Exodus 20:5 in Panjabi 5 ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ-ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ ।
Other Translations King James Version (KJV) Thou shalt not bow down thyself to them, nor serve them: for I the LORD thy God am a jealous God, visiting the iniquity of the fathers upon the children unto the third and fourth generation of them that hate me;
American Standard Version (ASV) Thou shalt not bow down thyself unto them, nor serve them, for I Jehovah thy God am a jealous God, visiting the iniquity of the fathers upon the children, upon the third and upon the fourth generation of them that hate me,
Bible in Basic English (BBE) You may not go down on your faces before them or give them worship: for I, the Lord your God, am a God who will not give his honour to another; and I will send punishment on the children for the wrongdoing of their fathers, to the third and fourth generation of my haters;
Darby English Bible (DBY) thou shalt not bow down thyself to them, nor serve them; for I, Jehovah thy God, am a jealous ùGod, visiting the iniquity of the fathers upon the sons to the third and to the fourth [generation] of them that hate me,
Webster's Bible (WBT) Thou shalt not bow down thyself to them, nor serve them: for I the LORD thy God am a jealous God, visiting the iniquity of the fathers upon the children to the third and fourth generation of them that hate me;
World English Bible (WEB) you shall not bow yourself down to them, nor serve them, for I, Yahweh your God, am a jealous God, visiting the iniquity of the fathers on the children, on the third and on the fourth generation of those who hate me,
Young's Literal Translation (YLT) Thou dost not bow thyself to them, nor serve them: for I, Jehovah thy God, `am' a zealous God, charging iniquity of fathers on sons, on the third `generation', and on the fourth, of those hating Me,
Cross Reference Exodus 23:24 in Panjabi 24 ਤੁਸੀਂ ਉਨ੍ਹਾਂ ਦੇ ਦੇਵਤਿਆਂ ਦੇ ਅੱਗੇ ਮੱਥਾ ਨਾ ਟੇਕੋ ਨਾ ਉਨ੍ਹਾਂ ਉਪਾਸਨਾ ਕਰੋ ਨਾ ਤੁਸੀਂ ਉਨ੍ਹਾਂ ਦੇ ਕੰਮਾਂ ਵਾਂਗੂੰ ਕੰਮ ਕਰੋ ਸਗੋਂ ਉਨ੍ਹਾਂ ਨੂੰ ਜ਼ਰੂਰ ਢਾਓ ਅਤੇ ਉਨ੍ਹਾਂ ਦੇ ਥੰਮਾਂ ਨੂੰ ਉੱਕਾ ਹੀ ਚਕਨਾ-ਚੂਰ ਕਰੋ ।
Exodus 34:6 in Panjabi 6 ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
Exodus 34:14 in Panjabi 14 ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ । ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ
Leviticus 20:5 in Panjabi 5 ਤਦ ਮੈਂ ਆਪ ਉਸ ਮਨੁੱਖ ਅਤੇ ਉਸ ਦੇ ਘਰਾਣੇ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਦੇ ਉਸ ਦੇ ਪਿੱਛੇ ਲੱਗ ਕੇ ਮੋਲਕ ਦੇ ਨਾਲ ਜਨਾਹ ਕੀਤਾ, ਉਨ੍ਹਾਂ ਦੇ ਲੋਕਾਂ ਵਿੱਚੋਂ ਨਾਸ਼ ਕਰ ਦਿਆਂਗਾ ।
Leviticus 26:1 in Panjabi 1 ਤੁਸੀਂ ਆਪਣੇ ਲਈ ਕੋਈ ਮੂਰਤ ਨਾ ਬਣਾਉਣਾ, ਨਾ ਹੀ ਆਪਣੇ ਲਈ ਕੋਈ ਉੱਕਰੀ ਹੋਈ ਮੂਰਤ ਜਾਂ ਥੰਮ੍ਹ ਖੜ੍ਹਾ ਕਰਨਾ, ਅਤੇ ਨਾ ਹੀ ਮੱਥਾ ਟੇਕਣ ਲਈ ਆਪਣੇ ਦੇਸ਼ ਵਿੱਚ ਕੋਈ ਪੱਥਰ ਦੀ ਮੂਰਤ ਸਥਾਪਿਤ ਕਰਨਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Leviticus 26:29 in Panjabi 29 ਤੁਸੀਂ ਆਪਣੇ ਪੁੱਤਰਾਂ ਦਾ ਅਤੇ ਆਪਣੀਆਂ ਧੀਆਂ ਦਾ ਮਾਸ ਖਾਓਗੇ ।
Leviticus 26:39 in Panjabi 39 ਅਤੇ ਤੁਹਾਡੇ ਵਿੱਚੋਂ ਜੋ ਬਚ ਜਾਣਗੇ ਉਹ ਤੁਹਾਡੇ ਵੈਰੀਆਂ ਦੇ ਦੇਸ਼ਾਂ ਵਿੱਚ ਆਪਣੀਆਂ ਬਦੀਆਂ ਦੇ ਕਾਰਨ ਕਮਜ਼ੋਰ ਹੋ ਜਾਣਗੇ, ਅਤੇ ਆਪਣੇ ਪਿਉ-ਦਾਦਿਆਂ ਦੀਆਂ ਬਦੀਆਂ ਦੇ ਕਾਰਨ ਉਨ੍ਹਾਂ ਦੀ ਤਰ੍ਹਾਂ ਹੀ ਕਮਜ਼ੋਰ ਹੋ ਜਾਣਗੇ ।
Numbers 14:18 in Panjabi 18 ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ । ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ ।
Numbers 14:33 in Panjabi 33 ਤੁਹਾਡੇ ਪੁੱਤਰ ਉਜਾੜ ਵਿੱਚ ਚਾਲੀਆਂ ਸਾਲ ਤੱਕ ਅਯਾਲੀ ਹੋਣਗੇ ਅਤੇ ਤੁਹਾਡੇ ਕੁਕਰਮ ਦੀ ਸਜ਼ਾ ਚੁੱਕਣਗੇ ਜਦ ਤੱਕ ਤੁਹਾਡੀਆਂ ਲਾਸ਼ਾਂ ਉਜਾੜ ਵਿੱਚ ਗਲ ਸੜ ਨਾ ਜਾਣ ।
Deuteronomy 4:24 in Panjabi 24 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ । ਉਹ ਇੱਕ ਅਣਖ ਵਾਲਾ ਪਰਮੇਸ਼ੁਰ ਹੈ ।
Deuteronomy 5:9 in Panjabi 9 ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ, ਜਿਹੜਾ ਪਿਉ-ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ, ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ,
Deuteronomy 6:15 in Panjabi 15 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ, ਜੋ ਤੁਹਾਡੇ ਵਿਚਕਾਰ ਹੈ, ਇੱਕ ਅਣਖ ਵਾਲਾ ਪਰਮੇਸ਼ੁਰ ਹੈ, ਅਜਿਹਾ ਨਾ ਹੋਵੇ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਧਰਤੀ ਉੱਤੋਂ ਮਿਟਾ ਦੇਵੇ ।
Deuteronomy 7:10 in Panjabi 10 ਉਹ ਆਪਣੇ ਵੈਰੀਆਂ ਦੇ ਵੇਖਦਿਆਂ ਹੀ ਉਹਨਾਂ ਦਾ ਨਾਸ਼ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ-ਵੇਖਦਿਆਂ ਹੀ ਉਹਨਾਂ ਨੂੰ ਬਦਲਾ ਦੇਵੇਗਾ ।
Deuteronomy 32:21 in Panjabi 21 ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,
Deuteronomy 32:41 in Panjabi 41 ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ, ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ ।
Joshua 23:7 in Panjabi 7 ਇਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਉਹਨਾਂ ਦੇ ਦੇਵਤਿਆਂ ਦਾ ਨਾਮ ਵੀ ਜੁਬਾਨ ਤੇ ਨਾ ਲਿਆਓ, ਨਾ ਉਹਨਾਂ ਦੀ ਸਹੁੰ ਦੇਵੋ, ਨਾ ਉਹਨਾਂ ਦੀ ਉਪਾਸਨਾ ਕਰੋ ਅਤੇ ਨਾ ਉਹਨਾਂ ਦੇ ਅੱਗੇ ਮੱਥਾ ਟੇਕੋ ।
Joshua 23:16 in Panjabi 16 ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋਗੇ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਇਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ ।
Joshua 24:19 in Panjabi 19 ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸੱਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ । ਉਹ ਤੁਹਾਡੀ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ ।
Judges 2:19 in Panjabi 19 ਪਰ ਜਦ ਉਹ ਨਿਆਂਈ ਮਰ ਜਾਂਦਾ ਤਾਂ ਉਹ ਫਿਰ ਮੁੜ ਜਾਂਦੇ, ਅਤੇ ਪਰਾਏ ਦੇਵਤਿਆਂ ਦੀ ਪੂਜਾ ਕਰਕੇ ਉਨ੍ਹਾਂ ਦੇ ਪਿੱਛੇ ਲਗਦੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕਦੇ, ਇਸ ਤਰ੍ਹਾਂ ਉਹ ਆਪਣੇ ਪਿਉ-ਦਾਦਿਆਂ ਤੋਂ ਵੱਧ ਅਪਰਾਧੀ ਬਣੇ ਅਤੇ ਉਹ ਆਪਣੇ ਬੁਰੇ ਕੰਮਾਂ ਨੂੰ ਅਤੇ ਆਪਣੇ ਢੀਠਪੁਣੇ ਨੂੰ ਛੱਡਦੇ ਨਹੀਂ ਸਨ ।
1 Samuel 15:2 in Panjabi 2 ਸੈਨਾਵਾਂ ਦਾ ਯਹੋਵਾਹ ਇਉਂ ਆਖਦਾ ਹੈ, ਮੈਨੂੰ ਯਾਦ ਹੈ ਜੋ ਕੁਝ ਅਮਾਲੇਕ ਨੇ ਇਸਰਾਏਲ ਨਾਲ ਕੀਤਾ ਜਿਸ ਵੇਲੇ ਉਹ ਮਿਸਰੋਂ ਨਿੱਕਲ ਆਏ ਤਾਂ ਉਹ ਕਿਵੇਂ ਉਹਨਾਂ ਦੇ ਰਾਹ ਵਿੱਚ ਵਿਰੋਧੀ ਬਣ ਕੇ ਆਇਆ ।
2 Samuel 21:1 in Panjabi 1 ਫਿਰ ਦਾਊਦ ਦੇ ਸਮੇਂ ਵਿੱਚ ਤਿੰਨ ਸਾਲ ਤੱਕ ਲਗਾਤਾਰ ਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਇਹ ਸ਼ਾਊਲ ਦੇ ਅਤੇ ਉਹ ਦੇ ਖੂਨੀ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਡ ਸੁੱਟਿਆ
2 Samuel 21:6 in Panjabi 6 ਸੋ ਉਹ ਦੇ ਪੁੱਤਰਾਂ ਵਿੱਚੋਂ ਸੱਤ ਜਣੇ ਸਾਨੂੰ ਸੌਂਪ ਦਿਓ ਜੋ ਅਸੀਂ ਉਨ੍ਹਾਂ ਨੂੰ ਯਹੋਵਾਹ ਦੇ ਲਈ ਯਹੋਵਾਹ ਦੇ ਚੁਣੇ ਹੋਏ ਸ਼ਾਊਲ ਦੇ ਗਿਬਆਹ ਵਿੱਚ ਫਾਹੇ ਦੇਈਏ । ਤਦ ਰਾਜਾ ਨੇ ਆਖਿਆ, ਮੈਂ ਉਨ੍ਹਾਂ ਨੂੰ ਸੌਂਪ ਦਿਆਂਗਾ
1 Kings 21:29 in Panjabi 29 ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ ? ਇਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਇਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਇਹ ਬੁਰਿਆਈ ਲਿਆਵਾਂਗਾ ।
2 Kings 17:35 in Panjabi 35 ਜਿਨ੍ਹਾਂ ਨਾਲ ਯਹੋਵਾਹ ਨੇ ਨੇਮ ਬੱਧਾ ਅਤੇ ਇਹ ਹੁਕਮ ਦਿੱਤਾ ਸੀ ਕਿ ਤੁਸੀਂ ਪਰਾਏ ਦੇਵਤਿਆਂ ਦਾ ਭੈ ਨਾ ਮੰਨਿਓ, ਨਾ ਉਨ੍ਹਾਂ ਅੱਗੇ ਮੱਥਾ ਟੇਕਿਓ, ਨਾ ਉਨ੍ਹਾਂ ਦੀ ਪੂਜਾ ਕਰਿਓ ਤੇ ਨਾ ਉਨ੍ਹਾਂ ਅੱਗੇ ਬਲੀ ਚੜ੍ਹਾਇਓ ।
2 Kings 17:41 in Panjabi 41 ਇਸ ਤਰਾਂ ਉਹ ਕੌਮਾਂ ਯਹੋਵਾਹ ਦਾ ਭੈ ਵੀ ਮੰਨਦੀਆਂ ਸਨ ਤੇ ਨਾਲੇ ਆਪਣੀਆਂ ਘੜੀਆਂ ਹੋਇਆਂ ਮੂਰਤਾਂ ਦੀ ਪੂਜਾ ਵੀ ਕਰਦੀਆਂ ਸਨ ਅਤੇ ਜਿਵੇਂ ਪੁਰਖੇ ਭੇਟਾਂ ਚੜ੍ਹਾਉਂਦੇ ਸਨ, ਉਸੇ ਤਰ੍ਹਾਂ ਉਨ੍ਹਾਂ ਦੇ ਪੁੱਤਰ ਪੋਤੇ ਵੀ ਅੱਜ ਦੇ ਦਿਨ ਤੱਕ ਚੜ੍ਹਾਉਂਦੇ ਹਨ ।
2 Kings 23:26 in Panjabi 26 ਫਿਰ ਵੀ ਮਨੱਸ਼ਹ ਦੇ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਇਆ ਸੀ ਯਹੋਵਾਹ ਆਪਣੇ ਡਾਢੇ ਕ੍ਰੋਧ ਤੋਂ ਜਿਹ ਦੇ ਨਾਲ ਉਹ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ ।
2 Chronicles 25:14 in Panjabi 14 ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਲੈਂਦਾ ਆਇਆ ਅਤੇ ਉਨ੍ਹਾਂ ਨੂੰ ਖੜ੍ਹਾ ਕੀਤਾ ਕਿ ਉਹ ਉਸ ਦੇ ਦੇਵਤੇ ਹੋਣ ਅਤੇ ਉਸ ਨੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੇ ਅੱਗੇ ਧੂਪ ਧੁਖਾਈ
Job 5:4 in Panjabi 4 ਉਹ ਦੇ ਬੱਚੇ ਸੁਰੱਖਿਆ ਤੋਂ ਦੂਰ ਹਨ, ਅਤੇ ਫਾਟਕ ਵਿੱਚ ਮਿੱਧੇ ਜਾਂਦੇ ਹਨ, ਅਤੇ ਉਹਨਾਂ ਦਾ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ,
Job 21:19 in Panjabi 19 ਪਰਮੇਸ਼ੁਰ ਉਹ ਦੀ ਬਦੀ ਨੂੰ ਉਹ ਦੇ ਬੱਚਿਆਂ ਲਈ ਰੱਖ ਛੱਡਦਾ ਹੈ, ਉਹ ਹੀ ਉਸ ਦਾ ਬਦਲਾ ਉਹ ਨੂੰ ਦੇਵੇ ਜੋ ਉਹ ਜਾਣ ਲਵੇ ।
Psalm 78:58 in Panjabi 58 ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ ।
Psalm 79:8 in Panjabi 8 ਸਾਡੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ !
Psalm 81:15 in Panjabi 15 ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ,
Psalm 109:14 in Panjabi 14 ਉਹ ਦੇ ਪਿਉ-ਦਾਦਿਆਂ ਦੀ ਬਦੀ ਯਹੋਵਾਹ ਨੂੰ ਚੇਤੇ ਰਹੇ, ਅਤੇ ਉਹ ਦੀ ਮਾਂ ਦਾ ਪਾਪ ਨਾ ਮਿਟਾਇਆ ਜਾਵੇ !
Proverbs 6:34 in Panjabi 34 ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ ।
Proverbs 8:36 in Panjabi 36 ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਉਹ ਮੌਤ ਨਾਲ ਪ੍ਰੀਤ ਰੱਖਦੇ ਹਨ !
Isaiah 14:20 in Panjabi 20 ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੂੰ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੂੰ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ ! ਕੁਕਰਮੀਆਂ ਦੇ ਵੰਸ਼ ਦਾ ਨਾਮ ਕਦੀ ਨਹੀਂ ਪੁਕਾਰਿਆ ਜਾਵੇਗਾ ।
Isaiah 44:15 in Panjabi 15 ਤਦ ਉਹ ਮਨੁੱਖ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਅੱਗ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਪਰ, ਉਸੇ ਵਿੱਚੋਂ ਉਹ ਇੱਕ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਮੱਥਾ ਟੇਕਦਾ ਹੈ ! ਉਹ ਬੁੱਤ ਬਣਾਉਂਦਾ ਹੈ, ਅਤੇ ਉਹ ਉਸ ਦੇ ਅੱਗੇ ਮੱਥਾ ਰਗੜਦਾ ਹੈ !
Isaiah 44:19 in Panjabi 19 ਕੋਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਚੇ ਹੋਏ ਟੁੱਕੜੇ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ ? ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ ?
Isaiah 65:6 in Panjabi 6 ਵੇਖੋ, ਮੇਰੇ ਸਾਹਮਣੇ ਇਹ ਲਿਖਿਆ ਹੈ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਉਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,
Jeremiah 2:9 in Panjabi 9 ਇਸ ਲਈ ਮੈਂ ਫਿਰ ਤੁਹਾਡੇ ਨਾਲ ਝਗੜਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡੇ ਪੁੱਤਰਾਂ ਦੇ ਪੁੱਤਰਾਂ ਨਾ ਝਗੜਾਂਗਾ ।
Jeremiah 32:18 in Panjabi 18 ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈ ਅਤੇ ਪਿਉ-ਦਾਦਿਆਂ ਦੀ ਬਦੀ ਦਾ ਬਦਲਾ ਉਹਨਾਂ ਦੇ ਪਿੱਛੋਂ ਉਹਨਾਂ ਦੇ ਪੁੱਤਰ ਦੀ ਝੋਲੀ ਵਿੱਚ ਰੱਖਦਾ ਹੈ । ਇਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ
Ezekiel 8:3 in Panjabi 3 ਉਸ ਨੇ ਇੱਕ ਹੱਥ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਲੈ ਆਇਆ, ਜਿੱਥੇ ਉਸ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ ।
Daniel 1:2 in Panjabi 2 ਤਦ ਪਰਮੇਸ਼ੁਰ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ੁਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਅਧਿਕਾਰ ਵਿੱਚ ਕਰ ਦਿੱਤਾ । ਉਹ ਉਹਨਾਂ ਨੂੰ ਸ਼ਿਨਆਰ ਦੀ ਧਰਤੀ ਵਿੱਚ ਆਪਣੇ ਦੇਵਤੇ ਦੇ ਘਰ ਵਿੱਚ ਲੈ ਗਿਆ ਅਤੇ ਉਹਨਾਂ ਭਾਂਡਿਆਂ ਨੂੰ ਆਪਣੇ ਦੇਵਤਿਆਂ ਦੇ ਭੰਡਾਰ ਵਿੱਚ ਰੱਖ ਦਿੱਤਾ ।
Nahum 1:2 in Panjabi 2 ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ !
Matthew 4:9 in Panjabi 9 ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁੱਝ ਮੈਂ ਤੈਨੂੰ ਦੇ ਦਿਆਂਗਾ ।
Matthew 23:34 in Panjabi 34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ । ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਓਗੇ ।
John 7:7 in Panjabi 7 ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ । ਪਰ ਇਹ ਮੇਰੇ ਨਾਲ ਵੈਰ ਕਰਦਾ ਹੈ । ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ ।
John 15:18 in Panjabi 18 ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ ।
John 15:23 in Panjabi 23 ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ ।
Romans 1:30 in Panjabi 30 ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ ।
Romans 8:7 in Panjabi 7 ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ ।
1 Corinthians 10:22 in Panjabi 22 ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ ? ।
James 4:4 in Panjabi 4 ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ ।