Exodus 18:21 in Panjabi 21 ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸਤਵਾਦੀ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ । ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ ।
Other Translations King James Version (KJV) Moreover thou shalt provide out of all the people able men, such as fear God, men of truth, hating covetousness; and place such over them, to be rulers of thousands, and rulers of hundreds, rulers of fifties, and rulers of tens:
American Standard Version (ASV) Moreover thou shalt provide out of all the people able men, such as fear God, men of truth, hating unjust gain; and place such over them, to be rulers of thousands, rulers of hundreds, rulers of fifties, and rulers of tens:
Bible in Basic English (BBE) But for the rest, take from among the people able men, such as have the fear of God, true men hating profits wrongly made; and put such men over them, to be captains of thousands, captains of hundreds and of fifties and of tens;
Darby English Bible (DBY) But do thou provide among all the people able men, such as fear God, men of truth, hating covetousness; and place [them] over them, chiefs of thousands, chiefs of hundreds, chiefs of fifties, and chiefs of tens,
Webster's Bible (WBT) Moreover, thou shalt provide out of all the people, able men, such as fear God, men of truth, hating covetousness; and place such over them to be rulers of thousands, and rulers of hundreds, rulers of fifties, and rulers of tens:
World English Bible (WEB) Moreover you shall provide out of all the people able men, such as fear God: men of truth, hating unjust gain; and place such over them, to be rulers of thousands, rulers of hundreds, rulers of fifties, and rulers of tens.
Young's Literal Translation (YLT) `And thou -- thou dost provide out of all the people men of ability, fearing God, men of truth, hating dishonest gain, and hast placed `these' over them, heads of thousands, heads of hundreds, heads of fifties, and heads of tens,
Cross Reference Genesis 22:12 in Panjabi 12 ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ । ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ ।
Genesis 42:18 in Panjabi 18 ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ।
Exodus 18:25 in Panjabi 25 ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪਰਧਾਨ ਠਹਿਰਾਇਆ ਹਜ਼ਾਰਾਂ ਦੇ ਸਰਦਾਰ, ਸੈਂਕੜਿਆਂ ਦੇ ਸਰਦਾਰ, ਪੰਜਾਹਾਂ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ।
Exodus 23:2 in Panjabi 2 ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ ।
Numbers 10:4 in Panjabi 4 ਜੇਕਰ ਇੱਕੋ ਹੀ ਫੂਕਣ ਤਾਂ ਪ੍ਰਧਾਨ, ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ, ਤੇਰੇ ਕੋਲ ਇੱਕਠੇ ਹੋ ਜਾਣ ।
Deuteronomy 1:13 in Panjabi 13 ਤੁਸੀਂ ਆਪਣੇ ਵਿੱਚੋਂ ਬੁੱਧਵਾਨ, ਸਿਆਣੇ ਅਤੇ ਗਿਆਨ ਰੱਖਣ ਵਾਲੇ ਮਨੁੱਖ ਗੋਤਾਂ ਅਨੁਸਾਰ ਚੁਣ ਲਓ ਤਾਂ ਜੋ ਮੈਂ ਉਹਨਾਂ ਨੂੰ ਤੁਹਾਡੇ ਉੱਤੇ ਪ੍ਰਧਾਨ ਠਹਿਰਾਵਾਂ । “
Deuteronomy 16:18 in Panjabi 18 ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈ ਅਤੇ ਪ੍ਰਧਾਨ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ ।
Joshua 22:14 in Panjabi 14 ਦਸ ਪਰਧਾਨ ਉਸ ਦੇ ਨਾਲ ਇਸਰਾਏਲ ਦੇ ਪਿਉ-ਦਾਦਿਆਂ ਦੇ ਘਰਾਣਿਆਂ ਦੇ ਕੁਲ ਗੋਤਾਂ ਦਾ ਇੱਕ-ਇੱਕ ਪ੍ਰਧਾਨ ਅਤੇ ਹਰ ਮਨੁੱਖ ਆਪਣੇ ਪਿਉ-ਦਾਦਿਆਂ ਦੇ ਘਰਾਣੇ ਦਾ ਅਤੇ ਇਸਰਾਏਲ ਦੇ ਹਜ਼ਾਰਾਂ ਦਾ ਸਰਦਾਰ ਸੀ ।
1 Samuel 8:3 in Panjabi 3 ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ ।
1 Samuel 8:12 in Panjabi 12 ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਉਹਨਾਂ ਕੋਲੋ ਖੇਤੀ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰੱਥਾਂ ਦਾ ਸਮਾਨ ਤਿਆਰ ਕਰਾਵੇਗਾ,
1 Samuel 12:3 in Panjabi 3 ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ । ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ ।
2 Samuel 23:3 in Panjabi 3 ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ,
1 Kings 3:9 in Panjabi 9 ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੇ ਬਹੁਤੇ ਲੋਕਾਂ ਦਾ ਨਿਆਂ ਕੌਣ ਕਰ ਸਕਦਾ ਹੈ ?
1 Kings 18:3 in Panjabi 3 ਇਸ ਤੋਂ ਬਾਅਦ ਅਹਾਬ ਨੇ ਓਬਦਿਆਹ ਨੂੰ ਜੋ ਉਹ ਦੇ ਮਹਿਲ ਦਾ ਦੀਵਾਨ ਸੀ ਸੱਦਿਆ । ਓਬਦਿਆਹ ਯਹੋਵਾਹ ਕੋਲੋਂ ਬਹੁਤ ਡਰਦਾ ਸੀ ।
1 Kings 18:12 in Panjabi 12 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਂਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਨ ਤੋਂ ਯਹੋਵਾਹ ਦਾ ਭੈ ਮੰਨਦਾ ਰਿਹਾ ।
2 Chronicles 19:5 in Panjabi 5 ਅਤੇ ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਨਿਆਈਂ ਸ਼ਹਿਰ ਸ਼ਹਿਰ ਮੁਕੱਰਰ ਕੀਤੇ
Nehemiah 5:9 in Panjabi 9 ਮੈਂ ਫਿਰ ਕਿਹਾ, “ਇਹ ਕੰਮ ਜੋ ਤੁਸੀਂ ਕਰਦੇ ਹੋ ਉਹ ਚੰਗਾ ਨਹੀਂ ਹੈ, ਕੀ ਤੁਹਾਨੂੰ ਇਸ ਕਾਰਨ ਆਪਣੇ ਪਰਮੇਸ਼ੁਰ ਦੇ ਭੈ ਵਿੱਚ ਨਹੀਂ ਚੱਲਣਾ ਚਾਹੀਦਾ ਤਾਂ ਜੋ ਸਾਡੇ ਗੈਰ-ਕੌਮੀ ਦੁਸ਼ਮਣ ਸਾਡਾ ਨਿਰਾਦਰ ਨਾ ਕਰਨ ?
Nehemiah 7:2 in Panjabi 2 ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਹਾਕਮ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਠਹਿਰਾਇਆ ਕਿਉਂਕਿ ਉਹ ਵਿਸ਼ਵਾਸਯੋਗ ਅਤੇ ਬਹੁਤਿਆਂ ਤੋਂ ਵੱਧ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ ।
Job 29:16 in Panjabi 16 ਮੈਂ ਕੰਗਾਲਾਂ ਲਈ ਪਿਤਾ ਸੀ, ਅਤੇ ਮੈਂ ਨਾਵਾਕਿਫ਼ ਦੇ ਮੁੱਕਦਮੇ ਦੀ ਵੀ ਪੜਤਾਲ ਕਰਦਾ ਸੀ
Job 31:13 in Panjabi 13 ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ, ਤਾਂ ਜੇਕਰ ਮੈਂ ਉਹਨਾਂ ਦਾ ਹੱਕ ਮਾਰਿਆ ਹੋਵੇ,
Psalm 15:5 in Panjabi 5 ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ ।
Psalm 26:9 in Panjabi 9 ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ ।
Proverbs 28:2 in Panjabi 2 ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ ।
Ecclesiastes 12:13 in Panjabi 13 ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ ।
Isaiah 16:5 in Panjabi 5 ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ ।
Isaiah 33:15 in Panjabi 15 ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ ।
Isaiah 59:4 in Panjabi 4 ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ !
Isaiah 59:14 in Panjabi 14 ਨਿਆਂ ਉਲਟ ਗਿਆ, ਅਤੇ ਧਰਮ ਦੂਰ ਖੜ੍ਹਾ ਰਹਿੰਦਾ ਹੈ, ਸਚਿਆਈ ਤਾਂ ਚੌਂਕ ਵਿੱਚ ਡਿੱਗ ਪਈ, ਅਤੇ ਸਿਧਿਆਈ ਅੰਦਰ ਵੜ ਨਹੀਂ ਸਕਦੀ ।
Jeremiah 5:1 in Panjabi 1 ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਓਧਰ ਨੱਸੋ,ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਹ ਨੂੰ ਮਾਫ਼ ਕਰ ਦਿਆਂਗਾ ।
Ezekiel 18:8 in Panjabi 8 ਵਿਆਜ ਉੱਤੇ ਲੈਣ-ਦੇਣ ਨਹੀਂ ਕੀਤਾ, ਨਾ ਵਿਆਜ ਲਿਆ ਅਤੇ ਆਪਣਾ ਹੱਥ ਬਦੀ ਵੱਲ ਮੋੜਿਆ ਅਤੇ ਮਨੁੱਖਾਂ ਵਿੱਚ ਸੱਚਾ ਨਿਆਂ ਕੀਤਾ ।
Ezekiel 22:12 in Panjabi 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Zechariah 7:9 in Panjabi 9 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ ।
Zechariah 8:16 in Panjabi 16 ਇਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ; ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਤੀ ਦਾ ਨਿਆਂ ਕਰੋ ।
Luke 18:2 in Panjabi 2 ਕਿਸੇ ਨਗਰ ਵਿੱਚ ਇੱਕ ਹਾਕਮ ਰਹਿੰਦਾ ਸੀ, ਜਿਸ ਨੂੰ ਨਾ ਪਰਮੇਸ਼ੁਰ ਦਾ ਡਰ ਸੀ ਅਤੇ ਨਾ ਕਿਸੇ ਮਨੁੱਖ ਦੀ ਪਰਵਾਹ ।
Luke 18:4 in Panjabi 4 ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ ।
Acts 6:3 in Panjabi 3 ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜਿੰਮੇਵਾਰੀ ਦੇਈਏ ।
Acts 20:33 in Panjabi 33 ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ ।
1 Timothy 3:3 in Panjabi 3 ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ ।
1 Timothy 6:9 in Panjabi 9 ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ ।
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !