Exodus 20:24 in Panjabi 24 ਤੁਸੀਂ ਮੇਰੇ ਲਈ ਮਿੱਟੀ ਦੀ ਇੱਕ ਜਗਵੇਦੀ ਬਣਾਓ ਅਤੇ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁੱਖ-ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲ਼ਦ ਚੜ੍ਹਾਓ ਅਤੇ ਹਰ ਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਬਰਕਤ ਦੇਵਾਂਗਾ ।
Other Translations King James Version (KJV) An altar of earth thou shalt make unto me, and shalt sacrifice thereon thy burnt offerings, and thy peace offerings, thy sheep, and thine oxen: in all places where I record my name I will come unto thee, and I will bless thee.
American Standard Version (ASV) An altar of earth thou shalt make unto me, and shalt sacrifice thereon thy burnt-offerings, and thy peace-offerings, thy sheep, and thine oxen: in every place where I record my name I will come unto thee and I will bless thee.
Bible in Basic English (BBE) Make for me an altar of earth, offering on it your burned offerings and your peace-offerings, your sheep and your oxen: in every place where I have put the memory of my name, I will come to you and give you my blessing.
Darby English Bible (DBY) An altar of earth shalt thou make unto me, and shalt sacrifice on it thy burnt-offerings, and thy peace-offerings, thy sheep and thine oxen: in all places where I shall make my name to be remembered, I will come unto thee, and bless thee.
Webster's Bible (WBT) An altar of earth thou shalt make to me, and shalt sacrifice thereon thy burnt-offerings, and thy peace-offerings, thy sheep, and thy oxen: in all places where I record my name I will come to thee, and I will bless thee.
World English Bible (WEB) You shall make an altar of earth for me, and shall sacrifice on it your burnt offerings and your peace-offerings, your sheep and your oxen. In every place where I record my name I will come to you and I will bless you.
Young's Literal Translation (YLT) `An altar of earth thou dost make for Me, and thou hast sacrificed on it thy burnt-offerings and thy peace-offerings, thy flock and thy herd; in every place where I cause My name to be remembered I come in unto thee, and have blessed thee.
Cross Reference Genesis 12:2 in Panjabi 2 ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ ।
Leviticus 1:1 in Panjabi 1 ਯਹੋਵਾਹ ਨੇ ਮੂਸਾ ਨੂੰ ਸੱਦਿਆ ਅਤੇ ਉਸ ਨੂੰ ਮੰਡਲੀ ਦੇ ਡੇਰੇ ਵਿੱਚੋਂ ਆਖਿਆ,
Leviticus 3:1 in Panjabi 1 ਜੇਕਰ ਉਸ ਦਾ ਚੜ੍ਹਾਵਾ ਸੁੱਖ-ਸਾਂਦ ਦੀ ਬਲੀ ਦਾ ਹੋਵੇ ਅਤੇ ਜੇਕਰ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲ਼ਦ ਹੋਵੇ ਭਾਵੇਂ ਗਾਂ, ਉਹ ਦੋਸ਼ ਰਹਿਤ ਪਸ਼ੂ ਯਹੋਵਾਹ ਦੇ ਅੱਗੇ ਚੜ੍ਹਾਵੇ ।
Numbers 6:24 in Panjabi 24 “ ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,
Deuteronomy 7:13 in Panjabi 13 ਉਹ ਤੁਹਾਡੇ ਨਾਲ ਪ੍ਰੇਮ ਕਰੇਗਾ, ਤੁਹਾਨੂੰ ਬਰਕਤ ਦੇਵੇਗਾ ਅਤੇ ਤੁਹਾਡਾ ਵਾਧਾ ਕਰੇਗਾ । ਉਹ ਤੁਹਾਡੀ ਕੁੱਖ ਦੇ ਫਲ, ਤੁਹਾਡੀ ਜ਼ਮੀਨ ਦੇ ਫਲ, ਤੁਹਾਡੇ ਅੰਨ, ਤੁਹਾਡੀ ਨਵੀਂ ਮਧ, ਤੁਹਾਡੇ ਤੇਲ ਨੂੰ, ਚੌਣਿਆਂ ਦੇ ਬੱਚਿਆ ਨੂੰ ਅਤੇ ਇੱਜੜ ਦੇ ਲੇਲਿਆਂ ਨੂੰ ਉਸ ਜ਼ਮੀਨ ਉੱਤੇ ਜਿਸ ਨੂੰ ਦੇਣ ਦੀ ਸਹੁੰ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ, ਬਰਕਤ ਦੇਵੇਗਾ ।
Deuteronomy 12:5 in Panjabi 5 ਪਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਗੋਤਾਂ ਦੇ ਵਿੱਚੋਂ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਸੀਂ ਉਸ ਦੇ ਉਸੇ ਡੇਰੇ ਨੂੰ ਭਾਲਣਾ ਅਤੇ ਉੱਥੇ ਹੀ ਜਾਇਆ ਕਰਨਾ ।
Deuteronomy 12:11 in Panjabi 11 ਤਦ ਤੁਸੀਂ ਉਸ ਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਮਨ ਭਾਉਂਦੀਆਂ ਸੁੱਖਣਾ ਦੀਆਂ ਭੇਟਾਂ, ਜਿਹੜੀਆਂ ਤੁਸੀਂ ਯਹੋਵਾਹ ਲਈ ਸੁੱਖੀਆਂ ਹਨ, ਅਰਥਾਤ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਉਹ ਸਭ ਕੁਝ ਲਿਆਇਆ ਕਰਨਾ ।
Deuteronomy 12:21 in Panjabi 21 ਪਰ ਜੇਕਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਹਾਡੇ ਤੋਂ ਬਹੁਤ ਦੂਰ ਹੋਵੇ, ਤਾਂ ਤੁਸੀਂ ਆਪਣੇ ਇੱਜੜ ਅਤੇ ਚੌਣੇ ਵਿੱਚੋਂ ਜਿਹੜਾ ਯਹੋਵਾਹ ਨੇ ਤੁਹਾਨੂੰ ਦਿੱਤਾ, ਪਸ਼ੂ ਵੱਢ ਲਿਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ, ਅਤੇ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਇੱਛਾ ਅਨੁਸਾਰ ਖਾ ਲਿਆ ਕਰਿਓ ।
Deuteronomy 14:23 in Panjabi 23 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਜਿਹੜਾ ਉਹ ਆਪਣਾ ਨਾਮ ਵਸਾਉਣ ਲਈ ਚੁਣੇਗਾ ਆਪਣੇ ਅੰਨ, ਆਪਣੀ ਨਵੀਂ ਮਧ ਅਤੇ ਆਪਣੇ ਤੇਲ ਦੇ ਦਸਵੰਧ ਨੂੰ ਅਤੇ ਆਪਣੇ ਇੱਜੜ ਤੇ ਆਪਣੇ ਚੌਣੇ ਦੇ ਪਹਿਲੌਠਿਆਂ ਨੂੰ ਖਾਇਓ, ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਸਦਾ ਤੱਕ ਮੰਨਣਾ ਸਿੱਖੋ ।
Deuteronomy 16:5 in Panjabi 5 ਤੁਸੀਂ ਪਸਹ ਨੂੰ ਆਪਣੇ ਕਿਸੇ ਫਾਟਕ ਦੇ ਅੰਦਰ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਬਲੀ ਕਰਕੇ ਨਾ ਚੜ੍ਹਾਇਓ,
Deuteronomy 16:11 in Panjabi 11 ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ ।
Deuteronomy 26:2 in Panjabi 2 ਤਦ ਜੋ ਦੇਸ਼ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੂੰ ਉਸ ਦੀ ਜ਼ਮੀਨ ਦੇ ਸਾਰੇ ਪਹਿਲੇ ਫਲਾਂ ਵਿੱਚੋਂ ਜਿਹੜੇ ਤੂੰ ਆਪਣੇ ਘਰ ਲੈ ਆਵੇਂਗਾ, ਉਨ੍ਹਾਂ ਵਿੱਚੋਂ ਕੁਝ ਲੈ ਕੇ ਟੋਕਰੀ ਵਿੱਚ ਰੱਖੀਂ ਅਤੇ ਉਸ ਸਥਾਨ ਨੂੰ ਜਾਵੀਂ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ।
2 Samuel 6:12 in Panjabi 12 ਦਾਊਦ ਰਾਜਾ ਨੂੰ ਲੋਕਾਂ ਨੇ ਇਹ ਖ਼ਬਰ ਦਿੱਤੀ ਕਿ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਯਹੋਵਾਹ ਨੇ ਬਰਕਤ ਦਿੱਤੀ ਹੈ । ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਦਾਊਦ ਦੇ ਸ਼ਹਿਰ ਵਿੱਚ ਆਨੰਦ ਨਾਲ ਲੈ ਆਇਆ ।
1 Kings 8:29 in Panjabi 29 ਤੇਰੀਆਂ ਅੱਖਾਂ ਰਾਤ-ਦਿਨ ਇਸ ਭਵਨ ਵੱਲ ਖੁਲ੍ਹੀਆਂ ਰਹਿਣ ਅਰਥਾਤ ਇਸ ਸਥਾਨ ਵੱਲ ਜਿਹ ਦੇ ਵਿਖੇ ਤੂੰ ਆਖਿਆ ਕਿ ਮੇਰਾ ਨਾਮ ਉੱਥੇ ਰਹੇਗਾ ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਇਸ ਸਥਾਨ ਵੱਲ ਕਰੇ ਸੁਣ ਲਈਂ ।
1 Kings 8:43 in Panjabi 43 ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਵੇਗਾ ।
1 Kings 9:3 in Panjabi 3 ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਬੇਨਤੀ ਤੇ ਅਰਦਾਸ ਨੂੰ ਜੋ ਤੂੰ ਮੇਰੇ ਅੱਗੇ ਕੀਤੀ ਸੁਣਿਆ । ਮੈਂ ਇਸ ਭਵਨ ਨੂੰ ਜੋ ਤੂੰ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੱਕ ਇੱਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਇੱਥੇ ਸਦਾ ਰਹੇਗਾ ।
2 Chronicles 6:6 in Panjabi 6 ਪਰ ਮੈਂ ਯਰੂਸ਼ਲਮ ਨੂੰ ਚੁਣਿਆ ਕਿ ਉੱਥੇ ਮੇਰਾ ਨਾਮ ਹੋਵੇ ਅਤੇ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਦੇ ਉੱਤੇ ਹੋਵੇ
2 Chronicles 7:16 in Panjabi 16 ਕਿਉਂ ਜੋ ਹੁਣ ਮੈਂ ਇਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੱਕ ਉੱਥੇ ਲੱਗੇ ਰਹਿਣਗੇ
2 Chronicles 12:13 in Panjabi 13 ਸੋ ਰਹਬੁਆਮ ਪਾਤਸ਼ਾਹ ਨੇ ਤਕੜਾ ਹੋ ਕੇ ਯਰੂਸ਼ਲਮ ਵਿੱਚ ਰਾਜ ਕੀਤਾ । ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਅਮਾਹ ਅੰਮੋਨਣ ਸੀ
Ezra 6:12 in Panjabi 12 ਅਤੇ ਉਹ ਪਰਮੇਸ਼ੁਰ ਜਿਸ ਨੇ ਆਪਣਾ ਨਾਮ ਉੱਥੇ ਰੱਖਿਆ ਹੈ, ਉਨ੍ਹਾਂ ਸਾਰੇ ਰਾਜਿਆਂ ਅਤੇ ਪਰਜਾ ਨੂੰ ਨਾਸ਼ ਕਰੇ, ਜਿਹੜੇ ਇਸ ਆਗਿਆ ਨੂੰ ਬਦਲਣ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ, ਬਰਬਾਦ ਕਰਨ ਲਈ ਆਪਣਾ ਹੱਥ ਵਧਾਉਣ । ਮੈਂ ਦਾਰਾ ਨੇ ਇਹ ਆਗਿਆ ਦਿੱਤੀ ਹੈ, ਛੇਤੀ ਨਾਲ ਅਜਿਹਾ ਹੀ ਕੀਤਾ ਜਾਵੇ ।”
Nehemiah 1:9 in Panjabi 9 ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਨ੍ਹਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਆਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇੱਕਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ ।'
Psalm 74:7 in Panjabi 7 ਉਨ੍ਹਾਂ ਨੇ ਤੇਰੇ ਪਵਿੱਤਰ ਸਥਾਨਾਂ ਨੂੰ ਅੱਗ ਲਾਈ ਹੈ, ਉਨ੍ਹਾਂ ਨੇ ਤੇਰੇ ਨਾਮ ਦੇ ਡੇਰੇ ਨੂੰ ਭੋਂ ਤੱਕ ਢਾਹ ਕੇ ਭਰਿਸ਼ਟ ਕੀਤਾ ਹੈ ।
Psalm 76:2 in Panjabi 2 ਸ਼ਾਲੇਮ ਵਿੱਚ ਉਹ ਦਾ ਮੰਡਪ ਹੈ, ਅਤੇ ਸੀਯੋਨ ਵਿੱਚ ਉਹ ਦਾ ਭਵਨ ।
Psalm 78:68 in Panjabi 68 ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
Psalm 128:5 in Panjabi 5 ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,
Psalm 132:13 in Panjabi 13 ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ ।
Psalm 134:3 in Panjabi 3 ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ ।
Jeremiah 7:10 in Panjabi 10 ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁੱਖ ਇਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸੀਂ ਛੁਟਕਾਰਾ ਪਾਇਆ ਹੈ, ਭਈ ਇਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ ?
Malachi 1:11 in Panjabi 11 ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 18:20 in Panjabi 20 ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ ।
Matthew 28:20 in Panjabi 20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁੱਗ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ ।
John 4:20 in Panjabi 20 ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ ।”
1 Timothy 2:8 in Panjabi 8 ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ ।