Exodus 18:1 in Panjabi 1 ਜਦ ਮੂਸਾ ਦੇ ਸੌਹਰੇ ਨੇ ਜਿਹੜਾ ਮਿਦਯਾਨ ਦਾ ਜਾਜਕ ਸੀ ਸਭ ਕੁੱਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ ।
Other Translations King James Version (KJV) When Jethro, the priest of Midian, Moses' father in law, heard of all that God had done for Moses, and for Israel his people, and that the LORD had brought Israel out of Egypt;
American Standard Version (ASV) Now Jethro, the priest of Midian, Moses' father-in-law, heard of all that God had done for Moses, and for Israel his people, how that Jehovah had brought Israel out of Egypt.
Bible in Basic English (BBE) Now news came to Jethro, the priest of Midian, Moses' father-in-law, of all God had done for Moses and for Israel his people, and how the Lord had taken Israel out of Egypt.
Darby English Bible (DBY) And Jethro the priest of Midian, Moses' father-in-law, heard of all that God had done to Moses, and to Israel his people; that Jehovah had brought Israel out of Egypt.
Webster's Bible (WBT) When Jethro the priest of Midian, Moses's father-in-law, heard of all that God had done for Moses, and for Israel his people, and that the LORD had brought Israel out of Egypt:
World English Bible (WEB) Now Jethro, the priest of Midian, Moses' father-in-law, heard of all that God had done for Moses, and for Israel his people, how that Yahweh had brought Israel out of Egypt.
Young's Literal Translation (YLT) And Jethro priest of Midian, father-in-law of Moses, heareth all that God hath done for Moses, and for Israel his people, that Jehovah hath brought out Israel from Egypt,
Cross Reference Exodus 2:16 in Panjabi 16 ਮਿਦਯਾਨ ਦੇ ਜਾਜਕ ਦੀਆਂ ਸੱਤ ਧੀਆਂ ਸਨ । ਉਨ੍ਹਾਂ ਨੇ ਆ ਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ ।
Exodus 2:18 in Panjabi 18 ਜਦ ਉਹ ਆਪਣੇ ਪਿਤਾ ਰਊਏਲ ਕੋਲ ਆਈਆਂ ਤਦ ਉਸ ਨੇ ਪੁੱਛਿਆ, ਤੁਸੀਂ ਅੱਜ ਕਿਵੇਂ ਛੇਤੀ ਮੁੜ ਆਈਆਂ ਹੋ ?
Exodus 2:21 in Panjabi 21 ਤਦ ਮੂਸਾ ਉਸ ਮਨੁੱਖ ਕੋਲ ਰਹਿਣ ਲਈ ਮੰਨ ਗਿਆ ਅਤੇ ਉਸ ਨੇ ਆਪਣੀ ਧੀ ਸਿੱਪੋਰਾ ਮੂਸਾ ਨਾਲ ਵਿਆਹ ਦਿੱਤੀ
Exodus 3:1 in Panjabi 1 ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਜਾਜਕ ਦੇ ਇੱਜੜ ਨੂੰ ਚਾਰਦਾ ਸੀ । ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਹਾੜ ਹੋਰੇਬ ਦੇ ਕੋਲ ਆਇਆ ।
Exodus 4:18 in Panjabi 18 ਮੂਸਾ ਆਪਣੇ ਸੌਹਰੇ ਯਿਥਰੋ ਕੋਲ ਵਾਪਸ ਗਿਆ ਤੇ ਉਸ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਮਿਸਰ ਵਿੱਚ ਆਪਣੇ ਭਰਾਵਾਂ ਕੋਲ ਮੁੜ ਜਾਣ ਦਿਓ ਤਾਂ ਜੋ ਮੈਂ ਵੇਖਾਂ ਕਿ ਉਹ ਹੁਣ ਤੱਕ ਜਿਉਂਦੇ ਹਨ ਤਾਂ ਯਿਥਰੋ ਨੇ ਮੂਸਾ ਨੂੰ ਆਖਿਆ, ਖੁਸ਼ੀ-ਖੁਸ਼ੀ ਜਾਹ ।
Exodus 7:1 in Panjabi 1 ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਵਰਗਾ ਠਹਿਰਾਇਆ ਹੈ ਅਤੇ ਤੇਰਾ ਭਰਾ ਹਾਰੂਨ ਤੇਰੇ ਲਈ ਨਬੀ ਹੋਵੇਗਾ ।
Numbers 10:29 in Panjabi 29 ਮੂਸਾ ਨੇ ਆਪਣੇ ਸਹੁਰੇ ਰਊਏਲ ਮਿਦਯਾਨੀ ਦੇ ਪੁੱਤਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾਂ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ । ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲਿਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ ।
Joshua 2:10 in Panjabi 10 ਕਿਉਂ ਜੋ ਅਸੀਂ ਸੁਣਿਆ ਹੈ ਕਿ ਜਿਸ ਵੇਲੇ ਤੁਸੀਂ ਮਿਸਰ ਵਿੱਚੋਂ ਨਿੱਕਲੇ ਤਾਂ ਯਹੋਵਾਹ ਨੇ ਤੁਹਾਡੇ ਸਾਹਮਣੇ ਲਾਲ ਸਮੁੰਦਰ ਦੇ ਪਾਣੀ ਨੂੰ ਕਿਵੇਂ ਸੁਕਾ ਦਿੱਤਾ ਅਤੇ ਤੁਸੀਂ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਅਰਥਾਤ ਸੀਹੋਨ ਅਤੇ ਓਗ ਨਾਲ ਜਿਹੜੇ ਯਰਦਨ ਦੇ ਉਸ ਪਾਸੇ ਸਨ ਕਿਵੇਂ ਵਰਤਾਵ ਕੀਤਾ ਜਿਨ੍ਹਾਂ ਨੂੰ ਤੁਸੀਂ ਮਾਰ ਸੁੱਟਿਆ ।
Joshua 9:9 in Panjabi 9 ਉਹਨਾਂ ਨੇ ਆਖਿਆ, ਤੁਹਾਡੇ ਦਾਸ ਇੱਕ ਬਹੁਤ ਦੂਰ ਦੇਸ ਤੋਂ ਤੁਹਾਡੇ ਪਰਮੇਸ਼ੁਰ ਦੇ ਨਾਮ ਦੇ ਕਾਰਨ ਆਏ ਹਨ ਕਿਉਂ ਜੋ ਅਸੀਂ ਉਹ ਦੀ ਧੁੰਮ ਸੁਣੀ ਹੈ ਨਾਲੇ ਜੋ ਕੁਝ ਉਹ ਨੇ ਮਿਸਰ ਵਿੱਚ ਕੀਤਾ ।
Judges 4:11 in Panjabi 11 ਹਬਰ ਕੇਨੀ ਨੇ ਜੋ ਮੂਸਾ ਦੇ ਸਹੁਰੇ ਹੋਬਾਬ ਦੀ ਸੰਤਾਨ ਵਿੱਚੋਂ ਸੀ, ਆਪਣੇ ਆਪ ਨੂੰ ਕੇਨੀਆਂ ਤੋਂ ਅਲੱਗ ਕੀਤਾ ਅਤੇ ਸਅਨਇਮ ਦੇ ਬਲੂਤ ਤੱਕ ਜੋ ਕੇਦੇਸ਼ ਦੇ ਨੇੜੇ ਹੈ ਆਪਣਾ ਤੰਬੂ ਲਾਇਆ ਸੀ ।
Nehemiah 9:10 in Panjabi 10 ਤੂੰ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਣ ਲਈ ਨਿਸ਼ਾਨ ਅਤੇ ਅਚਰਜ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੀ ਕਿ ਮਿਸਰੀ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਉ ਕਰਦੇ ਸਨ, ਇਸ ਲਈ ਤੂੰ ਆਪਣੇ ਲਈ ਇੱਕ ਅਜਿਹਾ ਵੱਡਾ ਨਾਮ ਬਣਾਇਆ, ਜਿਵੇਂ ਅੱਜ ਦੇ ਦਿਨ ਹੈ ।
Psalm 34:2 in Panjabi 2 ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ , ਦੀਨ ਲੋਕ ਸੁਣ ਕੇ ਆਨੰਦ ਹੋਣਗੇ ।
Psalm 44:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਮਸ਼ਕੀਲ ਹੇ ਪਰਮੇਸ਼ੁਰ, ਅਸੀਂ ਆਪਣੇ ਕੰਨੀ ਸੁਣਿਆ, ਸਾਡੇ ਪਿਉ-ਦਾਦਿਆਂ ਨੇ ਸਾਡੇ ਲਈ ਵਰਣਨ ਕੀਤਾ ਹੈ, ਕਿ ਤੂੰ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪ੍ਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ ।
Psalm 77:14 in Panjabi 14 ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ ।
Psalm 78:4 in Panjabi 4 ਅਸੀਂ ਓਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ ਕੰਮ ਜੋ ਉਸ ਨੇ ਕੀਤੇ ਦੱਸਾਂਗੇ ।
Psalm 78:50 in Panjabi 50 ਉਸ ਨੇ ਆਪਣੇ ਕ੍ਰੋਧ ਲਈ ਰਾਹ ਸਿੱਧਾ ਕੀਤਾ, ਉਸ ਨੇ ਉਨ੍ਹਾਂ ਦੀਆਂ ਜਾਨਾਂ ਨੂੰ ਮੌਤ ਤੋਂ ਨਾ ਰੋਕਿਆ, ਸਗੋਂ ਉਨ੍ਹਾਂ ਦੀਆਂ ਹਯਾਤੀਆਂ ਨੂੰ ਬਵਾ ਦੇ ਹਵਾਲੇ ਕੀਤਾ ।
Psalm 105:5 in Panjabi 5 ਉਹ ਦੇ ਅਚਰਜ ਕੰਮਾਂ ਨੂੰ ਜਿਹੜੇ ਉਹ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਆਵਾਂ ਨੂੰ ਵੀ ।
Psalm 105:36 in Panjabi 36 ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਜੇਠੇ ਮਾਰ ਦਿੱਤੇ, ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ ।
Psalm 105:43 in Panjabi 43 ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣੇ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ ।
Psalm 106:2 in Panjabi 2 ਯਹੋਵਾਹ ਦੀਆਂ ਸ਼ਕਤੀਆਂ ਨੂੰ ਕੌਣ ਵਰਣਨ ਕਰ ਸਕਦਾ ਹੈ ? ਕੌਣ ਉਹ ਦੀ ਸਾਰੀ ਉਸਤਤ ਸੁਣਾ ਸਕਦਾ ਹੈ ?
Psalm 106:8 in Panjabi 8 ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਕਿ ਉਹ ਆਪਣੀ ਸ਼ਕਤੀ ਵਿਖਾਵੇ ।
Psalm 136:10 in Panjabi 10 ਉਸੇ ਦਾ ਜਿਸ ਮਿਸਰ ਦੇ ਜੇਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
Isaiah 63:11 in Panjabi 11 ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ ?
Jeremiah 33:9 in Panjabi 9 ਏਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ ।
Zechariah 8:23 in Panjabi 23 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ ।
Acts 7:35 in Panjabi 35 ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ ।
Acts 14:27 in Panjabi 27 ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ ।
Acts 15:12 in Panjabi 12 ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ ।
Acts 21:19 in Panjabi 19 ਅਤੇ ਉਸ ਨੇ ਉਹਨਾਂ ਨੂੰ ਪਰਨਾਮ ਕਰ ਕੇ, ਉਸ ਨੇ ਇੱਕ-ਇੱਕ ਕਰਕੇ ਉਹ ਸਾਰੇ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਸੇਵਕਾਈ ਦੇ ਦੁਆਰਾ ਕੀਤੇ ਸਨ, ਸੁਣਾ ਦਿੱਤੇ ।
Romans 15:18 in Panjabi 18 ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,
Galatians 1:23 in Panjabi 23 ਪਰ ਸਿਰਫ਼ ਉਹਨਾਂ ਨੇ ਇਹ ਸੁਣਿਆ ਸੀ ਕਿ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਹੁੰਦਾ ਸੀ, ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖਬਰੀ ਸੁਣਾਉਂਦਾ ਹੈ ਜਿਸ ਨੂੰ ਪਹਿਲਾਂ ਬਰਬਾਦ ਕਰਦਾ ਸੀ ।