew 3:12 in Panjabi 12 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ ।
Acts 9:4 in Panjabi 4 ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ ?