Exodus 19:5 in Panjabi 5 ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿਜੀ ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ
Other Translations King James Version (KJV) Now therefore, if ye will obey my voice indeed, and keep my covenant, then ye shall be a peculiar treasure unto me above all people: for all the earth is mine:
American Standard Version (ASV) Now therefore, if ye will obey my voice indeed, and keep my covenant, then ye shall be mine own possession from among all peoples: for all the earth is mine:
Bible in Basic English (BBE) If now you will truly give ear to my voice and keep my agreement, you will be my special property out of all the peoples: for all the earth is mine:
Darby English Bible (DBY) And now, if ye will hearken to my voice indeed and keep my covenant, then shall ye be my own possession out of all the peoples -- for all the earth is mine --
Webster's Bible (WBT) Now therefore, if ye will obey my voice indeed, and keep my covenant, then ye shall be a peculiar treasure to me above all people: for all the earth is mine:
World English Bible (WEB) Now therefore, if you will indeed obey my voice, and keep my covenant, then you shall be my own possession from among all peoples; for all the earth is mine;
Young's Literal Translation (YLT) `And now, if ye really hearken to My voice, then ye have kept My covenant, and been to Me a peculiar treasure more than all the peoples, for all the earth `is' Mine;
Cross Reference Exodus 9:29 in Panjabi 29 ਤਾਂ ਮੂਸਾ ਨੇ ਉਸ ਨੂੰ ਆਖਿਆ, ਜਿਵੇਂ ਹੀ ਮੈਂ ਨਗਰ ਤੋਂ ਬਾਹਰ ਜਾਂਵਾਂਗਾ ਮੈਂ ਯਹੋਵਾਹ ਅੱਗੇ ਆਪਣੇ ਹੱਥ ਅੱਡਾਂਗਾ ਤਾਂ ਗਰਜਣਾ ਹਟ ਜਾਵੇਗਾ ਅਤੇ ਗੜੇ ਫੇਰ ਨਾ ਪੈਣਗੇ ਤਾਂ ਜੋ ਤੁਸੀਂ ਜਾਣੋ ਕਿ ਧਰਤੀ ਯਹੋਵਾਹ ਦੀ ਹੈ ।
Exodus 15:26 in Panjabi 26 ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਿਰੋਇਆ ਕਰਨ ਵਾਲਾ ਹਾਂ ।
Exodus 23:22 in Panjabi 22 ਸਗੋਂ ਜੇ ਤੁਸੀਂ ਸੱਚ-ਮੁੱਚ ਉਸ ਦੀ ਅਵਾਜ਼ ਨੂੰ ਸੁਣੋ ਅਤੇ ਜੋ ਕੁੱਝ ਮੈਂ ਬੋਲਦਾ ਹਾਂ ਉਹ ਕਰੋ ਤਾਂ ਮੈਂ ਤੁਹਾਡੇ ਵੈਰੀਆਂ ਦਾ ਵੈਰੀ ਅਤੇ ਤੁਹਾਡੇ ਵਿਰੋਧੀਆਂ ਦਾ ਵਿਰੋਧੀ ਹੋਵਾਂਗਾ ।
Exodus 24:7 in Panjabi 7 ਅਤੇ ਉਸ ਨੇ ਨੇਮ ਦੀ ਪੋਥੀ ਲੈ ਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ, ਅਸੀਂ ਸਭ ਕੁੱਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ ।
Deuteronomy 4:20 in Panjabi 20 ਪਰ ਯਹੋਵਾਹ ਨੇ ਤੁਹਾਨੂੰ ਲੋਹੇ ਦੀ ਭੱਠੀ ਵਰਗੇ ਮਿਸਰ ਤੋਂ ਕੱਢਿਆ ਤਾਂ ਜੋ ਤੁਸੀਂ ਉਹ ਦੀ ਨਿੱਜ-ਪਰਜਾ ਹੋਵੋ, ਜਿਵੇਂ ਤੁਸੀਂ ਅੱਜ ਦੇ ਦਿਨ ਹੋ ।
Deuteronomy 5:2 in Panjabi 2 ਯਹੋਵਾਹ ਸਾਡੇ ਪਰਮੇਸ਼ੁਰ ਨੇ ਹੋਰੇਬ ਵਿੱਚ ਸਾਡੇ ਨਾਲ ਨੇਮ ਬੰਨ੍ਹਿਆ,
Deuteronomy 7:6 in Panjabi 6 ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਹੈ ਕਿ ਤੁਸੀਂ ਧਰਤੀ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜ-ਪਰਜਾ ਹੋਵੋ ।
Deuteronomy 10:14 in Panjabi 14 ਵੇਖੋ, ਅਕਾਸ਼ ਸਗੋਂ ਅਕਾਸ਼ਾਂ ਦਾ ਅਕਾਸ਼ ਅਤੇ ਧਰਤੀ ਅਤੇ ਜੋ ਕੁਝ ਉਸ ਵਿੱਚ ਹੈ, ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਹੈ ।
Deuteronomy 11:27 in Panjabi 27 ਬਰਕਤ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ,
Deuteronomy 14:2 in Panjabi 2 ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਨੇ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਨਿੱਜ-ਪਰਜਾ ਹੋਣ ਲਈ ਚੁਣ ਲਿਆ ਹੈ ।
Deuteronomy 14:21 in Panjabi 21 ਜੋ ਆਪਣੇ ਆਪ ਮਰ ਜਾਵੇ, ਉਸ ਨੂੰ ਤੁਸੀਂ ਨਾ ਖਾਇਓ । ਇਹ ਤੁਸੀਂ ਉਸ ਪਰਦੇਸੀ ਨੂੰ ਖਾਣ ਲਈ ਦੇ ਸਕਦੇ ਹੋ ਜਿਹੜਾ ਤੁਹਾਡੇ ਫਾਟਕ ਦੇ ਅੰਦਰ ਹੈ ਜਾਂ ਉਸ ਨੂੰ ਕਿਸੇ ਪਰਾਏ ਕੋਲ ਵੇਚ ਸਕਦੇ ਹੋ, ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ । ਤੁਸੀਂ ਮੇਮਣੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ ।
Deuteronomy 26:18 in Panjabi 18 ਅਤੇ ਯਹੋਵਾਹ ਨੇ ਵੀ ਅੱਜ ਆਪਣੇ ਬਚਨ ਅਨੁਸਾਰ ਤੁਹਾਨੂੰ ਆਪਣੀ ਨਿੱਜ-ਪਰਜਾ ਕਰ ਕੇ ਮੰਨਿਆ ਹੈ ਕਿ ਤੁਸੀਂ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ,
Deuteronomy 28:1 in Panjabi 1 ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ ।
Deuteronomy 32:8 in Panjabi 8 ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ, ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ, ਤਦ ਉਸ ਨੇ ਉੱਮਤਾਂ ਦੀਆਂ ਹੱਦਾਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,
Joshua 24:24 in Panjabi 24 ਪਰਜਾ ਨੇ ਯਹੋਸ਼ੁਆ ਨੂੰ ਆਖਿਆ, ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਉਪਾਸਨਾ ਕਰਾਂਗੇ ਅਤੇ ਉਸ ਦੀ ਅਵਾਜ਼ ਨੂੰ ਸੁਣਾਂਗੇ ! ।
1 Samuel 15:22 in Panjabi 22 ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢੇਆਂ ਦੀ ਚਰਬੀ ਨਾਲੋਂ ਚੰਗਾ ਹੈ ।
1 Kings 8:53 in Panjabi 53 ਕਿਉਂ ਜੋ ਤੂੰ ਹੇ ਪ੍ਰਭੂ ਯਹੋਵਾਹ, ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੀ ਵਿਰਾਸਤ ਹੋਣ ਲਈ ਵੱਖਰਾ ਕੀਤਾ ਜਿਵੇਂ ਤੂੰ ਆਪਣੇ ਦਾਸ ਮੂਸਾ ਦੇ ਰਾਹੀਂ ਬਚਨ ਕੀਤਾ ਜਦ ਤੂੰ ਸਾਡੇ ਪਿਉ-ਦਾਦਿਆਂ ਨੂੰ ਮਿਸਰ ਤੋਂ ਕੱਢਿਆ ।
Job 41:11 in Panjabi 11 ਕਿਸ ਨੇ ਪਹਿਲਾਂ ਮੈਨੂੰ ਕੁਝ ਦਿੱਤਾ ਕਿ ਮੈਨੂੰ ਕੁਝ ਮੋੜਨਾ ਪਵੇ ? ਜੋ ਕੁਝ ਅਕਾਸ਼ ਦੇ ਹੇਠ ਹੈ, ਸੋ ਮੇਰਾ ਹੈ ।
Psalm 24:1 in Panjabi 1 ਦਾਊਦ ਦਾ ਭਜਨ ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ ।
Psalm 25:10 in Panjabi 10 ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ l
Psalm 50:11 in Panjabi 11 ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਮੈਦਾਨ ਦੇ ਜਾਨਵਰ ਮੇਰੇ ਹਨ ।
Psalm 103:17 in Panjabi 17 ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
Psalm 135:4 in Panjabi 4 ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖਾਸ ਮਿਲਖ ਲਈ ਚੁਣ ਲਿਆ ਹੈ ।
Song of Solomon 8:12 in Panjabi 12 ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ, ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ, ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ ।
Isaiah 1:19 in Panjabi 19 ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ ।
Isaiah 41:8 in Panjabi 8 ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,
Isaiah 43:1 in Panjabi 1 ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ ।
Isaiah 56:4 in Panjabi 4 ਕਿਉਂਕਿ ਖੁਸਰੇ ਜੋ ਮੇਰੇ ਸਬਤਾਂ ਨੂੰ ਮੰਨਦੇ ਹਨ, ਅਤੇ ਜੋ ਕੁਝ ਮੈਨੂੰ ਭਾਉਂਦਾ ਉਹ ਹੀ ਚੁਣਦੇ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦੇ ਹਨ, ਉਨ੍ਹਾਂ ਨੂੰ ਯਹੋਵਾਹ ਇਹ ਆਖਦਾ ਹੈ,
Jeremiah 7:23 in Panjabi 23 ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ
Jeremiah 10:16 in Panjabi 16 ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਇਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜਾਂ ਦਾ ਸਿਰਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾ ਦਾ ਯਹੋਵਾਹ ਉਸ ਦਾ ਨਾਮ ਹੈ ।
Jeremiah 11:4 in Panjabi 4 ਜਿਹ ਦਾ ਮੈ ਤੁਹਾਡੇ ਪਿਉ-ਦਾਦਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਆਵਾਜ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ
Jeremiah 31:31 in Panjabi 31 ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਗਾ
Daniel 4:34 in Panjabi 34 ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ । ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ !
Malachi 3:17 in Panjabi 17 ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖ਼ਾਸ ਮਲਕੀਅਤ, ਜਿਸ ਦਿਨ ਮੈਂ ਇਹ ਕਰਾਂ, ਮੈਂ ਉਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤਰ ਨੂੰ ਬਖ਼ਸ਼ ਦਿੰਦਾ ਹੈ ।
1 Corinthians 10:26 in Panjabi 26 ਕਿਉਂ ਜੋ ਪ੍ਰਿਥਵੀ ਅਤੇ ਉਸ ਦੀ ਭਰਪੂਰੀ ਪ੍ਰਭੂ ਦੀ ਹੈ ।
1 Corinthians 10:28 in Panjabi 28 ਪਰ ਜੇ ਕੋਈ ਤੁਹਾਨੂੰ ਆਖੇ ਕਿ ਇਹ ਚੜ੍ਹਾਵੇ ਕਰਕੇ ਚੜਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਵਿਵੇਕ ਦੇ ਕਾਰਨ ਨਾ ਖਾਓ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Hebrews 11:8 in Panjabi 8 ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ ।